< 2 ਸਮੂਏਲ 8 >

1 ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ ਅਤੇ ਦਾਊਦ ਨੇ ਰਾਜਧਾਨੀ ਫ਼ਲਿਸਤੀਆਂ ਦੇ ਹੱਥ ਵਿੱਚੋਂ ਖੋਹ ਲਈ।
و بعد از این واقع شد که داود فلسطینیان راشکست داده، ایشان را ذلیل ساخت. وداود زمام‌ام البلاد را از دست فلسطینیان گرفت.۱
2 ਅਤੇ ਉਸ ਨੇ ਮੋਆਬ ਦੇਸ ਨੂੰ ਜਿੱਤ ਲਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਲੰਮੇ ਪਾ ਕੇ ਡੋਰੀ ਨਾਲ ਉਨ੍ਹਾਂ ਨੂੰ ਮਿਣਿਆ ਅਰਥਾਤ ਦੋ ਡੋਰੀਆਂ ਤੱਕ ਮਿਣੇ ਗਏ ਲੋਕਾਂ ਨੂੰ ਘਾਤ ਕੀਤਾ ਅਤੇ ਇੱਕ ਡੋਰੀ ਤੱਕ ਮਿਣੇ ਗਏ ਲੋਕਾਂ ਨੂੰ ਜੀਉਂਦੇ ਛੱਡ ਦਿੱਤਾ, ਤਦ ਮੋਆਬੀ ਦਾਊਦ ਦੇ ਦਾਸ ਬਣ ਗਏ ਅਤੇ ਨਜ਼ਰਾਨੇ ਲਿਆਉਣ ਲੱਗੇ।
و موآب را شکست داده، ایشان را به زمین خوابانیده، با ریسمانی پیمود و دو ریسمان برای کشتن پیمود، و یک ریسمان تمام برای زنده نگاه داشتن. و موآبیان بندگان داود شده، هدایا آوردند.۲
3 ਦਾਊਦ ਨੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਨੂੰ ਵੀ ਜਿੱਤ ਲਿਆ, ਜਦ ਉਹ ਫ਼ਰਾਤ ਦਰਿਆ ਉੱਤੇ ਆਪਣੇ ਦੇਸ ਨੂੰ ਛੁਡਾਉਣ ਨਿੱਕਲਿਆ ਸੀ।
و داود، هددعزر بن رحوب، پادشاه صوبه راهنگامی که می‌رفت تا استیلای خود را نزد نهر بازبه‌دست آورد، شکست داد.۳
4 ਦਾਊਦ ਨੇ ਉਸ ਦੇ ਇੱਕ ਹਜ਼ਾਰ ਸੱਤ ਸੌ ਸਵਾਰ ਅਤੇ ਵੀਹ ਹਜ਼ਾਰ ਪਿਆਦੇ ਫੜ ਲਏ। ਦਾਊਦ ਨੇ ਰਥਾਂ ਦੇ ਸਾਰੇ ਘੋੜਿਆਂ ਦੀਆਂ ਨਾੜਾਂ ਨੂੰ ਵੱਡ ਸੁੱਟਿਆ ਪਰ ਉਨ੍ਹਾਂ ਵਿੱਚੋਂ ਸੌ ਰਥਾਂ ਦੇ ਲਈ ਘੋੜੇ ਬਚਾ ਰੱਖੇ।
و داود هزار وهفتصد سوار و بیست هزار پیاده از او گرفت، وداود جمیع اسبهای ارابه هایش را پی کرد، اما ازآنها برای صد ارابه نگاه داشت.۴
5 ਜਦੋਂ ਦੰਮਿਸ਼ਕ ਦੇ ਅਰਾਮੀ ਲੋਕ, ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਹਾਇਤਾ ਕਰਨ ਨੂੰ ਆਏ ਤਾਂ ਦਾਊਦ ਨੇ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਮਾਰ ਸੁੱਟੇ।
و چون ارامیان دمشق به مدد هددعزر، پادشاه صوبه، آمدند، داود بیست و دو هزار نفر از ارامیان را بکشت.۵
