< ਰਸੂਲਾਂ ਦੇ ਕਰਤੱਬ 12 >
1 ੧ ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ।
ऊ समय हेरोदेस राजा न मण्डली को कुछ लोगों ख सतावन लायी उन पर हाथ डाल्यो।
2 ੨ ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ।
ओन यूहन्ना को भाऊ याकूब ख तलवार सी मरवाय डाल्यो।
3 ੩ ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ।
जब ओन देख्यो कि यहूदी लोग येको सी खुश होवय हंय, त ओन पतरस ख भी पकड़ लियो। ऊ दिन अखमीरी रोटी को दिन होतो।
4 ੪ ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।
ओन ओख पकड़ क जेलखाना म डाल्यो, अऊर चार-चार सिपाहियों को चार निगरानी म रख्यो; यो बिचार सी कि फसह को बाद ओख लोगों को आगु लायेंन।
5 ੫ ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ।
जेलखाना म पतरस बन्द होतो; पर मण्डली ओको लायी मन लगाय क परमेश्वर सी प्रार्थना कर रही होती।
6 ੬ ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।
जब हेरोदेस ओख लोगों को आगु लावन को होतो, उच रात पतरस दोय संकली सी बन्ध्यो हुयो दोय सिपाहियों को बीच म सोय रह्यो होतो; अऊर पहरेदार द्वार पर जेलखाना की पहरेदारी कर रह्यो होतो।
7 ੭ ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।
त देखो, प्रभु को एक स्वर्गदूत आय खड़ो भयो अऊर ऊ कोठरी म ज्योति चमकी, अऊर ओन पतरस की पसली पर हाथ मार क ओख जगायो अऊर कह्यो, “उठ, जल्दी कर।” अऊर ओको हाथों सी संकली खुल क गिर गयी।
8 ੮ ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ।
तब स्वर्गदूत न ओको सी कह्यो, “कमर बान्ध, अऊर अपनो चप्पल पहिन ले।” ओन वसोच करयो। तब ओन ओको सी कह्यो, “अपनो कपड़ा पहिन क मोरो पीछू होय जा।”
9 ੯ ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ।
ऊ निकल क ओको पीछू चल दियो; पर यो नहीं जानत होतो कि जो कुछ स्वर्गदूत कर रह्यो हय ऊ सच हय, बल्की यो समझ्यो कि मय दर्शन देख रह्यो हय।
10 ੧੦ ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ।
तब हि पहिलो अऊर दूसरों पहरा सी निकल क ऊ लोहा को द्वार पर पहुंच्यो, जो नगर को तरफ हय। ऊ उन्को लायी अपनो आप खुल गयो, अऊर हि निकल क एकच गली होय क गयो, अऊर तुरतच, स्वर्गदूत ओख छोड़ क चली गयो।
11 ੧੧ ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!
तब पतरस न सचेत होय क कह्यो, “अब मय न सच जान लियो हय कि प्रभु न अपनो स्वर्गदूत भेज क मोख हेरोदेस को हाथ सी छुड़ाय लियो, अऊर यहूदियों की पूरी आशा तोड़ दियो हय।”
12 ੧੨ ਫਿਰ ਉਹ ਇਹ ਸਭ ਸੋਚ ਕੇ, ਯੂਹੰਨਾ ਜੋ ਮਰਕੁਸ ਅਖਵਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ।
यो जान क वा ऊ यूहन्ना की माय मरियम को घर आयो, जो मरकुस कहलावय हय। उत बहुत सो लोग जमा होय क प्रार्थना कर रह्यो होतो।
13 ੧੩ ਜਦੋਂ ਉਹ ਨੇ ਡਿਉੜੀ ਦਾ ਦਰਵਾਜ਼ਾ ਖੜਕਾਇਆ ਤਾਂ ਇੱਕ ਰੋਦੇ ਨਾਮ ਦੀ ਦਾਸੀ ਦੇਖਣ ਆਈ।
जब ओन द्वार की खिड़की खटखटायो, त रूदे नाम की एक दासी देखन ख आयी।
14 ੧੪ ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ!
