< ਰਸੂਲਾਂ ਦੇ ਕਰਤੱਬ 14 >

1 ਇਕੋਨਿਯੁਮ ਵਿੱਚ ਇਸ ਤਰ੍ਹਾਂ ਹੋਇਆ ਕਿ ਉਹ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ਅਤੇ ਅਜਿਹਾ ਬਚਨ ਸੁਣਾਇਆ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਹੁਤ ਲੋਕਾਂ ਨੇ ਵਿਸ਼ਵਾਸ ਕੀਤਾ।
And it came to pass in Iconium, that they went both together into the synagogue of the Jews, and so spake, that a great multitude both of the Jews and also of the Greeks believed.
2 ਪਰ ਉਨ੍ਹਾਂ ਯਹੂਦੀਆਂ ਨੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ, ਪਰਾਈਆਂ ਕੌਮਾਂ ਦੇ ਲੋਕਾਂ ਦੇ ਮਨਾਂ ਨੂੰ ਭਰਮਾ ਕੇ, ਭਰਾਵਾਂ ਦੀ ਵੱਲੋਂ ਬੁਰਾ ਪਵਾ ਦਿੱਤਾ।
But the unbelieving Jews stirred up the Gentiles, and made their minds evil affected against the brethren.
3 ਉਹ ਬਹੁਤ ਦਿਨ ਉੱਥੇ ਠਹਿਰੇ ਅਤੇ ਪ੍ਰਭੂ ਦੇ ਆਸਰੇ, ਨਿਡਰ ਉਪਦੇਸ਼ ਕਰਦੇ ਰਹੇ ਅਤੇ ਉਹ ਉਨ੍ਹਾਂ ਦੇ ਹੱਥੀਂ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾ ਕੇ ਆਪਣੀ ਕਿਰਪਾ ਦੇ ਬਚਨ ਉੱਤੇ ਗਵਾਹੀ ਦਿੰਦਾ ਰਿਹਾ।
Long time therefore abode they speaking boldly in the Lord, which gave testimony unto the word of his grace, and granted signs and wonders to be done by their hands.
4 ਪਰ ਨਗਰ ਦੇ ਲੋਕਾਂ ਵਿੱਚ ਫੁੱਟ ਪੈ ਗਈ ਅਤੇ ਕੁਝ ਯਹੂਦੀਆਂ ਦੀ ਵੱਲ ਅਤੇ ਕੁਝ ਰਸੂਲਾਂ ਦੀ ਵੱਲ ਹੋ ਗਏ।
But the multitude of the city was divided: and part held with the Jews, and part with the apostles.
5 ਜਦੋਂ ਪਰਾਈਆਂ ਕੌਮਾਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੀ ਬੇਇੱਜ਼ਤੀ ਅਤੇ ਪਥਰਾਉ ਕਰਨ ਨੂੰ ਹੱਲਾ ਕੀਤਾ।
And when there was an assault made both of the Gentiles, and also of the Jews with their rulers, to use [them] despitefully, and to stone them,
6 ਤਾਂ ਉਹ ਇਸ ਗੱਲ ਜਾਣ ਕੇ, ਲੁਕਾਉਨਿਯਾ ਨਗਰ ਲੁਸਤ੍ਰਾ, ਦਰਬੇ ਅਤੇ ਉਨ੍ਹਾਂ ਦੇ ਨੇੜੇ ਦੇ ਇਲਾਕੇ ਵਿੱਚ ਭੱਜ ਗਏ।
They were ware of [it], and fled unto Lystra and Derbe, cities of Lycaonia, and unto the region that lieth round about:
7 ਤੇ ਉੱਥੇ ਖੁਸ਼ਖਬਰੀ ਸੁਣਾਉਂਦੇ ਰਹੇ।
And there they preached the gospel.
8 ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ।
And there sat a certain man at Lystra, impotent in his feet, being a cripple from his mother’s womb, who never had walked:
9 ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ।
The same heard Paul speak: who stedfastly beholding him, and perceiving that he had faith to be healed,
10 ੧੦ ਤਾਂ ਉੱਚੀ ਅਵਾਜ਼ ਨਾਲ ਬੋਲਿਆ ਕਿ ਆਪਣੇ ਪੈਰਾਂ ਉੱਤੇ ਸਿੱਧਾ ਖੜ੍ਹਾ ਹੋ! ਤਦ ਉਹ ਉਸੇ ਵੇਲੇ ਖੜ੍ਹਾ ਹੋਇਆ ਅਤੇ ਤੁਰਨ ਲੱਗ ਪਿਆ।
Said with a loud voice, Stand upright on thy feet. And he leaped and walked.
11 ੧੧ ਜਦੋਂ ਉਹਨਾਂ ਲੋਕਾਂ ਨੇ ਵੇਖਿਆ, ਜੋ ਕੁਝ ਪੌਲੁਸ ਨੇ ਕੀਤਾ ਸੀ, ਤਦ ਉਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਦੇਵਤਾ ਮਨੁੱਖ ਦਾ ਰੂਪ ਧਾਰ ਕੇ ਸਾਡੇ ਕੋਲ ਉੱਤਰਿਆ ਹੈ!
And when the people saw what Paul had done, they lifted up their voices, saying in the speech of Lycaonia, The gods are come down to us in the likeness of men.
12 ੧੨ ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਮ ਜਿਓਸ ਅਤੇ ਪੌਲੁਸ ਦਾ ਨਾਮ ਹਰਮੇਸ ਰੱਖਿਆ, ਇਸ ਲਈ ਜੋ ਉਹ ਬਚਨ ਕਰਨ ਵਿੱਚ ਆਗੂ ਸੀ।
And they called Barnabas, Jupiter; and Paul, Mercurius, because he was the chief speaker.
