< ਰਸੂਲਾਂ ਦੇ ਕਰਤੱਬ 16 >
1 ੧ ਉਹ ਦਰਬੇ ਅਤੇ ਲੁਸਤ੍ਰਾ ਵਿੱਚ ਵੀ ਆਇਆ, ਅਤੇ ਵੇਖੋ ਉੱਥੇ ਤਿਮੋਥਿਉਸ ਨਾਮ ਦਾ ਇੱਕ ਚੇਲਾ ਸੀ । ਜਿਹੜਾ ਇੱਕ ਵਿਸ਼ਵਾਸੀ ਯਹੂਦਣ ਦਾ ਪੁੱਤਰ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ।
Lần đầu Phao-lô đến thành Đẹt-bơ và Lít-trơ, tại Lít-trơ có một tính hữu trẻ tên Ti-mô-thê. Mẹ cậu là tín hữu Do Thái, nhưng cha là người Hy lạp.
2 ੨ ਉਹ ਲੁਸਤ੍ਰਾ ਅਤੇ ਇਕੋਨਿਯੁਮ ਦੇ ਰਹਿਣ ਵਾਲੇ ਭਰਾਵਾਂ ਵਿੱਚ ਨੇਕਨਾਮ ਸੀ।
Anh em ở Lít-trơ và Y-cô-ni đều khen ngợi cậu,
3 ੩ ਪੌਲੁਸ ਚਾਹੁੰਦਾ ਸੀ ਕਿ ਇਹ ਮੇਰੇ ਨਾਲ ਚੱਲੇ, ਸੋ ਉਨ੍ਹਾਂ ਯਹੂਦੀਆਂ ਦੇ ਕਾਰਨ, ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸਭ ਜਾਣਦੇ ਸਨ ਕਿ ਉਹ ਦਾ ਪਿਤਾ ਯੂਨਾਨੀ ਸੀ।
vì vậy, Phao-lô muốn đem Ti-mô-thê theo, nên ông làm lễ cắt bì cho cậu. Vì người Do Thái ở các nơi ấy đều biết cha cậu là người Hy Lạp.
4 ੪ ਉਹ ਨਗਰਾਂ ਵਿੱਚ ਫਿਰਦਿਆਂ ਹੋਇਆਂ ਉਹ ਹੁਕਮ ਜਿਹੜੇ ਯਰੂਸ਼ਲਮ ਵਿੱਚ ਰਸੂਲਾਂ ਅਤੇ ਬਜ਼ੁਰਗਾਂ ਨੇ ਠਹਿਰਾਏ ਸਨ, ਉਹਨਾਂ ਨੂੰ ਮੰਨਣ ਲਈ ਲੋਕਾਂ ਨੂੰ ਸੌਂਪ ਦੇਵੇ।
Đoàn truyền giáo đến thành phố nào cũng bảo các tín hữu phải vâng giữ quyết nghị của các sứ đồ và các trưởng lão tại Giê-ru-sa-lem.
5 ੫ ਕਲੀਸਿਯਾਵਾਂ ਵਿਸ਼ਵਾਸ ਵਿੱਚ ਮਜ਼ਬੂਤ ਹੁੰਦੀਆਂ ਅਤੇ ਗਿਣਤੀ ਵਿੱਚ ਦਿਨੋ ਦਿਨ ਵਧਦੀਆਂ ਗਈਆਂ।
Vậy đức tin của các Hội Thánh càng vững mạnh và mỗi ngày số tín hữu càng gia tăng.
6 ੬ ਉਹ ਫ਼ਰੂਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ।
Sau đó, Phao-lô và Si-la qua các xứ Phi-ri-gi và Ga-la-ti, vì Chúa Thánh Linh không cho giảng đạo ở Tiểu Á trong thời gian ấy.
7 ੭ ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਯਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ।
Khi đến ngang My-si-a, họ định vào xứ Bi-thi-ni nhưng Thánh Linh của Chúa Giê-xu không cho phép,
8 ੮ ਤਾਂ ਉਹ ਮੁਸਿਯਾ ਕੋਲੋਂ ਜਾ ਕੇ ਤ੍ਰੋਆਸ ਵਿੱਚ ਗਏ।
nên họ vượt qua xứ My-si-a xuống thành Trô-ách.
