< 2 ਸਮੂਏਲ 7 >
1 ੧ ਅਜਿਹਾ ਹੋਇਆ ਜਿਸ ਵੇਲੇ ਰਾਜਾ ਆਪਣੇ ਘਰ ਵਿੱਚ ਬੈਠਾ ਸੀ, ਯਹੋਵਾਹ ਨੇ ਉਸ ਦੇ ਚੁਫ਼ੇਰੇ ਦੇ ਵੈਰੀਆਂ ਤੋਂ ਉਹ ਨੂੰ ਆਰਾਮ ਦਿੱਤਾ।
Kral sarayına yerleşmişti. RAB de onu çevresindeki bütün düşmanlarından koruyarak rahata kavuşturdu.
2 ੨ ਤਦ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।
O sırada kral, Peygamber Natan'a, “Bak, ben sedir ağacından yapılmış bir sarayda oturuyorum. Oysa Tanrı'nın Sandığı bir çadırda duruyor!” dedi.
3 ੩ ਤਦ ਨਾਥਾਨ ਨੇ ਦਾਊਦ ਨੂੰ ਆਖਿਆ, ਜਾ, ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਉਸੇ ਤਰ੍ਹਾਂ ਕਰ, ਕਿਉਂ ਜੋ ਯਹੋਵਾਹ ਤੇਰੇ ਨਾਲ ਹੈ।
Natan, “Git, tasarladığın her şeyi yap, çünkü RAB seninledir” diye karşılık verdi.
4 ੪ ਉਸੇ ਰਾਤ ਯਹੋਵਾਹ ਦਾ ਬਚਨ ਨਾਥਾਨ ਨੂੰ ਆਇਆ, ਜਾ ਕੇ ਮੇਰੇ ਦਾਸ ਦਾਊਦ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ,
O gece RAB Natan'a şöyle seslendi:
5 ੫ ਕੀ ਤੂੰ ਮੇਰੇ ਨਿਵਾਸ ਲਈ ਇੱਕ ਭਵਨ ਬਣਾਏਂਗਾ?
“Git, kulum Davut'a şöyle de: ‘RAB diyor ki, oturmam için bana sen mi tapınak yapacaksın?
6 ੬ ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹਾਂ, ਅੱਜ ਤੱਕ ਮੈਂ ਕਿਸੇ ਭਵਨ ਵਿੱਚ ਨਹੀਂ ਰਿਹਾ ਸਗੋਂ ਤੰਬੂ ਤੋਂ ਤੰਬੂ ਅਤੇ ਡੇਰੇ ਤੋਂ ਡੇਰੇ ਵਿੱਚ ਫਿਰਦਾ ਰਿਹਾ ਹਾਂ।
İsrail halkını Mısır'dan çıkardığım günden bu yana konutta oturmadım. Bir çadırda orada burada konaklayarak dolaşıyordum.
7 ੭ ਜਿੱਥੇ-ਜਿੱਥੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਫਿਰਦਾ ਰਿਹਾ ਹਾਂ, ਤਾਂ ਕੀ ਭਲਾ, ਮੈਂ ਇਸਰਾਏਲ ਦੇ ਨਿਆਂਈਆਂ ਵਿੱਚੋਂ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਨੂੰ ਚਰਾਉਣ ਦੀ ਆਗਿਆ ਕੀਤੀ, ਕਿਸੇ ਨੂੰ ਕਦੀ ਆਖਿਆ ਕਿ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?
İsrailliler'le birlikte dolaştığım yerlerin herhangi birinde, halkım İsrail'i gütmesini buyurduğum İsrail önderlerinden birine, neden bana sedir ağacından bir konut yapmadınız diye hiç sordum mu?’
8 ੮ ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ।
“Şimdi kulum Davut'a şöyle diyeceksin: ‘Her Şeye Egemen RAB diyor ki, halkım İsrail'e önder olasın diye seni otlaklardan ve koyun gütmekten aldım.
