< ਰਸੂਲਾਂ ਦੇ ਕਰਤੱਬ 13 >
1 ੧ ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਊਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ।
ησαν δε τινες εν αντιοχεια κατα την ουσαν εκκλησιαν προφηται και διδασκαλοι ο τε βαρναβας και συμεων ο καλουμενος νιγερ και λουκιος ο κυρηναιος μαναην τε ηρωδου του τετραρχου συντροφος και σαυλος
2 ੨ ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।
λειτουργουντων δε αυτων τω κυριω και νηστευοντων ειπεν το πνευμα το αγιον αφορισατε δη μοι τον βαρναβαν και τον σαυλον εις το εργον ο προσκεκλημαι αυτους
3 ੩ ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ।
τοτε νηστευσαντες και προσευξαμενοι και επιθεντες τας χειρας αυτοις απελυσαν
4 ੪ ਉਹ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਨੂੰ ਆਏ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ।
ουτοι μεν ουν εκπεμφθεντες υπο του πνευματος του αγιου κατηλθον εις την σελευκειαν εκειθεν δε απεπλευσαν εις την κυπρον
5 ੫ ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ।
και γενομενοι εν σαλαμινι κατηγγελλον τον λογον του θεου εν ταις συναγωγαις των ιουδαιων ειχον δε και ιωαννην υπηρετην
6 ੬ ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ-ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ।
διελθοντες δε την νησον αχρι παφου ευρον τινα μαγον ψευδοπροφητην ιουδαιον ω ονομα βαριησους
7 ੭ ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ।
ος ην συν τω ανθυπατω σεργιω παυλω ανδρι συνετω ουτος προσκαλεσαμενος βαρναβαν και σαυλον επεζητησεν ακουσαι τον λογον του θεου
8 ੮ ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ।
ανθιστατο δε αυτοις ελυμας ο μαγος ουτως γαρ μεθερμηνευεται το ονομα αυτου ζητων διαστρεψαι τον ανθυπατον απο της πιστεως
9 ੯ ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ
σαυλος δε ο και παυλος πλησθεις πνευματος αγιου και ατενισας εις αυτον
10 ੧੦ ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ?
ειπεν ω πληρης παντος δολου και πασης ραδιουργιας υιε διαβολου εχθρε πασης δικαιοσυνης ου παυση διαστρεφων τας οδους κυριου τας ευθειας
11 ੧੧ ਹੁਣ ਵੇਖ, ਪ੍ਰਭੂ ਦਾ ਹੱਥ ਤੇਰੇ ਉੱਤੇ ਹੈ ਅਤੇ ਤੂੰ ਅੰਨ੍ਹਾ ਹੋ ਜਾਏਂਗਾ ਅਤੇ ਕੁਝ ਸਮੇਂ ਤੱਕ ਸੂਰਜ ਨੂੰ ਨਾ ਵੇਖੇਂਗਾ! ਅਤੇ ਉਸੇ ਤਰ੍ਹਾਂ ਉਹ ਦੇ ਉੱਤੇ ਧੁੰਦ ਅਤੇ ਹਨ੍ਹੇਰਾ ਛਾ ਗਿਆ। ਤਾਂ ਉਹ ਟੋਲਦਾ ਫਿਰਿਆ ਕਿ ਕੋਈ ਹੱਥ ਫੜ੍ਹ ਕੇ ਮੈਨੂੰ ਲੈ ਚੱਲੇ।
και νυν ιδου χειρ κυριου επι σε και εση τυφλος μη βλεπων τον ηλιον αχρι καιρου παραχρημα δε επεπεσεν επ αυτον αχλυς και σκοτος και περιαγων εζητει χειραγωγους
12 ੧੨ ਤਦ ਰਾਜਪਾਲ ਨੇ ਜਦੋਂ ਇਹ ਘਟਨਾ ਵੇਖੀ ਤਾਂ ਪ੍ਰਭੂ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਵਿਸ਼ਵਾਸ ਕੀਤਾ।
τοτε ιδων ο ανθυπατος το γεγονος επιστευσεν εκπλησσομενος επι τη διδαχη του κυριου
13 ੧੩ ਤਦ ਪੌਲੁਸ ਅਤੇ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਯਾ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅਲੱਗ ਹੋ ਕੇ ਯਰੂਸ਼ਲਮ ਨੂੰ ਵਾਪਸ ਚਲਾ ਗਿਆ।
αναχθεντες δε απο της παφου οι περι τον παυλον ηλθον εις περγην της παμφυλιας ιωαννης δε αποχωρησας απ αυτων υπεστρεψεν εις ιεροσολυμα
14 ੧੪ ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ।
αυτοι δε διελθοντες απο της περγης παρεγενοντο εις αντιοχειαν της πισιδιας και εισελθοντες εις την συναγωγην τη ημερα των σαββατων εκαθισαν
15 ੧੫ ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ।
μετα δε την αναγνωσιν του νομου και των προφητων απεστειλαν οι αρχισυναγωγοι προς αυτους λεγοντες ανδρες αδελφοι ει εστιν λογος εν υμιν παρακλησεως προς τον λαον λεγετε
16 ੧੬ ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ।
αναστας δε παυλος και κατασεισας τη χειρι ειπεν ανδρες ισραηλιται και οι φοβουμενοι τον θεον ακουσατε
17 ੧੭ ਇਸਰਾਏਲ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ, ਇਸ ਕੌਮ ਨੂੰ ਜਦੋਂ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਆਪਣੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ।
ο θεος του λαου τουτου εξελεξατο τους πατερας ημων και τον λαον υψωσεν εν τη παροικια εν γη αιγυπτω και μετα βραχιονος υψηλου εξηγαγεν αυτους εξ αυτης
18 ੧੮ ਅਤੇ ਲੱਗਭਗ ਚਾਲ੍ਹੀਆਂ ਸਾਲਾਂ ਤੱਕ ਉਜਾੜ ਵਿੱਚ ਉਨ੍ਹਾਂ ਦੀ ਸਹਿੰਦਾ ਰਿਹਾ।
και ως τεσσαρακονταετη χρονον ετροποφορησεν αυτους εν τη ερημω
19 ੧੯ ਅਤੇ ਕਨਾਨ ਦੇਸ ਵਿੱਚ ਸੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ ਨੂੰ ਲੱਗਭਗ ਸਾਢੇ ਚਾਰ ਸੌ ਸਾਲਾਂ ਤੱਕ ਉਨ੍ਹਾਂ ਦਾ ਵਿਰਸਾ ਕਰ ਦਿੱਤਾ।
και καθελων εθνη επτα εν γη χανααν κατεκληρονομησεν αυτοις την γην αυτων
20 ੨੦ ਉਸ ਤੋਂ ਬਾਅਦ ਉਸ ਨੇ ਸਮੂਏਲ ਨਬੀ ਤੱਕ ਉਨ੍ਹਾਂ ਨੂੰ ਨਿਆਈਂ ਦਿੱਤੇ।
και μετα ταυτα ως ετεσιν τετρακοσιοις και πεντηκοντα εδωκεν κριτας εως σαμουηλ του προφητου
21 ੨੧ ਫਿਰ ਉਨ੍ਹਾਂ ਨੇ ਪਾਤਸ਼ਾਹ ਮੰਗਿਆ ਤਾਂ ਪਰਮੇਸ਼ੁਰ ਨੇ ਇੱਕ ਮਨੁੱਖ ਬਿਨਯਾਮੀਨ ਦੇ ਗੋਤ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਨੂੰ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨੂੰ ਦਿੱਤਾ।
κακειθεν ητησαντο βασιλεα και εδωκεν αυτοις ο θεος τον σαουλ υιον κις ανδρα εκ φυλης βενιαμιν ετη τεσσαρακοντα
22 ੨੨ ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ।
και μεταστησας αυτον ηγειρεν αυτοις τον δαυιδ εις βασιλεα ω και ειπεν μαρτυρησας ευρον δαυιδ τον του ιεσσαι ανδρα κατα την καρδιαν μου ος ποιησει παντα τα θεληματα μου
23 ੨੩ ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ
τουτου ο θεος απο του σπερματος κατ επαγγελιαν ηγαγεν τω ισραηλ σωτηριαν
24 ੨੪ ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ।
προκηρυξαντος ιωαννου προ προσωπου της εισοδου αυτου βαπτισμα μετανοιας τω ισραηλ
25 ੨੫ ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ।
ως δε επληρου [ο] ιωαννης τον δρομον ελεγεν τινα με υπονοειτε ειναι ουκ ειμι εγω αλλ ιδου ερχεται μετ εμε ου ουκ ειμι αξιος το υποδημα των ποδων λυσαι
26 ੨੬ ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ।
ανδρες αδελφοι υιοι γενους αβρααμ και οι εν υμιν φοβουμενοι τον θεον υμιν ο λογος της σωτηριας ταυτης απεσταλη
27 ੨੭ ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ।
οι γαρ κατοικουντες [εν] ιερουσαλημ και οι αρχοντες αυτων τουτον αγνοησαντες και τας φωνας των προφητων τας κατα παν σαββατον αναγινωσκομενας κριναντες επληρωσαν
28 ੨੮ ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਹ ਜਾਨੋਂ ਮਾਰਿਆ ਜਾਵੇ।
και μηδεμιαν αιτιαν θανατου ευροντες ητησαντο πιλατον αναιρεθηναι αυτον
29 ੨੯ ਅਤੇ ਜਦੋਂ ਉਹ ਸਭ ਕੁਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਸਲੀਬ ਉੱਤੋਂ ਉਤਾਰ ਕੇ ਕਬਰ ਵਿੱਚ ਰੱਖਿਆ।
ως δε ετελεσαν παντα τα περι αυτου γεγραμμενα καθελοντες απο του ξυλου εθηκαν εις μνημειον
30 ੩੦ ਪਰੰਤੂ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।
ο δε θεος ηγειρεν αυτον εκ νεκρων
31 ੩੧ ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ।
ος ωφθη επι ημερας πλειους τοις συναναβασιν αυτω απο της γαλιλαιας εις ιερουσαλημ οιτινες εισιν μαρτυρες αυτου προς τον λαον
32 ੩੨ ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ।
