< 2 ਸਮੂਏਲ 1 >
1 ੧ ਸ਼ਾਊਲ ਦੇ ਮਰਨ ਤੋਂ ਬਾਅਦ, ਇਸ ਤਰ੍ਹਾਂ ਹੋਇਆ ਜਦ ਦਾਊਦ ਅਮਾਲੇਕੀਆਂ ਨੂੰ ਮਾਰ ਕੇ ਵਾਪਿਸ ਆਇਆ ਅਤੇ ਉਹ ਸਿਕਲਗ ਸ਼ਹਿਰ ਵਿੱਚ ਦੋ ਦਿਨ ਠਹਿਰਿਆ ਸੀ।
After the death of Saul, when David had returned from the slaughter of the Amalekites, and David had stayed two days in Ziklag,
2 ੨ ਤਦ ਤੀਜੇ ਦਿਨ ਅਜਿਹਾ ਹੋਇਆ ਵੇਖੋ, ਇੱਕ ਮਨੁੱਖ ਸ਼ਾਊਲ ਦੇ ਡੇਰਿਆਂ ਵੱਲੋਂ ਕੱਪੜੇ ਪਾੜੇ ਹੋਏ ਅਤੇ ਸਿਰ ਉੱਤੇ ਮਿੱਟੀ ਪਾਈ ਹੋਈ ਆਇਆ ਅਤੇ ਅਜਿਹਾ ਹੋਇਆ ਕਿ ਜਿਸ ਵੇਲੇ ਦਾਊਦ ਦੇ ਕੋਲ ਪਹੁੰਚਿਆ ਤਾਂ ਧਰਤੀ ਉੱਤੇ ਡਿੱਗ ਕੇ ਮੂੰਹ ਦੇ ਭਾਰ ਨੀਵਾਂ ਹੋ ਕੇ ਮੱਥਾ ਟੇਕਿਆ।
on the third day, behold, a man came out of the camp from Saul, with his clothes torn and earth on his head. When he came to David, he fell to the earth and showed respect.
3 ੩ ਦਾਊਦ ਨੇ ਉਸ ਨੂੰ ਆਖਿਆ, ਤੂੰ ਕਿੱਥੋਂ ਆਇਆ ਹੈ? ਉਸ ਨੇ ਉਹ ਨੂੰ ਆਖਿਆ, ਮੈਂ ਇਸਰਾਏਲ ਦੇ ਡੇਰਿਆਂ ਵਿੱਚੋਂ ਜਾਨ ਬਚਾ ਕੇ ਨਿੱਕਲ ਆਇਆ ਹਾਂ।
David said to him, “Where do you come from?” He said to him, “I have escaped out of the camp of Israel.”
4 ੪ ਤਦ ਦਾਊਦ ਨੇ ਉਸ ਨੂੰ ਪੁੱਛਿਆ, ਕੀ ਗੱਲ ਹੋਈ? ਮੈਨੂੰ ਦੱਸ ਤਾਂ ਸਹੀ! ਉਸ ਨੇ ਆਖਿਆ, ਲੋਕ ਲੜਾਈ ਵਿੱਚੋਂ ਨੱਠ ਗਏ ਅਤੇ ਕਈ ਡਿੱਗ ਪਏ ਅਤੇ ਕਈ ਮਰ ਵੀ ਗਏ, ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਵੀ ਮਰ ਗਏ।
David said to him, “How did it go? Please tell me.” He answered, “The people have fled from the battle, and many of the people also have fallen and are dead. Saul and Jonathan his son are dead also.”
5 ੫ ਤਦ ਦਾਊਦ ਨੇ ਉਸ ਜੁਆਨ ਨੂੰ ਜਿਸ ਨੇ ਉਹ ਨੂੰ ਇਹ ਦੱਸਿਆ ਸੀ ਪੁੱਛਿਆ, ਤੂੰ ਕਿਵੇਂ ਜਾਣਦਾ ਹੈਂ ਜੋ ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਮਰ ਗਏ ਹਨ?
David said to the young man who told him, “How do you know that Saul and Jonathan his son are dead?”