9 ੯ ਅਤੇ ਜਿੱਥੇ-ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੋਂ ਮਿਟਾ ਦਿੱਤਾ ਅਤੇ ਮੈਂ ਜਗਤ ਦੇ ਵੱਡੇ ਨਾਮੀ ਲੋਕਾਂ ਵਾਂਗੂੰ, ਤੇਰਾ ਨਾਮ ਵੀ ਵੱਡਾ ਕਰਾਂਗਾ।
Her nereye gittiysen seninleydim. Önünden bütün düşmanlarını yok ettim. Adını dünyadaki büyük adamların adı gibi büyük kılacağım.
10 ੧੦ ਮੈਂ ਆਪਣੀ ਪਰਜਾ ਇਸਰਾਏਲ ਦੇ ਲਈ ਇੱਕ ਥਾਂ ਠਹਿਰਾ ਦਿਆਂਗਾ ਅਤੇ ਉੱਥੇ ਉਨ੍ਹਾਂ ਨੂੰ ਸਥਿਰ ਕਰਾਂਗਾ, ਜੋ ਉਹ ਆਪਣੇ ਠੀਕ ਥਾਂ ਵਿੱਚ ਵੱਸਣ ਅਤੇ ਫੇਰ ਨਾ ਭਟਕਣ ਅਤੇ ਦੁਸ਼ਟ ਲੋਕ ਫਿਰ ਉਹਨਾਂ ਨੂੰ ਦੁੱਖ ਨਾ ਦੇਣਗੇ ਜਿਵੇਂ ਪਹਿਲਾਂ ਦਿੰਦੇ ਸਨ,
Halkım İsrail için bir yurt sağlayıp onları oraya yerleştireceğim. Bundan böyle kendi yurtlarında otursunlar, bir daha rahatsız edilmesinler. Kötü kişiler de halkım İsrail'e hâkimler atadığım günden bu yana yaptıkları gibi, bir daha onlara baskı yapmasınlar. Seni bütün düşmanlarından kurtarıp rahata kavuşturacağım. “‘RAB senin için bir soy yetiştireceğini belirtiyor:
11 ੧੧ ਸਗੋਂ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਂਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਤੋਂ ਆਰਾਮ ਦਿਆਂਗਾ। ਫਿਰ ਯਹੋਵਾਹ ਤੈਨੂੰ ਇਹ ਵੀ ਦੱਸਦਾ ਹੈ ਜੋ ਯਹੋਵਾਹ ਤੇਰੇ ਘਰਾਣੇ ਨੂੰ ਬਣਾਵੇਗਾ,
12 ੧੨ ਅਤੇ ਜਦ ਤੇਰੇ ਦਿਨ ਪੂਰੇ ਹੋਣਗੇ, ਅਤੇ ਤੂੰ ਆਪਣੇ ਪਿਓ ਦਾਦਿਆਂ ਦੇ ਨਾਲ ਸੌਂ ਜਾਵੇਂਗਾ, ਤਾਂ ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੇ ਰਾਜ ਨੂੰ ਮਜ਼ਬੂਤ ਕਰਾਂਗਾ।
Sen ölüp atalarına kavuşunca, senden sonra soyundan birini ortaya çıkarıp krallığını pekiştireceğim.
13 ੧੩ ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਨੂੰ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ।
Adıma bir tapınak kuracak olan odur. Ben de onun krallığının tahtını sonsuza dek sürdüreceğim.
14 ੧੪ ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਜੇ ਕਦੀ ਉਹ ਬੁਰਾਈ ਕਰੇ, ਤਾਂ ਮੈਂ ਉਹ ਨੂੰ ਮਨੁੱਖਾਂ ਦੀ ਜੋਗ ਸਜ਼ਾ ਅਤੇ ਆਦਮ ਦੀ ਸੰਤਾਨ ਦੀ ਜੋਗ ਸਜ਼ਾ ਨਾਲ ਤਾੜਨਾ ਦੇਵਾਂਗਾ।
Ben ona baba olacağım, o da bana oğul olacak. Kötülük yapınca, onu insanların değneğiyle, insanların vuruşlarıyla yola getireceğim.
