< ਰਸੂਲਾਂ ਦੇ ਕਰਤੱਬ 19 >
1 ੧ ਇਸ ਤਰ੍ਹਾਂ ਹੋਇਆ ਕਿ ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਤਾਂ ਪੌਲੁਸ ਉੱਪਰਲੇ ਇਲਾਕਿਆਂ ਵਿੱਚੋਂ ਦੀ ਲੰਘ ਕੇ ਅਫ਼ਸੁਸ ਨੂੰ ਆਇਆ।
εγενετο δε εν τω τον απολλω ειναι εν κορινθω παυλον διελθοντα τα ανωτερικα μερη ελθειν εις εφεσον και ευρων τινας μαθητας
2 ੨ ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ? ਉਨ੍ਹਾਂ ਉਸ ਨੂੰ ਕਿਹਾ, ਅਸੀਂ ਤਾਂ ਇਹ ਸੁਣਿਆ ਵੀ ਨਹੀਂ ਕਿ ਪਵਿੱਤਰ ਆਤਮਾ ਹੈ।
ειπεν προς αυτους ει πνευμα αγιον ελαβετε πιστευσαντες οι δε ειπον προς αυτον αλλ ουδε ει πνευμα αγιον εστιν ηκουσαμεν
3 ੩ ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ।
ειπεν τε προς αυτους εις τι ουν εβαπτισθητε οι δε ειπον εις το ιωαννου βαπτισμα
4 ੪ ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ।
ειπεν δε παυλος ιωαννης μεν εβαπτισεν βαπτισμα μετανοιας τω λαω λεγων εις τον ερχομενον μετ αυτον ινα πιστευσωσιν τουτ εστιν εις τον χριστον ιησουν
5 ੫ ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ।
ακουσαντες δε εβαπτισθησαν εις το ονομα του κυριου ιησου
6 ੬ ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ।
και επιθεντος αυτοις του παυλου τας χειρας ηλθεν το πνευμα το αγιον επ αυτους ελαλουν τε γλωσσαις και προεφητευον
7 ੭ ਉਹ ਸਾਰੇ ਬਾਰਾਂ ਕੁ ਮਨੁੱਖ ਸਨ।
ησαν δε οι παντες ανδρες ωσει δεκαδυο
8 ੮ ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ।
εισελθων δε εις την συναγωγην επαρρησιαζετο επι μηνας τρεις διαλεγομενος και πειθων τα περι της βασιλειας του θεου
9 ੯ ਪਰ ਜਦੋਂ ਕੁਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ।
ως δε τινες εσκληρυνοντο και ηπειθουν κακολογουντες την οδον ενωπιον του πληθους αποστας απ αυτων αφωρισεν τους μαθητας καθ ημεραν διαλεγομενος εν τη σχολη τυραννου τινος
10 ੧੦ ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ।
τουτο δε εγενετο επι ετη δυο ωστε παντας τους κατοικουντας την ασιαν ακουσαι τον λογον του κυριου ιησου ιουδαιους τε και ελληνας
11 ੧੧ ਪਰਮੇਸ਼ੁਰ ਪੌਲੁਸ ਦੇ ਹੱਥੋਂ ਅਚਰਜ਼ ਕੰਮ ਵਿਖਾਲਦਾ ਸੀ।
δυναμεις τε ου τας τυχουσας εποιει ο θεος δια των χειρων παυλου
12 ੧੨ ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।
ωστε και επι τους ασθενουντας επιφερεσθαι απο του χρωτος αυτου σουδαρια η σιμικινθια και απαλλασσεσθαι απ αυτων τας νοσους τα τε πνευματα τα πονηρα εξερχεσθαι απ αυτων
13 ੧੩ ਤਦ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ-ਉੱਧਰ ਫਿਰਦਿਆਂ ਹੋਇਆਂ ਝਾੜ ਫੂਕ ਕਰਦੇ ਹੁੰਦੇ ਸਨ, ਇਹ ਦਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮਾਵਾਂ ਚਿੰਬੜੀਆਂ ਹੋਈਆਂ ਸਨ, ਉਨ੍ਹਾਂ ਉੱਤੇ ਪ੍ਰਭੂ ਯਿਸੂ ਦਾ ਨਾਮ ਲੈ ਕੇ ਕਹਿਣ ਲੱਗੇ ਕਿ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸਹੁੰ ਦਿੰਦਾ ਹਾਂ ਜਿਸ ਦਾ ਪੌਲੁਸ ਪ੍ਰਚਾਰ ਕਰਦਾ ਹੈ।
