< 2 ਸਮੂਏਲ 8 >
1 ੧ ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ ਅਤੇ ਦਾਊਦ ਨੇ ਰਾਜਧਾਨੀ ਫ਼ਲਿਸਤੀਆਂ ਦੇ ਹੱਥ ਵਿੱਚੋਂ ਖੋਹ ਲਈ।
Och det begaf sig derefter, att David slog de Philisteer, och förnedrade dem, och tog träldomsbetslet utu de Philisteers hand.
2 ੨ ਅਤੇ ਉਸ ਨੇ ਮੋਆਬ ਦੇਸ ਨੂੰ ਜਿੱਤ ਲਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਲੰਮੇ ਪਾ ਕੇ ਡੋਰੀ ਨਾਲ ਉਨ੍ਹਾਂ ਨੂੰ ਮਿਣਿਆ ਅਰਥਾਤ ਦੋ ਡੋਰੀਆਂ ਤੱਕ ਮਿਣੇ ਗਏ ਲੋਕਾਂ ਨੂੰ ਘਾਤ ਕੀਤਾ ਅਤੇ ਇੱਕ ਡੋਰੀ ਤੱਕ ਮਿਣੇ ਗਏ ਲੋਕਾਂ ਨੂੰ ਜੀਉਂਦੇ ਛੱਡ ਦਿੱਤਾ, ਤਦ ਮੋਆਬੀ ਦਾਊਦ ਦੇ ਦਾਸ ਬਣ ਗਏ ਅਤੇ ਨਜ਼ਰਾਨੇ ਲਿਆਉਣ ਲੱਗੇ।
Han slog ock de Moabiter så till jordena, att han två delar drap, och en del lät lefvandes blifva. Alltså vordo de Moabiter David underdånige, så att de förde skänker till honom.
3 ੩ ਦਾਊਦ ਨੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਨੂੰ ਵੀ ਜਿੱਤ ਲਿਆ, ਜਦ ਉਹ ਫ਼ਰਾਤ ਦਰਿਆ ਉੱਤੇ ਆਪਣੇ ਦੇਸ ਨੂੰ ਛੁਡਾਉਣ ਨਿੱਕਲਿਆ ਸੀ।
David slog ock HadadEser, Rehobs son, Konungen i Zoba, då han drog ut till att hemta sin magt igen, vid den älfven Phrath.
4 ੪ ਦਾਊਦ ਨੇ ਉਸ ਦੇ ਇੱਕ ਹਜ਼ਾਰ ਸੱਤ ਸੌ ਸਵਾਰ ਅਤੇ ਵੀਹ ਹਜ਼ਾਰ ਪਿਆਦੇ ਫੜ ਲਏ। ਦਾਊਦ ਨੇ ਰਥਾਂ ਦੇ ਸਾਰੇ ਘੋੜਿਆਂ ਦੀਆਂ ਨਾੜਾਂ ਨੂੰ ਵੱਡ ਸੁੱਟਿਆ ਪਰ ਉਨ੍ਹਾਂ ਵਿੱਚੋਂ ਸੌ ਰਥਾਂ ਦੇ ਲਈ ਘੋੜੇ ਬਚਾ ਰੱਖੇ।
Och David fångade af dem tusende och sjuhundrad resenärar, och tjugutusend fotfolk; och hasade alla vagnhästar, och behöll qvar hundrade vagnar.