15 ੧੫ ਪਰ ਮੇਰੀ ਦਯਾ ਉਸ ਤੋਂ ਵੱਖਰੀ ਨਾ ਹੋਵੇਗੀ, ਜਿਵੇਂ ਸ਼ਾਊਲ ਤੋਂ ਵੱਖਰੀ ਕਰ ਕੇ ਮੈਂ ਉਸ ਨੂੰ ਤੇਰੇ ਅੱਗੋਂ ਨਾਸ ਕੀਤਾ।
Ama senin önünden kaldırdığım Saul'dan esirgediğim sevgiyi hiçbir zaman esirgemeyeceğim.
16 ੧੬ ਤੇਰਾ ਘਰਾਣਾ ਅਤੇ ਤੇਰਾ ਰਾਜ ਸਦੀਪਕ ਕਾਲ ਤੱਕ ਤੇਰੇ ਅੱਗੇ ਅਟੱਲ ਰਹੇਗਾ। ਤੇਰੀ ਰਾਜ ਗੱਦੀ ਸਦਾ ਅਟੱਲ ਰਹੇਗੀ।
Soyun ve krallığın sonsuza dek önümde duracak; tahtın sonsuza dek sürecektir.’”
17 ੧੭ ਸੋ ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ ਅਤੇ ਇਸ ਦਰਸ਼ਣ ਅਨੁਸਾਰ ਦਾਊਦ ਨੂੰ ਸਮਝਾ ਦਿੱਤਾ।
Böylece Natan bütün bu sözleri ve görümleri Davut'a aktardı.
18 ੧੮ ਤਦ ਦਾਊਦ ਰਾਜਾ ਅੰਦਰ ਗਿਆ ਅਤੇ ਯਹੋਵਾਹ ਦੇ ਹਜ਼ੂਰ ਬੈਠ ਕੇ ਆਖਿਆ, ਹੇ ਪ੍ਰਭੂ ਯਹੋਵਾਹ, ਮੈਂ ਕੌਣ ਹਾਂ, ਅਤੇ ਮੇਰਾ ਘਰਾਣਾ ਕੀ ਹੈ ਜੋ ਤੂੰ ਮੈਨੂੰ ਐਥੋਂ ਤੱਕ ਪਹੁੰਚਾ ਦਿੱਤਾ ਹੈ?
Bunun üzerine Kral Davut gelip RAB'bin önünde oturdu ve şöyle dedi: “Ey Egemen RAB, ben kimim, ailem nedir ki, beni bu duruma getirdin?
19 ੧੯ ਤਾਂ ਵੀ ਹੇ ਪ੍ਰਭੂ ਯਹੋਵਾਹ, ਇਹ ਤਾਂ ਤੇਰੀ ਨਿਗਾਹ ਵਿੱਚ ਬਹੁਤ ਛੋਟੀ ਜਿਹੀ ਗੱਲ ਸੀ, ਕਿਉਂ ਜੋ ਤੂੰ ਆਪਣੇ ਦਾਸ ਦੇ ਘਰਾਣੇ ਦੇ ਲਈ ਬਹੁਤ ਦੂਰ ਦੀ ਖ਼ਬਰ ਪਹਿਲਾਂ ਹੀ ਦੱਸ ਦਿੱਤੀ। ਹੇ ਪ੍ਰਭੂ ਯਹੋਵਾਹ, ਮਨੁੱਖ ਦਾ ਇਹੋ ਨਿਯਮ ਹੈ!
Ey Egemen RAB, sanki bu yetmezmiş gibi, kulunun soyunun geleceği hakkında da söz verdin. Ey Egemen RAB, insanlarla hep böyle mi ilgilenirsin?
20 ੨੦ ਅਤੇ ਦਾਊਦ ਤੈਨੂੰ ਹੋਰ ਕੀ ਆਖ ਸਕਦਾ ਹੈ? ਹੇ ਪ੍ਰਭੂ ਯਹੋਵਾਹ, ਤੂੰ ਤਾਂ ਆਪਣੇ ਦਾਸ ਨੂੰ ਜਾਣਦਾ ਹੈਂ!
