< ਰਸੂਲਾਂ ਦੇ ਕਰਤੱਬ 14 >
1 ੧ ਇਕੋਨਿਯੁਮ ਵਿੱਚ ਇਸ ਤਰ੍ਹਾਂ ਹੋਇਆ ਕਿ ਉਹ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ਅਤੇ ਅਜਿਹਾ ਬਚਨ ਸੁਣਾਇਆ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਹੁਤ ਲੋਕਾਂ ਨੇ ਵਿਸ਼ਵਾਸ ਕੀਤਾ।
Ἐγένετο δὲ ἐν Ἰκονίῳ, κατὰ τὸ αὐτὸ εἰσελθεῖν αὐτοὺς εἰς τὴν συναγωγὴν τῶν Ἰουδαίων, καὶ λαλῆσαι οὕτως ὥστε πιστεῦσαι Ἰουδαίων τε καὶ Ἑλλήνων πολὺ πλῆθος.
2 ੨ ਪਰ ਉਨ੍ਹਾਂ ਯਹੂਦੀਆਂ ਨੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ, ਪਰਾਈਆਂ ਕੌਮਾਂ ਦੇ ਲੋਕਾਂ ਦੇ ਮਨਾਂ ਨੂੰ ਭਰਮਾ ਕੇ, ਭਰਾਵਾਂ ਦੀ ਵੱਲੋਂ ਬੁਰਾ ਪਵਾ ਦਿੱਤਾ।
Οἱ δὲ ἀπειθοῦντες Ἰουδαῖοι ἐπήγειραν καὶ ἐκάκωσαν τὰς ψυχὰς τῶν ἐθνῶν κατὰ τῶν ἀδελφῶν.
3 ੩ ਉਹ ਬਹੁਤ ਦਿਨ ਉੱਥੇ ਠਹਿਰੇ ਅਤੇ ਪ੍ਰਭੂ ਦੇ ਆਸਰੇ, ਨਿਡਰ ਉਪਦੇਸ਼ ਕਰਦੇ ਰਹੇ ਅਤੇ ਉਹ ਉਨ੍ਹਾਂ ਦੇ ਹੱਥੀਂ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾ ਕੇ ਆਪਣੀ ਕਿਰਪਾ ਦੇ ਬਚਨ ਉੱਤੇ ਗਵਾਹੀ ਦਿੰਦਾ ਰਿਹਾ।
Ἱκανὸν μὲν οὖν χρόνον διέτριψαν παρρησιαζόμενοι ἐπὶ τῷ Κυρίῳ τῷ μαρτυροῦντι τῷ λόγῳ τῆς χάριτος αὐτοῦ, διδόντι σημεῖα καὶ τέρατα γίνεσθαι διὰ τῶν χειρῶν αὐτῶν.
4 ੪ ਪਰ ਨਗਰ ਦੇ ਲੋਕਾਂ ਵਿੱਚ ਫੁੱਟ ਪੈ ਗਈ ਅਤੇ ਕੁਝ ਯਹੂਦੀਆਂ ਦੀ ਵੱਲ ਅਤੇ ਕੁਝ ਰਸੂਲਾਂ ਦੀ ਵੱਲ ਹੋ ਗਏ।
Ἐσχίσθη δὲ τὸ πλῆθος τῆς πόλεως· καὶ οἱ μὲν ἦσαν σὺν τοῖς Ἰουδαίοις, οἱ δὲ σὺν τοῖς ἀποστόλοις.