9 ੯ ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ।
Đêm ấy, Phao-lô thấy khải tượng: Một người Ma-xê-đoan đứng trước mặt ông van nài: “Xin đến xứ Ma-xê-đoan cứu giúp chúng tôi.”
10 ੧੦ ਜਦੋਂ ਉਸ ਨੇ ਇਹ ਦਰਸ਼ਣ ਦੇਖਿਆ ਤਾਂ ਉਸੇ ਵੇਲੇ ਅਸੀਂ ਮਕਦੂਨਿਯਾ ਵਿੱਚ ਜਾਣ ਦਾ ਯਤਨ ਕੀਤਾ ਇਸ ਲਈ ਜੋ ਅਸੀਂ ਪੱਕਾ ਜਾਣਿਆ ਕਿ ਪਰਮੇਸ਼ੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ਖਬਰੀ ਸੁਣਾਈਏ।
Được khải tượng ấy, chúng tôi tìm cách đi Ma-xê-đoan ngay, vì tin chắc Đức Chúa Trời bảo chúng tôi truyền giảng Phúc Âm tại đó.
11 ੧੧ ਇਸ ਲਈ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੁਤ੍ਰਾਕੇ ਨੂੰ ਆਏ ਅਤੇ ਦੂਜੇ ਦਿਨ ਨਿਯਾਪੁਲਿਸ ਨੂੰ।
Từ Trô-ách, chúng tôi đáp tàu thẳng qua Sa-mô-trắc, ngày sau tới Nê-a-bô-li,
12 ੧੨ ਅਤੇ ਉੱਥੋਂ ਫ਼ਿਲਿੱਪੈ ਨੂੰ ਜੋ ਮਕਦੂਨਿਯਾ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਉਸੇ ਸ਼ਹਿਰ ਵਿੱਚ ਰਹੇ।
rồi đến Phi-líp, thành phố của tỉnh Ma-xê-đoan, thuộc địa La Mã, chúng tôi ở lại đây nhiều ngày.
13 ੧੩ ਅਤੇ ਸਬਤ ਦੇ ਦਿਨ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ, ਜਿੱਥੇ ਅਸੀਂ ਸੋਚਿਆ ਕਿ ਪ੍ਰਾਰਥਨਾ ਕਰਨ ਦਾ ਕੋਈ ਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਔਰਤਾਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ, ਗੱਲਾਂ ਕਰਨ ਲੱਗੇ।
Ngày Sa-bát chúng tôi ra ngoài thành, đến bên bờ sông là nơi người ta họp nhau cầu nguyện. Chúng tôi ngồi giảng giải Phúc Âm cho các phụ nữ đang họp.
14 ੧੪ ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।
Có bà Ly-đi, quê ở Thi-a-ti-rơ, buôn vải nhuộm, là người sùng kính Đức Chúa Trời. Được Chúa mở tâm trí, bà chăm chú nghe Phao-lô giảng dạy.
15 ੧੫ ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।
Cả gia đình bà đều chịu báp-tem. Bà mời chúng tôi về nhà: “Nếu các ông thấy tôi có lòng tin Chúa, xin kính mời các ông ở lại nhà tôi.”
16 ੧੬ ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ ਤਾਂ ਇੱਕ ਦਾਸੀ ਸਾਨੂੰ ਮਿਲੀ, ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਕੁਝ ਕਮਾ ਲਿਆਉਂਦੀ ਸੀ।
Một hôm, chúng tôi đến chỗ cầu nguyện bên bờ sông, gặp một đầy tớ gái bị quỷ ám, có thể bói số nên kiếm được nhiều tiền cho chủ.
17 ੧੭ ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।
Cô theo sau Phao-lô và chúng tôi, luôn miệng kêu lên: “Các ông này là đầy tớ của Đức Chúa Trời Chí Cao, đến đây giảng đạo cứu rỗi.”
18 ੧੮ ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ।
Việc này cứ xảy ra nhiều ngày liên tiếp đến nỗi Phao-lô phiền lắm, quay lại bảo quỷ: “Nhân danh Chúa Cứu Thế Giê-xu, ta truyền bảo ngươi phải ra khỏi người này!” Lập tức quỷ bị trục xuất.
19 ੧੯ ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਖ਼ਤਮ ਹੋ ਗਈ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ।
Những người chủ thấy không còn dùng cô để kiếm lợi được nữa, liền bắt Phao-lô và Si-la, đưa đến quảng trường.