Ben sana başka ne diyebilirim ki! Çünkü, ey Egemen RAB, kulunu tanıyorsun.
21 ੨੧ ਤੂੰ ਆਪਣੇ ਬਚਨ ਦੇ ਅਨੁਸਾਰ ਅਤੇ ਆਪਣੇ ਮਨ ਦੇ ਅਨੁਸਾਰ ਇਹ ਸਾਰੇ ਵੱਡੇ ਕੰਮ ਕੀਤੇ ਤਾਂ ਜੋ ਤੇਰਾ ਦਾਸ ਜਾਣ ਲਵੇ।
Sözünün hatırı için ve isteğin uyarınca bu büyüklüğü gösterdin ve kuluna bildirdin.
22 ੨੨ ਇਸ ਲਈ ਹੇ ਯਹੋਵਾਹ ਪਰਮੇਸ਼ੁਰ, ਤੂੰ ਵੱਡਾ ਹੈਂ ਕਿਉਂ ਜੋ ਜਿੱਥੋਂ ਤੱਕ ਅਸੀਂ ਆਪਣੇ ਕੰਨਾਂ ਨਾਲ ਸੁਣਿਆ ਹੈ ਤੇਰੇ ਤੁੱਲ ਕੋਈ ਨਹੀਂ ਅਤੇ ਤੇਰੇ ਤੋਂ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ ਹੈ।
“Yücesin, ey Egemen RAB! Bir benzerin yok, senden başka Tanrı da yok! Bunu kendi kulaklarımızla duyduk.
23 ੨੩ ਅਤੇ ਇਸ ਸੰਸਾਰ ਵਿੱਚ ਤੇਰੀ ਪਰਜਾ ਇਸਰਾਏਲ ਦੇ ਵਰਗੀ ਕਿਹੜੀ ਕੌਮ ਹੈ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਕਿ ਉਹ ਨੂੰ ਆਪਣੀ ਪਰਜਾ ਬਣਾਵੇ ਅਤੇ ਤੁਹਾਡੇ ਅਤੇ ਤੇਰੇ ਦੇਸ਼ ਦੇ ਲਈ ਵੱਡੀਆਂ ਤੇ ਡਰਾਉਣੀਆਂ ਸ਼ਕਤੀਆਂ ਆਪਣੀ ਪਰਜਾ ਦੇ ਅੱਗੇ ਵਿਖਾਵੇ, ਜਿਸ ਨੂੰ ਤੂੰ ਮਿਸਰ ਤੋਂ, ਕੌਮਾਂ ਤੇ ਅਤੇ ਉਨ੍ਹਾਂ ਦੇ ਦੇਵਤਿਆਂ ਤੋਂ ਆਪਣੇ ਲਈ ਛੁਟਕਾਰਾ ਦਿੱਤਾ?
Halkın İsrail'e benzer tek bir ulus yok dünyada. Kendi halkın olsun diye onları kurtarmaya gittin. Çünkü onlar için de, ülken için de büyük ve görkemli işler yapmakla ün saldın. Mısır'dan kendin için kurtardığın halkın önünden ulusları ve tanrılarını kovdun.
24 ੨੪ ਤੂੰ ਆਪਣੇ ਲਈ ਆਪਣੀ ਪਰਜਾ ਇਸਰਾਏਲ ਨੂੰ ਕਾਇਮ ਕੀਤਾ, ਜੋ ਸਦੀਪਕ ਕਾਲ ਤੱਕ ਉਹ ਤੇਰੀ ਪਰਜਾ ਹੋਵੇ ਅਤੇ ਹੇ ਯਹੋਵਾਹ, ਤੂੰ ਆਪ ਉਨ੍ਹਾਂ ਦਾ ਪਰਮੇਸ਼ੁਰ ਬਣਿਆ।
Halkın İsrail'i sonsuza dek kendi halkın olarak benimsedin ve sen de, ya RAB, onların Tanrısı oldun.
