< 3 ਯੂਹੰਨਾ 1 >
1 ੧ ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਪਿਆਰੇ ਗਾਯੁਸ ਨੂੰ ਜਿਸ ਨੂੰ ਮੈਂ ਸੱਚ-ਮੁੱਚ ਪਿਆਰ ਰੱਖਦਾ ਹਾਂ।
Старець. Улюбленому Гаєві, якого я люблю в істині.
2 ੨ ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਜਿਵੇਂ ਤੇਰੀ ਜਾਨ ਸੁੱਖ-ਸਾਂਦ ਨਾਲ ਹੈ, ਤਿਵੇਂ ਤੂੰ ਸਭਨੀਂ ਗੱਲੀਂ ਸੁੱਖ-ਸਾਂਦ ਨਾਲ ਅਤੇ ਤੰਦਰੁਸਤ ਰਹੇਂ।
Любий [брате], я молюся, щоб ти був здоровий і щоб процвітав у всьому, як процвітає твоя душа.
3 ੩ ਮੈਂ ਬਹੁਤ ਅਨੰਦ ਹੋਇਆ ਜਦੋਂ ਕਦੇ ਭਰਾਵਾਂ ਨੇ ਆ ਕੇ ਤੇਰੀ ਸਚਿਆਈ ਦੀ ਗਵਾਹੀ ਦਿੱਤੀ, ਜਿਵੇਂ ਤੂੰ ਸਚਿਆਈ ਉੱਤੇ ਚੱਲਦਾ ਵੀ ਹੈਂ।
Бо я неймовірно зрадів, коли брати прийшли й засвідчили про твою вірність істині, як ти ходиш в істині.
4 ੪ ਇਸ ਤੋਂ ਵੱਡਾ ਮੇਰੇ ਲਈ ਕੋਈ ਅਨੰਦ ਨਹੀਂ ਜੋ ਮੈਂ ਸੁਣਾਂ ਕਿ ਮੇਰੇ ਬੱਚੇ ਸਚਿਆਈ ਉੱਤੇ ਚੱਲਦੇ ਹਨ।
Я не маю більшої радості, ніж чути, що мої діти живуть в істині.
5 ੫ ਪਿਆਰਿਆ, ਜੋ ਸੇਵਾ ਤੂੰ ਭਰਾਵਾਂ ਅਤੇ ਪਰਦੇਸੀਆਂ ਨਾਲ ਕਰਦਾ ਹੈ, ਸੋ ਵਫ਼ਾਦਾਰੀ ਦਾ ਕੰਮ ਕਰਦਾ ਹੈ।
Любий, ти показуєш вірність в усьому, що б ти не робив для братів, [навіть якщо вони] незнайомі.
6 ੬ ਜਿਨ੍ਹਾਂ ਨੇ ਕਲੀਸਿਯਾ ਦੇ ਅੱਗੇ ਤੇਰੇ ਪਿਆਰ ਦੀ ਗਵਾਹੀ ਦਿੱਤੀ। ਜੇ ਤੂੰ ਉਹਨਾਂ ਨੂੰ ਅਗਾਹਾਂ ਪਹੁੰਚਾ ਦੇਵੇਂ, ਜਿਸ ਤਰ੍ਹਾਂ ਪਰਮੇਸ਼ੁਰ ਦੇ ਸੇਵਕਾਂ ਨੂੰ ਕਰਨਾ ਯੋਗ ਹੈ, ਤਾਂ ਚੰਗਾ ਕਰੇਂਗਾ।
Вони засвідчили про твою любов перед церквою, і добре зробиш, якщо відправиш [їх] у дорогу так, як до вподоби Богові.
7 ੭ ਕਿਉਂ ਜੋ ਉਹ ਉਸ ਨਾਮ ਦੇ ਨਮਿੱਤ ਨਿੱਕਲ ਤੁਰੇ ਅਤੇ ਪਰਾਈਆਂ ਕੌਮਾਂ ਤੋਂ ਕੁਝ ਨਹੀਂ ਲੈਂਦੇ।
Бо вони пішли заради імені [Ісуса], не взявши нічого від язичників.
8 ੮ ਇਸ ਲਈ ਸਾਨੂੰ ਚਾਹੀਦਾ ਹੈ, ਜੋ ਇਹੋ ਜਿਹਿਆਂ ਦੀ ਪ੍ਰਾਹੁਣਚਾਰੀ ਕਰੀਏ ਤਾਂ ਕਿ ਸਚਿਆਈ ਵਿੱਚ ਉਹਨਾਂ ਦੇ ਸਹਿਕਰਮੀ ਹੋਈਏ।
Тож ми повинні допомагати таким, як вони, щоб бути співпрацівниками істини.