5 ੫ ਜਦੋਂ ਪਰਾਈਆਂ ਕੌਮਾਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੀ ਬੇਇੱਜ਼ਤੀ ਅਤੇ ਪਥਰਾਉ ਕਰਨ ਨੂੰ ਹੱਲਾ ਕੀਤਾ।
Ὡς δὲ ἐγένετο ὁρμὴ τῶν ἐθνῶν τε καὶ Ἰουδαίων σὺν τοῖς ἄρχουσιν αὐτῶν, ὑβρίσαι καὶ λιθοβολῆσαι αὐτούς,
6 ੬ ਤਾਂ ਉਹ ਇਸ ਗੱਲ ਜਾਣ ਕੇ, ਲੁਕਾਉਨਿਯਾ ਨਗਰ ਲੁਸਤ੍ਰਾ, ਦਰਬੇ ਅਤੇ ਉਨ੍ਹਾਂ ਦੇ ਨੇੜੇ ਦੇ ਇਲਾਕੇ ਵਿੱਚ ਭੱਜ ਗਏ।
συνιδόντες κατέφυγον εἰς τὰς πόλεις τῆς Λυκαονίας, Λύστραν καὶ Δέρβην, καὶ τὴν περίχωρον·
7 ੭ ਤੇ ਉੱਥੇ ਖੁਸ਼ਖਬਰੀ ਸੁਣਾਉਂਦੇ ਰਹੇ।
κἀκεῖ ἦσαν εὐαγγελιζόμενοι.
8 ੮ ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ।
Καί τις ἀνὴρ ἐν Λύστροις ἀδύνατος τοῖς ποσὶν ἐκάθητο, χωλὸς ἐκ κοιλίας μητρὸς αὐτοῦ ὑπάρχων, ὃς οὐδέποτε περιπεπατήκει.
9 ੯ ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ।
Οὗτος ἤκουσε τοῦ Παύλου λαλοῦντος· ὃς ἀτενίσας αὐτῷ, καὶ ἰδὼν ὅτι πίστιν ἔχει τοῦ σωθῆναι,
10 ੧੦ ਤਾਂ ਉੱਚੀ ਅਵਾਜ਼ ਨਾਲ ਬੋਲਿਆ ਕਿ ਆਪਣੇ ਪੈਰਾਂ ਉੱਤੇ ਸਿੱਧਾ ਖੜ੍ਹਾ ਹੋ! ਤਦ ਉਹ ਉਸੇ ਵੇਲੇ ਖੜ੍ਹਾ ਹੋਇਆ ਅਤੇ ਤੁਰਨ ਲੱਗ ਪਿਆ।
εἶπε μεγάλῃ τῇ φωνῇ, Ἀνάστηθι ἐπὶ τοὺς πόδας σου ὀρθῶς. Καὶ ἥλλετο καὶ περιεπάτει.
11 ੧੧ ਜਦੋਂ ਉਹਨਾਂ ਲੋਕਾਂ ਨੇ ਵੇਖਿਆ, ਜੋ ਕੁਝ ਪੌਲੁਸ ਨੇ ਕੀਤਾ ਸੀ, ਤਦ ਉਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਦੇਵਤਾ ਮਨੁੱਖ ਦਾ ਰੂਪ ਧਾਰ ਕੇ ਸਾਡੇ ਕੋਲ ਉੱਤਰਿਆ ਹੈ!
Οἱ δὲ ὄχλοι, ἰδόντες ὃ ἐποίησεν ὁ Παῦλος, ἐπῆραν τὴν φωνὴν αὐτῶν Λυκαονιστὶ λέγοντες, Οἱ θεοὶ ὁμοιωθέντες ἀνθρώποις κατέβησαν πρὸς ἡμᾶς.
12 ੧੨ ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਮ ਜਿਓਸ ਅਤੇ ਪੌਲੁਸ ਦਾ ਨਾਮ ਹਰਮੇਸ ਰੱਖਿਆ, ਇਸ ਲਈ ਜੋ ਉਹ ਬਚਨ ਕਰਨ ਵਿੱਚ ਆਗੂ ਸੀ।
Ἐκάλουν τε τὸν μὲν Βαρνάβαν, Δία· τὸν δὲ Παῦλον, Ἑρμῆν, ἐπειδὴ αὐτὸς ἦν ὁ ἡγούμενος τοῦ λόγου.
