< 2 ਥੱਸਲੁਨੀਕੀਆ ਨੂੰ 1 >
1 ੧ ਲੇਖਕ ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ, ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ,
2 ੨ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
3 ੩ ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ।
4 ੪ ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ।
5 ੫ ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ।
6 ੬ ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ।
7 ੭ ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ।
8 ੮ ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ।
9 ੯ ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ। (aiōnios )
10 ੧੦ ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ਼ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।
11 ੧੧ ਇਸ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਯੋਗ ਜਾਣੇ ਅਤੇ ਭਲਿਆਈ ਦੀ ਹਰ ਇੱਕ ਭਾਵਨਾ ਨੂੰ ਅਤੇ ਵਿਸ਼ਵਾਸ ਦੇ ਹਰ ਇੱਕ ਕੰਮ ਨੂੰ ਸਮਰੱਥਾ ਨਾਲ ਪੂਰਾ ਕਰੇ।
12 ੧੨ ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੂ ਯਿਸੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ।