< ਰਸੂਲਾਂ ਦੇ ਕਰਤੱਬ 13 >

1 ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਊਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ।
А у цркви која беше у Антиохији беху неки пророци и учитељи, то јест: Варнава и Симеун који се зваше Нигар, и Лукије Киринац, и Манаил одгајени с Иродом четворовласником, и Савле.
2 ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।
А кад они служаху Господу и пошћаху, рече Дух Свети: Одвојте ми Варнаву и Савла на дело на које их позвах.
3 ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ।
Тада постивши и помоливши се Богу метнуше руке на њих, и отпустише их.
4 ਉਹ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਨੂੰ ਆਏ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ।
Ови дакле послани од Духа Светог сиђоше у Селеукију, и оданде отпловише у Кипар.
5 ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ।
И дошавши у Саламин јавише реч Божју у зборницама јеврејским; а имаху и Јована слугу.
6 ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ-ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ।
А кад прођоше острво тја до Пафа, нађоше некаквог човека врачара, и лажног пророка, Јеврејина, коме беше име Варисус,
7 ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ।
Који беше с намесником Срђем Павлом, човеком разумним. Овај дозвавши Варнаву и Савла заиска да чује реч Божју.
8 ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ।
А Елима врачар (јер то значи име његово) стаде им се супротити, гледајући да одврати намесника од вере.
9 ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ
А Савле који се зваше и Павле, пун Духа Светог погледавши на њ
10 ੧੦ ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ?
Рече: О напуњени сваког лукавства и сваке пакости, сине ђавољи! Непријатељу сваке правде! Зар не престајеш кварити праве путеве Господње?
11 ੧੧ ਹੁਣ ਵੇਖ, ਪ੍ਰਭੂ ਦਾ ਹੱਥ ਤੇਰੇ ਉੱਤੇ ਹੈ ਅਤੇ ਤੂੰ ਅੰਨ੍ਹਾ ਹੋ ਜਾਏਂਗਾ ਅਤੇ ਕੁਝ ਸਮੇਂ ਤੱਕ ਸੂਰਜ ਨੂੰ ਨਾ ਵੇਖੇਂਗਾ! ਅਤੇ ਉਸੇ ਤਰ੍ਹਾਂ ਉਹ ਦੇ ਉੱਤੇ ਧੁੰਦ ਅਤੇ ਹਨ੍ਹੇਰਾ ਛਾ ਗਿਆ। ਤਾਂ ਉਹ ਟੋਲਦਾ ਫਿਰਿਆ ਕਿ ਕੋਈ ਹੱਥ ਫੜ੍ਹ ਕੇ ਮੈਨੂੰ ਲੈ ਚੱਲੇ।
И сад ето руке Господње на те, и да будеш слеп да не видиш сунце за неко време. И уједанпут нападе на њ мрак и тама, и пипајући тражаше вођу.
12 ੧੨ ਤਦ ਰਾਜਪਾਲ ਨੇ ਜਦੋਂ ਇਹ ਘਟਨਾ ਵੇਖੀ ਤਾਂ ਪ੍ਰਭੂ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਵਿਸ਼ਵਾਸ ਕੀਤਾ।
Тада намесник, кад виде шта би, верова, дивећи се науци Господњој.
13 ੧੩ ਤਦ ਪੌਲੁਸ ਅਤੇ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਯਾ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅਲੱਗ ਹੋ ਕੇ ਯਰੂਸ਼ਲਮ ਨੂੰ ਵਾਪਸ ਚਲਾ ਗਿਆ।
А кад се Павле са својим друштвом одвезе из Пафа, дођоше у Пергу памфилијску; а Јован се одвоји од њих, и врати се у Јерусалим.
14 ੧੪ ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ।
А они отишавши из Перге дођоше у Антиохију писидијску, и ушавши у зборницу у дан суботни седоше.
15 ੧੫ ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ।
А по читању закона и пророка послаше старешине зборничке к њима говорећи: Људи браћо! Ако је у вама реч утехе за народ, говорите.
