< ਰਸੂਲਾਂ ਦੇ ਕਰਤੱਬ 17 >
1 ੧ ਫਿਰ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਲੰਘ ਕੇ ਥਸਲੁਨੀਕੇ ਨੂੰ ਆਏ, ਜਿੱਥੇ ਯਹੂਦੀਆਂ ਦਾ ਇੱਕ ਪ੍ਰਾਰਥਨਾ ਘਰ ਸੀ।
A prošedše město Amfipolim a Apollonii, přišli do Tessaloniky, kdež byla Židovská škola.
2 ੨ ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ,
Tedy Pavel podle obyčeje svého všel k nim, a po tři soboty kázal jim z Písem,
3 ੩ ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ।
Otvíraje a předkládaje to, že měl Kristus trpěti a z mrtvých vstáti, a že ten jest Kristus Ježíš, kteréhož já zvěstuji vám.
4 ੪ ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ।
I uvěřili někteří z nich, a připojili se Pavlovi a Sílovi, i Řeků nábožných veliké množství, i žen znamenitých nemálo.
5 ੫ ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ।
Ale zažženi jsouce závistí Židé pravdě nepovolní, a přivzavše k sobě některé lehkomyslné a zlé lidi, shlukše se, zbouřili město, a útok učinivše na dům Jázonův, hledali jich, aby je vyvedli před lid.
6 ੬ ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ!
A nenalezše jich, táhli Jázona a některé bratří k starším města, křičíce: Tito, kteříž všecken svět bouří, ti sem také přišli,
7 ੭ ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਰੱਖਿਆ ਅਤੇ ਇਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਯਿਸੂ ਹੀ ਹੈ।
Kteréž přijal Jázon. A ti všickni proti ustanovení císařskému činí, pravíce býti králem jiného, jménem Ježíše.
8 ੮ ਸੋ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦੇ ਅਧਿਕਾਰੀਆਂ ਨੂੰ ਇਹ ਗੱਲਾਂ ਸੁਣਾ ਕੇ ਡਰਾ ਦਿੱਤਾ।
A tak zbouřili obec i starší města, kteříž od nich to slyšeli.
9 ੯ ਤਾਂ ਉਹਨਾਂ ਨੇ ਯਾਸੋਨ ਅਤੇ ਦੂਜਿਆਂ ਤੋਂ ਜ਼ਮਾਨਤ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ।
Ale oni přijavše dosti učinění od Jázona a jiných, propustili je.
10 ੧੦ ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ।
Bratří pak hned v noci vypustili i Pavla i Sílu do Berie. Kteřížto přišedše tam, vešli do školy Židovské.
11 ੧੧ ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।
A ti byli udatnější nežli Tessalonitští, kteřížto přijali slovo Boží se vší chtivostí, na každý den rozvažujíce Písma, tak-li by ty věci byly, jakž kázal Pavel.
12 ੧੨ ਇਸ ਲਈ ਬਹੁਤ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਤੇ ਪਤਵੰਤੀ ਯੂਨਾਨੀ ਇਸਤ੍ਰੀਆਂ ਅਤੇ ਆਦਮੀਆਂ ਵਿੱਚੋਂ ਵੀ ਬਹੁਤ ਸਾਰਿਆਂ ਨੇ ਵਿਸ਼ਵਾਸ ਕੀਤਾ।
A tak mnozí z nich uvěřili, i Řecké ženy poctivé i mužů nemálo.
13 ੧੩ ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ।
A když zvěděli Židé v Tessalonice, že by i v Berii kázáno bylo slovo Boží od Pavla, přišli také tam, bouříce zástupy.
14 ੧੪ ਤਦ ਭਰਾਵਾਂ ਨੇ ਪੌਲੁਸ ਨੂੰ ਵਿਦਿਆ ਕੀਤਾ ਕਿ ਸਮੁੰਦਰ ਤੱਕ ਜਾਵੇ ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ।
Ale hned bratří vypustili Pavla, aby šel jako k moři; Sílas pak a Timoteus zůstali tu.
15 ੧੫ ਪਰ ਪੌਲੁਸ ਦੇ ਪਹੁੰਚਾਉਣ ਵਾਲਿਆਂ ਨੇ ਉਹ ਨੂੰ ਅਥੇਨੈ ਤੱਕ ਲਿਆਏ, ਸੀਲਾਸ ਅਤੇ ਤਿਮੋਥਿਉਸ ਦੇ ਲਈ ਹੁਕਮ ਲੈ ਕੇ, ਕਿ ਜਿਸ ਤਰ੍ਹਾਂ ਵੀ ਹੋ ਸਕੇ ਜਲਦੀ ਉਹ ਦੇ ਕੋਲ ਆ ਜਾਣ, ਅਤੇ ਉਹ ਤੁਰ ਪਏ।
Ti pak, kteříž provodili Pavla, dovedli ho až do Atén. A vzavše poručení k Sílovi a k Timoteovi, aby přišli k němu, což nejspíše mohou, šli zase.
16 ੧੬ ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ, ਤਦ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਆਤਮਾ ਜਲ ਗਿਆ।
A když Pavel čekal jich v Aténách, rozněcoval se v něm duch jeho, vida to město oddané býti modloslužbě.
