< 2 ਤਿਮੋਥਿਉਸ 4 >

1 ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ।
Je t’en adjure devant Dieu et le christ Jésus, qui va juger vivants et morts, et par son apparition et par son règne:
2 ਬਚਨ ਦਾ ਪਰਚਾਰ ਕਰ। ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ। ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ।
prêche la parole, insiste en temps et hors de temps, convaincs, reprends, exhorte, avec toute longanimité et doctrine;
3 ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ।
car il y aura un temps où ils ne supporteront pas le sain enseignement; mais, ayant des oreilles qui leur démangent, ils s’amasseront des docteurs selon leurs propres convoitises,
4 ਅਤੇ ਸਚਿਆਈ ਤੋਂ ਕੰਨਾਂ ਨੂੰ ਫੇਰ ਕੇ ਖਿਆਲੀ ਕਹਾਣੀਆਂ ਦੀ ਵੱਲ ਮਨ ਲਗਾਉਣਗੇ।
et ils détourneront leurs oreilles de la vérité et se tourneront vers les fables.
5 ਪਰ ਤੂੰ ਸਭ ਗੱਲਾਂ ਵਿੱਚ ਸੁਚੇਤ ਰਹੀਂ, ਦੁੱਖ ਝੱਲੀ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਾ ਕਰੀਂ।
Mais toi, sois sobre en toutes choses, endure les souffrances, fais l’œuvre d’un évangéliste, accomplis pleinement ton service;
6 ਕਿਉਂ ਜੋ ਹੁਣ ਮੈਂ ਆਪਣੇ ਲਹੂ ਦਾ ਅਰਘ ਦੇਣ ਨੂੰ ਹਾਂ ਅਤੇ ਮੇਰਾ ਆਖਰੀ ਸਮਾਂ ਆ ਚੁੱਕਿਆ ਹੈ।
car, pour moi, je sers déjà de libation, et le temps de mon départ est arrivé;
7 ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ।
j’ai combattu le bon combat, j’ai achevé la course, j’ai gardé la foi:
8 ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ।
désormais m’est réservée la couronne de justice, que le Seigneur juste juge me donnera dans ce jour-là, et non seulement à moi, mais aussi à tous ceux qui aiment son apparition.
9 ਤੂੰ ਮੇਰੇ ਕੋਲ ਛੇਤੀ ਆਉਣ ਦਾ ਯਤਨ ਕਰ।
Empresse-toi de venir bientôt auprès de moi,
10 ੧੦ ਕਿਉਂ ਜੋ ਦੇਮਾਸ ਨੇ ਇਸ ਵਰਤਮਾਨ ਜੁੱਗ ਨਾਲ ਮੋਹ ਲਾ ਕੇ ਮੈਨੂੰ ਛੱਡ ਦਿੱਤਾ ਅਤੇ ਥਸਲੁਨੀਕੇ ਨੂੰ ਚੱਲਿਆ ਗਿਆ, ਕਰੇਸਕੇਸ ਗਲਾਤਿਯਾ ਨੂੰ ਅਤੇ ਤੀਤੁਸ ਦਲਮਾਤਿਯਾ ਨੂੰ ਚੱਲਿਆ ਗਿਆ। (aiōn g165)
car Démas m’a abandonné, ayant aimé le présent siècle; et il s’en est allé à Thessalonique, Crescens en Galatie, Tite en Dalmatie; (aiōn g165)
11 ੧੧ ਇਕੱਲਾ ਲੂਕਾ ਹੀ ਮੇਰੇ ਕੋਲ ਹੈ। ਤੂੰ ਮਰਕੁਸ ਨੂੰ ਨਾਲ ਲੈ ਕੇ ਆਵੀਂ ਕਿਉਂ ਜੋ ਉਹ ਸੇਵਾ ਲਈ ਮੇਰੇ ਕੰਮ ਦਾ ਹੈ।
Luc seul est avec moi. Prends Marc et amène-le avec toi, car il m’est utile pour le service.
12 ੧੨ ਪਰ ਤੁਖਿਕੁਸ ਨੂੰ ਮੈਂ ਅਫ਼ਸੁਸ ਭੇਜਿਆ।
Or j’ai envoyé Tychique à Éphèse.