16 ੧੬ ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ।
А Павле уставши и махнувши руком рече: Људи Израиљци и који се Бога бојите! Чујте.
17 ੧੭ ਇਸਰਾਏਲ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ, ਇਸ ਕੌਮ ਨੂੰ ਜਦੋਂ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਆਪਣੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ।
Бог народа овог изабра оце наше, и подиже народ кад беху дошљаци у земљи мисирској, и руком високом изведе их из ње.
18 ੧੮ ਅਤੇ ਲੱਗਭਗ ਚਾਲ੍ਹੀਆਂ ਸਾਲਾਂ ਤੱਕ ਉਜਾੜ ਵਿੱਚ ਉਨ੍ਹਾਂ ਦੀ ਸਹਿੰਦਾ ਰਿਹਾ।
И до четрдесет година прехрани их у пустињи.
19 ੧੯ ਅਤੇ ਕਨਾਨ ਦੇਸ ਵਿੱਚ ਸੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ ਨੂੰ ਲੱਗਭਗ ਸਾਢੇ ਚਾਰ ਸੌ ਸਾਲਾਂ ਤੱਕ ਉਨ੍ਹਾਂ ਦਾ ਵਿਰਸਾ ਕਰ ਦਿੱਤਾ।
И затрвши седам народа у земљи хананској на коцке раздели им земљу њихову.
20 ੨੦ ਉਸ ਤੋਂ ਬਾਅਦ ਉਸ ਨੇ ਸਮੂਏਲ ਨਬੀ ਤੱਕ ਉਨ੍ਹਾਂ ਨੂੰ ਨਿਆਈਂ ਦਿੱਤੇ।
И потом на четири стотине и педесет година даде им судије до Самуила пророка.
21 ੨੧ ਫਿਰ ਉਨ੍ਹਾਂ ਨੇ ਪਾਤਸ਼ਾਹ ਮੰਗਿਆ ਤਾਂ ਪਰਮੇਸ਼ੁਰ ਨੇ ਇੱਕ ਮਨੁੱਖ ਬਿਨਯਾਮੀਨ ਦੇ ਗੋਤ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਨੂੰ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨੂੰ ਦਿੱਤਾ।
И од тада искаше цара, и даде им Бог Саула, сина Кисовог, човека од колена Венијаминовог, за четрдесет година.
22 ੨੨ ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ।
И уклонивши њега подиже им Давида за цара, коме и рече сведочећи: Нађох Давида сина Јесејевог, човека по срцу мом, који ће испунити све воље моје.
23 ੨੩ ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ
Од његовог семена подиже Бог по обећању Израиљу спаса Исуса;
24 ੨੪ ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ।
Кад Јован пред Његовим доласком проповеда крштење покајања свему народу Израиљевом.
25 ੨੫ ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ।
И кад свршиваше Јован течење своје, говораше: Ко мислите да сам ја нисам ја; него ево иде за мном, коме ја нисам достојан разрешити ремен на обући Његовој.
26 ੨੬ ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ।
Људи браћо! Синови рода Авраамовог, и који се међу вама Бога боје! Вама се посла реч овог спасења.
27 ੨੭ ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ।
Јер они што живе у Јерусалиму, и кнезови њихови, не познаше Овог и гласове пророчке који се читају сваке суботе, осудивши Га извршише.
28 ੨੮ ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਹ ਜਾਨੋਂ ਮਾਰਿਆ ਜਾਵੇ।
И не нашавши ниједне кривице смртне молише Пилата да Га погуби.
29 ੨੯ ਅਤੇ ਜਦੋਂ ਉਹ ਸਭ ਕੁਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਸਲੀਬ ਉੱਤੋਂ ਉਤਾਰ ਕੇ ਕਬਰ ਵਿੱਚ ਰੱਖਿਆ।
И кад свршише све што је писано за Њега, скинуше Га с дрвета и метнуше у гроб.
30 ੩੦ ਪਰੰਤੂ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।
А Бог васкрсе Га из мртвих.
