< ਰਸੂਲਾਂ ਦੇ ਕਰਤੱਬ 18 >
1 ੧ ਇਹ ਤੋਂ ਬਾਅਦ ਪੌਲੁਸ ਅਥੇਨੈ ਤੋਂ ਤੁਰ ਕੇ ਕੁਰਿੰਥੁਸ ਵਿੱਚ ਆਇਆ।
А потом се одлучи Павле од Атине и дође у Коринт,
2 ੨ ਅਤੇ ਉੱਥੇ ਅਕੂਲਾ ਨਾਮ ਦਾ ਇੱਕ ਯਹੂਦੀ ਉਹ ਨੂੰ ਮਿਲਿਆ, ਜਿਸ ਦੀ ਜਨਮ ਭੂਮੀ ਪੁੰਤੁਸ ਸੀ ਅਤੇ ਥੋੜ੍ਹੇ ਚਿਰ ਦਾ ਆਪਣੀ ਪਤਨੀ ਪ੍ਰਿਸਕਿੱਲਾ ਨਾਲ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੋ ਉਹ ਉਨ੍ਹਾਂ ਦੇ ਕੋਲ ਗਿਆ।
И нађе једног Јеврејина, по имену Акилу, родом из Понта, који беше скоро дошао из Талијанске са женом својом Прискилом (јер беше заповедио Клаудије да сви Јевреји иду из Рима), и дође к њима.
3 ੩ ਅਤੇ ਇਸ ਲਈ ਜੋ ਉਹਨਾਂ ਦਾ ਇੱਕੋ ਹੀ ਕੰਮ ਸੀ ਉਨ੍ਹਾਂ ਦੇ ਨਾਲ ਰਿਹਾ ਅਤੇ ਉਹ ਕੰਮ ਕਰਨ ਲੱਗੇ, ਕਿਉਂ ਜੋ ਉਹ ਤੰਬੂ ਬਣਾਉਣ ਵਾਲੇ ਸਨ।
И будући да беше оног истог заната, оста код њих и рађаше, јер беху ћилимарског заната.
4 ੪ ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ।
А препираше се у зборницама сваке суботе, и надговараше Јевреје и Грке.
5 ੫ ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ।
И кад сиђоше из Македоније Сила и Тимотије, навали Дух Свети на Павла да сведочи Јеврејима да је Исус Христос.
6 ੬ ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।
А кад се они противљаху и хуљаху, отресе хаљине своје и рече им: Крв ваша на ваше главе; ја сам чист, од сад идем у незнабошце.
7 ੭ ਉਹ ਉੱਥੋਂ ਤੁਰ ਕੇ ਤੀਤੁਸ ਯੂਸਤੁਸ ਨਾਮ ਦੇ ਇੱਕ ਪਰਮੇਸ਼ੁਰ ਦੇ ਭਗਤ ਦੇ ਘਰ ਗਿਆ, ਜਿਸ ਦਾ ਘਰ ਪ੍ਰਾਰਥਨਾ ਘਰ ਦੇ ਨਾਲ ਲੱਗਦਾ ਸੀ।
И отишавши оданде дође у кућу некога по имену Јуста, који поштоваше Бога, и ког кућа беше крај зборнице.
8 ੮ ਅਤੇ ਪ੍ਰਾਰਥਨਾ ਘਰ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਪਰਿਵਾਰ ਨਾਲ ਪ੍ਰਭੂ ਤੇ ਵਿਸ਼ਵਾਸ ਕੀਤਾ ਅਤੇ ਕੁਰਿੰਥੀਆਂ ਵਿੱਚੋਂ ਬਹੁਤਿਆਂ ਲੋਕਾਂ ਨੇ ਸੁਣ ਕੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
А Крисп, старешина зборнички, верова Господа са свим домом својим; и од Коринћана многи који слушаху вероваше и крстише се.
9 ੯ ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ।
А Господ рече Павлу ноћу у утвари: Не бој се, него говори, и да не ућутиш;
10 ੧੦ ਇਸ ਲਈ ਜੋ ਮੈਂ ਤੇਰੇ ਨਾਲ ਹਾਂ ਅਤੇ ਕੋਈ ਤੈਨੂੰ ਦੁੱਖ ਦੇਣ ਲਈ ਤੇਰੇ ਉੱਤੇ ਹਮਲਾ ਨਾ ਕਰੇਗਾ, ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।
Јер сам ја с тобом, и нико се неће усудити да ти шта учини; јер ја имам велики народ у овом граду.
