< ਰਸੂਲਾਂ ਦੇ ਕਰਤੱਬ 16 >

1 ਉਹ ਦਰਬੇ ਅਤੇ ਲੁਸਤ੍ਰਾ ਵਿੱਚ ਵੀ ਆਇਆ, ਅਤੇ ਵੇਖੋ ਉੱਥੇ ਤਿਮੋਥਿਉਸ ਨਾਮ ਦਾ ਇੱਕ ਚੇਲਾ ਸੀ । ਜਿਹੜਾ ਇੱਕ ਵਿਸ਼ਵਾਸੀ ਯਹੂਦਣ ਦਾ ਪੁੱਤਰ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ।
He came also to Derbe and Lystra. And look, a certain disciple was there, named Timothy, the son of a Jewish woman who believed; but his father was a Greek.
2 ਉਹ ਲੁਸਤ੍ਰਾ ਅਤੇ ਇਕੋਨਿਯੁਮ ਦੇ ਰਹਿਣ ਵਾਲੇ ਭਰਾਵਾਂ ਵਿੱਚ ਨੇਕਨਾਮ ਸੀ।
The brothers who were at Lystra and Iconium gave a good testimony about him.
3 ਪੌਲੁਸ ਚਾਹੁੰਦਾ ਸੀ ਕਿ ਇਹ ਮੇਰੇ ਨਾਲ ਚੱਲੇ, ਸੋ ਉਨ੍ਹਾਂ ਯਹੂਦੀਆਂ ਦੇ ਕਾਰਨ, ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸਭ ਜਾਣਦੇ ਸਨ ਕਿ ਉਹ ਦਾ ਪਿਤਾ ਯੂਨਾਨੀ ਸੀ।
Paul wanted to have him go out with him, and he took and circumcised him because of the Jews who were in those parts; for they all knew that his father was a Greek.
4 ਉਹ ਨਗਰਾਂ ਵਿੱਚ ਫਿਰਦਿਆਂ ਹੋਇਆਂ ਉਹ ਹੁਕਮ ਜਿਹੜੇ ਯਰੂਸ਼ਲਮ ਵਿੱਚ ਰਸੂਲਾਂ ਅਤੇ ਬਜ਼ੁਰਗਾਂ ਨੇ ਠਹਿਰਾਏ ਸਨ, ਉਹਨਾਂ ਨੂੰ ਮੰਨਣ ਲਈ ਲੋਕਾਂ ਨੂੰ ਸੌਂਪ ਦੇਵੇ।
As they went on their way through the cities, they delivered the decrees to them to keep which had been ordained by the apostles and elders who were at Jerusalem.
5 ਕਲੀਸਿਯਾਵਾਂ ਵਿਸ਼ਵਾਸ ਵਿੱਚ ਮਜ਼ਬੂਤ ਹੁੰਦੀਆਂ ਅਤੇ ਗਿਣਤੀ ਵਿੱਚ ਦਿਨੋ ਦਿਨ ਵਧਦੀਆਂ ਗਈਆਂ।
So the churches were strengthened in the faith, and increased in number daily.
6 ਉਹ ਫ਼ਰੂਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ।
When they had gone through the region of Phrygia and Galatia, they were forbidden by the Holy Spirit to speak the word in Asia.
7 ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਯਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ।
When they had come opposite Mysia, they tried to go into Bithynia, but the Spirit of Jesus did not allow them.
8 ਤਾਂ ਉਹ ਮੁਸਿਯਾ ਕੋਲੋਂ ਜਾ ਕੇ ਤ੍ਰੋਆਸ ਵਿੱਚ ਗਏ।
Passing by Mysia, they came down to Troas.
9 ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ।
A vision appeared to Paul in the night. There was a man of Macedonia standing, begging him, and saying, "Come over into Macedonia and help us."
10 ੧੦ ਜਦੋਂ ਉਸ ਨੇ ਇਹ ਦਰਸ਼ਣ ਦੇਖਿਆ ਤਾਂ ਉਸੇ ਵੇਲੇ ਅਸੀਂ ਮਕਦੂਨਿਯਾ ਵਿੱਚ ਜਾਣ ਦਾ ਯਤਨ ਕੀਤਾ ਇਸ ਲਈ ਜੋ ਅਸੀਂ ਪੱਕਾ ਜਾਣਿਆ ਕਿ ਪਰਮੇਸ਼ੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ਖਬਰੀ ਸੁਣਾਈਏ।
When he had seen the vision, immediately we sought to go out to Macedonia, concluding that the Lord had called us to proclaim the Good News to them.
