< ਰਸੂਲਾਂ ਦੇ ਕਰਤੱਬ 20 >

1 ਜਦੋਂ ਰੌਲ਼ਾ ਹੱਟ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਸੱਦ ਕੇ ਦਿਲਾਸਾ ਦਿੱਤਾ ਅਤੇ ਉਹਨਾਂ ਕੋਲੋਂ ਵਿਦਾ ਹੋ ਕੇ ਮਕਦੂਨਿਯਾ ਵੱਲ ਨੂੰ ਤੁਰ ਪਿਆ।
And after the ceasing of the tumult, Paul having called near the disciples, and having embraced [them], went forth to go on to Macedonia;
2 ਅਤੇ ਉਨ੍ਹਾਂ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਉਨ੍ਹਾਂ ਨੂੰ ਬਹੁਤੀਆਂ ਗੱਲਾਂ ਨਾਲ ਦਿਲਾਸਾ ਦੇ ਕੇ ਯੂਨਾਨ ਵਿੱਚ ਆਇਆ।
and having gone through those parts, and having exhorted them with many words, he came to Greece;
3 ਉੱਥੇ ਤਿੰਨ ਮਹੀਨੇ ਰਹਿ ਕੇ ਜਦੋਂ ਉਹ ਜਹਾਜ਼ ਉੱਤੇ ਸੀਰੀਯਾ ਵੱਲ ਜਾਣ ਨੂੰ ਤਿਆਰ ਹੋਇਆ, ਤਦ ਯਹੂਦੀਆਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ, ਇਸ ਲਈ ਉਹ ਨੇ ਮਕਦੂਨਿਯਾ ਦੇ ਰਾਹ ਹੋ ਕੇ ਮੁੜਨ ਦਾ ਫੈਸਲਾ ਲਿਆ।
and having continued three months—a counsel of the Jews having been against him—being about to set forth to Syria, there came [to him] a resolution of returning through Macedonia.
4 ਅਤੇ ਪੁੱਰਸ ਦਾ ਪੁੱਤਰ ਸੋਪਤਰੁਸ ਜਿਹੜਾ ਬਰਿਯਾ ਦਾ ਸੀ, ਥੱਸਲੁਨੀਕੀਆਂ ਵਿੱਚੋਂ ਅਰਿਸਤਰਖੁਸ ਅਤੇ ਸਿਕੁੰਦੁਸ, ਦਰਬੇ ਦਾ ਗਾਯੁਸ ਅਤੇ ਤਿਮੋਥਿਉਸ, ਏਸ਼ੀਆ ਦੇ ਤੁਖਿਕੁਸ ਅਤੇ ਤ੍ਰੋਫ਼ਿਮੁਸ ਉਹ ਦੇ ਨਾਲ ਏਸ਼ੀਆ ਤੱਕ ਗਏ।
And there were accompanying him to Asia, Sopater of Pyrrhus from Berea, and of Thessalonians Aristarchus and Secundus, and Gaius of Derbe, and Timotheus, and of Asians Tychicus and Trophimus;
5 ਪਰ ਇਹੋ ਅਗਾਹਾਂ ਜਾ ਕੇ ਤ੍ਰੋਆਸ ਵਿੱਚ ਸਾਨੂੰ ਉਡੀਕਦੇ ਸਨ।
these, having gone before, remained for us in Troas,
6 ਅਖ਼ਮੀਰੀ ਰੋਟੀ ਦੇ ਦਿਨਾਂ ਤੋਂ ਬਾਅਦ ਅਸੀਂ ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ।
and we sailed, after the days of the Unleavened [Bread], from Philippi, and came to them to Troas in five days, where we abided seven days.