11 ੧੧ ਸੋ ਉਹ ਡੇਢ ਸਾਲ ਉੱਥੇ ਰਹਿ ਕੇ ਉਨ੍ਹਾਂ ਦੇ ਵਿੱਚ ਪਰਮੇਸ਼ੁਰ ਦਾ ਬਚਨ ਸਿਖਾਉਂਦਾ ਰਿਹਾ।
И он седи онде годину и шест месеци учећи их речи Божјој
12 ੧੨ ਪਰ ਜਦੋਂ ਗਾਲੀਓ ਅਖਾਯਾ ਦਾ ਅਧਿਕਾਰੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾ ਕੇ ਬੋਲੇ,
А кад беше Галион намесник у Ахаји, нападоше Јевреји једнодушно на Павла и доведоше га на суд
13 ੧੩ ਇਹ ਮਨੁੱਖ ਲੋਕਾਂ ਨੂੰ ਬਿਵਸਥਾ ਤੋਂ ਵਿਰੁੱਧ ਪਰਮੇਸ਼ੁਰ ਦੀ ਬੰਦਗੀ ਕਰਨ ਨੂੰ ਭਰਮਾਉਂਦਾ ਹੈ।
Говорећи: Овај наговара људе да поштују Бога против закона.
14 ੧੪ ਪਰ ਜਦੋਂ ਪੌਲੁਸ ਬੋਲਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਬੁਰਾਈ ਦੀ ਗੱਲ ਹੁੰਦੀ ਤਾਂ ਮੇਰੇ ਲਈ ਤੁਹਾਨੂੰ ਸੁਣਨਾ ਯੋਗ ਹੁੰਦਾ।
А кад Павле хтеде да отвори уста, рече Галион Јеврејима: Да је каква неправда била или зло дело, по дужности послушао бих вас, о Јевреји!
15 ੧੫ ਪਰ ਜੇ ਇਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਬਿਵਸਥਾ ਦੇ ਵਿਖੇ ਹਨ ਤਾਂ ਤੁਸੀਂ ਆਪ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਗੱਲਾਂ ਦਾ ਨਿਆਈਂ ਬਣਾ।
Али кад су препирања за речи и за имена и за закон ваш, гледајте сами; јер ја судија томе нећу да будем.
16 ੧੬ ਤਾਂ ਉਸ ਨੇ ਉਨ੍ਹਾਂ ਨੂੰ ਅਦਾਲਤੋਂ ਬਾਹਰ ਕੱਢ ਦਿੱਤਾ।
И изагна их из суднице.
17 ੧੭ ਤਾਂ ਉਨ੍ਹਾਂ ਨੇ ਪ੍ਰਾਰਥਨਾ ਘਰ ਦੇ ਸਰਦਾਰ ਸੋਸਥਨੇਸ ਨੂੰ ਫੜ੍ਹ ਕੇ ਅਦਾਲਤ ਦੇ ਸਾਹਮਣੇ ਮਾਰਿਆ ਪਰ ਗਾਲੀਓ ਨੇ ਇਨ੍ਹਾਂ ਗੱਲਾਂ ਵੱਲ ਕੁਝ ਧਿਆਨ ਨਾ ਕੀਤਾ।
Онда сви Грци ухватише Состена, старешину зборничког, и бише га пред судницом; и Галион није ништа за то марио.
18 ੧੮ ਪੌਲੁਸ ਹੋਰ ਵੀ ਬਹੁਤ ਦਿਨ ਉੱਥੇ ਠਹਿਰ ਕੇ ਫੇਰ ਭਰਾਵਾਂ ਕੋਲੋਂ ਵਿਦਾ ਹੋਇਆ ਅਤੇ ਪ੍ਰਿਸਕਿੱਲਾ ਅਤੇ ਅਕੂਲਾ ਦੇ ਸੰਗ ਜਹਾਜ਼ ਤੇ ਸੀਰੀਯਾ ਦੀ ਵੱਲ ਨੂੰ ਚੱਲਿਆ ਗਿਆ ਕੰਖਰਿਯਾ ਵਿੱਚ ਸਿਰ ਮੁਨਾਇਆ, ਕਿਉਂ ਜੋ ਉਹ ਨੇ ਮੰਨਤ ਮੰਨੀ ਸੀ।
А Павле оста још позадуго, и опростивши се с браћом отплови у Сирију и с њиме Прискила и Акила, и остриже главу у Кенхреји, јер се беше заветовао.
