< 2 ਸਮੂਏਲ 9 >
1 ੧ ਫਿਰ ਦਾਊਦ ਨੇ ਪੁੱਛਿਆ, ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਵੀ ਕੋਈ ਰਹਿੰਦਾ ਹੈ ਤਾਂ ਜੋ ਮੈਂ ਯੋਨਾਥਾਨ ਦੇ ਕਾਰਨ ਉਸ ਉੱਤੇ ਦਯਾ ਕਰਾਂ?
দাউদ জিজ্ঞাসা করলেন, “শৌলের বংশে এমন কেউ কি অবশিষ্ট আছে, যার প্রতি আমি যোনাথনের খাতিরে দয়া দেখাতে পারি?”
2 ੨ ਸ਼ਾਊਲ ਦੇ ਘਰਾਣੇ ਦਾ ਸੀਬਾ ਨਾਮ ਦਾ ਇੱਕ ਸੇਵਕ ਸੀ ਜਦ ਉਨ੍ਹਾਂ ਨੇ ਉਸ ਨੂੰ ਦਾਊਦ ਕੋਲ ਸੱਦਿਆ ਤਾਂ ਰਾਜਾ ਨੇ ਉਸ ਨੂੰ ਪੁੱਛਿਆ, ਤੂੰ ਸੀਬਾ ਹੈਂ? ਉਹ ਬੋਲਿਆ, ਜੀ ਤੁਹਾਡਾ ਸੇਵਕ ਮੈਂ ਉਹੋ ਹੀ ਹਾਂ।
সীব নামে শৌলের এক পারিবারিক দাস ছিল। তাকে দাউদের সামনে উপস্থিত হওয়ার জন্য ডেকে পাঠানো হল, এবং রাজামশাই তাকে বললেন, “তুমিই কি সীব?” “আপনার দাস তাই বটে,” সে উত্তর দিয়েছিল।
3 ੩ ਤਦ ਰਾਜਾ ਨੇ ਉਹ ਨੂੰ ਆਖਿਆ, ਸ਼ਾਊਲ ਦੇ ਘਰਾਣੇ ਵਿੱਚੋਂ ਕੋਈ ਰਹਿੰਦਾ ਹੈ ਤਾਂ ਜੋ ਮੈਂ ਉਹ ਦੇ ਨਾਲ ਪਰਮੇਸ਼ੁਰ ਜਿਹੀ ਦਯਾ ਕਰਾਂ? ਸੀਬਾ ਨੇ ਰਾਜਾ ਨੂੰ ਆਖਿਆ, ਅਜੇ ਯੋਨਾਥਾਨ ਦਾ ਇੱਕ ਪੁੱਤਰ ਹੈ ਜੋ ਪੈਰੋਂ ਲੰਗੜਾ ਹੈ।
রাজামশাই জিজ্ঞাসা করলেন: “শৌলের বংশে আর কি কেউ জীবিত নেই, যার প্রতি আমি ঐশ্বরিক দয়া দেখাতে পারি?” সীব রাজাকে উত্তর দিয়েছিল, “যোনাথনের এক ছেলে এখনও অবশিষ্ট আছেন; তিনি দুই পায়েই খঞ্জ।”
4 ੪ ਤਦ ਰਾਜਾ ਨੇ ਉਹ ਨੂੰ ਪੁੱਛਿਆ, ਉਹ ਕਿੱਥੇ ਹੈ? ਸੀਬਾ ਨੇ ਰਾਜਾ ਨੂੰ ਆਖਿਆ ਵੇਖੋ ਲੋ-ਦੇਬਾਰ ਵਿੱਚ ਅੰਮੀਏਲ ਦੇ ਪੁੱਤਰ ਮਾਕੀਰ ਦੇ ਘਰ ਵਿੱਚ ਹੈ।
“সে কোথায়?” রাজামশাই জিজ্ঞাসা করলেন। সীব উত্তর দিয়েছিল, “তিনি লো-দবারে অম্মীয়েলের ছেলে মাখীরের বাসায় আছেন।”
5 ੫ ਸੋ ਦਾਊਦ ਰਾਜਾ ਨੇ ਮਨੁੱਖ ਭੇਜੇ ਅਤੇ ਲੋ-ਦੇਬਾਰ ਤੋਂ ਅੰਮੀਏਲ ਦੇ ਪੁੱਤਰ ਮਾਕੀਰ ਦੇ ਘਰੋਂ ਉਹ ਨੂੰ ਮੰਗਵਾ ਲਿਆ।
তখন রাজা দাউদ লো-দবারে লোক পাঠিয়ে তাঁকে অম্মীয়েলের ছেলে মাখীরের বাসা থেকে আনিয়েছিলেন।
6 ੬ ਅਤੇ ਜਦ ਸ਼ਾਊਲ ਦਾ ਪੋਤਰਾ ਯੋਨਾਥਾਨ ਦਾ ਪੁੱਤਰ ਮਫ਼ੀਬੋਸ਼ਥ ਦਾਊਦ ਦੇ ਕੋਲ ਆਇਆ ਤਾਂ ਉਸ ਨੇ ਮੂੰਹ ਦੇ ਭਾਰ ਡਿੱਗ ਕੇ ਮੱਥਾ ਟੇਕਿਆ। ਤਦ ਦਾਊਦ ਨੇ ਆਖਿਆ, ਮਫੀਬੋਸ਼ਥ! ਉਸ ਨੇ ਆਖਿਆ, ਵੇਖੋ, ਤੁਹਾਡਾ ਸੇਵਕ ਹਾਜ਼ਰ ਹੈ!
