< ਰਸੂਲਾਂ ਦੇ ਕਰਤੱਬ 20 >
1 ੧ ਜਦੋਂ ਰੌਲ਼ਾ ਹੱਟ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਸੱਦ ਕੇ ਦਿਲਾਸਾ ਦਿੱਤਾ ਅਤੇ ਉਹਨਾਂ ਕੋਲੋਂ ਵਿਦਾ ਹੋ ਕੇ ਮਕਦੂਨਿਯਾ ਵੱਲ ਨੂੰ ਤੁਰ ਪਿਆ।
After the uproar had ceased, Paul sent for the disciples and, after embracing them, bade them farewell, and started for Macedonia.
2 ੨ ਅਤੇ ਉਨ੍ਹਾਂ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਉਨ੍ਹਾਂ ਨੂੰ ਬਹੁਤੀਆਂ ਗੱਲਾਂ ਨਾਲ ਦਿਲਾਸਾ ਦੇ ਕੇ ਯੂਨਾਨ ਵਿੱਚ ਆਇਆ।
And when he had passed through those districts and encouraged the disciples in many addresses, he came into Greece where he spent three months.
3 ੩ ਉੱਥੇ ਤਿੰਨ ਮਹੀਨੇ ਰਹਿ ਕੇ ਜਦੋਂ ਉਹ ਜਹਾਜ਼ ਉੱਤੇ ਸੀਰੀਯਾ ਵੱਲ ਜਾਣ ਨੂੰ ਤਿਆਰ ਹੋਇਆ, ਤਦ ਯਹੂਦੀਆਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ, ਇਸ ਲਈ ਉਹ ਨੇ ਮਕਦੂਨਿਯਾ ਦੇ ਰਾਹ ਹੋ ਕੇ ਮੁੜਨ ਦਾ ਫੈਸਲਾ ਲਿਆ।
Just as he was about to set sail for Syria, the Jews laid a plot against him, and he determined to return through Macedonia.
4 ੪ ਅਤੇ ਪੁੱਰਸ ਦਾ ਪੁੱਤਰ ਸੋਪਤਰੁਸ ਜਿਹੜਾ ਬਰਿਯਾ ਦਾ ਸੀ, ਥੱਸਲੁਨੀਕੀਆਂ ਵਿੱਚੋਂ ਅਰਿਸਤਰਖੁਸ ਅਤੇ ਸਿਕੁੰਦੁਸ, ਦਰਬੇ ਦਾ ਗਾਯੁਸ ਅਤੇ ਤਿਮੋਥਿਉਸ, ਏਸ਼ੀਆ ਦੇ ਤੁਖਿਕੁਸ ਅਤੇ ਤ੍ਰੋਫ਼ਿਮੁਸ ਉਹ ਦੇ ਨਾਲ ਏਸ਼ੀਆ ਤੱਕ ਗਏ।
There accompanied him as far as Asia, Sopater of Berea, the son of Pyrrhus; and of the Thessalonians, Aristarchus and Secundus; and Gaius of Derbe, and Timothy; and the Asians, Tychicus and Trophimus.
5 ੫ ਪਰ ਇਹੋ ਅਗਾਹਾਂ ਜਾ ਕੇ ਤ੍ਰੋਆਸ ਵਿੱਚ ਸਾਨੂੰ ਉਡੀਕਦੇ ਸਨ।
Now these had gone on, and were awaiting us at Troas;
6 ੬ ਅਖ਼ਮੀਰੀ ਰੋਟੀ ਦੇ ਦਿਨਾਂ ਤੋਂ ਬਾਅਦ ਅਸੀਂ ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ।
but we ourselves set sail from Philippi, after the days of unleavened bread, and joined them five days later at Troas. There we remained for a week.
7 ੭ ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ।
On the first day of the week we met for the breaking of bread, and Paul, who was going away the next morning, began preaching to them, and prolonged his discourse until midnight.