31 ੩੧ ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ।
И показива се много дана онима што излазише с Њим из Галилеје у Јерусалим, који су сад сведоци Његови пред народом.
32 ੩੨ ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ।
И ми вам јављамо обећање које би очевима нашим да је ово Бог испунио нама, деци њиховој, подигнувши Исуса;
33 ੩੩ ਕਿ ਪਰਮੇਸ਼ੁਰ ਨੇ ਯਿਸੂ ਨੂੰ ਉੱਠਾ ਕੇ ਸਾਡੀ ਸੰਤਾਨ ਦੇ ਲਈ ਉਸੇ ਬਚਨ ਨੂੰ ਪੂਰਾ ਕੀਤਾ ਹੈ, ਜਿਵੇਂ ਦੂਜੇ ਜ਼ਬੂਰ ਵਿੱਚ ਵੀ ਲਿਖਿਆ ਹੋਇਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਅੱਜ ਤੂੰ ਮੇਰੇ ਤੋਂ ਜੰਮਿਆ।
Као што је написано и у другом псалму: Ти си мој Син, ја Те данас родих.
34 ੩੪ ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ ਅਤੇ ਉਹ ਨੇ ਇਸ ਤਰ੍ਹਾਂ ਆਖਿਆ ਹੈ ਜੋ ਮੈਂ ਦਾਊਦ ਦੀਆਂ ਪਵਿੱਤਰ ਅਤੇ ਅਟੱਲ ਬਰਕਤਾਂ ਤੁਹਾਨੂੰ ਦਿਆਂਗਾ।
А да Га из мртвих васкрсе да се више не врати у труљење овако каже: Даћу вам светињу Давидову верну.
35 ੩੫ ਇਸ ਲਈ ਉਹ ਕਿਸੇ ਹੋਰ ਜ਼ਬੂਰ ਵਿੱਚ ਵੀ ਆਖਦਾ ਹੈ ਕਿ ਤੂੰ ਆਪਣੇ ਪਵਿੱਤਰ ਪੁਰਖ ਨੂੰ ਸੜਨ ਨਹੀਂ ਦੇਵੇਂਗਾ।
Зато и на другом месту говори: Нећеш дати да Твој Светац види труљење.
36 ੩੬ ਦਾਊਦ ਤਾਂ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਆਪਣੇ ਲੋਕਾਂ ਦੀ ਸੇਵਾ ਕਰਕੇ ਸੌਂ ਗਿਆ, ਅਤੇ ਆਪਣੇ ਪਿਉ-ਦਾਦਿਆਂ ਨਾਲ ਦੱਬਿਆ ਗਿਆ ਅਤੇ ਸੜ ਗਿਆ।
Јер Давид послуживши роду свом по вољи Божјој умре, и метнуше га код отаца његових, и виде труљење.
37 ੩੭ ਪਰ ਇਹ ਜਿਸ ਨੂੰ ਪਰਮੇਸ਼ੁਰ ਨੇ ਜਿਉਂਦਾ ਕੀਤਾ, ਨਾ ਸੜਿਆ।
А ког Бог подиже не виде труљење.
38 ੩੮ ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ।
Тако да вам је на знање, људи браћо! Да се кроза Њ вама проповеда опроштење греха.
39 ੩੯ ਅਤੇ ਉਸੇ ਦੇ ਦੁਆਰਾ ਹਰੇਕ ਵਿਸ਼ਵਾਸ ਕਰਨ ਵਾਲਾ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ, ਜਿਨ੍ਹਾਂ ਤੋਂ ਤੁਸੀਂ ਮੂਸਾ ਦੀ ਬਿਵਸਥਾ ਦੁਆਰਾ ਬੇਗੁਨਾਹ ਨਾ ਠਹਿਰ ਸਕੇ।
И од свега, од чега се не могосте оправдати у закону Мојсијевом, оправдаће се у Њему сваки који верује.