13 ੧੩ ਜਿਓਸ ਦਾ ਮੰਦਿਰ ਨਗਰ ਦੇ ਸਾਹਮਣੇ ਸੀ ਅਤੇ ਮੰਦਿਰ ਦਾ ਪੁਜਾਰੀ ਬਲ਼ਦ ਅਤੇ ਫੁੱਲਾਂ ਦੇ ਹਾਰ ਲੈ ਕੇ ਫਾਟਕਾਂ ਕੋਲ ਆ ਕੇ, ਇਹ ਚਾਹੁੰਦਾ ਸੀ ਕਿ ਲੋਕਾਂ ਦੇ ਨਾਲ ਮਿਲ ਕੇ ਬਲੀਦਾਨ ਕਰੇ।
Ὁ δὲ ἱερεὺς τοῦ Διὸς τοῦ ὄντος πρὸ τῆς πόλεως αὐτῶν, ταύρους καὶ στέμματα ἐπὶ τοὺς πυλῶνας ἐνέγκας, σὺν τοῖς ὄχλοις ἤθελε θύειν.
14 ੧੪ ਪਰ ਜਦੋਂ ਬਰਨਬਾਸ ਅਤੇ ਪੌਲੁਸ ਰਸੂਲਾਂ ਨੇ ਇਹ ਸੁਣਿਆ, ਤਾਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਦੇ ਵਿੱਚੋਂ ਬਾਹਰ ਨੂੰ ਦੌੜੇ।
Ἀκούσαντες δὲ οἱ ἀπόστολοι Βαρνάβας καὶ Παῦλος, διαρρήξαντες τὰ ἱμάτια αὐτῶν, εἰσεπήδησαν εἰς τὸν ὄχλον, κράζοντες
15 ੧੫ ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ।
καὶ λέγοντες, Ἄνδρες, τί ταῦτα ποιεῖτε; Καὶ ἡμεῖς ὁμοιοπαθεῖς ἐσμεν ὑμῖν ἄνθρωποι, εὐαγγελιζόμενοι ὑμᾶς ἀπὸ τούτων τῶν ματαίων ἐπιστρέφειν ἐπὶ τὸν Θεὸν τὸν ζῶντα, ὃς ἐποίησε τὸν οὐρανὸν καὶ τὴν γῆν καὶ τὴν θάλασσαν καὶ πάντα τὰ ἐν αὐτοῖς·
16 ੧੬ ਉਸ ਨੇ ਪਹਿਲੇ ਸਮਿਆਂ ਵਿੱਚ ਸਾਰੀਆਂ ਕੌਮਾਂ ਨੂੰ ਆਪੋ ਆਪਣੇ ਰਾਹ ਉੱਤੇ ਚੱਲਣ ਦਿੱਤਾ।
ὃς ἐν ταῖς παρῳχημέναις γενεαῖς εἴασε πάντα τὰ ἔθνη πορεύεσθαι ταῖς ὁδοῖς αὐτῶν.
17 ੧੭ ਤਾਂ ਵੀ ਉਹ ਨੇ ਆਪ ਨੂੰ ਬਿਨ੍ਹਾਂ ਗਵਾਹੀ ਨਾ ਰੱਖਿਆ, ਇਸ ਲਈ ਜੋ ਉਹ ਨੇ ਭਲਾ ਕੀਤਾ ਅਤੇ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾਂ ਨੂੰ ਭੋਜਨ ਅਤੇ ਅਨੰਦ ਨਾਲ ਭਰਪੂਰ ਕੀਤਾ।
Καίτοιγε οὐκ ἀμάρτυρον ἑαυτὸν ἀφῆκεν ἀγαθοποιῶν, οὐρανόθεν ὑμῖν ὑετοὺς διδοὺς καὶ καιροὺς καρποφόρους, ἐμπιπλῶν τροφῆς καὶ εὐφροσύνης τὰς καρδίας ἡμῶν.