6 ੬ ਉਸ ਜੁਆਨ ਨੇ ਜੋ ਉਹ ਨੂੰ ਦੱਸਦਾ ਸੀ ਆਖਿਆ, ਸੰਜੋਗ ਨਾਲ ਮੈਂ ਗਿਲਬੋਆ ਪਰਬਤ ਵਿੱਚ ਸੀ ਅਤੇ ਵੇਖੋ, ਉਸ ਵੇਲੇ ਸ਼ਾਊਲ ਆਪਣੀ ਬਰਛੀ ਉੱਤੇ ਢਾਸਣਾ ਲਾਈ ਪਿਆ ਸੀ ਅਤੇ ਵੇਖੋ, ਰਥ ਅਤੇ ਘੁੜਸਵਾਰ ਵੱਡੇ ਜ਼ੋਰ ਨਾਲ ਉਸ ਦੇ ਪਿੱਛੇ ਲੱਗੇ ਹੋਏ ਸਨ।
The young man who told him said, “As I happened by chance on Mount Gilboa, behold, Saul was leaning on his spear; and behold, the chariots and the horsemen followed close behind him.
7 ੭ ਅਤੇ ਉਹ ਨੇ ਆਪਣੇ ਪਿੱਛੇ ਮੁੜ ਕੇ ਜਦੋਂ ਮੈਨੂੰ ਵੇਖਿਆ ਤਾਂ ਮੈਨੂੰ ਸੱਦਿਆ। ਮੈਂ ਆਖਿਆ, ਜੀ ਮੈਂ ਹਾਜ਼ਰ ਹਾਂ!
When he looked behind him, he saw me and called to me. I answered, ‘Here I am.’
8 ੮ ਉਸਨੇ ਮੈਨੂੰ ਪੁੱਛਿਆ, ਤੂੰ ਕੌਣ ਹੈ? ਮੈਂ ਉਸ ਨੂੰ ਆਖਿਆ, ਮੈਂ ਅਮਾਲੇਕੀ ਹਾਂ।
He said to me, ‘Who are you?’ I answered him, ‘I am an Amalekite.’
9 ੯ ਫਿਰ ਉਸ ਨੇ ਮੈਨੂੰ ਆਖਿਆ, ਮੇਰੇ ਕੋਲ ਖੜ੍ਹਾ ਹੋ ਕੇ ਮੈਨੂੰ ਮਾਰ ਦੇ ਕਿਉਂ ਜੋ ਮੈਂ ਵੱਡੀ ਪੀੜ ਵਿੱਚ ਹਾਂ, ਅਤੇ ਪ੍ਰਾਣ ਅਜੇ ਤੱਕ ਵੀ ਮੇਰੇ ਵਿੱਚ ਹਨ।
He said to me, ‘Please stand beside me, and kill me, for anguish has taken hold of me because my life lingers in me.’
10 ੧੦ ਤਦ ਮੈਂ ਉਸ ਦੇ ਉੱਤੇ ਖੜ੍ਹਾ ਹੋ ਕੇ ਉਸ ਨੂੰ ਮਾਰ ਸੁੱਟਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਡਿੱਗਣ ਤੋਂ ਬਾਅਦ ਇਸ ਦਾ ਬਚਣਾ ਮੁਸ਼ਕਿਲ ਹੈ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੜਾ, ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ।
So I stood beside him and killed him, because I was sure that he could not live after he had fallen. I took the crown that was on his head and the bracelet that was on his arm, and have brought them here to my lord.”
11 ੧੧ ਤਦ ਦਾਊਦ ਨੇ ਦੁੱਖੀ ਹੋ ਕੇ ਆਪਣੇ ਬਸਤਰ ਪਾੜੇ ਅਤੇ ਸਾਰਿਆਂ ਲੋਕਾਂ ਨੇ ਵੀ ਜੋ ਉਸ ਦੇ ਨਾਲ ਸਨ, ਅਜਿਹਾ ਹੀ ਕੀਤਾ।
Then David took hold on his clothes and tore them; and all the men who were with him did likewise.
12 ੧੨ ਓਹ ਰੋਏ-ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਅਤੇ ਯਹੋਵਾਹ ਦੇ ਲੋਕਾਂ ਅਤੇ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ, ਸ਼ਾਮ ਤੱਕ ਦਾ ਵਰਤ ਰੱਖਿਆ।
They mourned, wept, and fasted until evening for Saul and for Jonathan his son, and for the people of the LORD, and for the house of Israel, because they had fallen by the sword.