13 ੧੩ ਜਿਓਸ ਦਾ ਮੰਦਿਰ ਨਗਰ ਦੇ ਸਾਹਮਣੇ ਸੀ ਅਤੇ ਮੰਦਿਰ ਦਾ ਪੁਜਾਰੀ ਬਲ਼ਦ ਅਤੇ ਫੁੱਲਾਂ ਦੇ ਹਾਰ ਲੈ ਕੇ ਫਾਟਕਾਂ ਕੋਲ ਆ ਕੇ, ਇਹ ਚਾਹੁੰਦਾ ਸੀ ਕਿ ਲੋਕਾਂ ਦੇ ਨਾਲ ਮਿਲ ਕੇ ਬਲੀਦਾਨ ਕਰੇ।
Then the priest of Jupiter, which was before their city, brought oxen and garlands unto the gates, and would have done sacrifice with the people.
14 ੧੪ ਪਰ ਜਦੋਂ ਬਰਨਬਾਸ ਅਤੇ ਪੌਲੁਸ ਰਸੂਲਾਂ ਨੇ ਇਹ ਸੁਣਿਆ, ਤਾਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਦੇ ਵਿੱਚੋਂ ਬਾਹਰ ਨੂੰ ਦੌੜੇ।
[Which] when the apostles, Barnabas and Paul, heard [of], they rent their clothes, and ran in among the people, crying out,
15 ੧੫ ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ।
And saying, Sirs, why do ye these things? We also are men of like passions with you, and preach unto you that ye should turn from these vanities unto the living God, which made heaven, and earth, and the sea, and all things that are therein:
16 ੧੬ ਉਸ ਨੇ ਪਹਿਲੇ ਸਮਿਆਂ ਵਿੱਚ ਸਾਰੀਆਂ ਕੌਮਾਂ ਨੂੰ ਆਪੋ ਆਪਣੇ ਰਾਹ ਉੱਤੇ ਚੱਲਣ ਦਿੱਤਾ।
Who in times past suffered all nations to walk in their own ways.
17 ੧੭ ਤਾਂ ਵੀ ਉਹ ਨੇ ਆਪ ਨੂੰ ਬਿਨ੍ਹਾਂ ਗਵਾਹੀ ਨਾ ਰੱਖਿਆ, ਇਸ ਲਈ ਜੋ ਉਹ ਨੇ ਭਲਾ ਕੀਤਾ ਅਤੇ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾਂ ਨੂੰ ਭੋਜਨ ਅਤੇ ਅਨੰਦ ਨਾਲ ਭਰਪੂਰ ਕੀਤਾ।
Nevertheless he left not himself without witness, in that he did good, and gave us rain from heaven, and fruitful seasons, filling our hearts with food and gladness.
18 ੧੮ ਇਹ ਗੱਲਾਂ ਕਹਿ ਕੇ ਉਨ੍ਹਾਂ ਨੇ ਮੁਸ਼ਕਿਲ ਨਾਲ ਲੋਕਾਂ ਨੂੰ ਰੋਕਿਆ, ਕਿ ਉਨ੍ਹਾਂ ਦੇ ਲਈ ਬਲੀਦਾਨ ਨਾ ਕਰਨ।
And with these sayings scarce restrained they the people, that they had not done sacrifice unto them.
19 ੧੯ ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ।
And there came thither [certain] Jews from Antioch and Iconium, who persuaded the people, and, having stoned Paul, drew [him] out of the city, supposing he had been dead.
20 ੨੦ ਪਰ ਜਦੋਂ ਚੇਲੇ ਉਹ ਦੇ ਚਾਰੇ ਪਾਸੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ।
Howbeit, as the disciples stood round about him, he rose up, and came into the city: and the next day he departed with Barnabas to Derbe.
21 ੨੧ ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ।
And when they had preached the gospel to that city, and had taught many, they returned again to Lystra, and [to] Iconium, and Antioch,
22 ੨੨ ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।
Confirming the souls of the disciples, [and] exhorting them to continue in the faith, and that we must through much tribulation enter into the kingdom of God.
23 ੨੩ ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ।
And when they had ordained them elders in every church, and had prayed with fasting, they commended them to the Lord, on whom they believed.
24 ੨੪ ਤਾਂ ਉਹ ਪਿਸਿਦਿਯਾ ਵਿੱਚੋਂ ਦੀ ਲੰਘ ਕੇ ਪਮਫ਼ੁਲਿਯਾ ਵਿੱਚ ਆਏ।
And after they had passed throughout Pisidia, they came to Pamphylia.
25 ੨੫ ਅਤੇ ਪਰਗਾ ਵਿੱਚ ਬਚਨ ਸੁਣਾ ਕੇ ਅੱਤਲਿਯਾ ਨੂੰ ਆਏ।
And when they had preached the word in Perga, they went down into Attalia:
26 ੨੬ ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ, ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ।
And thence sailed to Antioch, from whence they had been recommended to the grace of God for the work which they fulfilled.
27 ੨੭ ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ।
And when they were come, and had gathered the church together, they rehearsed all that God had done with them, and how he had opened the door of faith unto the Gentiles.
28 ੨੮ ਤਾਂ ਉਹ ਚੇਲਿਆਂ ਦੇ ਨਾਲ ਬਹੁਤ ਸਮੇਂ ਤੱਕ ਰਹੇ।
And there they abode long time with the disciples.

< ਰਸੂਲਾਂ ਦੇ ਕਰਤੱਬ 14 >