και ημεις υμας ευαγγελιζομεθα την προς τους πατερας επαγγελιαν γενομενην οτι ταυτην ο θεος εκπεπληρωκεν τοις τεκνοις αυτων ημιν αναστησας ιησουν
33 ੩੩ ਕਿ ਪਰਮੇਸ਼ੁਰ ਨੇ ਯਿਸੂ ਨੂੰ ਉੱਠਾ ਕੇ ਸਾਡੀ ਸੰਤਾਨ ਦੇ ਲਈ ਉਸੇ ਬਚਨ ਨੂੰ ਪੂਰਾ ਕੀਤਾ ਹੈ, ਜਿਵੇਂ ਦੂਜੇ ਜ਼ਬੂਰ ਵਿੱਚ ਵੀ ਲਿਖਿਆ ਹੋਇਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਅੱਜ ਤੂੰ ਮੇਰੇ ਤੋਂ ਜੰਮਿਆ।
ως και εν τω ψαλμω τω δευτερω γεγραπται υιος μου ει συ εγω σημερον γεγεννηκα σε
34 ੩੪ ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ ਅਤੇ ਉਹ ਨੇ ਇਸ ਤਰ੍ਹਾਂ ਆਖਿਆ ਹੈ ਜੋ ਮੈਂ ਦਾਊਦ ਦੀਆਂ ਪਵਿੱਤਰ ਅਤੇ ਅਟੱਲ ਬਰਕਤਾਂ ਤੁਹਾਨੂੰ ਦਿਆਂਗਾ।
οτι δε ανεστησεν αυτον εκ νεκρων μηκετι μελλοντα υποστρεφειν εις διαφθοραν ουτως ειρηκεν οτι δωσω υμιν τα οσια δαυιδ τα πιστα
35 ੩੫ ਇਸ ਲਈ ਉਹ ਕਿਸੇ ਹੋਰ ਜ਼ਬੂਰ ਵਿੱਚ ਵੀ ਆਖਦਾ ਹੈ ਕਿ ਤੂੰ ਆਪਣੇ ਪਵਿੱਤਰ ਪੁਰਖ ਨੂੰ ਸੜਨ ਨਹੀਂ ਦੇਵੇਂਗਾ।
διο και εν ετερω λεγει ου δωσεις τον οσιον σου ιδειν διαφθοραν
36 ੩੬ ਦਾਊਦ ਤਾਂ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਆਪਣੇ ਲੋਕਾਂ ਦੀ ਸੇਵਾ ਕਰਕੇ ਸੌਂ ਗਿਆ, ਅਤੇ ਆਪਣੇ ਪਿਉ-ਦਾਦਿਆਂ ਨਾਲ ਦੱਬਿਆ ਗਿਆ ਅਤੇ ਸੜ ਗਿਆ।
δαυιδ μεν γαρ ιδια γενεα υπηρετησας τη του θεου βουλη εκοιμηθη και προσετεθη προς τους πατερας αυτου και ειδεν διαφθοραν
37 ੩੭ ਪਰ ਇਹ ਜਿਸ ਨੂੰ ਪਰਮੇਸ਼ੁਰ ਨੇ ਜਿਉਂਦਾ ਕੀਤਾ, ਨਾ ਸੜਿਆ।
ον δε ο θεος ηγειρεν ουκ ειδεν διαφθοραν
38 ੩੮ ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ।
γνωστον ουν εστω υμιν ανδρες αδελφοι οτι δια τουτου υμιν αφεσις αμαρτιων καταγγελλεται
39 ੩੯ ਅਤੇ ਉਸੇ ਦੇ ਦੁਆਰਾ ਹਰੇਕ ਵਿਸ਼ਵਾਸ ਕਰਨ ਵਾਲਾ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ, ਜਿਨ੍ਹਾਂ ਤੋਂ ਤੁਸੀਂ ਮੂਸਾ ਦੀ ਬਿਵਸਥਾ ਦੁਆਰਾ ਬੇਗੁਨਾਹ ਨਾ ਠਹਿਰ ਸਕੇ।
και απο παντων ων ουκ ηδυνηθητε εν τω νομω μωυσεως δικαιωθηναι εν τουτω πας ο πιστευων δικαιουται
40 ੪੦ ਸੋ ਤੁਸੀਂ ਚੌਕਸ ਰਹੋ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੋ ਨਬੀਆਂ ਦੁਆਰਾ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ
βλεπετε ουν μη επελθη εφ υμας το ειρημενον εν τοις προφηταις
41 ੪੧ ਹੇ ਤੁਛ ਜਾਣਨ ਵਾਲਿਓ ਵੇਖੋ, ਅਚਰਜ਼ ਮੰਨੋ ਅਤੇ ਨਸ਼ਟ ਹੋ ਜਾਓ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਇੱਕ ਕੰਮ ਕਰਦਾ ਹਾਂ, ਅਜਿਹਾ ਕੰਮ ਕਿ ਭਾਵੇਂ ਕੋਈ ਤੁਹਾਨੂੰ ਦੱਸੇ, ਪਰ ਤੁਸੀਂ ਕਦੀ ਉਹ ਨੂੰ ਸੱਚ ਨਾ ਮੰਨੋਗੇ।
ιδετε οι καταφρονηται και θαυμασατε και αφανισθητε οτι εργον εγω εργαζομαι εν ταις ημεραις υμων ο ου μη πιστευσητε εαν τις εκδιηγηται υμιν