11 ੧੧ ਇਸ ਲਈ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੁਤ੍ਰਾਕੇ ਨੂੰ ਆਏ ਅਤੇ ਦੂਜੇ ਦਿਨ ਨਿਯਾਪੁਲਿਸ ਨੂੰ।
Then, setting sail from Troas, we made a straight course to Samothrace, and the day following to Neapolis;
12 ੧੨ ਅਤੇ ਉੱਥੋਂ ਫ਼ਿਲਿੱਪੈ ਨੂੰ ਜੋ ਮਕਦੂਨਿਯਾ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਉਸੇ ਸ਼ਹਿਰ ਵਿੱਚ ਰਹੇ।
and from there to Philippi, which is a principle city of that district of Macedonia, a colony. We were staying some days in this city.
13 ੧੩ ਅਤੇ ਸਬਤ ਦੇ ਦਿਨ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ, ਜਿੱਥੇ ਅਸੀਂ ਸੋਚਿਆ ਕਿ ਪ੍ਰਾਰਥਨਾ ਕਰਨ ਦਾ ਕੋਈ ਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਔਰਤਾਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ, ਗੱਲਾਂ ਕਰਨ ਲੱਗੇ।
On the Sabbath day we went forth outside of the gate by a riverside, where we supposed there was a place of prayer, and we sat down, and spoke to the women who had come together.
14 ੧੪ ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।
A certain woman named Lydia, a seller of purple, of the city of Thyatira, one who worshiped God, heard us; whose heart the Lord opened to listen to the things which were spoken by Paul.
15 ੧੫ ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।
When she and her household were baptized, she urged us, saying, "If you have judged me to be faithful to the Lord, come into my house, and stay." So she persuaded us.
16 ੧੬ ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ ਤਾਂ ਇੱਕ ਦਾਸੀ ਸਾਨੂੰ ਮਿਲੀ, ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਕੁਝ ਕਮਾ ਲਿਆਉਂਦੀ ਸੀ।
It happened, as we were going to prayer, that a certain girl having a spirit of Python met us, who brought her masters much gain by fortune telling.
17 ੧੭ ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।
She followed Paul and us, shouting, "These men are servants of the Most High God, who proclaim to you the way of salvation."
18 ੧੮ ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ।
She was doing this for many days. But Paul, becoming greatly annoyed, turned and said to the spirit, "I command you in the name of Jesus Christ to come out of her." And it came out at once.
19 ੧੯ ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਖ਼ਤਮ ਹੋ ਗਈ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ।
But when her masters saw that the hope of their gain was gone, they seized Paul and Silas, and dragged them into the marketplace before the rulers.
20 ੨੦ ਅਤੇ ਉਨ੍ਹਾਂ ਨੇ ਸਰਦਾਰਾਂ ਦੇ ਅੱਗੇ ਲੈ ਜਾ ਕੇ ਕਿਹਾ ਕਿ ਉਹ ਮਨੁੱਖ ਜਿਹੜੇ ਯਹੂਦੀ ਹਨ ਸਾਡੇ ਸ਼ਹਿਰ ਵਿੱਚ ਬਹੁਤ ਗੜਬੜੀ ਕਰਦੇ ਹਨ।
When they had brought them to the magistrates, they said, "These men, being Jews, are agitating our city,
21 ੨੧ ਅਤੇ ਸਾਨੂੰ ਅਜਿਹੀਆਂ ਰੀਤਾਂ ਦੱਸਦੇ ਹਨ ਕਿ ਜੋ ਕਿਸੇ ਰੋਮੀ ਦੇ ਮੰਨਣ ਅਤੇ ਪੂਰਾ ਕਰਨ ਦੇ ਯੋਗ ਨਹੀਂ।
and set forth customs which it is not lawful for us to accept or to observe, being Romans."
22 ੨੨ ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ।
The crowd rose up together against them, and the magistrates tore their clothes off of them, and commanded them to be beaten with rods.
23 ੨੩ ਉਨ੍ਹਾਂ ਨੂੰ ਬਹੁਤੇ ਬੈਂਤ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਕਿ ਵੱਡੀ ਚੌਕਸੀ ਨਾਲ ਰੱਖਿਆ ਜਾਵੇ!
When they had laid many stripes on them, they threw them into prison, charging the jailer to keep them safely,
24 ੨੪ ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਸੁੱਟਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਠ ਠੋਕ ਦਿੱਤਾ।
who, having received such a command, threw them into the inner prison, and secured their feet in the stocks.
25 ੨੫ ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ।
But about midnight Paul and Silas were praying and singing hymns to God, and the prisoners were listening to them.
26 ੨੬ ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।
Suddenly there was a great earthquake, so that the foundations of the prison were shaken; and immediately all the doors were opened, and everyone's bonds were loosened.
27 ੨੭ ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ।
The jailer, being roused out of sleep and seeing the prison doors open, drew his sword and was about to kill himself, supposing that the prisoners had escaped.
28 ੨੮ ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ਆਪਣੇ ਆਪ ਨੂੰ ਕੁਝ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ!
But Paul shouted loudly, saying, "Do not harm yourself, for we are all here."