7 ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ।
And on the first [day] of the weeks, the disciples having been gathered together to break bread, Paul was discoursing to them, about to depart on the next day, he was also continuing the discourse until midnight,
8 ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸੀ ਉੱਥੇ ਬਹੁਤ ਸਾਰੇ ਦੀਵੇ ਬਲਦੇ ਸਨ।
and there were many lamps in the upper chamber where they were gathered together,
9 ਅਤੇ ਯੂਤਖੁਸ ਨਾਮ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਗਹਿਰੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਤੇ ਜਦੋਂ ਪੌਲੁਸ ਬਹੁਤ ਸਮੇਂ ਤੱਕ ਬਚਨ ਕਰਦਾ ਰਿਹਾ ਤਾਂ ਉਹ ਨੀਂਦ ਦੇ ਕਾਰਨ ਉਂਘਲਾਇਆ ਹੋਇਆ, ਤੀਸਰੀ ਮੰਜਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ।
and there a certain youth was sitting, by name Eutychus, on the window—being borne down by a deep sleep, Paul discoursing long—he having sunk down from the sleep, fell down from the third story, and was lifted up dead.
10 ੧੦ ਪਰ ਪੌਲੁਸ ਨੇ ਉਤਰ ਕੇ ਉਹ ਨੂੰ ਜੱਫੇ ਵਿੱਚ ਲਿਆ ਅਤੇ ਗਲ਼ ਨਾਲ ਲਾ ਕੇ ਆਖਣ ਲੱਗਾ ਕਿ ਤੁਸੀਂ ਰੌਲ਼ਾ ਨਾ ਪਾਓ ਕਿਉਂ ਜੋ ਉਹ ਦੀ ਜਾਨ ਉਸ ਵਿੱਚ ਹੈ।
And Paul, having gone down, fell on him, and having embraced [him], said, “Make no tumult, for his life is in him”;
11 ੧੧ ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ।
and having come up, and having broken bread, and having tasted, for a long time also having talked—until daylight, so he went forth,
12 ੧੨ ਅਤੇ ਉਹ ਉਸ ਮੁੰਡੇ ਨੂੰ ਜਿਉਂਦਾ ਲਿਆਏ ਅਤੇ ਬਹੁਤ ਸ਼ਾਂਤ ਹੋਏ।
and they brought up the boy alive, and were comforted in no ordinary measure.
13 ੧੩ ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੋਂ ਅਸੀਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ, ਕਿਉਂ ਜੋ ਉਹ ਆਪ ਪੈਦਲ ਜਾਣ ਦਾ ਇਰਾਦਾ ਬਣਾ ਕੇ ਇਸ ਤਰ੍ਹਾਂ ਹੀ ਹੁਕਮ ਦੇ ਗਿਆ ਸੀ।
And we having gone before to the ship, sailed to Assos, there intending to take in Paul, for so he had arranged, intending himself to go on foot;
14 ੧੪ ਜਦੋਂ ਉਹ ਅਸੁੱਸ ਵਿੱਚ ਸਾਨੂੰ ਆ ਮਿਲਿਆ ਤਾਂ ਅਸੀਂ ਉਹ ਨੂੰ ਜਹਾਜ਼ ਉੱਤੇ ਚੜ੍ਹਾ ਕੇ ਮਿਤੁਲੇਨੇ ਨੂੰ ਆਏ।
and when he met with us at Assos, having taken him up, we came to Mitylene,
15 ੧੫ ਅਤੇ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਓਸ ਦੇ ਬਰਾਬਰ ਪਹੁੰਚੇ ਅਤੇ ਉਸ ਦੇ ਦੂਜੇ ਦਿਨ ਸਾਮੁਸ ਵਿੱਚ ਜਾ ਪਹੁੰਚੇ। ਫੇਰ ਅਗਲੇ ਦਿਨ ਮਿਲੇਤੁਸ ਨੂੰ ਆਏ।
and there having sailed, on the next day we came opposite Chios, and the next day we arrived at Samos, and having remained in Trogyllium, on the following day we came to Miletus,
16 ੧੬ ਕਿਉਂਕਿ ਪੌਲੁਸ ਨੇ ਇਹ ਫੈਸਲਾ ਕੀਤਾ ਸੀ ਜੋ ਅਫ਼ਸੁਸ ਤੋਂ ਲੰਘ ਜਾਂਵਾਂ ਕਿ ਏਸ਼ੀਆ ਵਿੱਚ ਮੈਨੂੰ ਕਿਤੇ ਚਿਰ ਨਾ ਲੱਗੇ, ਕਿਉਂ ਜੋ ਉਹ ਛੇਤੀ ਕਰਦਾ ਸੀ ਕਿ ਜੇ ਹੋ ਸਕੇ ਤਾਂ ਮੈਂ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਪਹੁੰਚ ਜਾਂਵਾਂ।
for Paul decided to sail past Ephesus, that there may not be to him a loss of time in Asia, for he was hurrying, if it were possible for him, to be at Jerusalem on the day of the Pentecost.
