< 2 ਤਿਮੋਥਿਉਸ 4 >
1 ੧ ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ।
१परमेश्वर और मसीह यीशु को गवाह करके, जो जीवितों और मरे हुओं का न्याय करेगा, उसे और उसके प्रगट होने, और राज्य को सुधि दिलाकर मैं तुझे आदेश देता हूँ।
2 ੨ ਬਚਨ ਦਾ ਪਰਚਾਰ ਕਰ। ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ। ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ।
२कि तू वचन का प्रचार कर; समय और असमय तैयार रह, सब प्रकार की सहनशीलता, और शिक्षा के साथ उलाहना दे, और डाँट, और समझा।
3 ੩ ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ।
३क्योंकि ऐसा समय आएगा, कि लोग खरा उपदेश न सह सकेंगे पर कानों की खुजली के कारण अपनी अभिलाषाओं के अनुसार अपने लिये बहुत सारे उपदेशक बटोर लेंगे।
4 ੪ ਅਤੇ ਸਚਿਆਈ ਤੋਂ ਕੰਨਾਂ ਨੂੰ ਫੇਰ ਕੇ ਖਿਆਲੀ ਕਹਾਣੀਆਂ ਦੀ ਵੱਲ ਮਨ ਲਗਾਉਣਗੇ।
४और अपने कान सत्य से फेरकर कथा-कहानियों पर लगाएँगे।
5 ੫ ਪਰ ਤੂੰ ਸਭ ਗੱਲਾਂ ਵਿੱਚ ਸੁਚੇਤ ਰਹੀਂ, ਦੁੱਖ ਝੱਲੀ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਾ ਕਰੀਂ।
५पर तू सब बातों में सावधान रह, दुःख उठा, सुसमाचार प्रचार का काम कर और अपनी सेवा को पूरा कर।
6 ੬ ਕਿਉਂ ਜੋ ਹੁਣ ਮੈਂ ਆਪਣੇ ਲਹੂ ਦਾ ਅਰਘ ਦੇਣ ਨੂੰ ਹਾਂ ਅਤੇ ਮੇਰਾ ਆਖਰੀ ਸਮਾਂ ਆ ਚੁੱਕਿਆ ਹੈ।
६क्योंकि अब मैं अर्घ के समान उण्डेला जाता हूँ, और मेरे संसार से जाने का समय आ पहुँचा है।
7 ੭ ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ।
७मैं अच्छी कुश्ती लड़ चुका हूँ, मैंने अपनी दौड़ पूरी कर ली है, मैंने विश्वास की रखवाली की है।
8 ੮ ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ।
८भविष्य में मेरे लिये धार्मिकता का वह मुकुट रखा हुआ है, जिसे प्रभु, जो धर्मी, और न्यायी है, मुझे उस दिन देगा और मुझे ही नहीं, वरन् उन सब को भी, जो उसके प्रगट होने को प्रिय जानते हैं।
9 ੯ ਤੂੰ ਮੇਰੇ ਕੋਲ ਛੇਤੀ ਆਉਣ ਦਾ ਯਤਨ ਕਰ।
९मेरे पास शीघ्र आने का प्रयत्न कर।
10 ੧੦ ਕਿਉਂ ਜੋ ਦੇਮਾਸ ਨੇ ਇਸ ਵਰਤਮਾਨ ਜੁੱਗ ਨਾਲ ਮੋਹ ਲਾ ਕੇ ਮੈਨੂੰ ਛੱਡ ਦਿੱਤਾ ਅਤੇ ਥਸਲੁਨੀਕੇ ਨੂੰ ਚੱਲਿਆ ਗਿਆ, ਕਰੇਸਕੇਸ ਗਲਾਤਿਯਾ ਨੂੰ ਅਤੇ ਤੀਤੁਸ ਦਲਮਾਤਿਯਾ ਨੂੰ ਚੱਲਿਆ ਗਿਆ। (aiōn )
१०क्योंकि देमास ने इस संसार को प्रिय जानकर मुझे छोड़ दिया है, और थिस्सलुनीके को चला गया है, और क्रेसकेंस गलातिया को और तीतुस दलमतिया को चला गया है। (aiōn )
11 ੧੧ ਇਕੱਲਾ ਲੂਕਾ ਹੀ ਮੇਰੇ ਕੋਲ ਹੈ। ਤੂੰ ਮਰਕੁਸ ਨੂੰ ਨਾਲ ਲੈ ਕੇ ਆਵੀਂ ਕਿਉਂ ਜੋ ਉਹ ਸੇਵਾ ਲਈ ਮੇਰੇ ਕੰਮ ਦਾ ਹੈ।
११केवल लूका मेरे साथ है मरकुस को लेकर चला आ; क्योंकि सेवा के लिये वह मेरे बहुत काम का है।
