< 2 ਥੱਸਲੁਨੀਕੀਆ ਨੂੰ 3 >
1 ੧ ਅੰਤ ਵਿੱਚ, ਹੇ ਭਰਾਵੋ, ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪ੍ਰਭੂ ਦਾ ਉਪਦੇਸ਼ ਤੇਜੀ ਨਾਲ ਫ਼ੈਲੇ ਅਤੇ ਮਹਿਮਾ ਪਾਵੇ ਜਿਵੇਂ ਕਿ ਤੁਹਾਡੇ ਵਿੱਚ ਹੋਇਆ।
De cetero fratres orate pro nobis ut sermo Dei currat, et clarificetur, sicut et apud vos:
2 ੨ ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦੀ ਕਰਨ ਵਾਲੇ ਲੋਕਾਂ ਤੋਂ ਬਚੇ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰੱਖਦੇ।
et ut liberemur ab importunis, et malis hominibus: non enim omnium est fides.
3 ੩ ਪਰ ਪ੍ਰਭੂ ਵਫ਼ਾਦਾਰ ਹੈ, ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ ਤੋਂ ਬਚਾਵੇਗਾ।
Fidelis autem Deus est, qui confirmabit vos, et custodiet a malo.
4 ੪ ਪ੍ਰਭੂ ਸਾਨੂੰ ਵਿਸ਼ਵਾਸ ਦਿੰਦਾ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਜੋ ਅਸੀਂ ਤੁਹਾਨੂੰ ਆਖੀਆਂ ਹਨ ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਨੂੰ ਲਗਾਤਾਰ ਕਰਦੇ ਰਹੋਗੇ।
Confidimus autem de vobis, in Domino, quoniam quæ præcepimus, et facitis, et facietis.
5 ੫ ਅਤੇ ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ।
Dominus autem dirigat corda vestra in charitate Dei, et patientia Christi.
6 ੬ ਹੇ ਭਰਾਵੋ, ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਤੁਹਾਨੂੰ ਇਹ ਹੁਕਮ ਦਿੰਦੇ ਹਾਂ ਕਿ ਤੁਸੀਂ ਉਸ ਹਰੇਕ ਭਰਾ ਤੋਂ ਦੂਰ ਰਹੋ, ਜਿਹੜਾ ਉਸ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ ਜੋ ਤੁਸੀਂ ਸਾਡੇ ਕੋਲੋਂ ਪਾਈ ਪਰ ਕੁਰਾਹੇ ਚੱਲਦਾ ਹੈ।
Denunciamus autem vobis fratres in nomine Domini nostri Iesu Christi, ut subtrahatis vos ab omni fratre ambulante inordinate, et non secundum traditionem, quam acceperunt a nobis.
7 ੭ ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਕਿਵੇਂ ਸਾਡੀ ਤਰ੍ਹਾਂ ਚੱਲਣਾ ਚਾਹੀਦਾ ਹੈ ਕਿਉਂ ਜੋ ਅਸੀਂ ਆਲਸ ਦੀ ਚਾਲ ਨਾ ਚੱਲੇ।
Ipsi enim scitis quemadmodum oporteat imitari nos: quoniam non inquieti fuimus inter vos:
8 ੮ ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾਂ ਉਸ ਦੀ ਕੀਮਤ ਦਿੱਤੀ, ਅਸੀਂ ਸਖ਼ਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਨ ਨਾ ਬਣੀਏ। ਅਸੀਂ ਲੱਗਭਗ ਦਿਨ ਰਾਤ ਕੰਮ ਕਰਦੇ ਰਹੇ।
neque gratis panem manducavimus ab aliquo, sed in labore, et in fatigatione, nocte et die operantes, ne quem vestrum gravaremus.
9 ੯ ਸਾਡੇ ਕੋਲ ਅਧਿਕਾਰ ਸੀ ਕਿ ਤੁਹਾਡੇ ਕੋਲੋਂ ਸਹਾਇਤਾ ਲਈਏ, ਪਰ ਅਸੀਂ ਆਪਣੀਆਂ ਲੋੜਾਂ ਲਈ ਕੰਮ ਕੀਤਾ ਤਾਂ ਜੋ ਅਸੀਂ ਤੁਹਾਡੇ ਲਈ ਇੱਕ ਉਦਾਹਰਣ ਬਣ ਸਕੀਏ।
Non quasi non habuerimus potestatem, sed ut nosmetipsos formam daremus vobis ad imitandum nos.
10 ੧੦ ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।”
Nam et cum essemus apud vos, hoc denunciabamus vobis: quoniam si quis non vult operari, nec manducet.
11 ੧੧ ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ।
Audivimus enim inter vos quosdam ambulare inquiete, nihil operantes, sed curiose agentes.
12 ੧੨ ਅਸੀਂ ਉਨ੍ਹਾਂ ਲੋਕਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਆਗਿਆ ਦਿੰਦੇ ਹਾਂ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ ।
Iis autem, qui eiusmodi sunt, denunciemus, et obsecramus in Domino Iesu Christo, ut cum silentio operantes, suum panem manducent.
13 ੧੩ ਹੇ ਭਰਾਵੋ, ਤੁਸੀਂ ਭਲਿਆਈ ਕਰਦਿਆਂ ਨਾ ਥੱਕੋ।
Vos autem fratres nolite deficere benefacientes.
14 ੧੪ ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ ਕਿ ਤੁਸੀਂ ਉਸ ਵਿਅਕਤੀ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮਿੰਦਾ ਹੋਵੇ।
Quod si quis non obedit verbo nostro per epistolam, hunc notate, et ne commisceamini cum illo ut confundatur:
15 ੧੫ ਉਸ ਨੂੰ ਆਪਣਾ ਵੈਰੀ ਨਾ ਸਮਝੋ ਸਗੋਂ ਉਸ ਨੂੰ ਇੱਕ ਭਰਾ ਦੀ ਤਰ੍ਹਾਂ ਚਿਤਾਵਨੀ ਦਿਉ।
et nolite quasi inimicum existimare, sed corripite ut fratrem.
16 ੧੬ ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ।
Ipse autem Dominus pacis det vobis pacem sempiternam in omni loco. Dominus sit cum omnibus vobis.
17 ੧੭ ਮੈਂ ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ। ਮੇਰੇ ਸਾਰੇ ਪੱਤਰਾਂ ਉੱਤੇ ਇਹ ਖ਼ਾਸ ਨਿਸ਼ਾਨ ਹੈ ਅਤੇ ਇਹ ਦਰਸਾਉਂਦੇ ਹਨ ਕਿ ਉਹ ਮੇਰੇ ਵੱਲੋਂ ਹਨ। ਮੈਂ ਇਸੇ ਤਰ੍ਹਾਂ ਹੀ ਲਿਖਦਾ ਹਾਂ।
Salutatio, mea manu Pauli: quod est signum in omni epistola. Ita scribo.
18 ੧੮ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।
Gratia Domini nostri Iesu Christi cum omnibus vobis. Amen.