13 ੧੩ ਫਿਰ ਦਾਊਦ ਨੇ ਉਸ ਜੁਆਨ ਨੂੰ ਜਿਹੜਾ ਇਹ ਖ਼ਬਰ ਲਿਆਇਆ ਸੀ ਪੁੱਛਿਆ, ਤੂੰ ਕਿੱਥੋਂ ਦਾ ਹੈ? ਉਸ ਨੇ ਆਖਿਆ, ਜੀ ਮੈਂ ਪਰਦੇਸੀ ਦਾ ਪੁੱਤਰ ਅਤੇ ਅਮਾਲੇਕੀ ਹਾਂ।
David said to the young man who told him, “Where are you from?” He answered, “I am the son of a foreigner, an Amalekite.”
14 ੧੪ ਸੋ ਦਾਊਦ ਨੇ ਉਸ ਨੂੰ ਆਖਿਆ, ਕੀ ਤੈਨੂੰ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਉੱਤੇ ਉਸ ਦਾ ਨਾਸ ਕਰਨ ਲਈ ਹੱਥ ਚੁੱਕਣ ਤੋਂ ਡਰ ਨਾ ਲੱਗਿਆ?
David said to him, “Why were you not afraid to stretch out your hand to destroy the LORD’s anointed?”
15 ੧੫ ਫਿਰ ਦਾਊਦ ਨੇ ਇੱਕ ਜੁਆਨ ਨੂੰ ਬੁਲਾ ਕੇ ਆਖਿਆ, ਉਸ ਦੇ ਨੇੜੇ ਜਾ, ਉਸ ਨੂੰ ਮਾਰ ਸੁੱਟ! ਸੋ ਉਹ ਨੇ ਉਸ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ।
David called one of the young men and said, “Go near, and cut him down!” He struck him so that he died.
16 ੧੬ ਦਾਊਦ ਨੇ ਉਸ ਨੂੰ ਆਖਿਆ, ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇ ਕਿਉਂ ਜੋ ਤੂੰ ਆਪਣੀ ਗਵਾਹੀ ਆਪ ਦਿੱਤੀ ਅਤੇ ਆਖਿਆ ਕਿ ਮੈਂ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਨੂੰ ਜਿਉਂਦਿਆਂ ਹੀ ਮਾਰ ਮੁਕਾਇਆ!
David said to him, “Your blood be on your head, for your mouth has testified against you, saying, ‘I have slain the LORD’s anointed.’”
17 ੧੭ ਦਾਊਦ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਲਈ ਇਹ ਵਿਰਲਾਪ ਕੀਤਾ,
David lamented with this lamentation over Saul and over Jonathan his son
18 ੧੮ ਅਤੇ ਉਹ ਨੇ ਉਨ੍ਹਾਂ ਯਹੂਦੀਆਂ ਨੂੰ ਕਮਾਣ ਦਾ ਗੀਤ ਸਿਖਾਉਣ ਦੀ ਆਗਿਆ ਦਿੱਤੀ। ਵੇਖੋ, ਉਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ:
(and he commanded them to teach the children of Judah the song of the bow; behold, it is written in the book of Jashar):
19 ੧੯ ਹੇ ਇਸਰਾਏਲ, ਤੇਰਾ ਸਿਰੋਮਣੀ ਉੱਚਿਆਂ ਥਾਵਾਂ ਵਿੱਚ ਮਾਰਿਆ ਗਿਆ। ਹਾਏ ਸੂਰਬੀਰ ਕਿਵੇਂ ਡਿੱਗ ਪਿਆ!
“Your glory, Israel, was slain on your high places! How the mighty have fallen!
20 ੨੦ ਗਥ ਵਿੱਚ ਇਹ ਖ਼ਬਰ ਨਾ ਦੱਸੋ, ਅਸ਼ਕਲੋਨ ਦੀਆਂ ਗਲੀਆਂ ਵਿੱਚ ਇਸ ਦੀ ਚਰਚਾ ਨਾ ਕਰੋ, ਅਜਿਹਾ ਨਾ ਹੋਵੇ ਜੋ ਫ਼ਲਿਸਤੀਆਂ ਦੀਆਂ ਧੀਆਂ ਅਨੰਦ ਹੋਣ, ਅਜਿਹਾ ਨਾ ਹੋਵੇ ਜੋ ਅਸੁੰਨਤੀਆਂ ਦੀਆਂ ਧੀਆਂ ਖੁਸ਼ੀ ਮਨਾਉਣ।
Do not tell it in Gath. Do not publish it in the streets of Ashkelon, lest the daughters of the Philistines rejoice, lest the daughters of the uncircumcised triumph.