6 ਤਦ ਦਾਊਦ ਨੇ ਦੰਮਿਸ਼ਕ ਦੇ ਅਰਾਮੀਆਂ ਦੇ ਵਿਚਕਾਰ ਚੌਂਕੀਆਂ ਬੈਠਾ ਦਿੱਤੀਆਂ, ਸੋ ਅਰਾਮੀ ਵੀ ਦਾਊਦ ਦੇ ਅਧੀਨ ਹੋ ਗਏ ਅਤੇ ਨਜ਼ਰਾਨੇ ਲਿਆਉਣ ਲੱਗੇ। ਜਿੱਥੇ ਵੀ ਦਾਊਦ ਜਾਂਦਾ ਸੀ, ਯਹੋਵਾਹ ਉਸ ਨੂੰ ਜਿੱਤ ਬਖਸ਼ਦਾ ਸੀ।
وداود در ارام دمشق قراولان گذاشت، و ارامیان، بندگان داود شده، هدایا می‌آوردند، و خداوند، داود را در هر جا که می‌رفت، نصرت می‌داد.۶
7 ਦਾਊਦ ਨੇ ਹਦਦਅਜ਼ਰ ਦੇ ਸੇਵਕਾਂ ਦੀਆਂ ਸੁਨਹਿਰੀ ਢਾਲਾਂ ਖੋਹ ਲਈਆਂ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ।
وداود سپرهای طلا را که بر خادمان هددعزر بودگرفته، آنها را به اورشلیم آورد.۷
8 ਅਤੇ ਬਟਹ ਅਤੇ ਬੇਰੋਤਈ ਤੋਂ ਜੋ ਹਦਦਅਜ਼ਰ ਦੇ ਸ਼ਹਿਰਾਂ ਵਿੱਚੋਂ ਸਨ, ਦਾਊਦ ਰਾਜਾ ਢੇਰ ਸਾਰਾ ਪਿੱਤਲ ਲੈ ਆਇਆ।
و از باته وبیروتای شهرهای هددعزر داود پادشاه، برنج ازحد افزون گرفت.۸
9 ਜਦ ਹਮਾਥ ਦੇ ਰਾਜਾ ਤੋਈ ਨੇ ਸੁਣਿਆ ਕਿ ਦਾਊਦ ਨੇ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਨਸ਼ਟ ਕਰ ਦਿੱਤਾ ਹੈ,
و چون توعی، پادشاه حمات شنید که داودتمامی لشکر هددعزر را شکست داده است،۹
10 ੧੦ ਤਦ ਤੋਈ ਨੇ ਆਪਣੇ ਪੁੱਤਰ ਯੋਰਾਮ ਨੂੰ ਦਾਊਦ ਰਾਜਾ ਕੋਲ ਭੇਜਿਆ ਜੋ ਉਸ ਦੀ ਸੁੱਖ-ਸਾਂਦ ਪੁੱਛੇ ਅਤੇ ਵਧਾਈ ਦੇਵੇ ਕਿਉਂ ਜੋ ਉਸ ਨੇ ਹਦਦਅਜ਼ਰ ਨਾਲ ਯੁੱਧ ਕਰ ਕੇ ਉਹ ਨੂੰ ਮਾਰ ਲਿਆ ਸੀ, ਕਿਉਂ ਜੋ ਹਦਦਅਜ਼ਰ ਤੋਈ ਨਾਲ ਵੀ ਲੜਾਈ ਕਰਦਾ ਰਹਿੰਦਾ ਸੀ। ਸੋ ਯੋਰਾਮ ਚਾਂਦੀ, ਅਤੇ ਪਿੱਤਲ ਦੇ ਭਾਂਡੇ ਆਪਣੇ ਨਾਲ ਲੈ ਆਇਆ।
توعی، یورام، پسر خود را نزد داود پادشاه فرستاد تا از سلامتی او بپرسد، و او را تهنیت گوید، از آن جهت که با هددعزر جنگ نموده، اورا شکست داده بود، زیرا که هددعزر با توعی مقاتله می‌نمود و یورام ظروف نقره و ظروف طلاو ظروف برنجین با خود آورد.۱۰
11 ੧੧ ਦਾਊਦ ਰਾਜਾ ਨੇ ਉਹ ਸਭ ਕੁਝ ਜੋ ਉਸਨੇ ਕੌਮਾਂ ਤੋਂ ਜਿੱਤਿਆ ਸੀ, ਉਹਨਾਂ ਦੀ ਚਾਂਦੀ ਅਤੇ ਸੋਨੇ ਸਮੇਤ, ਇਨ੍ਹਾਂ ਨੂੰ ਵੀ ਯਹੋਵਾਹ ਦੇ ਲਈ ਪਵਿੱਤਰ ਕਰ ਕੇ ਰੱਖ ਛੱਡਿਆ।
و داود پادشاه آنها را نیز برای خداوند وقف نمود با نقره وطلایی که از جمیع امت هایی که شکست داده بود، وقف نموده بود،۱۱
