< ਰਸੂਲਾਂ ਦੇ ਕਰਤੱਬ 2 >
1 ੧ ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ।
Kambo kume fentikos co bouwori, kwarubce ciin mwerum fiye win.
2 ੨ ਅਤੇ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਵੇਂ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ, ਅਤੇ ਉਸ ਨਾਲ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ।
Nawo nawo diro kange wi dikwama na yuwako dur, yiram dim luweu cii yim wiyeu.
3 ੩ ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ।
labiyondo kange na biyen kiret layiron cilnenti dor.
4 ੪ ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।
Ciin dimki yuwa tangbe kwama lacin ter tokka kereki nyini kangum kambo yuwa tangbe kwamako dang cinenneu.
5 ੫ ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ।
Ki kwama co Yahudawa kangum wi yim wursalima, nob kwamabo fo dorbitiner.
6 ੬ ਸੋ ਜਦੋਂ ਇਹ ਅਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ ਅਤੇ ਲੋਕ ਹੈਰਾਨ ਰਹਿ ਗਏ ਕਿਉਂ ਜੋ ਹਰੇਕ ਨੂੰ ਇਹ ਸੁਣਾਈ ਦਿੰਦਾ ਸੀ ਕਿ ਉਹ ਮੇਰੀ ਹੀ ਭਾਸ਼ਾ ਬੋਲ ਰਹੇ ਸਨ।
Kambo cii nuwa diroweri, nubo gwam mwerum cii mor ciin nuwa nubo tikkan keroti kin yici.
7 ੭ ਉਹ ਅਚਰਜ਼ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ?
Ciin to diker nyimankar laciiki, kibi chom birombo kebo Galiliyawaka?
8 ੮ ਫੇਰ ਕਿਵੇਂ ਹਰੇਕ ਸਾਡੇ ਵਿੱਚੋਂ ਆਪੋ-ਆਪਣੀ ਜਨਮ ਭੂਮੀ ਦੀ ਭਾਸ਼ਾ ਸੁਣਦਾ ਹੈ?
manyi bi nuwa citi wiyak wuyakce cii tok nyowo cii bombotiye?
9 ੯ ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ ਹਾਂ ਅਤੇ ਮੈਸੋਪਟਾਮਿਆ, ਯਹੂਦਿਯਾ, ਕੱਪਦੁਕਿਯਾ, ਪੁੰਤੁਸ, ਏਸ਼ੀਆ
Fisiyawa kange mediyawa kange Elimawa, kange Yahudawa kange Kafadokiya, mor Pontus kange Asia.
10 ੧੦ ਫ਼ਰੂਗਿਯਾ, ਪਮਫ਼ੁਲਿਯਾ, ਮਿਸਰ, ਲਿਬੀਆ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਨੇੜੇ ਹੈ ਅਤੇ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ, ਯਹੂਦੀ ਮਤ ਨੂੰ ਮੰਨਣ ਵਾਲੇ,
Phrygia kange Pamphylia, mor Masar kange sunga libiya wo sur receu, kange fabubbo Roma.
11 ੧੧ ਕਰੇਤੀ ਅਤੇ ਅਰਬੀ ਹਾਂ ਉਨ੍ਹਾਂ ਨੂੰ ਆਪਣੀ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਚਰਚਾ ਕਰਦਿਆਂ ਸੁਣਦੇ ਹਾਂ!
Yahudawa kange proselyte, cretans kange arabian, be nuwa tokkeroti kin nyibo dor nangebdo durembo kwama maneu.
12 ੧੨ ਅਤੇ ਸਭ ਹੈਰਾਨ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਹੋਇਆ ਹੈ?
Gwam ciin nyimangi ciin yi bwiticeu, Yewo toktiye?
13 ੧੩ ਦੂਜਿਆਂ ਨੇ ਮਖ਼ੌਲ ਨਾਲ ਕਿਹਾ ਕਿ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!