5 ੫ ਜਦੋਂ ਦੰਮਿਸ਼ਕ ਦੇ ਅਰਾਮੀ ਲੋਕ, ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਹਾਇਤਾ ਕਰਨ ਨੂੰ ਆਏ ਤਾਂ ਦਾਊਦ ਨੇ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਮਾਰ ਸੁੱਟੇ।
Så kommo de Syrer af Damascon, till att hjelpa HadadEser, Konungen i Zoba; och David slog de Syrer, tu och tjugu tusend män;
6 ੬ ਤਦ ਦਾਊਦ ਨੇ ਦੰਮਿਸ਼ਕ ਦੇ ਅਰਾਮੀਆਂ ਦੇ ਵਿਚਕਾਰ ਚੌਂਕੀਆਂ ਬੈਠਾ ਦਿੱਤੀਆਂ, ਸੋ ਅਰਾਮੀ ਵੀ ਦਾਊਦ ਦੇ ਅਧੀਨ ਹੋ ਗਏ ਅਤੇ ਨਜ਼ਰਾਨੇ ਲਿਆਉਣ ਲੱਗੇ। ਜਿੱਥੇ ਵੀ ਦਾਊਦ ਜਾਂਦਾ ਸੀ, ਯਹੋਵਾਹ ਉਸ ਨੂੰ ਜਿੱਤ ਬਖਸ਼ਦਾ ਸੀ।
Och lade folk till Damascon i Syria. Alltså vardt Syria David underdånig, så att de förde skänker till honom; ty Herren halp David, ehvart han drog.
7 ੭ ਦਾਊਦ ਨੇ ਹਦਦਅਜ਼ਰ ਦੇ ਸੇਵਕਾਂ ਦੀਆਂ ਸੁਨਹਿਰੀ ਢਾਲਾਂ ਖੋਹ ਲਈਆਂ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ।
Och David tog de gyldene sköldar, som HadadEsers tjenare tillhört hade, och förde dem till Jerusalem.
8 ੮ ਅਤੇ ਬਟਹ ਅਤੇ ਬੇਰੋਤਈ ਤੋਂ ਜੋ ਹਦਦਅਜ਼ਰ ਦੇ ਸ਼ਹਿਰਾਂ ਵਿੱਚੋਂ ਸਨ, ਦਾਊਦ ਰਾਜਾ ਢੇਰ ਸਾਰਾ ਪਿੱਤਲ ਲੈ ਆਇਆ।
Men ifrå Bethah, och Berothai, HadadEsers städer, tog Konung David ganska mycken koppar.
9 ੯ ਜਦ ਹਮਾਥ ਦੇ ਰਾਜਾ ਤੋਈ ਨੇ ਸੁਣਿਆ ਕਿ ਦਾਊਦ ਨੇ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਨਸ਼ਟ ਕਰ ਦਿੱਤਾ ਹੈ,
Då Thoi, Konungen i Hemath, hörde att David hade slagit alla HadadEsers magt,
10 ੧੦ ਤਦ ਤੋਈ ਨੇ ਆਪਣੇ ਪੁੱਤਰ ਯੋਰਾਮ ਨੂੰ ਦਾਊਦ ਰਾਜਾ ਕੋਲ ਭੇਜਿਆ ਜੋ ਉਸ ਦੀ ਸੁੱਖ-ਸਾਂਦ ਪੁੱਛੇ ਅਤੇ ਵਧਾਈ ਦੇਵੇ ਕਿਉਂ ਜੋ ਉਸ ਨੇ ਹਦਦਅਜ਼ਰ ਨਾਲ ਯੁੱਧ ਕਰ ਕੇ ਉਹ ਨੂੰ ਮਾਰ ਲਿਆ ਸੀ, ਕਿਉਂ ਜੋ ਹਦਦਅਜ਼ਰ ਤੋਈ ਨਾਲ ਵੀ ਲੜਾਈ ਕਰਦਾ ਰਹਿੰਦਾ ਸੀ। ਸੋ ਯੋਰਾਮ ਚਾਂਦੀ, ਅਤੇ ਪਿੱਤਲ ਦੇ ਭਾਂਡੇ ਆਪਣੇ ਨਾਲ ਲੈ ਆਇਆ।
Sände han Joram sin son till David, till att helsa honom vänliga, och välsigna honom, att han hade stridt med HadadEser, och slagit honom; ty Thoi hade örlig med HadadEser, och han hade med sig silfver, och gyldene, och koppartyg;