20 ੨੦ ਅਤੇ ਉਨ੍ਹਾਂ ਨੇ ਸਰਦਾਰਾਂ ਦੇ ਅੱਗੇ ਲੈ ਜਾ ਕੇ ਕਿਹਾ ਕਿ ਉਹ ਮਨੁੱਖ ਜਿਹੜੇ ਯਹੂਦੀ ਹਨ ਸਾਡੇ ਸ਼ਹਿਰ ਵਿੱਚ ਬਹੁਤ ਗੜਬੜੀ ਕਰਦੇ ਹਨ।
Họ kéo hai ông đến trước các phán quan, vu cáo rằng: “Mấy người Do Thái này làm loạn trong thành phố chúng ta.
21 ੨੧ ਅਤੇ ਸਾਨੂੰ ਅਜਿਹੀਆਂ ਰੀਤਾਂ ਦੱਸਦੇ ਹਨ ਕਿ ਜੋ ਕਿਸੇ ਰੋਮੀ ਦੇ ਮੰਨਣ ਅਤੇ ਪੂਰਾ ਕਰਨ ਦੇ ਯੋਗ ਨਹੀਂ।
Họ xúi giục dân chúng làm những điều trái luật La Mã!”
22 ੨੨ ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ।
Dân chúng cũng nổi dậy chống đối hai ông, nên các phán quan ra lệnh lột áo và đánh đòn.
23 ੨੩ ਉਨ੍ਹਾਂ ਨੂੰ ਬਹੁਤੇ ਬੈਂਤ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਕਿ ਵੱਡੀ ਚੌਕਸੀ ਨਾਲ ਰੱਖਿਆ ਜਾਵੇ!
Sau khi bị đánh đập tàn nhẫn, hai ông bị giam vào ngục. Viên giám ngục được lệnh canh gác nghiêm mật.
24 ੨੪ ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਸੁੱਟਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਠ ਠੋਕ ਦਿੱਤਾ।
Viên giám ngục đem giam hai ông vào phòng tối và cùm chân lại.
25 ੨੫ ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ।
Khoảng nửa đêm, Phao-lô và Si-la cầu nguyện và ca ngợi Chúa; các tù nhân đều lắng nghe.
26 ੨੬ ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।
Thình lình có trận động đất dữ dội. Nền ngục thất rung chuyển. Tất cả cửa ngục đều mở tung. Xiềng xích bị tháo rời ra cả.
27 ੨੭ ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ।
Giám ngục thức giấc, thấy các cửa ngục đều mở, tưởng các tù nhân đã trốn thoát nên ông rút gươm tự sát,
28 ੨੮ ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ਆਪਣੇ ਆਪ ਨੂੰ ਕੁਝ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ!
nhưng Phao-lô kêu lớn: “Đừng hủy mình! Chúng tôi còn cả đây!”
29 ੨੯ ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ।
Giám ngục sai lấy đèn rồi chạy vào phòng tối, run sợ quỳ dưới chân Phao-lô và Si-la.
30 ੩੦ ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ?
Ông đưa hai người ra ngoài, rồi hỏi: “Thưa các ông, tôi phải làm gì để được cứu rỗi?”
31 ੩੧ ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।
Họ đáp: “Tin Chúa Giê-xu thì ông và cả nhà ông sẽ được cứu!”
32 ੩੨ ਉਨ੍ਹਾਂ ਉਸ ਨੂੰ ਅਤੇ ਜਿਹੜੇ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਬਚਨ ਸੁਣਾਇਆ।
Hai ông giảng giải Đạo Chúa cho giám ngục và mọi người trong nhà.
33 ੩੩ ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ।
Ngay lúc đêm khuya, giám ngục đem hai ông đi rửa vết thương rồi lập tức tin Chúa và chịu báp-tem với cả gia đình.
34 ੩੪ ਅਤੇ ਉਨ੍ਹਾਂ ਨੂੰ ਘਰ ਲਿਆ ਕੇ ਉਨ੍ਹਾਂ ਨੂੰ ਭੋਜਨ ਕਰਵਾਇਆ ਅਤੇ ਉਸ ਨੇ ਪਰਮੇਸ਼ੁਰ ਦਾ ਵਿਸ਼ਵਾਸ ਕਰ ਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।
Giám ngục đưa hai ông về nhà, dọn tiệc khoản đãi và hết sức vui mừng vì mình và cả nhà đã tin Đức Chúa Trời.