18 ੧੮ ਇਹ ਗੱਲਾਂ ਕਹਿ ਕੇ ਉਨ੍ਹਾਂ ਨੇ ਮੁਸ਼ਕਿਲ ਨਾਲ ਲੋਕਾਂ ਨੂੰ ਰੋਕਿਆ, ਕਿ ਉਨ੍ਹਾਂ ਦੇ ਲਈ ਬਲੀਦਾਨ ਨਾ ਕਰਨ।
Καὶ ταῦτα λέγοντες, μόλις κατέπαυσαν τοὺς ὄχλους τοῦ μὴ θύειν αὐτοῖς.
19 ੧੯ ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ।
Ἐπῆλθον δὲ ἀπὸ Ἀντιοχείας καὶ Ἰκονίου Ἰουδαῖοι, καὶ πείσαντες τοὺς ὄχλους, καὶ λιθάσαντες τὸν Παῦλον, ἔσυρον ἔξω τῆς πόλεως, νομίσαντες αὐτὸν τεθνάναι.
20 ੨੦ ਪਰ ਜਦੋਂ ਚੇਲੇ ਉਹ ਦੇ ਚਾਰੇ ਪਾਸੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ।
Κυκλωσάντων δὲ αὐτὸν τῶν μαθητῶν, ἀναστὰς εἰσῆλθεν εἰς τὴν πόλιν· καὶ τῇ ἐπαύριον ἐξῆλθε σὺν τῷ Βαρνάβᾳ εἰς Δέρβην.
21 ੨੧ ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ।
Εὐαγγελισάμενοί τε τὴν πόλιν ἐκείνην, καὶ μαθητεύσαντες ἱκανούς, ὑπέστρεψαν εἰς τὴν Λύστραν καὶ Ἰκόνιον καὶ Ἀντιόχειαν,
22 ੨੨ ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।
ἐπιστηρίζοντες τὰς ψυχὰς τῶν μαθητῶν, παρακαλοῦντες ἐμμένειν τῇ πίστει, καὶ ὅτι διὰ πολλῶν θλίψεων δεῖ ἡμᾶς εἰσελθεῖν εἰς τὴν βασιλείαν τοῦ Θεοῦ.
23 ੨੩ ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ।
Χειροτονήσαντες δὲ αὐτοῖς πρεσβυτέρους κατ᾽ ἐκκλησίαν, προσευξάμενοι μετὰ νηστειῶν, παρέθεντο αὐτοὺς τῷ Κυρίῳ εἰς ὃν πεπιστεύκεισαν.
24 ੨੪ ਤਾਂ ਉਹ ਪਿਸਿਦਿਯਾ ਵਿੱਚੋਂ ਦੀ ਲੰਘ ਕੇ ਪਮਫ਼ੁਲਿਯਾ ਵਿੱਚ ਆਏ।
Καὶ διελθόντες τὴν Πισιδίαν ἦλθον εἰς Παμφυλίαν.
25 ੨੫ ਅਤੇ ਪਰਗਾ ਵਿੱਚ ਬਚਨ ਸੁਣਾ ਕੇ ਅੱਤਲਿਯਾ ਨੂੰ ਆਏ।
Καὶ λαλήσαντες ἐν Πέργῃ τὸν λόγον, κατέβησαν εἰς Ἀττάλειαν·
26 ੨੬ ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ, ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ।
κἀκεῖθεν ἀπέπλευσαν εἰς Ἀντιόχειαν, ὅθεν ἦσαν παραδεδομένοι τῇ χάριτι τοῦ Θεοῦ εἰς τὸ ἔργον ὃ ἐπλήρωσαν.
27 ੨੭ ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ।
Παραγενόμενοι δὲ καὶ συναγαγόντες τὴν ἐκκλησίαν, ἀνήγγειλαν ὅσα ἐποίησεν ὁ Θεὸς μετ᾽ αὐτῶν, καὶ ὅτι ἤνοιξε τοῖς ἔθνεσι θύραν πίστεως.
28 ੨੮ ਤਾਂ ਉਹ ਚੇਲਿਆਂ ਦੇ ਨਾਲ ਬਹੁਤ ਸਮੇਂ ਤੱਕ ਰਹੇ।
Διέτριβον δὲ ἐκεῖ χρόνον οὐκ ὀλίγον σὺν τοῖς μαθηταῖς.