17 ੧੭ ਉਸ ਨੇ ਮਿਲੇਤੁਸ ਤੋਂ ਅਫ਼ਸੁਸ ਦੀ ਵੱਲ ਸੁਨੇਹਾ ਭੇਜ ਕੇ ਕਲੀਸਿਯਾ ਦੇ ਆਗੂ ਬਜ਼ੁਰਗਾਂ ਨੂੰ ਬੁਲਾਇਆ।
And from Miletus, having sent to Ephesus, he called for the elders of the assembly,
18 ੧੮ ਅਤੇ ਜਦੋਂ ਉਹ ਉਸ ਦੇ ਕੋਲ ਆਏ ਤਾਂ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਜੋ ਮੈਂ ਪਹਿਲੇ ਦਿਨ ਤੋਂ ਹੀ ਜਦੋਂ ਮੈਂ ਏਸ਼ੀਆ ਵਿੱਚ ਪਹੁੰਚਿਆ ਤਾਂ ਹਰ ਰੋਜ਼ ਤੁਹਾਡੇ ਨਾਲ ਕਿਸ ਤਰ੍ਹਾਂ ਰਿਹਾ
and when they were come to him, he said to them, “You know from the first day in which I came to Asia, how I was with you at all times;
19 ੧੯ ਕਿ ਮੈਂ ਬਹੁਤ ਅਧੀਨਗੀ ਨਾਲ ਹੰਝੂ ਵਹਾ ਵਹਾ ਕੇ ਉਨ੍ਹਾਂ ਪਰਤਾਵਿਆਂ ਵਿੱਚ ਜੋ ਯਹੂਦੀਆਂ ਦੀਆਂ ਸਾਜਿਸ਼ਾਂ ਦੇ ਕਾਰਨ ਮੇਰੇ ਉੱਤੇ ਆਣ ਪਏ ਪ੍ਰਭੂ ਦੀ ਸੇਵਾ ਕਰਦਾ ਰਿਹਾ।
serving the LORD with all humility, and many tears, and temptations, that befell me in the counsels of the Jews against [me];
20 ੨੦ ਮੈਂ ਤੁਹਾਡੇ ਭਲੇ ਦੀ ਕੋਈ ਗੱਲ ਦੱਸਣ ਵਿੱਚ ਕੁਝ ਫ਼ਰਕ ਨਹੀਂ ਕੀਤਾ, ਸਗੋਂ ਤੁਹਾਨੂੰ ਖੁੱਲ੍ਹ ਕੇ ਅਤੇ ਘਰ-ਘਰ ਜਾ ਕੇ ਉਪਦੇਸ਼ ਦਿੱਤਾ।
how I kept back nothing of what things are profitable, not to declare to you, and to teach you publicly, and in every house,
21 ੨੧ ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ।
testifying fully both to Jews and Greeks, conversion toward God, and faith toward our Lord Jesus Christ.