শৌলের নাতি ও যোনাথনের ছেলে মফীবোশৎ দাউদের কাছে এসে তাঁকে সম্মান জানানোর জন্য মাটিতে উবুড় হয়ে প্রণাম করলেন। দাউদ বললেন, “মফীবোশৎ!” “এই তো আমি, আপনার দাস,” তিনি উত্তর দিলেন।
7 ੭ ਸੋ ਦਾਊਦ ਨੇ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਮੈਂ ਤੇਰੇ ਪਿਤਾ ਯੋਨਾਥਾਨ ਦੇ ਕਾਰਨ ਤੇਰੇ ਨਾਲ ਭਲਿਆਈ ਕਰਾਂਗਾ ਅਤੇ ਤੇਰੇ ਦਾਦਾ ਸ਼ਾਊਲ ਦੀ ਸਾਰੀ ਜ਼ਮੀਨ ਤੈਨੂੰ ਮੋੜ ਦਿਆਂਗਾ ਅਤੇ ਤੂੰ ਹਮੇਸ਼ਾ ਮੇਰੀ ਮੇਜ਼ ਤੋਂ ਰੋਟੀ ਖਾਵੇਂਗਾ।
“ভয় পেয়ো না,” দাউদ তাঁকে বললেন, “কারণ নিঃসন্দেহে তোমার বাবা যোনাথনের খাতিরে আমি তোমার প্রতি দয়া দেখাব। তোমার বাবামহ শৌলের সব জমি আমি তোমাকে ফিরিয়ে দেব, ও তুমি সবসময় আমার টেবিলে বসে ভোজনপান করবে।”
8 ੮ ਤਦ ਉਸ ਨੇ ਮੱਥਾ ਟੇਕਿਆ ਅਤੇ ਬੋਲਿਆ, ਤੁਹਾਡਾ ਸੇਵਕ ਹੈ ਹੀ ਕੀ ਜੋ ਤੁਸੀਂ ਮੇਰੇ ਉੱਤੇ ਜੋ ਮਰੇ ਹੋਏ ਕੁੱਤੇ ਵਰਗਾ ਹਾਂ ਧਿਆਨ ਕਰੋ।
মফীবোশৎ নতজানু হয়ে বললেন, “আপনার দাস এমন কে, যে আপনি আমার মতো এক মরা কুকুরকে দয়া দেখাচ্ছেন?”