επεχειρησαν δε τινες απο των περιερχομενων ιουδαιων εξορκιστων ονομαζειν επι τους εχοντας τα πνευματα τα πονηρα το ονομα του κυριου ιησου λεγοντες ορκιζομεν υμας τον ιησουν ον ο παυλος κηρυσσει
14 ੧੪ ਅਤੇ ਸਕੇਵਾ ਨਾਮ ਦੇ ਕਿਸੇ ਯਹੂਦੀ ਮੁੱਖ ਜਾਜਕ ਦੇ ਸੱਤ ਪੁੱਤਰ ਸਨ ਜਿਹੜੇ ਇਹੋ ਕੰਮ ਕਰਦੇ ਸਨ।
ησαν δε τινες υιοι σκευα ιουδαιου αρχιερεως επτα οι τουτο ποιουντες
15 ੧੫ ਪਰ ਦੁਸ਼ਟ ਆਤਮਾ ਨੇ ਉਹਨਾਂ ਨੂੰ ਉੱਤਰ ਦਿੱਤਾ ਕਿ ਯਿਸੂ ਨੂੰ ਤਾਂ ਮੈਂ ਜਾਣਦੀ ਹਾਂ ਅਤੇ ਪੌਲੁਸ ਨੂੰ ਮੈਂ ਪਹਿਚਾਣਦੀ ਹਾਂ, ਪਰ ਤੁਸੀਂ ਕੌਣ ਹੋ?
αποκριθεν δε το πνευμα το πονηρον ειπεν τον ιησουν γινωσκω και τον παυλον επισταμαι υμεις δε τινες εστε
16 ੧੬ ਅਤੇ ਉਹ ਮਨੁੱਖ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਉਹਨਾਂ ਉੱਤੇ ਆ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਉਹਨਾਂ ਤੇ ਐਸੀ ਸਖਤੀ ਕੀਤੀ ਜੋ ਉਹ ਨੰਗੇ ਅਤੇ ਜ਼ਖਮੀ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ।
και εφαλλομενος επ αυτους ο ανθρωπος εν ω ην το πνευμα το πονηρον και κατακυριευσας αυτων ισχυσεν κατ αυτων ωστε γυμνους και τετραυματισμενους εκφυγειν εκ του οικου εκεινου
17 ੧੭ ਇਹ ਗੱਲ ਸਭ ਯਹੂਦੀਆਂ ਅਤੇ ਯੂਨਾਨੀਆਂ ਉੱਤੇ ਜਿਹੜੇ ਅਫ਼ਸੁਸ ਵਿੱਚ ਰਹਿੰਦੇ ਸਨ, ਉਜਾਗਰ ਹੋ ਗਈ ਅਤੇ ਉਹ ਸਭ ਡਰ ਗਏ ਅਤੇ ਪ੍ਰਭੂ ਯਿਸੂ ਦੇ ਨਾਮ ਦੀ ਵਡਿਆਈ ਹੋਈ।
τουτο δε εγενετο γνωστον πασιν ιουδαιοις τε και ελλησιν τοις κατοικουσιν την εφεσον και επεπεσεν φοβος επι παντας αυτους και εμεγαλυνετο το ονομα του κυριου ιησου
18 ੧੮ ਜਿਨ੍ਹਾਂ ਵਿਸ਼ਵਾਸ ਕੀਤਾ ਸੀ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਆ ਕੇ ਆਪਣਿਆਂ ਬੁਰੇ ਕੰਮਾਂ ਨੂੰ ਮੰਨ ਲਿਆ ਅਤੇ ਦੱਸ ਦਿੱਤਾ।
πολλοι τε των πεπιστευκοτων ηρχοντο εξομολογουμενοι και αναγγελλοντες τας πραξεις αυτων
19 ੧੯ ਅਤੇ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜੇ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਦੋਂ ਉਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ।
ικανοι δε των τα περιεργα πραξαντων συνενεγκαντες τας βιβλους κατεκαιον ενωπιον παντων και συνεψηφισαν τας τιμας αυτων και ευρον αργυριου μυριαδας πεντε
20 ੨੦ ਇਸੇ ਤਰ੍ਹਾਂ ਪ੍ਰਭੂ ਦਾ ਬਚਨ ਸਮਰੱਥ ਨਾਲ ਵਧਿਆ ਅਤੇ ਪਰਬਲ ਹੋਇਆ।
ουτως κατα κρατος ο λογος του κυριου ηυξανεν και ισχυεν
21 ੨੧ ਜਦੋਂ ਇਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਯੋਜਨਾ ਬਣਾਈ ਜੋ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਦੋਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਜ਼ਰੂਰੀ ਹੈ, ਜੋ ਮੈਂ ਰੋਮ ਨੂੰ ਵੀ ਵੇਖਾਂ।