19 ੧੯ ਅਤੇ ਅਫ਼ਸੁਸ ਵਿੱਚ ਉਨ੍ਹਾਂ ਨੂੰ ਉੱਥੇ ਹੀ ਛੱਡਿਆ, ਪਰ ਆਪ ਪ੍ਰਾਰਥਨਾ ਘਰ ਵਿੱਚ ਜਾ ਕੇ ਯਹੂਦੀਆਂ ਦੇ ਨਾਲ ਬਹਿਸ ਕੀਤੀ।
И дође у Ефес; и њих остави онде, а он уђе у зборницу, и препираше се с Јеврејима.
20 ੨੦ ਤਾਂ ਉਨ੍ਹਾਂ ਨੇ ਉਹ ਦੇ ਅੱਗੇ ਬੇਨਤੀ ਕੀਤੀ ਕਿ ਉਹ ਕੁਝ ਦਿਨ ਹੋਰ ਰਹੇ ਪਰ ਉਹ ਨੇ ਨਾ ਮੰਨਿਆ।
А кад га они молише да остане код њих више времена, не хтеде,
21 ੨੧ ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਾ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ।
Него се опрости с њима говорећи: Ваља ми, макар како било, овај празник што иде провести у Јерусалиму; него, ако Бог хтедбуде, вратићу се опет к вама. И одвезе се из Ефеса; а Акила и Прискила осташе у Ефесу.
22 ੨੨ ਉਹ ਕੈਸਰਿਯਾ ਵਿੱਚ ਉਤਰਿਆ ਅਤੇ ਜਦੋਂ ਉਹ ਨੇ ਕਲੀਸਿਯਾ ਦੀ ਸੁੱਖ-ਸਾਂਦ ਪੁੱਛੀ ਤਦ ਉਹ ਅੰਤਾਕਿਯਾ ਨੂੰ ਚੱਲਿਆ ਗਿਆ।
И дошавши у Ћесарију, изиђе и поздрави се с црквом, и сиђе у Антиохију.
23 ੨੩ ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੂਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ।
И проведавши неколико времена изиђе и прође редом галатијску земљу и Фригију утврђујући све ученике.
24 ੨੪ ਅਪੁੱਲੋਸ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ, ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੁਸ ਵਿੱਚ ਆਇਆ।
А дође у Ефес један Јеврејин, по имену Аполос, родом из Александрије, човек речит и силан у књигама.
25 ੨੫ ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਿਕ ਉਤਸ਼ਾਹ ਨਾਲ ਯਿਸੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ ਪਰ ਉਹ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ।
Овај беше упућен на пут Господњи, и горећи духом, говораше и учаше право о Господу, а знаше само крштење Јованово.
26 ੨੬ ਉਹ ਪ੍ਰਾਰਥਨਾ ਘਰ ਵਿੱਚ ਬੇਧੜਕ ਬੋਲਣ ਲੱਗਾ ਪਰ ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ, ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ।
И овај поче слободно проповедати по зборницама. А кад га чуше Акила и Прискила, примише га и још му боље показаше пут Господњи.
27 ੨੭ ਜਦੋਂ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਰਾਵਾਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਕਿ ਉਸ ਦਾ ਆਦਰ ਕਰਨ। ਸੋ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ, ਜਿਨ੍ਹਾਂ ਕਿਰਪਾ ਦੇ ਕਾਰਨ ਵਿਸ਼ਵਾਸ ਕੀਤਾ ਸੀ।
А кад он хтеде да пређе у Ахају, послаше браћа унапред и писаше ученицима да га приме. И он дошавши онамо поможе много онима који вероваху благодаћу;
28 ੨੮ ਕਿਉਂ ਜੋ ਉਸ ਨੇ ਪਵਿੱਤਰ ਗ੍ਰੰਥਾਂ ਤੋਂ ਸਬੂਤ ਦੇ ਕੇ ਜੋ ਯਿਸੂ ਉਹੀ ਮਸੀਹ ਹੈ, ਵੱਡੀ ਤਕੜਾਈ ਨਾਲ ਸਭਨਾਂ ਦੇ ਸਾਹਮਣੇ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ।
Јер здраво надвлађиваше Јевреје једнако пред народом доказујући из писма да је Исус Христос.