11 ੧੧ ਦਾਊਦ ਰਾਜਾ ਨੇ ਉਹ ਸਭ ਕੁਝ ਜੋ ਉਸਨੇ ਕੌਮਾਂ ਤੋਂ ਜਿੱਤਿਆ ਸੀ, ਉਹਨਾਂ ਦੀ ਚਾਂਦੀ ਅਤੇ ਸੋਨੇ ਸਮੇਤ, ਇਨ੍ਹਾਂ ਨੂੰ ਵੀ ਯਹੋਵਾਹ ਦੇ ਲਈ ਪਵਿੱਤਰ ਕਰ ਕੇ ਰੱਖ ਛੱਡਿਆ।
Hvilka Konung David ock helgade Herranom, samt med det silfver och guld, som han helgade af allom Hedningom, dem han under sig tvingade,
12 ੧੨ ਅਰਥਾਤ ਅਰਾਮੀਆਂ, ਮੋਆਬੀਆਂ, ਅੰਮੋਨੀਆਂ, ਫ਼ਲਿਸਤੀਆਂ, ਅਮਾਲੇਕੀਆਂ, ਅਤੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਦੀ ਲੁੱਟ ਵਿੱਚੋਂ ਰੱਖਿਆ,
Af Syria, af Moab, af Ammons barn, af de Philisteer, af Amalek, af HadadEsers rof, Rehobs sons, Konungens i Zoba.
13 ੧੩ ਜਦ ਦਾਊਦ ਲੂਣ ਦੀ ਵਾਦੀ ਵਿੱਚ ਅਠਾਰਾਂ ਹਜ਼ਾਰ ਅਰਾਮੀਆਂ ਨੂੰ ਮਾਰ ਕੇ ਮੁੜ ਆਇਆ ਤਦ ਉਸਦਾ ਨਾਮ ਵੱਡਾ ਹੋਇਆ।
Och gjorde David sig ett namn, då han igenkom och slog de Syrer i saltdalenom, adertontusend.
14 ੧੪ ਉਸ ਨੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ, ਸਗੋਂ ਸਾਰੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ। ਸਾਰੇ ਅਦੋਮੀ ਵੀ ਦਾਊਦ ਦੇ ਅਧੀਨ ਹੋ ਗਏ। ਜਿੱਥੇ-ਜਿੱਥੇ ਵੀ ਦਾਊਦ ਗਿਆ, ਯਹੋਵਾਹ ਉਸ ਨੂੰ ਜਿੱਤ ਬਖ਼ਸ਼ਦਾ ਸੀ।
Och han lade folk i hela Edomea; och hela Edom var David undergifven; ty Herren halp David, ehvart han drog.
15 ੧੫ ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਦਾਊਦ ਆਪਣੀ ਸਾਰੀ ਪਰਜਾ ਨਾਲ ਧਰਮ ਅਤੇ ਨਿਆਂ ਦੇ ਕੰਮ ਕਰਦਾ ਸੀ।
Alltså vardt David Konung öfver hela Israel; och han skaffade rätt och rättviso allo folkena.
16 ੧੬ ਸਰੂਯਾਹ ਦਾ ਪੁੱਤਰ ਯੋਆਬ ਸੈਨਾਪਤੀ ਸੀ ਅਤੇ ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ।
Joab, ZeruJa son, var öfver hären; men Josaphat, Ahiluds son, var canceller.
17 ੧੭ ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਅਹੀਮਲਕ ਜਾਜਕ ਸਨ, ਅਤੇ ਸਰਾਯਾਹ ਮੁਨਸ਼ੀ ਸੀ,
Zadok, Ahitobs son, och Ahimelech, AbJathars son, voro Prester; Seraja var skrifvare;
18 ੧੮ ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਪ੍ਰਧਾਨ ਸੀ ਅਤੇ ਦਾਊਦ ਦੇ ਪੁੱਤਰ ਵਜ਼ੀਰ ਸਨ।
Benaja, Jojada son, var öfver Crethi och Plethi; och Davids söner voro Prester.