8 ੮ ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸੀ ਉੱਥੇ ਬਹੁਤ ਸਾਰੇ ਦੀਵੇ ਬਲਦੇ ਸਨ।
Now there were many lamps in the upper room where we were assembled,
9 ੯ ਅਤੇ ਯੂਤਖੁਸ ਨਾਮ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਗਹਿਰੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਤੇ ਜਦੋਂ ਪੌਲੁਸ ਬਹੁਤ ਸਮੇਂ ਤੱਕ ਬਚਨ ਕਰਦਾ ਰਿਹਾ ਤਾਂ ਉਹ ਨੀਂਦ ਦੇ ਕਾਰਨ ਉਂਘਲਾਇਆ ਹੋਇਆ, ਤੀਸਰੀ ਮੰਜਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ।
and a young man named Eutychus was sitting in a window, overborne by deep sleep, while Paul continued to preach at length. Overcome at last by sleep, he fell down from the third story, and was taken up dead.
10 ੧੦ ਪਰ ਪੌਲੁਸ ਨੇ ਉਤਰ ਕੇ ਉਹ ਨੂੰ ਜੱਫੇ ਵਿੱਚ ਲਿਆ ਅਤੇ ਗਲ਼ ਨਾਲ ਲਾ ਕੇ ਆਖਣ ਲੱਗਾ ਕਿ ਤੁਸੀਂ ਰੌਲ਼ਾ ਨਾ ਪਾਓ ਕਿਉਂ ਜੋ ਉਹ ਦੀ ਜਾਨ ਉਸ ਵਿੱਚ ਹੈ।
Then Paul went down, threw himself upon him, and embracing him, said. "Do not lament; his life is still in him."
11 ੧੧ ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ।
Then he went upstairs again, broke bread and took some food, and after talking with them a long time, even until daybreak, he left them.
12 ੧੨ ਅਤੇ ਉਹ ਉਸ ਮੁੰਡੇ ਨੂੰ ਜਿਉਂਦਾ ਲਿਆਏ ਅਤੇ ਬਹੁਤ ਸ਼ਾਂਤ ਹੋਏ।
They had taken the lad home alive, and were not a little comforted.
13 ੧੩ ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੋਂ ਅਸੀਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ, ਕਿਉਂ ਜੋ ਉਹ ਆਪ ਪੈਦਲ ਜਾਣ ਦਾ ਇਰਾਦਾ ਬਣਾ ਕੇ ਇਸ ਤਰ੍ਹਾਂ ਹੀ ਹੁਕਮ ਦੇ ਗਿਆ ਸੀ।
The rest of us going before to the ship, set sail for Assos, intending to take Paul on board there; for so he had appointed, because he intended to go by land.
14 ੧੪ ਜਦੋਂ ਉਹ ਅਸੁੱਸ ਵਿੱਚ ਸਾਨੂੰ ਆ ਮਿਲਿਆ ਤਾਂ ਅਸੀਂ ਉਹ ਨੂੰ ਜਹਾਜ਼ ਉੱਤੇ ਚੜ੍ਹਾ ਕੇ ਮਿਤੁਲੇਨੇ ਨੂੰ ਆਏ।
And when he met us at Assos, we took him in, and came to Mitylene.
15 ੧੫ ਅਤੇ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਓਸ ਦੇ ਬਰਾਬਰ ਪਹੁੰਚੇ ਅਤੇ ਉਸ ਦੇ ਦੂਜੇ ਦਿਨ ਸਾਮੁਸ ਵਿੱਚ ਜਾ ਪਹੁੰਚੇ। ਫੇਰ ਅਗਲੇ ਦਿਨ ਮਿਲੇਤੁਸ ਨੂੰ ਆਏ।
We sailed from thence, and arrived next day off Chios; and the day after we touched at Samos; and the following day we came to Mitylene.
16 ੧੬ ਕਿਉਂਕਿ ਪੌਲੁਸ ਨੇ ਇਹ ਫੈਸਲਾ ਕੀਤਾ ਸੀ ਜੋ ਅਫ਼ਸੁਸ ਤੋਂ ਲੰਘ ਜਾਂਵਾਂ ਕਿ ਏਸ਼ੀਆ ਵਿੱਚ ਮੈਨੂੰ ਕਿਤੇ ਚਿਰ ਨਾ ਲੱਗੇ, ਕਿਉਂ ਜੋ ਉਹ ਛੇਤੀ ਕਰਦਾ ਸੀ ਕਿ ਜੇ ਹੋ ਸਕੇ ਤਾਂ ਮੈਂ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਪਹੁੰਚ ਜਾਂਵਾਂ।
For Paul had determined to sail past Ephesus, so as not to spend time in Asia, for he was hurrying to get to Jerusalem, if it were possible, by the day of Pentecost.
