< 2 ਤਿਮੋਥਿਉਸ 1 >
1 ੧ ਪੌਲੁਸ, ਜੋ ਉਸ ਜੀਵਨ ਦੇ ਵਾਅਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ, ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ।
PAULUJ, wanporon en Iejuj Krijtuj pan kupur en Kot, duen inau en maur ren Krijtuj Iejuj
2 ੨ ਪਿਆਰੇ ਪੁੱਤਰ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ, ਅਤੇ ਸ਼ਾਂਤੀ ਮਿਲਦੀ ਰਹੇ।
On Timoteuj nai jeri kompoke pai: Mak o kapunlol, o popol jan ren Kot Jam, o Krijtuj Iejuj atail Kaun en mi re om.
3 ੩ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਜਿਸ ਦੀ ਸੇਵਾ ਮੈਂ ਆਪਣੇ ਪੁਰਖਿਆਂ ਦੀ ਤਰ੍ਹਾਂ ਸ਼ੁੱਧ ਵਿਵੇਕ ਨਾਲ ਕਰਦਾ ਹਾਂ! ਜਦ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਦਿਨ ਰਾਤ ਤੈਨੂੰ ਚੇਤੇ ਕਰਦਾ ਹਾਂ।
I danke Kot, me i kin papaki injen ai min jan ren jam ai ko maj due i kin poden lamelame uk ni ai kapakap akan ni pon o nin ran.
4 ੪ ਅਤੇ ਤੇਰਿਆਂ ਹੰਝੂਆਂ ਨੂੰ ਚੇਤੇ ਕਰ ਕੇ ਤੈਨੂੰ ਵੇਖਣ ਨੂੰ ਲੋਚਦਾ ਹਾਂ ਕਿ ਅਨੰਦ ਨਾਲ ਭਰ ਜਾਂਵਾਂ।
O inon ion kilan uk ni ai tamatamanta duen om janejan, pwe i en direki peren.
5 ੫ ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ।
O ni ai tamanda pojon melel, me mi re om, me mi maj ren in om liakalap Loij o in om Oinike o i aja, me a pil mi lol om.
6 ੬ ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਕਿ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਚਮਕਾ, ਜੋ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ।
Ari, i me i men kataman kin uk, koe en kamakamaur pai en Kot, me mi lol om ki pwil pa
7 ੭ ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।
Pwe Kot jota kotiki on kitail nen en majak, a en manaman, o limpok o lelapok.
8 ੮ ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।
Koe ari der namenokki om kadedeki atail Kaun, de nai japwilim a jalidi men, a koe en ian ia kamekameki ronamau duen manaman en Kot.
9 ੯ ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ। (aiōnios )
Me kotin kamanr kitail da o worone kin kitail woron jaraui, kaidin iran atail wiawia kan, a pweki pein a kupur o mak me a kotin kupura on kitail ren Krijtuj Iejuj mon tapin kaua. (aiōnios )
10 ੧੦ ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ।
A majan wet a janjaleda ni en atail Jaunkamaur Iejuj Krijtuj, me kotin kapuiala mana en mela, ap kapwareda maur o jo mor pajan ki ronamau.
11 ੧੧ ਜਿਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ।
I me i kajapwiladan, pwen jaunkair o wanporon, o jaunpadak en men liki kan.
12 ੧੨ ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ।
I me i pil kin kalokolok ki. A i jota kin namenok kila, pwe I aja me i kin kamelele; o i aja, me a kak nekinekid ai pai, me i aleer, lao lei ran o.
13 ੧੩ ਤੂੰ ਉਹਨਾਂ ਖਰੀਆਂ ਗੱਲਾਂ ਨੂੰ ਜਿਹੜੀਆਂ ਤੂੰ ਮੇਰੇ ਕੋਲੋਂ ਸੁਣੀਆਂ ਉਸ ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਫੜੀ ਰੱਖੀਂ।
Dadaurata jon en padak en kamaur, me koe ron jan ia er, o pojon o limpok ren Krijtuj Iejuj.
14 ੧੪ ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਭਲੀ ਅਮਾਨਤ ਦੀ ਰਖਵਾਲੀ ਕਰ।
Pai mau o me pwilidier re om, pera ki Nen jaraui, me kotikot lol atail.
15 ੧੫ ਤੂੰ ਇਹ ਜਾਣਦਾ ਹੈਂ ਕਿ ਸਭ ਜਿਹੜੇ ਅਸਿਯਾ ਵਿੱਚ ਹਨ ਜਿੰਨ੍ਹਾ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਮੇਰੇ ਤੋਂ ਬੇਮੁੱਖ ਹੋ ਗਏ।
Koe aja, me irail karoj, me mi Ajien, wuki jan ia; kijan ir Pikeluj o Ermokenej.
16 ੧੬ ਪ੍ਰਭੂ ਉਨੇਸਿਫ਼ੁਰੁਸ ਦੇ ਘਰਾਣੇ ਉੱਤੇ ਦਯਾ ਕਰੇ ਕਿਉਂ ਜੋ ਉਹ ਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲਾਂ ਤੋਂ ਨਾ ਸ਼ਰਮਾਇਆ।
Kaun o en kotin maki on toun im en Onejiporuj, pwe pan pak toto a kadek on ia, o a jota namenok ki ai jal mata.
17 ੧੭ ਸਗੋਂ ਜਦ ਉਹ ਰੋਮ ਨੂੰ ਆਇਆ ਤਾਂ ਉਹ ਨੇ ਮੈਨੂੰ ਵੱਡੀ ਕੋਸ਼ਿਸ਼ ਨਾਲ ਭਾਲਿਆ ਅਤੇ ਲੱਭ ਲਿਆ।
Pwe ni a mi Rom, a nantion rapa kin ia, ap diar ia da.
18 ੧੮ ਪ੍ਰਭੂ ਉਹ ਨੂੰ ਇਹ ਦਾਤ ਕਰੇ ਕਿ ਉਸ ਦਿਨ ਪ੍ਰਭੂ ਵੱਲੋਂ ਉਸ ਉੱਤੇ ਦਯਾ ਹੋਵੇ ਅਤੇ ਤੂੰ ਚੰਗੀ ਤਰ੍ਹਾਂ ਜਾਣਦਾ ਹੀ ਹੈ ਜੋ ਅਫ਼ਸੁਸ ਵਿੱਚ ਕਿਵੇਂ ਉਸ ਨੇ ਮੇਰੀ ਸੇਵਾ ਕੀਤੀ।
Kaun o en kotin kupura on I kalanan en Kaun o ni ran kokodo. A koe aja mau, duen a papa nan Epijuj.