9 ੯ ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਵੱਡਾ ਹੋਣਾ ਚਾਹੁੰਦਾ ਹੈ, ਸਾਡੀ ਗੱਲ ਨਹੀਂ ਮੰਨਦਾ।
Я написав щось церкві, але Діотреф, прагнучи мати першість, не приймає нас.
10 ੧੦ ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਉਹਨਾਂ ਕੰਮਾਂ ਨੂੰ ਚੇਤੇ ਕਰਾਵਾਂਗਾ, ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਦੁਰਬਚਨ ਬੋਲਦਾ ਹੈ, ਅਤੇ ਐਨੇ ਨਾਲ ਹੀ ਰਾਜ਼ੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਉਹਨਾਂ ਨੂੰ ਰੋਕਦਾ ਹੈ ਅਤੇ ਉਹਨਾਂ ਨੂੰ ਕਲੀਸਿਯਾ ਵਿੱਚੋਂ ਕੱਢ ਦਿੰਦਾ ਹੈ!
Тому, коли я прийду, нагадаю діла, які він робить, обмовляючи нас лихими словами. Та й на цьому не зупиняється: сам братів не приймає, і тих, хто хоче [приймати], зупиняє та виганяє з церкви.
11 ੧੧ ਪਿਆਰਿਆ, ਬੁਰੇ ਦੀ ਨਹੀਂ ਸਗੋਂ ਭਲੇ ਦੀ ਰੀਸ ਕਰ। ਜਿਹੜਾ ਭਲਾ ਕਰਦਾ ਹੈ ਉਹ ਪਰਮੇਸ਼ੁਰ ਤੋਂ ਹੈ। ਜਿਹੜਾ ਬੁਰਾ ਕਰਦਾ ਹੈ, ਉਹ ਨੇ ਪਰਮੇਸ਼ੁਰ ਨੂੰ ਨਹੀਂ ਵੇਖਿਆ ਹੈ।
Любий, не наслідуй зла, але [наслідуй] добро. Той, хто робить добро, є від Бога, а той, хто робить зло, не бачив Бога.
12 ੧੨ ਦਿਮੇਤ੍ਰਿਯੁਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਗਵਾਹੀ ਦਿੱਤੀ ਹੈ, ਸਗੋਂ ਅਸੀਂ ਵੀ ਗਵਾਹੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਕਿ ਸਾਡੀ ਗਵਾਹੀ ਸੱਚ ਹੈ।
Деметріос від усіх отримав добре свідчення, навіть від істини. І ми також свідчимо, і ти знаєш, що наше свідчення істинне.
13 ੧੩ ਲਿਖਣਾ ਤਾਂ ਤੈਨੂੰ ਮੈਂ ਬਹੁਤ ਕੁਝ ਸੀ ਪਰ ਮੈਂ ਨਹੀਂ ਚਾਹੁੰਦਾ ਕਿ ਸਿਆਹੀ ਅਤੇ ਕਲਮ ਨਾਲ ਤੈਨੂੰ ਲਿਖਾਂ।
Я мав би багато чого тобі написати, але не хочу чорнилом і пером.
14 ੧੪ ਪਰ ਮੈਨੂੰ ਆਸ ਹੈ ਕਿ ਤੈਨੂੰ ਜਲਦੀ ਮਿਲਾਂ। ਫਿਰ ਅਸੀਂ ਆਹਮਣੇ ਸਾਹਮਣੇ ਗੱਲਾਂ ਕਰਾਂਗੇ। ਤੈਨੂੰ ਸ਼ਾਂਤੀ ਪ੍ਰਾਪਤ ਹੋਵੇ। ਸਾਡੇ ਮਿੱਤਰ ਤੇਰੀ ਸੁੱਖ-ਸਾਂਦ ਪੁੱਛਦੇ ਹਨ। ਤੂੰ ਸਾਡੇ ਮਿੱਤਰਾਂ ਨੂੰ ਨਾਮ ਲੈ ਲੈ ਕੇ ਸੁੱਖ-ਸਾਂਦ ਆਖੀਂ।
Я сподіваюся скоро відвідати тебе, і ми поговоримо віч-на-віч. Мир тобі! Друзі вітають тебе. Привітай [там] поіменно кожного з друзів.