ως δε επληρωθη ταυτα εθετο ο παυλος εν τω πνευματι διελθων την μακεδονιαν και αχαιαν πορευεσθαι εις ιερουσαλημ ειπων οτι μετα το γενεσθαι με εκει δει με και ρωμην ιδειν
22 ੨੨ ਸੋ ਜਿਹੜੇ ਉਹ ਦੀ ਸੇਵਾ ਕਰਦੇ ਸਨ ਉਨ੍ਹਾਂ ਵਿੱਚੋਂ ਦੋ ਜਣੇ ਅਰਥਾਤ ਤਿਮੋਥਿਉਸ ਅਤੇ ਇਰਸਤੁਸ ਨੂੰ ਮਕਦੂਨਿਯਾ ਵਿੱਚ ਭੇਜ ਕੇ, ਉਹ ਆਪ ਏਸ਼ੀਆ ਵਿੱਚ ਕੁਝ ਸਮਾਂ ਰਿਹਾ।
αποστειλας δε εις την μακεδονιαν δυο των διακονουντων αυτω τιμοθεον και εραστον αυτος επεσχεν χρονον εις την ασιαν
23 ੨੩ ਉਸ ਸਮੇਂ ਇਸ ਪੰਥ ਦੇ ਵਿਖੇ ਵੱਡਾ ਫਸਾਦ ਹੋਇਆ।
εγενετο δε κατα τον καιρον εκεινον ταραχος ουκ ολιγος περι της οδου
24 ੨੪ ਕਿਉਂ ਜੋ ਦੇਮੇਤ੍ਰਿਯੁਸ ਨਾਮ ਦਾ ਇੱਕ ਸੁਨਿਆਰ ਅਰਤਿਮਿਸ ਦੇ ਚਾਂਦੀ ਦਾ ਮੰਦਿਰ ਬਣਵਾ ਕੇ, ਕਾਰੀਗਰਾਂ ਨੂੰ ਬਹੁਤ ਕੰਮ ਦੁਆਉਂਦਾ ਸੀ।
δημητριος γαρ τις ονοματι αργυροκοπος ποιων ναους αργυρους αρτεμιδος παρειχετο τοις τεχνιταις εργασιαν ουκ ολιγην
25 ੨੫ ਉਸ ਨੇ ਉਨ੍ਹਾਂ ਨੂੰ ਅਤੇ ਉਸ ਕੰਮ ਦੇ ਹੋਰ ਕਾਰੀਗਰਾਂ ਨੂੰ ਇਕੱਠਿਆਂ ਕਰ ਕੇ ਕਿਹਾ, ਹੇ ਮਨੁੱਖੋ ਤੁਸੀਂ ਜਾਣਦੇ ਹੋ ਕਿ ਇਸ ਕੰਮ ਤੋਂ ਅਸੀਂ ਕਿੰਨ੍ਹਾਂ ਧਨ ਕਮਾਉਂਦੇ ਹਾਂ।
ους συναθροισας και τους περι τα τοιαυτα εργατας ειπεν ανδρες επιστασθε οτι εκ ταυτης της εργασιας η ευπορια ημων εστιν
26 ੨੬ ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ, ।
και θεωρειτε και ακουετε οτι ου μονον εφεσου αλλα σχεδον πασης της ασιας ο παυλος ουτος πεισας μετεστησεν ικανον οχλον λεγων οτι ουκ εισιν θεοι οι δια χειρων γινομενοι
27 ੨੭ ਸੋ ਕੇਵਲ ਇਹੋ ਦੁੱਖ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਂ ਦੇਵੀ ਅਰਤਿਮਿਸ ਦੇ ਮੰਦਿਰ ਦੀ ਮਹੱਤਵਤਾ ਜਾਂਦੀ ਰਹੇਗੀ ਜਿਸ ਨੂੰ ਸਾਰਾ ਏਸ਼ੀਆ ਸਗੋਂ ਸੰਸਾਰ ਪੂਜਦਾ ਹੈ, ਉਹ ਦੀ ਮਹਿਮਾ ਜਾਂਦੀ ਰਹੇਗੀ।
ου μονον δε τουτο κινδυνευει ημιν το μερος εις απελεγμον ελθειν αλλα και το της μεγαλης θεας αρτεμιδος ιερον εις ουδεν λογισθηναι μελλειν τε και καθαιρεισθαι την μεγαλειοτητα αυτης ην ολη η ασια και η οικουμενη σεβεται
28 ੨੮ ਇਹ ਗੱਲ ਸੁਣ ਕਿ ਉਹ ਕ੍ਰੋਧ ਨਾਲ ਭਰ ਗਏ ਅਤੇ ਉੱਚੀ-ਉੱਚੀ ਬੋਲੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।
ακουσαντες δε και γενομενοι πληρεις θυμου εκραζον λεγοντες μεγαλη η αρτεμις εφεσιων
29 ੨੯ ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਉਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ।
και επλησθη η πολις ολη συγχυσεως ωρμησαν τε ομοθυμαδον εις το θεατρον συναρπασαντες γαιον και αρισταρχον μακεδονας συνεκδημους του παυλου
30 ੩੦ ਜਦੋਂ ਪੌਲੁਸ ਨੇ ਲੋਕਾਂ ਵਿੱਚ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਚੇਲਿਆਂ ਨੇ ਉਹ ਨੂੰ ਨਾ ਜਾਣ ਦਿੱਤਾ।
του δε παυλου βουλομενου εισελθειν εις τον δημον ουκ ειων αυτον οι μαθηται
31 ੩੧ ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਕਹਿ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ!