17 ੧੭ ਇਸ ਲਈ ਉਹ ਪ੍ਰਾਰਥਨਾ ਘਰਾਂ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ਼ ਬਜ਼ਾਰ ਵਿੱਚ ਉਨ੍ਹਾਂ ਲੋਕਾਂ ਨਾਲ ਜੋ ਉਸ ਨੂੰ ਮਿਲਦੇ ਸਨ, ਵਾਦ-ਵਿਵਾਦ ਕਰਦਾ ਸੀ।
I rozmlouval s Židy a nábožnými lidmi v škole, ano i na rynku, po všecky dni, s těmi, kteříž se koli nahodili.
18 ੧੮ ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ।
Tedy někteří z epikureů a stoických mudráků hádali se s ním. A někteří řekli: I co tento žváč chce povědíti? Jiní pak pravili: Zdá se býti nějakých cizích bohů zvěstovatel. Neb jim o Ježíšovi a o z mrtvých vstání vypravoval.
19 ੧੯ ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?
I popadše jej, vedli ho do Areopágu, a řekli jemu: Můžeme-li věděti, jaké jest to učení nové, kteréž vypravuješ?
20 ੨੦ ਤੂੰ ਸਾਨੂੰ ਬਹੁਤ ਅਨੋਖੀਆਂ ਗੱਲਾਂ ਸੁਣਾਉਂਦਾ ਹੈ ਸੋ ਅਸੀਂ ਉਨ੍ਹਾਂ ਦਾ ਅਰਥ ਜਾਣਨਾ ਚਾਹੁੰਦੇ ਹਾਂ।
Nebo nové jakési věci vkládáš v uši naše, protož chceme věděti, co by to bylo.
21 ੨੧ ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ।
(Aténští zajisté všickni, i ti, kteříž tu byli hosté, k ničemuž jinému tak hotovi nebyli, než praviti neb slyšeti něco nového.)
22 ੨੨ ਤਾਂ ਪੌਲੁਸ ਅਰਿਯੁਪਗੁਸ ਦੇ ਵਿੱਚ ਖੜ੍ਹਾ ਹੋ ਕੇ ਕਹਿਣ ਲੱਗਾ, ਹੇ ਅਥੇਨੀਓ, ਮੈਂ ਤੁਹਾਨੂੰ ਹਰ ਤਰ੍ਹਾਂ ਨਾਲ ਦੇਵਤਿਆਂ ਦੇ ਵੱਡੇ ਪੂਜਣ ਵਾਲੇ ਵੇਖਦਾ ਹਾਂ।
Tedy Pavel, stoje uprostřed Areopágu, řekl: Muži Aténští, vidím vás býti všelijak příliš nábožné lidi.
23 ੨੩ ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।
Nebo procházeje se a spatřuje náboženství vaše, nalezl jsem také oltář, na kterémž napsáno jest: Neznámému Bohu. Protož kteréhož vy ctíte neznajíce, tohoť já zvěstuji vám.
24 ੨੪ ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।
Bůh ten, kterýž stvořil svět i všecko, což jest na něm, ten jsa Pánem nebe i země, nebydlí v chrámích rukou udělaných,
25 ੨੫ ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।
Aniž bývá ctěn lidskýma rukama, jako by něčeho potřeboval, poněvadž on dává všechněm život i dýchání i všecko.
26 ੨੬ ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ
A učinil z jedné krve všecko lidské pokolení, aby přebývalo na tváři vší země, vyměřiv jim uložené časy a cíle přebývání jejich,
27 ੨੭ ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ।
Aby hledali Boha, zda by snad makajíce, mohli nalézti jej, ačkoli není daleko od jednoho každého z nás.
28 ੨੮ ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ।
Nebo jím živi jsme, a hýbeme se, i trváme, jakož i někteří z vašich poetů pověděli: Že i rodina jeho jsme.
29 ੨੯ ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ।
Rodina tedy Boží jsouce, nemámeť se domnívati, že by Bůh zlatu neb stříbru neb kamenu, řemeslem anebo důvtipem lidským vyrytému, byl podoben.
30 ੩੦ ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।
Nebo časy této neznámosti přehlídaje Bůh, již nyní zvěstuje lidem všechněm všudy, aby pokání činili,
31 ੩੧ ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।
Protože uložil den, v kterémžto souditi bude všecken svět v spravedlnosti skrze muže, kteréhož jest k tomu vystavil, slouže k víře o tom všechněm, vzkříšením jeho z mrtvých.
32 ੩੨ ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖ਼ੌਲ ਕਰਨ ਲੱਗੇ ਪਰ ਕੁਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ।
Uslyševše pak o vzkříšení z mrtvých, někteří se posmívali, a někteří řekli: Budeme tě slyšeti o tom po druhé.
33 ੩੩ ਸੋ ਪੌਲੁਸ ਉਨ੍ਹਾਂ ਦੇ ਵਿੱਚੋਂ ਚੱਲਿਆ ਗਿਆ।
A tak Pavel vyšel z prostředku jejich.
34 ੩੪ ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ।
Někteří pak muži, přídržíce se ho, uvěřili, mezi kterýmiž byl i Dionyzius Areopagitský, i žena, jménem Damaris, a jiní s nimi.