12 ੧੨ ਪਰ ਤੁਖਿਕੁਸ ਨੂੰ ਮੈਂ ਅਫ਼ਸੁਸ ਭੇਜਿਆ।
१२तुखिकुस को मैंने इफिसुस को भेजा है।
13 ੧੩ ਉਹ ਚੋਗਾ ਜਿਹੜਾ ਮੈਂ ਤ੍ਰੋਆਸ ਵਿੱਚ ਕਾਰਪੁਸ ਦੇ ਕੋਲ ਛੱਡ ਆਇਆ ਸੀ ਅਤੇ ਪੋਥੀਆਂ ਅਤੇ ਖ਼ਾਸ ਕਰ ਕੇ ਉਹ ਚਮੜੇ ਦੇ ਪੱਤ੍ਰੇ ਤੂੰ ਲੈਂਦਾ ਆਵੀਂ।
१३जो बागा मैं त्रोआस में करपुस के यहाँ छोड़ आया हूँ, जब तू आए, तो उसे और पुस्तकें विशेष करके चर्मपत्रों को लेते आना।
14 ੧੪ ਸਿਕੰਦਰ ਠਠੇਰੇ ਨੇ ਮੈਨੂੰ ਬਹੁਤ ਨੁਕਸਾਨ ਪਹੁੰਚਾਇਆ, ਪ੍ਰਭੂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਫਲ ਦੇਵੇਗਾ।
१४सिकन्दर ठठेरे ने मुझसे बहुत बुराइयाँ की हैं प्रभु उसे उसके कामों के अनुसार बदला देगा।
15 ੧੫ ਉਸ ਤੋਂ ਤੂੰ ਵੀ ਚੌਕਸ ਰਹੀਂ ਕਿਉਂ ਜੋ ਉਹ ਨੇ ਸਾਡੀਆਂ ਗੱਲਾਂ ਦੀ ਬਹੁਤ ਵਿਰੋਧਤਾ ਕੀਤੀ।
१५तू भी उससे सावधान रह, क्योंकि उसने हमारी बातों का बहुत ही विरोध किया।
16 ੧੬ ਮੇਰੀ ਪਹਿਲੀ ਪੇਸ਼ੀ ਉੱਤੇ ਕਿਸੇ ਨੇ ਮੇਰੀ ਹਾਮੀ ਨਾ ਭਰੀ ਸਗੋਂ ਸਾਰੇ ਮੈਨੂੰ ਛੱਡ ਗਏ। ਕਿਤੇ ਇਹ ਦਾ ਲੇਖਾ ਉਨ੍ਹਾਂ ਨੂੰ ਦੇਣਾ ਨਾ ਪਵੇ।
१६मेरे पहले प्रत्युत्तर करने के समय में किसी ने भी मेरा साथ नहीं दिया, वरन् सब ने मुझे छोड़ दिया था भला हो, कि इसका उनको लेखा देना न पड़े।
17 ੧੭ ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ।
१७परन्तु प्रभु मेरा सहायक रहा, और मुझे सामर्थ्य दी; ताकि मेरे द्वारा पूरा-पूरा प्रचार हो, और सब अन्यजाति सुन लें; और मैं तो सिंह के मुँह से छुड़ाया गया।
18 ੧੮ ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ। ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। (aiōn )
१८और प्रभु मुझे हर एक बुरे काम से छुड़ाएगा, और अपने स्वर्गीय राज्य में उद्धार करके पहुँचाएगा उसी की महिमा युगानुयुग होती रहे। आमीन। (aiōn )
19 ੧੯ ਪਰਿਸਕਾ ਅਤੇ ਅਕੂਲਾ ਨੂੰ ਅਤੇ ਉਨੇਸਿਫ਼ੁਰੁਸ ਦੇ ਘਰਾਣੇ ਨੂੰ ਸੁੱਖ-ਸਾਂਦ ਆਖਣਾ।
१९प्रिस्का और अक्विला को, और उनेसिफुरूस के घराने को नमस्कार।
20 ੨੦ ਅਗਸਤੁਸ ਕੁਰਿੰਥੁਸ ਵਿੱਚ ਰਿਹਾ, ਤ੍ਰੋਫ਼ਿਮੁਸ ਨੂੰ ਮੈਂ ਮਿਲੇਤੁਸ ਵਿੱਚ ਬਿਮਾਰ ਛੱਡ ਆਇਆ ।
२०इरास्तुस कुरिन्थुस में रह गया, और त्रुफिमुस को मैंने मीलेतुस में बीमार छोड़ा है।
21 ੨੧ ਤੂੰ ਸਿਆਲ ਤੋਂ ਪਹਿਲਾਂ ਆਉਣ ਦਾ ਯਤਨ ਕਰ। ਯਬੂਲੁਸ ਤੇਰੀ ਸੁੱਖ-ਸਾਂਦ ਪੁੱਛਦਾ ਹੈ ਨਾਲੇ ਪੂਦੇਸ, ਲੀਨੁਸ, ਕਲੋਦੀਆ ਅਤੇ ਸਾਰੇ ਭਾਈ।
२१जाड़े से पहले चले आने का प्रयत्न कर: यूबूलुस, और पूदेंस, और लीनुस और क्लौदिया, और सब भाइयों का तुझे नमस्कार।
22 ੨੨ ਪ੍ਰਭੂ ਤੇਰੇ ਆਤਮਾ ਦੇ ਅੰਗ-ਸੰਗ ਰਹੇ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।
२२प्रभु तेरी आत्मा के साथ रहे, तुम पर अनुग्रह होता रहे।