22 ੨੨ ਹੁਣ ਵੇਖੋ, ਮੈਂ ਆਤਮਾ ਦਾ ਬੱਧਾ ਹੋਇਆ ਯਰੂਸ਼ਲਮ ਨੂੰ ਜਾਂਦਾ ਹਾਂ ਅਤੇ ਮੈਂ ਨਹੀਂ ਜਾਣਦਾ ਜੋ ਉੱਥੇ ਮੇਰੇ ਨਾਲ ਕੀ ਹੋਵੇਗਾ।
And now, behold, I—bound in the Spirit—go on to Jerusalem, not knowing the things that will befall me in it,
23 ੨੩ ਪਰ ਐਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਗਵਾਹੀ ਦਿੰਦਾ ਹੈ, ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ।
except that the Holy Spirit fully testifies in every city, saying that bonds and tribulations remain for me;
24 ੨੪ ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।
but I make account of none of these, neither do I count my life precious to myself, so that I finish my course with joy, and the ministry that I received from the Lord Jesus, to fully testify [to] the good news of the grace of God.
25 ੨੫ ਅਤੇ ਹੁਣ ਵੇਖੋ, ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕੀਤਾ, ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ।
And now, behold, I have known that you will no longer see my face, among all you [to] whom I went preaching the Kingdom of God;
26 ੨੬ ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ।
for this reason I take you to witness this day, that I [am] clear from the blood of all,
27 ੨੭ ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ।
for I did not keep back from declaring to you all the counsel of God.
28 ੨੮ ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।
Take heed, therefore, to yourselves, and to all the flock, among which the Holy Spirit made you overseers, to feed the Assembly of God that He acquired through His own blood,
29 ੨੯ ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ।
for I have known this, that there will enter in, after my departing, grievous wolves to you, not sparing the flock,
30 ੩੦ ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ।
and there will arise men of your own selves, speaking perverse things, to draw away the disciples after them.
31 ੩੧ ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ।
Therefore, watch, remembering that three years, night and day, I did not cease with tears warning each one;
32 ੩੨ ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ।
and now, I commend you, brothers, to God, and to the word of His grace, that is able to build up, and to give you an inheritance among all those sanctified.
33 ੩੩ ਮੈਂ ਕਿਸੇ ਦੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ।
I coveted the silver or gold or clothing of no one;
34 ੩੪ ਤੁਸੀਂ ਆਪ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ।
and you yourselves know that to my necessities, and to those who were with me, these hands ministered;
35 ੩੫ ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।
I showed you all things, that, thus laboring, it is necessary to partake with the ailing, to also be mindful of the words of the Lord Jesus, that He Himself said: It is more blessed to give than to receive.”
36 ੩੬ ਉਸ ਨੇ ਇਸ ਤਰ੍ਹਾਂ ਕਹਿ ਕੇ ਗੋਡੇ ਟੇਕੇ ਅਤੇ ਉਨ੍ਹਾਂ ਸਾਰਿਆਂ ਦੇ ਨਾਲ ਪ੍ਰਾਰਥਨਾ ਕੀਤੀ।
And having said these things, having bowed his knees, with them all, he prayed,
37 ੩੭ ਉਹ ਸਭ ਬਹੁਤ ਰੋਏ ਅਤੇ ਪੌਲੁਸ ਦੇ ਗਲ਼ ਮਿਲ ਕੇ ਉਹ ਨੂੰ ਚੁੰਮਿਆ।
and there came a great weeping to all, and having fallen on the neck of Paul, they were kissing him,
38 ੩੮ ਖ਼ਾਸ ਕਰਕੇ ਇਸ ਗੱਲ ਉੱਤੇ ਬਹੁਤ ਉਦਾਸ ਹੋਏ ਜਿਹੜੀ ਉਹ ਨੇ ਆਖੀ ਸੀ ਕਿ ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ, ਅਤੇ ਉਨ੍ਹਾਂ ਜਹਾਜ਼ ਤੱਕ ਉਹ ਨੂੰ ਪਹੁੰਚਾ ਦਿੱਤਾ।
sorrowing most of all for the word that he had said—that they are about to see his face no longer; and they were accompanying him to the ship.

< ਰਸੂਲਾਂ ਦੇ ਕਰਤੱਬ 20 >