Kan nyumbo buwocii ki, ciin diim ki nyom.
14 ੧੪ ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ!
Dila Bitrus kweni kange sulombo yobem, kundiro tok kerki “Nubo yahuda kange kom kwarub kom yim wursalima, kom nyimomwo, ko suwatuu ker mironin.
15 ੧੫ ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ।
Nubowo ci dimbo diye ki nyom kambo kom kwatiyeu, wori kene Teer na burice koni.
16 ੧੬ ਪਰ ਇਹ ਉਹ ਗੱਲ ਹੈ ਜੋ ਯੋਏਲ ਨਬੀ ਦੀ ਜੁਬਾਨੀ ਆਖੀ ਗਈ ਸੀ।
dila won co dike toki ywel neneu nii ker dukumer.
17 ੧੭ ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।
Kwama ki nyo a yilati cwile kume, man coru yuwatangbeko dor nuber, bi biyolokumeu bayilob kange natub ciyan tokker dukumer.
18 ੧੮ ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆਂ ਕਰਨਗੇ।
Nyo tak dor caan yabmib bayilob kange natub, kikuke tindowe man corum yuwatangbe miko, laciyan tok ker dukumer.
19 ੧੯ ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।
man madiker nyimakar dii kwama kange dor bitiner, bwiyale kange kira, kange yilom.
20 ੨੦ ਪ੍ਰਭੂ ਦੇ ਵੱਡੇ ਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ,
kakokko an yilam kumtachile, chuwakko ayilam bwiyale nanyime kume durkowo kwamaceu nabou.
21 ੨੧ ਅਤੇ ਅਜਿਹਾ ਹੋਵੇਗਾ ਕਿ ਹਰੇਕ ਜੋ ਪ੍ਰਭੂ ਦਾ ਨਾਮ ਪੁਕਾਰੇਗਾ ਉਹ ਬਚਾਇਆ ਜਾਵੇਗਾ।
an yilam woco den kwama an fiya fuloka.
22 ੨੨ ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।
Nubo Israila kom cuwatuu kero birombonen. Yesu banzared niwo kwama nekom wuro kwama ma nangen durem more kume fiyeci wuyeu, nawo komki bwikom kanyimeu.
23 ੨੩ ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ।
Nii wo ciin neken co kan nage kange yobka kwama cii neken co kom keneu kang nubo yombo ker kwamareu cii twalum ki kuldange.
24 ੨੪ ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ।
Wo kwama kungun co cokeinen twirak buwareko cinenneu, wo mani natamce.
25 ੨੫ ਇਸ ਲਈ ਦਾਊਦ ਉਹ ਦੇ ਵਿਖੇ ਆਖਦਾ ਹੈ, ਮੈਂ ਪ੍ਰਭੂ ਨੂੰ ਆਪਣੇ ਅੱਗੇ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ।
Dauda tokker donce ki kwamati kami ngir wori cin wi cunga kange cattiyeri katin mikannge.
26 ੨੬ ਇਸ ਕਾਰਨ ਮੇਰਾ ਦਿਲ ਅਨੰਦ ਹੋਇਆ, ਅਤੇ ਮੇਰੀ ਜੀਭ ਖੁਸ਼ ਹੋਈ, ਹਾਂ, ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ,
Lanyori nermiro ma fuwer nerti biyel miro ti bilenke. Labwimiu anyi kibi kwan.
27 ੨੭ ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੇਂਗਾ। (Hadēs )
mani mu minang dumemitiwi manu do wucakke mweti a to fuyenin. (Hadēs )
28 ੨੮ ਤੂੰ ਮੈਨੂੰ ਜੀਵਨ ਦਾ ਰਾਹ ਦੱਸਿਆ ਹੈ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਅਨੰਦ ਨਾਲ ਭਰ ਦੇਵੇਂਗਾ।
Dang men nure dumeu, nawo tikob mwebo adim yeti ki fuwor nereu.