12 ੧੨ ਅਰਥਾਤ ਅਰਾਮੀਆਂ, ਮੋਆਬੀਆਂ, ਅੰਮੋਨੀਆਂ, ਫ਼ਲਿਸਤੀਆਂ, ਅਮਾਲੇਕੀਆਂ, ਅਤੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਦੀ ਲੁੱਟ ਵਿੱਚੋਂ ਰੱਖਿਆ,
یعنی از ارام و موآب وبنی عمون و فلسطینیان و عمالقه و از غنیمت هددعزر بن رحوب پادشاه صوبه.۱۲
13 ੧੩ ਜਦ ਦਾਊਦ ਲੂਣ ਦੀ ਵਾਦੀ ਵਿੱਚ ਅਠਾਰਾਂ ਹਜ਼ਾਰ ਅਰਾਮੀਆਂ ਨੂੰ ਮਾਰ ਕੇ ਮੁੜ ਆਇਆ ਤਦ ਉਸਦਾ ਨਾਮ ਵੱਡਾ ਹੋਇਆ।
و داود برای خویشتن تذکره‌ای برپا نمودهنگامی که از شکست دادن هجده هزار نفر از ارامیان در وادی ملح مراجعت نمود.۱۳
14 ੧੪ ਉਸ ਨੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ, ਸਗੋਂ ਸਾਰੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ। ਸਾਰੇ ਅਦੋਮੀ ਵੀ ਦਾਊਦ ਦੇ ਅਧੀਨ ਹੋ ਗਏ। ਜਿੱਥੇ-ਜਿੱਥੇ ਵੀ ਦਾਊਦ ਗਿਆ, ਯਹੋਵਾਹ ਉਸ ਨੂੰ ਜਿੱਤ ਬਖ਼ਸ਼ਦਾ ਸੀ।
و در ادوم قراولان گذاشت، بلکه در تمامی ادوم قراولان گذاشته، جمیع ادومیان بندگان داود شدند، وخداوند، داود را هر جا که می‌رفت، نصرت می‌داد.۱۴
15 ੧੫ ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਦਾਊਦ ਆਪਣੀ ਸਾਰੀ ਪਰਜਾ ਨਾਲ ਧਰਮ ਅਤੇ ਨਿਆਂ ਦੇ ਕੰਮ ਕਰਦਾ ਸੀ।
و داود بر تمامی اسرائیل سلطنت می‌نمود، و داود بر تمامی قوم خود داوری و انصاف را اجرامی داشت.۱۵
16 ੧੬ ਸਰੂਯਾਹ ਦਾ ਪੁੱਤਰ ਯੋਆਬ ਸੈਨਾਪਤੀ ਸੀ ਅਤੇ ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ।
و یوآب بن صرویه سردار لشکر بودو یهوشافات بن اخیلود وقایع نگار.۱۶
17 ੧੭ ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਅਹੀਮਲਕ ਜਾਜਕ ਸਨ, ਅਤੇ ਸਰਾਯਾਹ ਮੁਨਸ਼ੀ ਸੀ,
و صادوق بن اخیطوب و اخیملک بن ابیاتار، کاهن بودند وسرایا کاتب بود.۱۷
18 ੧੮ ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਪ੍ਰਧਾਨ ਸੀ ਅਤੇ ਦਾਊਦ ਦੇ ਪੁੱਤਰ ਵਜ਼ੀਰ ਸਨ।
و بنایاهو بن یهویاداع برکریتیان و فلیتیان بود و پسران داود کاهن بودند.۱۸

< 2 ਸਮੂਏਲ 8 >