< 2 ਥੱਸਲੁਨੀਕੀਆ ਨੂੰ 2 >
1 ੧ ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇਕੱਠਿਆਂ ਹੋਣ ਦੇ ਬਾਰੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ।
१हे भाइयों, हम अपने प्रभु यीशु मसीह के आने, और उसके पास अपने इकट्ठे होने के विषय में तुम से विनती करते हैं।
2 ੨ ਜੋ ਤੁਸੀਂ ਕਿਸੇ ਆਤਮਾ, ਬਚਨ ਜਾਂ ਸਾਡੇ ਨਾਮ ਦੀ ਨਕਲੀ ਪੱਤ੍ਰੀ ਤੋਂ ਆਪਣੇ ਮਨੋਂ ਛੇਤੀ ਨਾ ਡੋਲੋ, ਨਾ ਘਬਰਾਓ ਜੋ ਸਮਝੋ ਕਿ ਪ੍ਰਭੂ ਦਾ ਦਿਨ ਆਉਣ ਵਾਲਾ ਹੈ!
२कि किसी आत्मा, या वचन, या पत्री के द्वारा जो कि मानो हमारी ओर से हो, यह समझकर कि प्रभु का दिन आ पहुँचा है, तुम्हारा मन अचानक अस्थिर न हो जाए; और न तुम घबराओ।
3 ੩ ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ।
३किसी रीति से किसी के धोखे में न आना क्योंकि वह दिन न आएगा, जब तक विद्रोह नहीं होता, और वह अधर्मी पुरुष अर्थात् विनाश का पुत्र प्रगट न हो।
4 ੪ ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ।
४जो विरोध करता है, और हर एक से जो परमेश्वर, या पूज्य कहलाता है, अपने आपको बड़ा ठहराता है, यहाँ तक कि वह परमेश्वर के मन्दिर में बैठकर अपने आपको परमेश्वर प्रगट करता है।
5 ੫ ਕੀ ਤੁਹਾਨੂੰ ਚੇਤੇ ਨਹੀਂ ਕਿ ਜਦੋਂ ਮੈਂ ਤੁਹਾਡੇ ਕੋਲ ਸੀ, ਮੈਂ ਤੁਹਾਨੂੰ ਇਹ ਗੱਲਾਂ ਨਹੀਂ ਆਖੀਆਂ ਸਨ?
५क्या तुम्हें स्मरण नहीं, कि जब मैं तुम्हारे यहाँ था, तो तुम से ये बातें कहा करता था?
6 ੬ ਹੁਣ ਤੁਸੀਂ ਉਹ ਨੂੰ ਜਾਣਦੇ ਹੋ ਜੋ ਉਸ ਨੂੰ ਰੋਕ ਰਿਹਾ ਹੈ ਕਿ ਉਹ ਆਪਣੇ ਸਮੇਂ ਸਿਰ ਪਰਗਟ ਹੋਵੇ।
६और अब तुम उस वस्तु को जानते हो, जो उसे रोक रही है, कि वह अपने ही समय में प्रगट हो।
7 ੭ ਕੁਧਰਮ ਅਰਥਾਤ ਪਾਪ ਦਾ ਭੇਤ ਹੁਣ ਵੀ ਕੰਮ ਕਰੀ ਜਾਂਦਾ ਹੈ ਪਰ ਹੁਣ ਇੱਕ ਰੋਕਣ ਵਾਲਾ ਹੈ ਅਤੇ ਜਦੋਂ ਤੱਕ ਉਹ ਦੂਰ ਨਾ ਹੋ ਜਾਵੇ, ਉਹ ਰੁੱਕਿਆ ਰਹੇਗਾ।
७क्योंकि अधर्म का भेद अब भी कार्य करता जाता है, पर अभी एक रोकनेवाला है, और जब तक वह दूर न हो जाए, वह रोके रहेगा।
8 ੮ ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ।
८तब वह अधर्मी प्रगट होगा, जिसे प्रभु यीशु अपने मुँह की फूँक से मार डालेगा, और अपने आगमन के तेज से भस्म करेगा।
9 ੯ ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ।