42 ੪੨ ਜਦੋਂ ਉਹ ਬਾਹਰ ਨਿੱਕਲ ਰਹੇ ਸਨ ਤਾਂ ਉਹ ਬੇਨਤੀ ਕਰਨ ਲੱਗੇ ਕਿ ਅਗਲੇ ਸਬਤ ਦੇ ਦਿਨ ਇਹ ਹੀ ਗੱਲਾਂ ਸਾਨੂੰ ਸੁਣਾਈਆਂ ਜਾਣ।
εξιοντων δε εκ της συναγωγης των ιουδαιων παρεκαλουν τα εθνη εις το μεταξυ σαββατον λαληθηναι αυτοις τα ρηματα [ταυτα]
43 ੪੩ ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।
λυθεισης δε της συναγωγης ηκολουθησαν πολλοι των ιουδαιων και των σεβομενων προσηλυτων τω παυλω και τω βαρναβα οιτινες προσλαλουντες επειθον αυτους επιμενειν τη χαριτι του θεου
44 ੪੪ ਅਗਲੇ ਸਬਤ ਦੇ ਦਿਨ ਲੱਗਭਗ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ।
τω τε ερχομενω σαββατω σχεδον πασα η πολις συνηχθη ακουσαι τον λογον του θεου
45 ੪੫ ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ।
ιδοντες δε οι ιουδαιοι τους οχλους επλησθησαν ζηλου και αντελεγον τοις υπο του παυλου λεγομενοις αντιλεγοντες και βλασφημουντες
46 ੪੬ ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ। (aiōnios )
παρρησιασαμενοι δε ο παυλος και ο βαρναβας ειπον υμιν ην αναγκαιον πρωτον λαληθηναι τον λογον του θεου επειδη δε απωθεισθε αυτον και ουκ αξιους κρινετε εαυτους της αιωνιου ζωης ιδου στρεφομεθα εις τα εθνη (aiōnios )
47 ੪੭ ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਕਿ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇਂ।
ουτως γαρ εντεταλται ημιν ο κυριος τεθεικα σε εις φως εθνων του ειναι σε εις σωτηριαν εως εσχατου της γης
48 ੪੮ ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ। (aiōnios )
ακουοντα δε τα εθνη εχαιρεν και εδοξαζον τον λογον του κυριου και επιστευσαν οσοι ησαν τεταγμενοι εις ζωην αιωνιον (aiōnios )
49 ੪੯ ਅਤੇ ਉਸ ਸਾਰੇ ਦੇਸ ਵਿੱਚ ਪ੍ਰਭੂ ਦਾ ਬਚਨ ਫੈਲਦਾ ਗਿਆ।
διεφερετο δε ο λογος του κυριου δι ολης της χωρας
50 ੫੦ ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ।
οι δε ιουδαιοι παρωτρυναν τας σεβομενας γυναικας και τας ευσχημονας και τους πρωτους της πολεως και επηγειραν διωγμον επι τον παυλον και τον βαρναβαν και εξεβαλον αυτους απο των οριων αυτων
51 ੫੧ ਪਰ ਉਹਨਾਂ ਨੇ ਉਨ੍ਹਾਂ ਦੇ ਸਾਹਮਣੇ ਆਪਣਿਆਂ ਪੈਰਾਂ ਦੀ ਧੂੜ ਨੂੰ ਝਾੜ ਕੇ, ਇਕੋਨਿਯੁਮ ਵਿੱਚ ਆਏ।
οι δε εκτιναξαμενοι τον κονιορτον των ποδων αυτων επ αυτους ηλθον εις ικονιον
52 ੫੨ ਅਤੇ ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰਦੇ ਗਏ।
οι δε μαθηται επληρουντο χαρας και πνευματος αγιου