< ਰਸੂਲਾਂ ਦੇ ਕਰਤੱਬ 11 >
1 ੧ ਰਸੂਲਾਂ ਅਤੇ ਭਰਾਵਾਂ ਨੇ ਜੋ ਯਹੂਦਿਯਾ ਵਿੱਚ ਸਨ, ਸੁਣਿਆ ਕਿ ਪਰਾਈਆਂ ਕੌਮਾਂ ਦੇ ਲੋਕਾਂ ਨੇ ਵੀ ਪਰਮੇਸ਼ੁਰ ਦਾ ਬਚਨ ਮੰਨ ਲਿਆ ਹੈ।
Now the apostles and the brethren that were in Judæa heard that the Gentiles also had received the word of God.
2 ੨ ਅਤੇ ਜਦੋਂ ਪਤਰਸ ਯਰੂਸ਼ਲਮ ਵਿੱਚ ਆਇਆ, ਤਦ ਉਹ ਜਿਹੜੇ ਸੁੰਨਤੀਆਂ ਵਿੱਚੋਂ ਸਨ
And when Peter was come up to Jerusalem, they that were of the circumcision contended with him,
3 ੩ ਉਹ ਦੇ ਨਾਲ ਇਹ ਕਹਿ ਕੇ ਲੜਨ ਲੱਗੇ, ਕਿ ਤੂੰ ਬੇਸੁੰਨਤੀਆਂ ਕੋਲ ਜਾ ਕੇ ਉਨ੍ਹਾਂ ਨਾਲ ਖਾਧਾ!
saying, Thou wentest in to men uncircumcised, and didst eat with them.
4 ੪ ਤਦ ਪਤਰਸ ਸ਼ੁਰੂ ਤੋਂ, ਜੋ ਹੋਇਆ ਸੀ, ਤਿਵੇਂ ਉਨ੍ਹਾਂ ਦੇ ਅੱਗੇ ਬਿਆਨ ਕਰਕੇ ਕਹਿਣ ਲੱਗਾ
But Peter began, and expounded [the matter] unto them in order, saying,
5 ੫ ਕਿ ਮੈਂ ਯਾਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸੀ ਅਤੇ ਬੇਹੋਸ਼ੀ ਵਿੱਚ ਦਰਸ਼ਣ ਵੇਖਿਆ, ਕਿ ਇੱਕ ਚੀਜ਼, ਵੱਡੀ ਚਾਦਰ ਦੇ ਸਮਾਨ, ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਮੇਰੇ ਕੋਲ ਆਈ।
I was in the city of Joppa praying: and in a trance I saw a vision, a certain vessel descending, as it were a great sheet let down from heaven by four corners; and it came even unto me:
6 ੬ ਜਦੋਂ ਮੈਂ ਉਹ ਦੀ ਵੱਲ ਧਿਆਨ ਦਿੱਤਾ ਤਾਂ ਧਰਤੀ ਦੇ ਚੌਪਾਏ ਅਤੇ ਜੰਗਲੀ ਜਾਨਵਰ, ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੇਖੇ,
upon which when I had fastened mine eyes, I considered, and saw the fourfooted beasts of the earth and wild beasts and creeping things and birds of the heaven.
7 ੭ ਅਤੇ ਮੈਂ ਇੱਕ ਅਵਾਜ਼ ਵੀ ਸੁਣੀ ਜੋ ਮੈਨੂੰ ਆਖਦੀ ਸੀ, ਹੇ ਪਤਰਸ ਉੱਠ, ਮਾਰ ਅਤੇ ਖਾ।
And I heard also a voice saying unto me, Rise, Peter; kill and eat.
8 ੮ ਪਰ ਮੈਂ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਕੋਈ ਅਸ਼ੁੱਧ ਜਾਂ ਬੁਰੀ ਚੀਜ਼ ਮੈਂ ਕਦੇ ਨਹੀਂ ਖਾਧੀ!