९उस अधर्मी का आना शैतान के कार्य के अनुसार सब प्रकार की झूठी सामर्थ्य, चिन्ह, और अद्भुत काम के साथ,
10 ੧੦ ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ।
१०और नाश होनेवालों के लिये अधर्म के सब प्रकार के धोखे के साथ होगा; क्योंकि उन्होंने सत्य के प्रेम को ग्रहण नहीं किया जिससे उनका उद्धार होता।
11 ੧੧ ਇਸ ਲਈ ਪਰਮੇਸ਼ੁਰ ਉਨ੍ਹਾਂ ਉੱਤੇ ਭਰਮਾਉਣ ਵਾਲੀ ਤਾਕਤ ਨੂੰ ਭੇਜੇਗਾ ਤਾਂ ਜੋ ਉਹ ਝੂਠ ਨੂੰ ਸੱਚ ਮੰਨਣ।
११और इसी कारण परमेश्वर उनमें एक भटका देनेवाली सामर्थ्य को भेजेगा ताकि वे झूठ पर विश्वास करें।
12 ੧੨ ਅਤੇ ਉਹ ਸਾਰੇ ਦੋਸ਼ੀ ਠਹਿਰਣ ਜਿਨ੍ਹਾਂ ਨੇ ਸੱਚ ਨੂੰ ਨਾ ਮੰਨਿਆ ਸਗੋਂ ਝੂਠ ਉੱਤੇ ਪਰਸੰਨ ਰਹੇ।
१२और जितने लोग सत्य पर विश्वास नहीं करते, वरन् अधर्म से प्रसन्न होते हैं, सब दण्ड पाएँ।
13 ੧੩ ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ।
१३पर हे भाइयों, और प्रभु के प्रिय लोगों, चाहिये कि हम तुम्हारे विषय में सदा परमेश्वर का धन्यवाद करते रहें, कि परमेश्वर ने आदि से तुम्हें चुन लिया; कि आत्मा के द्वारा पवित्र बनकर, और सत्य पर विश्वास करके उद्धार पाओ।
14 ੧੪ ਜਿਸ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ਖਬਰੀ ਦੇ ਰਾਹੀਂ ਸੱਦਿਆ ਕਿ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਪ੍ਰਾਪਤ ਹੋਵੇ।
१४जिसके लिये उसने तुम्हें हमारे सुसमाचार के द्वारा बुलाया, कि तुम हमारे प्रभु यीशु मसीह की महिमा को प्राप्त करो।
15 ੧੫ ਸੋ ਇਸ ਕਾਰਨ ਹੇ ਭਰਾਵੋ, ਕਾਇਮ ਰਹੋ ਅਤੇ ਉਨ੍ਹਾਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਤੁਸੀਂ ਭਾਵੇਂ ਜ਼ੁਬਾਨੀ ਭਾਵੇਂ ਸਾਡੀ ਪੱਤ੍ਰੀ ਤੋਂ ਸਿੱਖੀਆਂ ਫੜ੍ਹੀ ਰੱਖੋ।
१५इसलिए, हे भाइयों, स्थिर रहो; और जो शिक्षा तुम ने हमारे वचन या पत्र के द्वारा प्राप्त किया है, उन्हें थामे रहो।
16 ੧੬ ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ। (aiōnios )
१६हमारा प्रभु यीशु मसीह आप ही, और हमारा पिता परमेश्वर जिसने हम से प्रेम रखा, और अनुग्रह से अनन्त शान्ति और उत्तम आशा दी है। (aiōnios )
17 ੧੭ ਤੁਹਾਡੇ ਮਨਾਂ ਨੂੰ ਸ਼ਾਂਤੀ ਦੇਵੇ ਅਤੇ ਤੁਹਾਨੂੰ ਹਰੇਕ ਭਲੇ ਕੰਮ ਅਤੇ ਬਚਨ ਵਿੱਚ ਮਜ਼ਬੂਤ ਕਰੇ।
१७तुम्हारे मनों में शान्ति दे, और तुम्हें हर एक अच्छे काम, और वचन में दृढ़ करे।