τινες δε και των ασιαρχων οντες αυτω φιλοι πεμψαντες προς αυτον παρεκαλουν μη δουναι εαυτον εις το θεατρον
32 ੩੨ ਉਪਰੰਤ ਰੌਲ਼ਾ ਪਾ ਕੇ ਕੋਈ ਕੁਝ ਆਖਦਾ ਸੀ ਅਤੇ ਕੋਈ ਕੁਝ, ਕਿਉਂਕਿ ਲੋਕਾਂ ਵਿੱਚ ਹਫੜਾ ਦਫੜੀ ਮੱਚੀ ਹੋਈ ਸੀ ਅਤੇ ਬਹੁਤਿਆਂ ਨੂੰ ਪਤਾ ਵੀ ਨਹੀਂ ਸੀ ਕਿ ਅਸੀਂ ਕਿਉਂ ਇਕੱਠੇ ਹੋਏ ਹਾਂ।
αλλοι μεν ουν αλλο τι εκραζον ην γαρ η εκκλησια συγκεχυμενη και οι πλειους ουκ ηδεισαν τινος ενεκεν συνεληλυθεισαν
33 ੩੩ ਉਹਨਾਂ ਨੇ ਸਿਕੰਦਰ ਨੂੰ ਜਿਸ ਨੂੰ ਯਹੂਦੀ ਅਗਾਹਾਂ ਧੱਕਦੇ ਸਨ ਭੀੜ ਵਿੱਚੋਂ ਸਾਹਮਣੇ ਕਰ ਦਿੱਤਾ ਅਤੇ ਸਿਕੰਦਰ ਨੇ ਹੱਥ ਨਾਲ ਇਸ਼ਾਰਾ ਕਰ ਕੇ ਆਪਣੇ ਆਪ ਨੂੰ ਬਚਾਉਣਾ ਚਾਹਿਆ।
εκ δε του οχλου προεβιβασαν αλεξανδρον προβαλλοντων αυτον των ιουδαιων ο δε αλεξανδρος κατασεισας την χειρα ηθελεν απολογεισθαι τω δημω
34 ੩੪ ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਯਹੂਦੀ ਹੈ, ਤਾਂ ਸਾਰੇ ਇੱਕ ਅਵਾਜ਼ ਨਾਲ ਦੋ ਕੁ ਘੰਟਿਆਂ ਤੱਕ ਉੱਚੀ-ਉੱਚੀ ਬੋਲਦੇ ਰਹੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।
επιγνοντων δε οτι ιουδαιος εστιν φωνη εγενετο μια εκ παντων ως επι ωρας δυο κραζοντων μεγαλη η αρτεμις εφεσιων
35 ੩੫ ਤਾਂ ਸ਼ਹਿਰ ਦੇ ਮੰਤਰੀ ਨੇ ਭੀੜ ਨੂੰ ਸ਼ਾਂਤ ਕਰ ਕੇ ਆਖਿਆ, ਹੇ ਅਫ਼ਸੀ ਲੋਕੋ, ਉਹ ਕਿਹੜਾ ਮਨੁੱਖ ਹੈ ਜੋ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਿਰ ਅਤੇ ਅਕਾਸ਼ ਵੱਲੋਂ ਗਿਰੀ ਹੋਈ ਮੂਰਤ ਦਾ ਸੇਵਕ ਹੈ।
καταστειλας δε ο γραμματευς τον οχλον φησιν ανδρες εφεσιοι τις γαρ εστιν ανθρωπος ος ου γινωσκει την εφεσιων πολιν νεωκορον ουσαν της μεγαλης θεας αρτεμιδος και του διοπετους