9 ੯ ਤਦ ਰਾਜਾ ਨੇ ਸ਼ਾਊਲ ਦੇ ਸੇਵਕ ਸੀਬਾ ਨੂੰ ਸੱਦਿਆ ਅਤੇ ਉਹ ਨੂੰ ਆਖਿਆ, ਮੈਂ ਸਭ ਕੁਝ ਜੋ ਸ਼ਾਊਲ ਅਤੇ ਉਸ ਦੇ ਘਰਾਣੇ ਦਾ ਸੀ, ਸੋ ਤੇਰੇ ਮਾਲਕ ਦੇ ਪੁੱਤਰ ਨੂੰ ਦੇ ਦਿੱਤਾ ਹੈ।
তখন রাজামশাই শৌলের সেবক সীবকে ডেকে পাঠিয়ে তাকে বললেন, “আমি তোমার মনিবের নাতিকে সেসবকিছু দিয়েছি, যা শৌল ও তাঁর পরিবারের অধিকারে ছিল।
10 ੧੦ ਸੋ ਤੂੰ ਆਪਣੇ ਪੁੱਤਰਾਂ ਅਤੇ ਸੇਵਕਾਂ ਸਮੇਤ ਉਹ ਦੇ ਲਈ ਜ਼ਮੀਨ ਵਾਹ ਅਤੇ ਉਸ ਦੀ ਪੈਦਾਵਾਰ ਲਿਆਇਆ ਕਰ ਜੋ ਤੇਰੇ ਮਾਲਕ ਦੇ ਪੁੱਤਰ ਦੇ ਲਈ ਰੋਟੀ ਹੋਵੇ ਪਰ ਮਫ਼ੀਬੋਸ਼ਥ ਜੋ ਤੇਰੇ ਮਾਲਕ ਦਾ ਪੁੱਤਰ ਹੈ ਉਹ ਹਮੇਸ਼ਾ ਲਈ ਮੇਰੀ ਮੇਜ਼ ਤੋਂ ਰੋਟੀ ਖਾਵੇਗਾ, ਸੀਬਾ ਦੇ ਪੰਦਰਾ ਪੁੱਤਰ ਅਤੇ ਵੀਹ ਸੇਵਕ ਸਨ।
তুমি ও তোমার ছেলেরা ও তোমার দাসেরা তাঁর জমি চাষ করবে এবং ফসল নিয়ে আসবে, যেন তোমার মনিবের নাতির কাছে খাদ্যের জোগান থাকে। তোমার মনিবের নাতি মফীবোশৎ অবশ্য সবসময় আমার টেবিলে বসে ভোজনপান করবেন।” (সেই সীবের পনেরোজন ছেলে ও কুড়ি জন দাস ছিল।)
11 ੧੧ ਸੀਬਾ ਨੇ ਰਾਜਾ ਨੂੰ ਆਖਿਆ, ਸਭ ਕੁਝ ਜੋ ਮੇਰੇ ਮਹਾਰਾਜ ਰਾਜਾ ਨੇ ਆਪਣੇ ਸੇਵਕ ਨੂੰ ਆਖਿਆ ਹੈ ਸੋ ਤੁਹਾਡਾ ਸੇਵਕ ਕਰੇਗਾ ਪਰ ਮਫ਼ੀਬੋਸ਼ਥ ਦੇ ਲਈ ਰਾਜਾ ਨੇ ਆਖਿਆ ਕਿ ਉਹ ਰਾਜਾ ਦੇ ਪੁੱਤਰਾਂ ਵਾਂਗੂੰ ਮੇਰੀ ਮੇਜ਼ ਤੋਂ ਰੋਟੀ ਖਾਵੇਗਾ।
তখন সীব রাজামশাইকে বলল, “আমার প্রভু মহারাজ তাঁর দাসকে যা যা আদেশ দিয়েছেন, আপনার দাস তাই করবে।” অতএব মফীবোশৎ একজন রাজপুত্রের মতোই দাউদের টেবিলে বসে ভোজনপান করতে লাগলেন।
12 ੧੨ ਮਫ਼ੀਬੋਸ਼ਥ ਦਾ ਮੀਕਾ ਨਾਮ ਦੇ ਇੱਕ ਛੋਟਾ ਜਿਹਾ ਪੁੱਤਰ ਸੀ ਅਤੇ ਜਿੰਨ੍ਹੇ ਸੀਬਾ ਦੇ ਘਰ ਵਿੱਚ ਰਹਿੰਦੇ ਸਨ ਸਭ ਮਫੀਬੋਸ਼ਥ ਦੇ ਸੇਵਕ ਸਨ।
মফীবোশতের এক শিশুছেলে ছিল, যার নাম মীখা, ও সীবের পরিবারের সবাই মফীবোশতের দাস-দাসী ছিল।
13 ੧੩ ਮਫ਼ੀਬੋਸ਼ਥ ਯਰੂਸ਼ਲਮ ਵਿੱਚ ਰਿਹਾ ਕਿਉਂ ਜੋ ਉਹ ਹਮੇਸ਼ਾ ਰਾਜੇ ਦੀ ਮੇਜ਼ ਤੋਂ ਭੋਜਨ ਕਰਦਾ ਸੀ ਅਤੇ ਦੋਹਾਂ ਪੈਰਾਂ ਤੋਂ ਲੰਗੜਾ ਸੀ।
মফীবোশৎ জেরুশালেমে বসবাস করতেন, কারণ তিনি সবসময় রাজার টেবিলেই বসে ভোজনপান করতেন; তিনি দু-পায়েই খঞ্জ ছিলেন।