21 ੨੧ ਹੇ ਗਿਲਬੋਆ ਦੇ ਪਰਬਤੋਂ, ਤੁਹਾਡੇ ਉੱਤੇ ਨਾ ਤ੍ਰੇਲ, ਨਾ ਮੀਂਹ ਪਵੇ, ਨਾ ਚੁੱਕਣ ਦੀਆਂ ਭੇਟਾਂ ਦੀਆਂ ਪੈਲੀਆਂ ਹੋਣ ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ਼ ਅਪਵਿੱਤਰ ਹੋ ਗਈ ਹਾਂ, ਸ਼ਾਊਲ ਦੀ ਢਾਲ਼, ਜਾਣੋ ਉਹ ਤੇਲ ਨਾਲ ਮਸਹ ਹੀ ਨਹੀਂ ਕੀਤੀ ਗਈ ਸੀ!
You mountains of Gilboa, let there be no dew or rain on you, and no fields of offerings; for there the shield of the mighty was defiled and cast away, the shield of Saul was not anointed with oil.
22 ੨੨ ਵੱਢਿਆਂ ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ, ਯੋਨਾਥਾਨ ਦੀ ਕਮਾਣ ਨਾ ਪਿੱਛੇ ਮੁੜੀ, ਨਾ ਸ਼ਾਊਲ ਦੀ ਤਲਵਾਰ ਸੱਖਣੀ ਮੁੜੀ।
From the blood of the slain, from the fat of the mighty, Jonathan’s bow did not turn back. Saul’s sword did not return empty.
23 ੨੩ ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਭਰ ਸਾਰਿਆਂ ਦੇ ਪਿਆਰੇ ਅਤੇ ਮਨਭਾਉਂਦੇ ਸਨ, ਅਤੇ ਉਹ ਆਪਣੀ ਮੌਤ ਵੇਲੇ ਵੀ ਵੱਖਰੇ ਨਾ ਹੋਏ। ਉਹ ਉਕਾਬਾਂ ਨਾਲੋਂ ਵੀ ਤੇਜ਼, ਅਤੇ ਬੱਬਰ ਸ਼ੇਰ ਨਾਲੋਂ ਵੀ ਤਕੜੇ ਸਨ।
Saul and Jonathan were lovely and pleasant in their lives. In their death, they were not divided. They were swifter than eagles. They were stronger than lions.
24 ੨੪ ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਲਾਲ ਰੰਗ ਦੇ ਕੱਪੜੇ ਪਹਿਨਾਏ, ਜਿਸ ਨੇ ਤੁਹਾਡੇ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸਜਾਇਆ।
You daughters of Israel, weep over Saul, who clothed you delicately in scarlet, who put ornaments of gold on your clothing.
25 ੨੫ ਹਾਏ! ਓਹ ਸੂਰਮੇ ਕਿਵੇਂ ਲੜਾਈ ਦੇ ਵਿੱਚ ਢੇਰੀ ਹੋ ਗਏ! ਹੇ ਯੋਨਾਥਾਨ, ਤੂੰ ਆਪਣੇ ਉੱਚੇ ਥਾਵਾਂ ਵਿੱਚ ਮਾਰਿਆ ਗਿਆ!
How the mighty have fallen in the middle of the battle! Jonathan was slain on your high places.
26 ੨੬ ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਬਹੁਤ ਦੁੱਖੀ ਹਾਂ, ਤੂੰ ਮੈਨੂੰ ਬਹੁਤ ਹੀ ਪਿਆਰਾ ਸੀ: ਮੇਰੇ ਵੱਲ ਤੇਰੀ ਅਚਰਜ਼ ਪ੍ਰੀਤ ਸੀ, ਇਸਤਰੀਆਂ ਦੀ ਪ੍ਰੀਤ ਨਾਲੋਂ ਵੀ ਵੱਧ!
I am distressed for you, my brother Jonathan. You have been very pleasant to me. Your love to me was wonderful, surpassing the love of women.
27 ੨੭ ਹਾਏ! ਉਹ ਸੂਰਮੇ ਕਿਵੇਂ ਢੇਰੀ ਹੋ ਗਏ, ਅਤੇ ਯੁੱਧ ਦੇ ਸ਼ਸਤਰ ਤਬਾਹ ਹੋ ਗਏ!
How the mighty have fallen, and the weapons of war have perished!”