36 ੩੬ ਸੋ ਜਦੋਂ ਇਨ੍ਹਾਂ ਗੱਲਾਂ ਤੋਂ ਇਨਕਾਰ ਨਹੀਂ ਹੋ ਸਕਦਾ ਤਾਂ ਤੁਹਾਨੂੰ ਚਾਹੀਦਾ ਹੈ ਕਿ ਚੁੱਪ ਰਹੋ ਅਤੇ ਬਿਨ੍ਹਾਂ ਸੋਚੇ ਕੁਝ ਨਾ ਕਰੋ।
αναντιρρητων ουν οντων τουτων δεον εστιν υμας κατεσταλμενους υπαρχειν και μηδεν προπετες πραττειν
37 ੩੭ ਕਿਉਂ ਜੋ ਤੁਸੀਂ ਇਨ੍ਹਾਂ ਮਨੁੱਖਾਂ ਨੂੰ ਐਥੇ ਲਿਆਏ ਹੋ, ਜੋ ਨਾ ਤਾਂ ਮੰਦਰ ਦੇ ਚੋਰ ਹਨ ਅਤੇ ਨਾ ਹੀ ਸਾਡੀ ਦੇਵੀ ਦੀ ਨਿੰਦਿਆ ਕਰਨ ਵਾਲੇ ਹਨ।
ηγαγετε γαρ τους ανδρας τουτους ουτε ιεροσυλους ουτε βλασφημουντας την θεαν υμων
38 ੩੮ ਫਿਰ ਵੀ ਜੇ ਦੇਮੇਤ੍ਰਿਯੁਸ ਅਤੇ ਉਹ ਦੇ ਨਾਲ ਦੇ ਕਾਰੀਗਰਾਂ ਨੂੰ ਕਿਸੇ ਦੇ ਵਿਰੁੱਧ ਸ਼ਿਕਾਇਤ ਹੈ ਤਾਂ ਕਚਹਿਰੀਆਂ ਲੱਗੀਆਂ ਹਨ ਅਤੇ ਡਿਪਟੀ ਵੀ ਹਨ, ਉਹ ਉੱਥੇ ਇੱਕ ਦੂਜੇ ਤੇ ਦੋਸ਼ ਲਗਾਉਣ।
ει μεν ουν δημητριος και οι συν αυτω τεχνιται προς τινα λογον εχουσιν αγοραιοι αγονται και ανθυπατοι εισιν εγκαλειτωσαν αλληλοις
39 ੩੯ ਪਰ ਜੇ ਤੁਸੀਂ ਕੋਈ ਹੋਰ ਗੱਲ ਪੁੱਛਦੇ ਹੋ ਤਾਂ ਕਨੂੰਨੀ ਸਭਾ ਵਿੱਚ ਨਿਬੇੜਾ ਕੀਤਾ ਜਾਵੇਗਾ।
ει δε τι περι ετερων επιζητειτε εν τη εννομω εκκλησια επιλυθησεται
40 ੪੦ ਕਿਉਂਕਿ ਅੱਜ ਦੇ ਫਸਾਦ ਦੇ ਕਾਰਨ ਸਾਨੂੰ ਡਰ ਹੈ, ਕਿ ਕਿਤੇ ਸਾਡੇ ਉੱਤੇ ਦੋਸ਼ ਨਾ ਲਾਇਆ ਜਾਵੇ, ਕਿਉਂਕਿ ਜੋ ਇਸ ਦਾ ਕੋਈ ਕਾਰਨ ਨਹੀਂ ਹੈ ਅਤੇ ਅਸੀਂ ਇਸ ਭੀੜ ਦੇ ਇਕੱਠੇ ਹੋਣ ਬਾਰੇ ਕੋਈ ਉੱਤਰ ਨਹੀਂ ਦੇ ਸਕਾਂਗੇ।
και γαρ κινδυνευομεν εγκαλεισθαι στασεως περι της σημερον μηδενος αιτιου υπαρχοντος περι ου δυνησομεθα αποδουναι λογον της συστροφης ταυτης
41 ੪੧ ਅਤੇ ਉਸ ਨੇ ਇਹ ਕਹਿ ਕੇ ਸਭਾ ਨੂੰ ਵਿਦਾ ਕੀਤਾ।
και ταυτα ειπων απελυσεν την εκκλησιαν