35 ੩੫ ਜਦੋਂ ਦਿਨ ਚੜ੍ਹਿਆ ਤਾਂ ਅਧਿਕਾਰੀਆਂ ਨੇ ਸਿਪਾਹੀਆਂ ਨੂੰ ਇਹ ਕਹਿ ਕਿ ਭੇਜਿਆ ਕਿ ਉਨ੍ਹਾਂ ਮਨੁੱਖਾਂ ਨੂੰ ਛੱਡ ਦਿਓ।
Đến sáng, các quan chức thành phố sai cảnh vệ đến nói với giám ngục: “Hãy phóng thích hai người ấy đi!”
36 ੩੬ ਤਦ ਦਰੋਗੇ ਨੇ ਪੌਲੁਸ ਨੂੰ ਇਸ ਗੱਲ ਦੀ ਖ਼ਬਰ ਦਿੱਤੀ ਕਿ ਅਧਿਕਾਰੀਆਂ ਨੇ ਤੁਹਾਨੂੰ ਛੱਡਣ ਲਈ ਕਿਹਾ ਹੈ ਸੋ ਹੁਣ ਤੁਸੀਂ ਸ਼ਾਂਤੀ ਨਾਲ ਚਲੇ ਜਾਓ।
Giám ngục thuật lại cho Phao-lô: “Các quan chức thành phố truyền thả ông và Si-la. Vậy xin các ông ra đi bình an.”
37 ੩੭ ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ, ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤੇ ਬਿਨ੍ਹਾਂ ਸਭ ਲੋਕਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਉਹ ਸਾਨੂੰ ਚੁੱਪ ਕਰਕੇ ਕਿਉਂ ਛੱਡ ਰਹੇ ਹਨ? ਇਹ ਕਦੀ ਵੀ ਨਹੀਂ ਹੋਵੇਗਾ ਸਗੋਂ ਉਹ ਆਪ ਆ ਕੇ ਸਾਨੂੰ ਬਾਹਰ ਛੱਡਣ।
Nhưng Phao-lô đáp: “Chúng tôi có quốc tịch La Mã. Khi chưa thành án, người ta đã đánh đòn chúng tôi trước công chúng, rồi giam vào ngục. Bây giờ lại muốn chúng tôi âm thầm ra đi sao? Không được! Chính họ phải đến đưa chúng tôi ra.”
38 ੩੮ ਤਦ ਸਿਪਾਹੀਆਂ ਨੇ ਇਹ ਗੱਲਾਂ ਅਧਿਕਾਰੀਆਂ ਨੂੰ ਜਾ ਕੇ ਸੁਣਾਈਆਂ ਅਤੇ ਜਦੋਂ ਉਹਨਾਂ ਸੁਣਿਆ ਕਿ ਇਹ ਰੋਮੀ ਹਨ ਤਾਂ ਡਰ ਗਏ।
Cảnh vệ báo lên các quan chức thành phố. Biết mình đã hành động trái luật đối với công dân La Mã, các quan chức thành phố sợ hãi,
39 ੩੯ ਅਤੇ ਆ ਕੇ ਉਨ੍ਹਾਂ ਨੂੰ ਮਨਾਇਆ ਅਤੇ ਬਾਹਰ ਲਿਆ ਕੇ ਬੇਨਤੀ ਕੀਤੀ ਕਿ ਸ਼ਹਿਰ ਵਿੱਚੋਂ ਚੱਲੇ ਜਾਓ।
liền đến năn nỉ, đưa hai ông ra và xin rời khỏi thành phố.
40 ੪੦ ਤਦ ਉਹ ਕੈਦ ਵਿੱਚੋਂ ਛੁੱਟ ਕੇ ਲੁਦਿਯਾ ਦੇ ਘਰ ਨੂੰ ਗਏ ਅਤੇ ਭਰਾਵਾਂ ਨੂੰ ਵੇਖ ਕੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਤੁਰ ਪਏ।
Ra khỏi ngục, Phao-lô và Si-la đến nhà Ly-đi, khích lệ anh em tín hữu, rồi lên đường.