But I said, Not so, Lord: for nothing common or unclean hath ever entered into my mouth.
9 ੯ ਅਤੇ ਦੂਜੀ ਵਾਰ ਅਕਾਸ਼ ਤੋਂ ਅਵਾਜ਼ ਆਈ ਕਿ ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।
But a voice answered the second time out of heaven, What God hath cleansed, make not thou common.
10 ੧੦ ਇਸ ਤਰ੍ਹਾਂ ਤਿੰਨ ਵਾਰੀ ਹੋਇਆ ਅਤੇ ਉਹ ਸਭ ਕੁਝ ਫੇਰ ਅਕਾਸ਼ ਵੱਲ ਖਿੱਚਿਆ ਗਿਆ।
And this was done thrice: and all were drawn up again into heaven.
11 ੧੧ ਅਤੇ ਵੇਖੋ ਕਿ ਉਸੇ ਵੇਲੇ ਉਸ ਘਰ ਦੇ ਅੱਗੇ ਜਿੱਥੇ ਅਸੀਂ ਠਹਿਰੇ ਹੋਏ ਸੀ, ਤਿੰਨ ਮਨੁੱਖ ਆ ਖੜੇ ਹੋਏ, ਜਿਹੜੇ ਕੈਸਰਿਯਾ ਤੋਂ ਮੇਰੇ ਕੋਲ ਭੇਜੇ ਗਏ ਸਨ।
And behold, forthwith three men stood before the house in which we were, having been sent from Cæsarea unto me.
12 ੧੨ ਅਤੇ ਆਤਮਾ ਨੇ ਮੈਨੂੰ ਕਿਹਾ ਕਿ ਤੂੰ ਉਨ੍ਹਾਂ ਦੇ ਨਾਲ ਬੇਝਿਝਕ ਚੱਲਿਆ ਜਾ ਅਤੇ ਇਹ ਛੇ ਭਾਈ ਵੀ ਮੇਰੇ ਨਾਲ ਤੁਰ ਪਏ ਅਤੇ ਅਸੀਂ ਉਸ ਮਨੁੱਖ ਦੇ ਘਰ ਜਾ ਵੜੇ।
And the Spirit bade me go with them, making no distinction. And these six brethren also accompanied me; and we entered into the man’s house:
13 ੧੩ ਤਦ ਉਸ ਨੇ ਸਾਨੂੰ ਦੱਸਿਆ ਕਿ ਕਿਵੇਂ ਉਸ ਨੇ ਆਪਣੇ ਘਰ ਵਿੱਚ ਦੂਤ ਨੂੰ ਖੜੇ ਵੇਖਿਆ, ਜਿਸ ਨੇ ਆਖਿਆ ਯਾਪਾ ਵੱਲ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ, ਬੁਲਵਾ ਲੈ।
and he told us how he had seen the angel standing in his house, and saying, Send to Joppa, and fetch Simon, whose surname is Peter;
14 ੧੪ ਉਹ ਤੈਨੂੰ ਅਜਿਹੀਆਂ ਗੱਲਾਂ ਸੁਣਾਵੇਗਾ ਜਿਨ੍ਹਾਂ ਤੋਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਏ ਜਾਓਗੇ।
who shall speak unto thee words, whereby thou shalt be saved, thou and all thy house.
15 ੧੫ ਅਤੇ ਜਦੋਂ ਮੈਂ ਗੱਲਾਂ ਕਰਨ ਲੱਗਾ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉਤਰਿਆ, ਜਿਸ ਤਰ੍ਹਾਂ ਪਹਿਲਾਂ ਸਾਡੇ ਉੱਤੇ ਉਤਰਿਆ ਸੀ।
And as I began to speak, the Holy Spirit fell on them, even as on us at the beginning.
