< 2 ਤਿਮੋਥਿਉਸ 2 >
1 ੧ ਉਪਰੰਤ ਹੇ ਮੇਰੇ ਪੁੱਤਰ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ।
συ ουν τεκνον μου ενδυναμου εν τη χαριτι τη εν χριστω ιησου
2 ੨ ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ।
και α ηκουσας παρ εμου δια πολλων μαρτυρων ταυτα παραθου πιστοις ανθρωποις οιτινες ικανοι εσονται και ετερους διδαξαι
3 ੩ ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗੂੰ ਮੇਰੇ ਨਾਲ ਦੁੱਖ ਝੱਲ।
συγκακοπαθησον ως καλος στρατιωτης χριστου ιησου
4 ੪ ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ।
ουδεις στρατευομενος εμπλεκεται ταις του βιου πραγματειαις ινα τω στρατολογησαντι αρεση
5 ੫ ਫੇਰ ਜੇ ਕੋਈ ਮੈਦਾਨ ਵਿੱਚ ਖੇਡੇ ਤਾਂ ਜਦੋਂ ਤੱਕ ਉਹ ਨਿਯਮਾਂ ਅਨੁਸਾਰ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ।
εαν δε και αθλη τις ου στεφανουται εαν μη νομιμως αθληση
6 ੬ ਕਿਸਾਨ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ।
τον κοπιωντα γεωργον δει πρωτον των καρπων μεταλαμβανειν
7 ੭ ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ, ਕਿਉਂ ਜੋ ਪ੍ਰਭੂ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ।
νοει ο λεγω δωσει γαρ σοι ο κυριος συνεσιν εν πασιν
8 ੮ ਯਿਸੂ ਮਸੀਹ, ਜਿਹੜਾ ਦਾਊਦ ਦੀ ਪੀਹੜੀ ਵਿੱਚੋਂ ਹੈ, ਜੋ ਮੇਰੀ ਖੁਸ਼ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਉਹ ਨੂੰ ਚੇਤੇ ਰੱਖ।
μνημονευε ιησουν χριστον εγηγερμενον εκ νεκρων εκ σπερματος δαυιδ κατα το ευαγγελιον μου
9 ੯ ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ।
εν ω κακοπαθω μεχρι δεσμων ως κακουργος αλλα ο λογος του θεου ου δεδεται
10 ੧੦ ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ। (aiōnios )
δια τουτο παντα υπομενω δια τους εκλεκτους ινα και αυτοι σωτηριας τυχωσιν της εν χριστω ιησου μετα δοξης αιωνιου (aiōnios )
11 ੧੧ ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ।
πιστος ο λογος ει γαρ συναπεθανομεν και συζησομεν
12 ੧੨ ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।
ει υπομενομεν και συμβασιλευσομεν ει αρνησομεθα κακεινος αρνησεται ημας
13 ੧੩ ਭਾਵੇਂ ਅਸੀਂ ਬੇਵਫ਼ਾ ਹੋਈਏ, ਪਰ ਉਹ ਵਫ਼ਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸਕਦਾ।
ει απιστουμεν εκεινος πιστος μενει αρνησασθαι γαρ εαυτον ου δυναται
14 ੧੪ ਇਹਨਾਂ ਗੱਲਾਂ ਨਾਲ ਉਹਨਾਂ ਨੂੰ ਚੇਤੇ ਕਰਾ, ਪ੍ਰਭੂ ਨੂੰ ਗਵਾਹ ਕਰਕੇ ਬੇਨਤੀ ਕਰ ਕਿ ਉਹ ਸ਼ਬਦਾਂ ਦਾ ਝਗੜਾ ਨਾ ਕਰਨ, ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦਾ ਵਿਗਾੜ ਹੀ ਹੁੰਦਾ ਹੈ।
ταυτα υπομιμνησκε διαμαρτυρομενος ενωπιον του θεου μη λογομαχειν επ ουδεν χρησιμον επι καταστροφη των ακουοντων
15 ੧੫ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।
σπουδασον σεαυτον δοκιμον παραστησαι τω θεω εργατην ανεπαισχυντον ορθοτομουντα τον λογον της αληθειας
16 ੧੬ ਪਰ ਸੰਸਾਰਕ ਅਤੇ ਵਿਅਰਥ ਬੁੜ ਬੁੜਾਹਟ ਤੋਂ ਲਾਂਭੇ ਰਹਿ ਕਿਉਂ ਜੋ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ।
τας δε βεβηλους κενοφωνιας περιιστασο επι πλειον γαρ προκοψουσιν ασεβειας
17 ੧੭ ਅਤੇ ਉਨ੍ਹਾਂ ਦਾ ਬਚਨ ਸੜੇ ਹੋਏ ਜ਼ਖ਼ਮ ਦੀ ਤਰ੍ਹਾਂ ਫੈਲ ਜਾਵੇਗਾ। ਉਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ।
και ο λογος αυτων ως γαγγραινα νομην εξει ων εστιν υμεναιος και φιλητος
18 ੧੮ ਉਹ ਇਹ ਕਹਿ ਕੇ ਭਈ ਮੁਰਦਿਆਂ ਦਾ ਜੀ ਉੱਠਣਾ ਹੋ ਚੁੱਕਾ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਵਿਸ਼ਵਾਸ ਨੂੰ ਵਿਗਾੜਦੇ ਹਨ।
οιτινες περι την αληθειαν ηστοχησαν λεγοντες {VAR2: [την] } αναστασιν ηδη γεγονεναι και ανατρεπουσιν την τινων πιστιν
19 ੧੯ ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।
ο μεντοι στερεος θεμελιος του θεου εστηκεν εχων την σφραγιδα ταυτην εγνω κυριος τους οντας αυτου και αποστητω απο αδικιας πας ο ονομαζων το ονομα κυριου
20 ੨੦ ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ।
εν μεγαλη δε οικια ουκ εστιν μονον σκευη χρυσα και αργυρα αλλα και ξυλινα και οστρακινα και α μεν εις τιμην α δε εις ατιμιαν
21 ੨੧ ਸੋ ਜੇ ਕੋਈ ਆਪਣੇ ਆਪ ਨੂੰ ਇੰਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ, ਮਾਲਕ ਦੇ ਵਰਤਣ ਯੋਗ, ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ।
εαν ουν τις εκκαθαρη εαυτον απο τουτων εσται σκευος εις τιμην ηγιασμενον ευχρηστον τω δεσποτη εις παν εργον αγαθον ητοιμασμενον
22 ੨੨ ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ।
τας δε νεωτερικας επιθυμιας φευγε διωκε δε δικαιοσυνην πιστιν αγαπην ειρηνην μετα των επικαλουμενων τον κυριον εκ καθαρας καρδιας
23 ੨੩ ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ।
τας δε μωρας και απαιδευτους ζητησεις παραιτου ειδως οτι γεννωσιν μαχας
24 ੨੪ ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ।
δουλον δε κυριου ου δει μαχεσθαι αλλα ηπιον ειναι προς παντας διδακτικον ανεξικακον
25 ੨੫ ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।
εν πραυτητι παιδευοντα τους αντιδιατιθεμενους μηποτε δωη αυτοις ο θεος μετανοιαν εις επιγνωσιν αληθειας
26 ੨੬ ਸੁਚੇਤ ਹੋ ਕੇ ਸ਼ੈਤਾਨ ਦੀ ਫ਼ਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ।
και ανανηψωσιν εκ της του διαβολου παγιδος εζωγρημενοι υπ αυτου εις το εκεινου θελημα