40 ੪੦ ਸੋ ਤੁਸੀਂ ਚੌਕਸ ਰਹੋ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੋ ਨਬੀਆਂ ਦੁਆਰਾ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ
Гледајте дакле да не дође на вас оно што је казано у пророцима:
41 ੪੧ ਹੇ ਤੁਛ ਜਾਣਨ ਵਾਲਿਓ ਵੇਖੋ, ਅਚਰਜ਼ ਮੰਨੋ ਅਤੇ ਨਸ਼ਟ ਹੋ ਜਾਓ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਇੱਕ ਕੰਮ ਕਰਦਾ ਹਾਂ, ਅਜਿਹਾ ਕੰਮ ਕਿ ਭਾਵੇਂ ਕੋਈ ਤੁਹਾਨੂੰ ਦੱਸੇ, ਪਰ ਤੁਸੀਂ ਕਦੀ ਉਹ ਨੂੰ ਸੱਚ ਨਾ ਮੰਨੋਗੇ।
Видите, немарљиви! И чудите се, и нек вас нестане; јер ја чиним дело у ваше дане, дело које нећете веровати ако вам ко усказује.
42 ੪੨ ਜਦੋਂ ਉਹ ਬਾਹਰ ਨਿੱਕਲ ਰਹੇ ਸਨ ਤਾਂ ਉਹ ਬੇਨਤੀ ਕਰਨ ਲੱਗੇ ਕਿ ਅਗਲੇ ਸਬਤ ਦੇ ਦਿਨ ਇਹ ਹੀ ਗੱਲਾਂ ਸਾਨੂੰ ਸੁਣਾਈਆਂ ਜਾਣ।
А кад излажаху из зборнице јеврејске, мољаху незнабошци да им се ове речи у другу суботу говоре.
43 ੪੩ ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।
А кад се сабор разиђе, пођоше за Павлом и за Варнавом многи од Јевреја и побожних дошљака; а они говорећи им световаху их да остану у благодати Божјој.
44 ੪੪ ਅਗਲੇ ਸਬਤ ਦੇ ਦਿਨ ਲੱਗਭਗ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ।
А у другу суботу сабра се готово сав град да чују речи Божје.
45 ੪੫ ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ।
А кад видеше Јевреји народ, напунише се зависти, и говораху противно речима Павловим насупрот говорећи и хулећи.
46 ੪੬ ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ। (aiōnios g166)
А Павле и Варнава ослободивши се рекоше: Вама је најпре требало да се говори реч Божја; али кад је одбацујете, и сами се показујете да нисте достојни вечног живота, ево се обрћемо к незнабошцима. (aiōnios g166)
47 ੪੭ ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਕਿ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇਂ।
Јер нам тако заповеди Господ: Поставих те за видело незнабошцима, да будеш спасење до самог краја земље.
48 ੪੮ ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ। (aiōnios g166)
А кад чуше незнабошци, радоваху се и слављаху реч Божју, и вероваху колико их беше приправљено за живот вечни. (aiōnios g166)
49 ੪੯ ਅਤੇ ਉਸ ਸਾਰੇ ਦੇਸ ਵਿੱਚ ਪ੍ਰਭੂ ਦਾ ਬਚਨ ਫੈਲਦਾ ਗਿਆ।
И реч се Божја разношаше по свој околини.
50 ੫੦ ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ।
Али Јевреји подговорише побожне и поштене жене и старешине градске те подигоше гоњење на Павла и Варнаву, и истераше их из своје земље.
51 ੫੧ ਪਰ ਉਹਨਾਂ ਨੇ ਉਨ੍ਹਾਂ ਦੇ ਸਾਹਮਣੇ ਆਪਣਿਆਂ ਪੈਰਾਂ ਦੀ ਧੂੜ ਨੂੰ ਝਾੜ ਕੇ, ਇਕੋਨਿਯੁਮ ਵਿੱਚ ਆਏ।
А они отресавши на њих прах са својих ногу дођоше у Иконију.
52 ੫੨ ਅਤੇ ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰਦੇ ਗਏ।
А ученици пуњаху се радости и Духа Светог.

< ਰਸੂਲਾਂ ਦੇ ਕਰਤੱਬ 13 >