16 ੧੬ ਤਦ ਮੈਨੂੰ ਪ੍ਰਭੂ ਦਾ ਬਚਨ ਚੇਤੇ ਆਇਆ ਕਿ ਕਿਸ ਤਰ੍ਹਾਂ ਉਹ ਨੇ ਆਖਿਆ ਸੀ ਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।
And I remembered the word of the Lord, how he said, John indeed baptized with water; but ye shall be baptized in the Holy Spirit.
17 ੧੭ ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ?
If then God gave unto them the like gift as [he did] also unto us, when we believed on the Lord Jesus Christ, who was I, that I could withstand God?
18 ੧੮ ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ!।
And when they heard these things, they held their peace, and glorified God, saying, Then to the Gentiles also hath God granted repentance unto life.
19 ੧੯ ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ।
They therefore that were scattered abroad upon the tribulation that arose about Stephen travelled as far as Phoenicia, and Cyprus, and Antioch, speaking the word to none save only to Jews.
20 ੨੦ ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕੁਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਆ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ।
But there were some of them, men of Cyprus and Cyrene, who, when they were come to Antioch, spake unto the Greeks also, preaching the Lord Jesus.
21 ੨੧ ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ।
And the hand of the Lord was with them: and a great number that believed turned unto the Lord.
22 ੨੨ ਉਨ੍ਹਾਂ ਦੀ ਖ਼ਬਰ ਯਰੂਸ਼ਲਮ ਦੀ ਕਲੀਸਿਯਾ ਦੇ ਕੰਨਾਂ ਤੱਕ ਪਹੁੰਚੀ। ਤਾਂ ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਤੱਕ ਭੇਜਿਆ।
And the report concerning them came to the ears of the church which was in Jerusalem: and they sent forth Barnabas as far as Antioch:
23 ੨੩ ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ।
who, when he was come, and had seen the grace of God, was glad; and he exhorted them all, that with purpose of heart they would cleave unto the Lord:
24 ੨੪ ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ।
for he was a good man, and full of the Holy Spirit and of faith: and much people was added unto the Lord.
25 ੨੫ ਤਦ ਉਹ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ।
And he went forth to Tarsus to seek for Saul;
26 ੨੬ ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ।
and when he had found him, he brought him unto Antioch. And it came to pass, that even for a whole year they were gathered together with the church, and taught much people; and that the disciples were called Christians first in Antioch.
27 ੨੭ ਉਹਨਾਂ ਦਿਨਾਂ ਵਿੱਚ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ।
Now in these days there came down prophets from Jerusalem unto Antioch.
28 ੨੮ ਇੱਕ ਨੇ ਉਨ੍ਹਾਂ ਵਿੱਚੋਂ ਜਿਸ ਦਾ ਨਾਮ ਆਗਬੁਸ ਸੀ, ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨੀਆਂ ਵਿੱਚ ਇੱਕ ਵੱਡਾ ਕਾਲ ਪਵੇਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ।
And there stood up one of them named Agabus, and signified by the Spirit that there should be a great famine over all the world: which came to pass in the days of Claudius.
29 ੨੯ ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ-ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਰਾਵਾਂ ਦੀ ਮਦਦ ਲਈ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ ਕੁਝ ਭੇਜਣ ਦਾ ਹੌਂਸਲਾ ਕੀਤਾ।
And the disciples, every man according to his ability, determined to send relief unto the brethren that dwelt in Judæa:
30 ੩੦ ਸੋ ਉਨ੍ਹਾਂ ਨੇ ਇਸ ਤਰ੍ਹਾਂ ਹੀ ਕੀਤਾ, ਬਰਨਬਾਸ ਅਤੇ ਸੌਲੁਸ ਦੇ ਹੱਥੀਂ ਬਜ਼ੁਰਗਾਂ ਦੇ ਕੋਲ ਉਹ ਸਭ ਕੁਝ ਭੇਜਿਆ।
which also they did, sending it to the elders by the hand of Barnabas and Saul.