29 ੨੯ ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ।
Keb mibo man yikom ker nyanglang dor Tee Dauda: buyam ciin furomco dila tuweceu wifo wari kange bo di duwenokowo.
30 ੩੦ ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਬਿਠਾਵਾਂਗਾ।
Nyori wori cin nii ker dukumer dila nyimom kwama macinen nor kiweri ki, mor tuwe luwe mwe man yoti kange kutile liyar cero nen.
31 ੩੧ ਉਹ ਨੇ ਇਹ ਪਹਿਲਾਂ ਹੀ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗਲਿਆ। (Hadēs )
Cin tou dikero wo dila tok kero dor kwentka kriti mani cii ma bilankiya kange co fiye morka dumek, bwiceu tobo fuyeka. (Hadēs )
32 ੩੨ ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ।
Wo Yesu wo kwama kunco wuro wuyakbe bin nyimom.
33 ੩੩ ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ।
Nyori kambo cii kunco yaken kanka cattiyere kwamau dila nyo mor yuwa tangbe kwamako fiye Tee wiyeu coci corbinenneu wo komtoti takri kom nuwatiyeu.
34 ੩੪ ਕਿਉਂ ਜੋ ਦਾਊਦ ਸਵਰਗ ਉੱਤੇ ਨਾ ਗਿਆ, ਪਰ ਉਹ ਕਹਿੰਦਾ ਹੈ, “ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,
Dauda kwibo dii dila yiki kwama dila toki kwama nyi Teeluwemiu yiken kango cattiyeremi.
35 ੩੫ ਜਦੋਂ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦੇਵਾਂ।”
Dila man yoken nob kiyeb mwebbo diker fuwaka namwek.
36 ੩੬ ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ।
La nyori, naweu lo Israila a nyomom kang Yesu wo cii kulkenen kwama yoken co kwama kange kritti.
37 ੩੭ ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ?
Cii nuwa nyori la kwerci nercer cii yi Bitrus kange tannineu nob tomangeb cebo. “Keb mibo ye ba matiye?”.
38 ੩੮ ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
La Bitrus yiki Kom dubom bwiranker kumero nakom yumbom, mor den Yesu kristi na wam bwirangker kumero tak kan yo neken yuwatangbek kwama ko.
39 ੩੯ ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ।
Wor noro ki kom kange bibeyo lokume, kwarub kange birombo kutaneu, gwam nubo tee be kwama a coutiyeu”.
40 ੪੦ ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ।
Kero ducce cii ne warke naci chuwaci ki cii nayiki, “Kom fulom dor kumero mor kalewo bwiranyeu.”
41 ੪੧ ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ।
Lakom yo kercero nacii yukumen mwembo, kume ciin fiyaten nubo cabten bikate taar.
42 ੪੨ ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।
Lacii ca kaba ki merangka no tomangebbo kange yimbo winneu, mor caka tiilita kange dilo.
43 ੪੩ ਸਭਨਾਂ ਲੋਕਾਂ ਉੱਤੇ ਡਰ ਛਾ ਗਿਆ ਅਤੇ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪ੍ਰਗਟ ਹੋਏ।
Taito bou dorcir la cin ma diker nyimankaro kan ya yiromboti kila fiye nob tomangebo wiyeu.
44 ੪੪ ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।
Gwam nubo nebilinker cii mwerum fiye win diker ciro na bwiticiyece.
45 ੪੫ ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ।
La cii tokang dike cii cikeu kang dike cii ciko wiyakkeu laci kabkange dong dong kange cii cwitiyeu cii cikeu.
46 ੪੬ ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ।
Fini win cii ca kabati ki nero mor lo wabe cii kiyan tiilita lonice cii kabkang caritoti bwitice mor fuwor nerer kange kungne necer.
47 ੪੭ ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ।
Cii caklang kwamati ciin fiya yokati kabum nubem gwam. kwama cob cinenten nubowuro fiya dumetiyeu.