29 ੨੯ ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ।
He called for lights and sprang in, and, fell down trembling before Paul and Silas,
30 ੩੦ ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ?
and brought them out and said, "Sirs, what must I do to be saved?"
31 ੩੧ ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।
They said, "Believe in the Lord Jesus, and you will be saved, you and your household."
32 ੩੨ ਉਨ੍ਹਾਂ ਉਸ ਨੂੰ ਅਤੇ ਜਿਹੜੇ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਬਚਨ ਸੁਣਾਇਆ।
They spoke the word of the Lord to him, and to all who were in his house.
33 ੩੩ ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ।
He took them the same hour of the night, and washed their stripes, and was immediately baptized, he and all his household.
34 ੩੪ ਅਤੇ ਉਨ੍ਹਾਂ ਨੂੰ ਘਰ ਲਿਆ ਕੇ ਉਨ੍ਹਾਂ ਨੂੰ ਭੋਜਨ ਕਰਵਾਇਆ ਅਤੇ ਉਸ ਨੇ ਪਰਮੇਸ਼ੁਰ ਦਾ ਵਿਸ਼ਵਾਸ ਕਰ ਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।
He brought them up into his house, and set food before them, and rejoiced greatly, with all his household, having believed in God.
35 ੩੫ ਜਦੋਂ ਦਿਨ ਚੜ੍ਹਿਆ ਤਾਂ ਅਧਿਕਾਰੀਆਂ ਨੇ ਸਿਪਾਹੀਆਂ ਨੂੰ ਇਹ ਕਹਿ ਕਿ ਭੇਜਿਆ ਕਿ ਉਨ੍ਹਾਂ ਮਨੁੱਖਾਂ ਨੂੰ ਛੱਡ ਦਿਓ।
But when it was day, the magistrates sent the sergeants, saying, "Let those men go."
36 ੩੬ ਤਦ ਦਰੋਗੇ ਨੇ ਪੌਲੁਸ ਨੂੰ ਇਸ ਗੱਲ ਦੀ ਖ਼ਬਰ ਦਿੱਤੀ ਕਿ ਅਧਿਕਾਰੀਆਂ ਨੇ ਤੁਹਾਨੂੰ ਛੱਡਣ ਲਈ ਕਿਹਾ ਹੈ ਸੋ ਹੁਣ ਤੁਸੀਂ ਸ਼ਾਂਤੀ ਨਾਲ ਚਲੇ ਜਾਓ।
The jailer reported these words to Paul, saying, "The magistrates have sent to let you go; now therefore come out, and go in peace."
37 ੩੭ ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ, ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤੇ ਬਿਨ੍ਹਾਂ ਸਭ ਲੋਕਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਉਹ ਸਾਨੂੰ ਚੁੱਪ ਕਰਕੇ ਕਿਉਂ ਛੱਡ ਰਹੇ ਹਨ? ਇਹ ਕਦੀ ਵੀ ਨਹੀਂ ਹੋਵੇਗਾ ਸਗੋਂ ਉਹ ਆਪ ਆ ਕੇ ਸਾਨੂੰ ਬਾਹਰ ਛੱਡਣ।
But Paul said to them, "They have beaten us publicly, without a trial, men who are Romans, and have cast us into prison. Do they now release us secretly? No indeed. Let them come themselves and bring us out."
38 ੩੮ ਤਦ ਸਿਪਾਹੀਆਂ ਨੇ ਇਹ ਗੱਲਾਂ ਅਧਿਕਾਰੀਆਂ ਨੂੰ ਜਾ ਕੇ ਸੁਣਾਈਆਂ ਅਤੇ ਜਦੋਂ ਉਹਨਾਂ ਸੁਣਿਆ ਕਿ ਇਹ ਰੋਮੀ ਹਨ ਤਾਂ ਡਰ ਗਏ।
The sergeants reported these words to the magistrates, and they were afraid when they heard that they were Romans,
39 ੩੯ ਅਤੇ ਆ ਕੇ ਉਨ੍ਹਾਂ ਨੂੰ ਮਨਾਇਆ ਅਤੇ ਬਾਹਰ ਲਿਆ ਕੇ ਬੇਨਤੀ ਕੀਤੀ ਕਿ ਸ਼ਹਿਰ ਵਿੱਚੋਂ ਚੱਲੇ ਜਾਓ।
and they came and apologized to them. When they had brought them out, they asked them to depart from the city.
40 ੪੦ ਤਦ ਉਹ ਕੈਦ ਵਿੱਚੋਂ ਛੁੱਟ ਕੇ ਲੁਦਿਯਾ ਦੇ ਘਰ ਨੂੰ ਗਏ ਅਤੇ ਭਰਾਵਾਂ ਨੂੰ ਵੇਖ ਕੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਤੁਰ ਪਏ।
They went out of the prison, and entered into Lydia's house. When they had seen the brothers, they encouraged them, and departed.

< ਰਸੂਲਾਂ ਦੇ ਕਰਤੱਬ 16 >