13 ੧੩ ਉਹ ਚੋਗਾ ਜਿਹੜਾ ਮੈਂ ਤ੍ਰੋਆਸ ਵਿੱਚ ਕਾਰਪੁਸ ਦੇ ਕੋਲ ਛੱਡ ਆਇਆ ਸੀ ਅਤੇ ਪੋਥੀਆਂ ਅਤੇ ਖ਼ਾਸ ਕਰ ਕੇ ਉਹ ਚਮੜੇ ਦੇ ਪੱਤ੍ਰੇ ਤੂੰ ਲੈਂਦਾ ਆਵੀਂ।
Quand tu viendras, apporte le manteau que j’ai laissé en Troade chez Carpus, et les livres, spécialement les parchemins.
14 ੧੪ ਸਿਕੰਦਰ ਠਠੇਰੇ ਨੇ ਮੈਨੂੰ ਬਹੁਤ ਨੁਕਸਾਨ ਪਹੁੰਚਾਇਆ, ਪ੍ਰਭੂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਫਲ ਦੇਵੇਗਾ।
Alexandre, l’ouvrier en cuivre, a montré envers moi beaucoup de méchanceté; le Seigneur lui rendra selon ses œuvres.
15 ੧੫ ਉਸ ਤੋਂ ਤੂੰ ਵੀ ਚੌਕਸ ਰਹੀਂ ਕਿਉਂ ਜੋ ਉਹ ਨੇ ਸਾਡੀਆਂ ਗੱਲਾਂ ਦੀ ਬਹੁਤ ਵਿਰੋਧਤਾ ਕੀਤੀ।
Garde-toi aussi de lui, car il s’est fort opposé à nos paroles.
16 ੧੬ ਮੇਰੀ ਪਹਿਲੀ ਪੇਸ਼ੀ ਉੱਤੇ ਕਿਸੇ ਨੇ ਮੇਰੀ ਹਾਮੀ ਨਾ ਭਰੀ ਸਗੋਂ ਸਾਰੇ ਮੈਨੂੰ ਛੱਡ ਗਏ। ਕਿਤੇ ਇਹ ਦਾ ਲੇਖਾ ਉਨ੍ਹਾਂ ਨੂੰ ਦੇਣਾ ਨਾ ਪਵੇ।
Dans ma première défense, personne n’a été avec moi, mais tous m’ont abandonné: que cela ne leur soit pas imputé.
17 ੧੭ ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ।
Mais le Seigneur s’est tenu près de moi et m’a fortifié, afin que par moi la prédication soit pleinement accomplie et que toutes les nations l’entendent; et j’ai été délivré de la gueule du lion.
18 ੧੮ ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ। ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। (aiōn g165)
Le Seigneur me délivrera de toute mauvaise œuvre et me conservera pour son royaume céleste. À lui la gloire, aux siècles des siècles! Amen. (aiōn g165)
19 ੧੯ ਪਰਿਸਕਾ ਅਤੇ ਅਕੂਲਾ ਨੂੰ ਅਤੇ ਉਨੇਸਿਫ਼ੁਰੁਸ ਦੇ ਘਰਾਣੇ ਨੂੰ ਸੁੱਖ-ਸਾਂਦ ਆਖਣਾ।
Salue Prisca et Aquilas et la maison d’Onésiphore.
20 ੨੦ ਅਗਸਤੁਸ ਕੁਰਿੰਥੁਸ ਵਿੱਚ ਰਿਹਾ, ਤ੍ਰੋਫ਼ਿਮੁਸ ਨੂੰ ਮੈਂ ਮਿਲੇਤੁਸ ਵਿੱਚ ਬਿਮਾਰ ਛੱਡ ਆਇਆ ।
Éraste est demeuré à Corinthe, et j’ai laissé Trophime malade à Milet.
21 ੨੧ ਤੂੰ ਸਿਆਲ ਤੋਂ ਪਹਿਲਾਂ ਆਉਣ ਦਾ ਯਤਨ ਕਰ। ਯਬੂਲੁਸ ਤੇਰੀ ਸੁੱਖ-ਸਾਂਦ ਪੁੱਛਦਾ ਹੈ ਨਾਲੇ ਪੂਦੇਸ, ਲੀਨੁਸ, ਕਲੋਦੀਆ ਅਤੇ ਸਾਰੇ ਭਾਈ।
Empresse-toi de venir avant l’hiver. Eubulus et Pudens, et Linus et Claudia, et tous les frères, te saluent.
22 ੨੨ ਪ੍ਰਭੂ ਤੇਰੇ ਆਤਮਾ ਦੇ ਅੰਗ-ਸੰਗ ਰਹੇ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।
Le seigneur Jésus Christ soit avec ton esprit. Que la grâce soit avec vous!

< 2 ਤਿਮੋਥਿਉਸ 4 >