पतरस को आवाज पहिचान क ओन खुशी को मारे द्वार नहीं खोल्यो, पर तुरतच दौड़ क अन्दर गयी अऊर बतायो कि पतरस द्वार पर खड़ो हय।
15 ੧੫ ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਜੋਰ ਦੇ ਕੇ ਬੋਲੀ ਕਿ ਇਸ ਤਰ੍ਹਾਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਵੇਗਾ।
उन्न ओको सी कह्यो, “तय पागल हय।” पर वा जोर दे क बोली कि असोच हय। तब उन्न कह्यो, “ओको स्वर्गदूत होना।”
16 ੧੬ ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ। ਤਦ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਹੈਰਾਨ ਹੋ ਗਏ।
पर पतरस खटखटातो रह्यो: येकोलायी उन्न खिड़की खोली, अऊर ओख देख क चकित रह्य गयो।
17 ੧੭ ਪਰੰਤੂ ਉਹ ਨੇ ਉਨ੍ਹਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਕਿ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੂ ਨੇ ਕਿਵੇਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਰਾਵਾਂ ਨੂੰ ਵੀ ਇਨ੍ਹਾਂ ਗੱਲਾਂ ਦੀ ਖ਼ਬਰ ਦੇਵੋ, ਅਤੇ ਉਹ ਹੋਰ ਥਾਂ ਚੱਲਿਆ ਗਿਆ।
तब ओन उन्ख हाथ सी इशारा करयो कि चुप रह्य; अऊर उन्ख बतायो कि प्रभु कौन्सी रीति सी ओख जेलखाना सी निकाल लायो हय। तब कह्यो, “याकूब अऊर भाऊ ख या बात बताय देजो।” तब निकल क दूसरी जागा चली गयो।
18 ੧੮ ਜਦੋਂ ਦਿਨ ਚੜ੍ਹਿਆ ਤਾਂ ਸਿਪਾਹੀ ਬਹੁਤ ਘਬਰਾ ਗਏ ਕਿ ਪਤਰਸ ਕਿੱਥੇ ਗਿਆ?
जसोच सबेरे भयी वसोच सिपाहियों म बड़ी हलचल भय गयी कि पतरस ख का भयो।
19 ੧੯ ਜਦੋਂ ਹੇਰੋਦੇਸ ਨੇ ਉਹ ਦੀ ਖੋਜ ਕੀਤੀ ਅਤੇ ਉਹ ਨਾ ਲੱਭਾ ਤਾਂ ਪਹਿਰੇ ਵਾਲਿਆਂ ਦੀ ਜਾਂਚ ਕਰ ਕੇ ਹੁਕਮ ਦਿੱਤਾ ਕਿ ਉਹ ਵੱਢੇ ਜਾਣ ਅਤੇ ਉਹ ਯਹੂਦਿਯਾ ਤੋਂ ਨਿੱਕਲ ਕੇ ਕੈਸਰਿਯਾ ਵਿੱਚ ਜਾ ਠਹਿਰਿਆ।
जब हेरोदेस न ओकी खोज करी अऊर नहीं पायो, त पहरेदारों की जांच कर क् आज्ञा दी कि हि मार डाल्यो जाये: अऊर ऊ यहूदियों ख छोड़ क कैसरिया म जाय क रहन लग्यो।
20 ੨੦ ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ। ਤਦ ਉਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਤੇ ਬਲਾਸਤੁਸ ਨੂੰ ਜਿਹੜਾ ਰਾਜੇ ਦਾ ਸਹਾਇਕ ਸੀ, ਫੁਸਲਾ ਕੇ ਸੁਲਾਹ ਲਈ ਬੇਨਤੀ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ।
हेरोदेस सूर अऊर सैदा को लोगों सी गुस्सा म होतो। येकोलायी हि एक मन होय क ओको जवर आयो, अऊर बलास्तुस ख जो राजा को एक नौकर होतो, मनाय क मेल मिलाप करनो चाहत होतो; कहालीकि राजा को देश सी उन्को देश को पालन-पोषन होत होतो।
21 ੨੧ ਹੇਰੋਦੇਸ ਇੱਕ ਮਿਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਤੇ ਉਨ੍ਹਾਂ ਦੇ ਅੱਗੇ ਬੋਲਣ ਲੱਗਾ।
ठहरायो हुयो दिन हेरोदेस राजा को कपड़ा पहिन क सिंहासन पर बैठ्यो, अऊर उन्ख बतावन लग्यो।
22 ੨੨ ਅਤੇ ਲੋਕ ਉੱਚੀ ਦੇ ਕੇ ਬੋਲੇ ਕਿ ਇਹ ਤਾਂ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ!
तब लोग चिल्लावन लग्यो, “यो त आदमी को नहीं ईश्वर को आवाज आय।”
23 ੨੩ ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ।
उच समय प्रभु को एक स्वर्गदूत न तुरतच ओख मारयो, कहालीकि ओन परमेश्वर ख महिमा नहीं दी; अऊर ऊ कीड़ा पड़ क मर गयो।
24 ੨੪ ਪਰ ਪਰਮੇਸ਼ੁਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ।
पर परमेश्वर को वचन बढ़तो अऊर फैलत गयो।
25 ੨੫ ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਪੂਰੀ ਕਰ ਕੇ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਿਹਾ ਜਾਂਦਾ ਹੈ, ਨਾਲ ਲੈ ਕੇ ਯਰੂਸ਼ਲਮ ਤੋਂ ਮੁੜੇ।
जब बरनबास अऊर शाऊल अपनी सेवा पूरी कर लियो त यूहन्ना ख जो मरकुस कहलावय हय, संग ले क यरूशलेम सी लौट्यो।