< ਰਸੂਲਾਂ ਦੇ ਕਰਤੱਬ 12 >

1 ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ।
Now about that time, Herod the king stretched out his hands to oppress some of the congregation.
2 ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ।
He killed Jacob, the brother of John, with the sword.
3 ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ।
When he saw that it pleased the Jewish people, he proceeded to seize Peter also. This was during the Days of Matzah.
4 ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।
When he had arrested him, he put him in prison, and delivered him to four squads of four soldiers each to guard him, intending to bring him out to the people after the Passover.
5 ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ।
Peter therefore was kept in the prison, but constant prayer was made by the congregation to God for him.
6 ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।
The same night when Herod was about to bring him out, Peter was sleeping between two soldiers, bound with two chains. Guards in front of the door kept the prison.
7 ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।
And look, an angel of the Lord stood by him, and a light shone in the cell. He struck Peter on the side, and woke him up, saying, "Stand up quickly." His chains fell off from his hands.
8 ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ।
The angel said to him, "Get dressed and put on your sandals." He did so. He said to him, "Put on your cloak, and follow me."
9 ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ।
And he went out and followed him. He did not know that what was being done by the angel was real, but thought he saw a vision.
10 ੧੦ ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ।
When they were past the first and the second guard, they came to the iron gate that leads into the city, which opened to them by itself. They went out, and went down one street, and immediately the angel departed from him.
11 ੧੧ ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!
When Peter had come to himself, he said, "Now I truly know that the Lord has sent out his angel and delivered me out of the hand of Herod, and from everything the Jewish people were expecting."
12 ੧੨ ਫਿਰ ਉਹ ਇਹ ਸਭ ਸੋਚ ਕੇ, ਯੂਹੰਨਾ ਜੋ ਮਰਕੁਸ ਅਖਵਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ।
Thinking about that, he came to the house of Miriam, the mother of John whose surname was Mark, where many were gathered together and were praying.
13 ੧੩ ਜਦੋਂ ਉਹ ਨੇ ਡਿਉੜੀ ਦਾ ਦਰਵਾਜ਼ਾ ਖੜਕਾਇਆ ਤਾਂ ਇੱਕ ਰੋਦੇ ਨਾਮ ਦੀ ਦਾਸੀ ਦੇਖਣ ਆਈ।
And when Peter knocked at the door of the gate, a servant girl named Rhoda came to answer.
14 ੧੪ ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ!
When she recognized Peter's voice, she did not open the gate for joy, but ran in, and reported that Peter was standing in front of the gate.
15 ੧੫ ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਜੋਰ ਦੇ ਕੇ ਬੋਲੀ ਕਿ ਇਸ ਤਰ੍ਹਾਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਵੇਗਾ।
They said to her, "You are crazy." But she insisted that it was so. They said, "It is his angel."
16 ੧੬ ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ। ਤਦ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਹੈਰਾਨ ਹੋ ਗਏ।
But Peter continued knocking. When they had opened, they saw him, and were amazed.
17 ੧੭ ਪਰੰਤੂ ਉਹ ਨੇ ਉਨ੍ਹਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਕਿ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੂ ਨੇ ਕਿਵੇਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਰਾਵਾਂ ਨੂੰ ਵੀ ਇਨ੍ਹਾਂ ਗੱਲਾਂ ਦੀ ਖ਼ਬਰ ਦੇਵੋ, ਅਤੇ ਉਹ ਹੋਰ ਥਾਂ ਚੱਲਿਆ ਗਿਆ।
But he, beckoning to them with his hand to be silent, declared to them how the Lord had brought him out of the prison. He said, "Tell these things to Jacob, and to the brothers." Then he departed, and went to another place.
18 ੧੮ ਜਦੋਂ ਦਿਨ ਚੜ੍ਹਿਆ ਤਾਂ ਸਿਪਾਹੀ ਬਹੁਤ ਘਬਰਾ ਗਏ ਕਿ ਪਤਰਸ ਕਿੱਥੇ ਗਿਆ?
Now as soon as it was day, there was no small stir among the soldiers about what had become of Peter.
19 ੧੯ ਜਦੋਂ ਹੇਰੋਦੇਸ ਨੇ ਉਹ ਦੀ ਖੋਜ ਕੀਤੀ ਅਤੇ ਉਹ ਨਾ ਲੱਭਾ ਤਾਂ ਪਹਿਰੇ ਵਾਲਿਆਂ ਦੀ ਜਾਂਚ ਕਰ ਕੇ ਹੁਕਮ ਦਿੱਤਾ ਕਿ ਉਹ ਵੱਢੇ ਜਾਣ ਅਤੇ ਉਹ ਯਹੂਦਿਯਾ ਤੋਂ ਨਿੱਕਲ ਕੇ ਕੈਸਰਿਯਾ ਵਿੱਚ ਜਾ ਠਹਿਰਿਆ।
When Herod had sought for him, and did not find him, he examined the guards, and commanded that they should be put to death. He went down from Judea to Caesarea, and stayed there.
20 ੨੦ ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ। ਤਦ ਉਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਤੇ ਬਲਾਸਤੁਸ ਨੂੰ ਜਿਹੜਾ ਰਾਜੇ ਦਾ ਸਹਾਇਕ ਸੀ, ਫੁਸਲਾ ਕੇ ਸੁਲਾਹ ਲਈ ਬੇਨਤੀ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ।
Now Herod was very angry with the people of Tyre and Sidon. They came with one accord to him, and, having made Blastus, the king's personal aide, their friend, they asked for peace, because their country depended on the king's country for food.
21 ੨੧ ਹੇਰੋਦੇਸ ਇੱਕ ਮਿਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਤੇ ਉਨ੍ਹਾਂ ਦੇ ਅੱਗੇ ਬੋਲਣ ਲੱਗਾ।
On an appointed day, Herod dressed himself in royal clothing, and sat on the throne, and gave a speech to them.
22 ੨੨ ਅਤੇ ਲੋਕ ਉੱਚੀ ਦੇ ਕੇ ਬੋਲੇ ਕਿ ਇਹ ਤਾਂ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ!
But the crowd shouted, "The voice of a god, and not of a man."
23 ੨੩ ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ।
Immediately an angel of the Lord struck him, because he did not give God the glory, and he was eaten by worms and died.
24 ੨੪ ਪਰ ਪਰਮੇਸ਼ੁਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ।
But the word of God grew and multiplied.
25 ੨੫ ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਪੂਰੀ ਕਰ ਕੇ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਿਹਾ ਜਾਂਦਾ ਹੈ, ਨਾਲ ਲੈ ਕੇ ਯਰੂਸ਼ਲਮ ਤੋਂ ਮੁੜੇ।
Barnabas and Saul returned to Jerusalem, when they had fulfilled their service, also taking with them John whose surname was Mark.

< ਰਸੂਲਾਂ ਦੇ ਕਰਤੱਬ 12 >