25 ੨੫ ਹੁਣ ਹੇ ਯਹੋਵਾਹ ਪਰਮੇਸ਼ੁਰ, ਉਸ ਬਚਨ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਹ ਦੇ ਘਰਾਣੇ ਦੇ ਬਾਰੇ ਬੋਲਿਆ ਹੈ, ਸਦੀਪਕ ਕਾਲ ਤੱਕ ਅਟੱਲ ਕਰ ਅਤੇ ਜੋ ਤੂੰ ਬੋਲਿਆ ਹੈ ਉਸੇ ਤਰ੍ਹਾਂ ਹੀ ਕਰ।
“Şimdi, ya RAB Tanrı, kuluna ve onun soyuna ilişkin verdiğin sözü sonsuza dek tut, sözünü yerine getir.
26 ੨੬ ਇਹ ਆਖ ਕੇ ਤੇਰੇ ਨਾਮ ਦੀ ਵਡਿਆਈ ਸਦੀਪਕ ਕਾਲ ਤੱਕ ਹੋਵੇ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਉੱਤੇ ਪਰਮੇਸ਼ੁਰ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ।
Öyle ki, insanlar, ‘Her Şeye Egemen RAB İsrail'in Tanrısı'dır!’ diyerek adını sonsuza dek yüceltsinler ve kulun Davut'un soyu da önünde sürsün.
27 ੨੭ ਕਿਉਂ ਜੋ ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੂੰ ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਅਤੇ ਆਖਿਆ ਕਿ ਮੈਂ ਤੇਰੇ ਲਈ ਘਰ ਬਣਾਵਾਂਗਾ ਇਸ ਲਈ ਤੇਰੇ ਦਾਸ ਨੂੰ ਇੰਨ੍ਹੀ ਹਿੰਮਤ ਹੋਈ ਜੋ ਤੇਰੇ ਅੱਗੇ ਇਹ ਪ੍ਰਾਰਥਨਾ ਕਰੇ।
“Ey Her Şeye Egemen RAB, İsrail'in Tanrısı! ‘Senin için bir soy çıkaracağım’ diye kuluna açıkladın. Bundan dolayı kulun sana bu duayı etme yürekliliğini buldu.
28 ੨੮ ਹੇ ਯਹੋਵਾਹ ਪ੍ਰਭੂ, ਤੂੰ ਹੀ ਪਰਮੇਸ਼ੁਰ ਹੈਂ ਅਤੇ ਤੇਰੇ ਬਚਨ ਸੱਚੇ ਹਨ ਅਤੇ ਤੂੰ ਆਪਣੇ ਦਾਸ ਨਾਲ ਭਲਿਆਈ ਦਾ ਵਾਇਦਾ ਕੀਤਾ ਹੈ।
Ey Egemen RAB, sen Tanrı'sın! Sözlerin gerçektir ve kuluna bu iyilikleri söz verdin.
29 ੨੯ ਸੋ ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਅਸੀਸ ਦੇ, ਜੋ ਉਹ ਤੇਰੇ ਅੱਗੇ ਸਦੀਪਕ ਕਾਲ ਤੱਕ ਅਟੱਲ ਰਹੇ ਕਿਉਂ ਜੋ ਤੂੰ ਹੇ ਯਹੋਵਾਹ ਪ੍ਰਭੂ, ਇਹ ਆਖਿਆ ਹੈ ਅਤੇ ਤੇਰੀ ਹੀ ਅਸੀਸ ਨਾਲ ਤੇਰੇ ਦਾਸ ਦਾ ਘਰਾਣਾ ਸਦੀਪਕ ਤੱਕ ਮੁਬਾਰਕ ਹੋਵੇ।
Şimdi önünde sonsuza dek sürmesi için kulunun soyunu kutsamanı diliyorum. Çünkü, ey Egemen RAB, sen böyle söz verdin ve kulunun soyu kutsamanla sonsuza dek kutlu kılınacak.”