17 ੧੭ ਉਸ ਨੇ ਮਿਲੇਤੁਸ ਤੋਂ ਅਫ਼ਸੁਸ ਦੀ ਵੱਲ ਸੁਨੇਹਾ ਭੇਜ ਕੇ ਕਲੀਸਿਯਾ ਦੇ ਆਗੂ ਬਜ਼ੁਰਗਾਂ ਨੂੰ ਬੁਲਾਇਆ।
From Miletus he sent to Ephesus for the elders of the church to come to him;
18 ੧੮ ਅਤੇ ਜਦੋਂ ਉਹ ਉਸ ਦੇ ਕੋਲ ਆਏ ਤਾਂ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਜੋ ਮੈਂ ਪਹਿਲੇ ਦਿਨ ਤੋਂ ਹੀ ਜਦੋਂ ਮੈਂ ਏਸ਼ੀਆ ਵਿੱਚ ਪਹੁੰਚਿਆ ਤਾਂ ਹਰ ਰੋਜ਼ ਤੁਹਾਡੇ ਨਾਲ ਕਿਸ ਤਰ੍ਹਾਂ ਰਿਹਾ
and when they arrived, he said to them. "You yourselves know quite well, how I lived among you, from the first day that I set foot in Asia,
19 ੧੯ ਕਿ ਮੈਂ ਬਹੁਤ ਅਧੀਨਗੀ ਨਾਲ ਹੰਝੂ ਵਹਾ ਵਹਾ ਕੇ ਉਨ੍ਹਾਂ ਪਰਤਾਵਿਆਂ ਵਿੱਚ ਜੋ ਯਹੂਦੀਆਂ ਦੀਆਂ ਸਾਜਿਸ਼ਾਂ ਦੇ ਕਾਰਨ ਮੇਰੇ ਉੱਤੇ ਆਣ ਪਏ ਪ੍ਰਭੂ ਦੀ ਸੇਵਾ ਕਰਦਾ ਰਿਹਾ।
"serving the Lord with all lowliness of mind, and with tears, and amid trials that befell me through the plots of the Jews.
20 ੨੦ ਮੈਂ ਤੁਹਾਡੇ ਭਲੇ ਦੀ ਕੋਈ ਗੱਲ ਦੱਸਣ ਵਿੱਚ ਕੁਝ ਫ਼ਰਕ ਨਹੀਂ ਕੀਤਾ, ਸਗੋਂ ਤੁਹਾਨੂੰ ਖੁੱਲ੍ਹ ਕੇ ਅਤੇ ਘਰ-ਘਰ ਜਾ ਕੇ ਉਪਦੇਸ਼ ਦਿੱਤਾ।
"You know that I never shrank from declaring to you anything that was profitable, nor from teaching you publicity and in your homes,
21 ੨੧ ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ।
testifying both to Jews and Greeks repentance toward God, and faith toward our Lord Jesus Christ.
22 ੨੨ ਹੁਣ ਵੇਖੋ, ਮੈਂ ਆਤਮਾ ਦਾ ਬੱਧਾ ਹੋਇਆ ਯਰੂਸ਼ਲਮ ਨੂੰ ਜਾਂਦਾ ਹਾਂ ਅਤੇ ਮੈਂ ਨਹੀਂ ਜਾਣਦਾ ਜੋ ਉੱਥੇ ਮੇਰੇ ਨਾਲ ਕੀ ਹੋਵੇਗਾ।
And now I am going to Jerusalem, bound in the Spirit, not knowing what will befall me there,
23 ੨੩ ਪਰ ਐਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਗਵਾਹੀ ਦਿੰਦਾ ਹੈ, ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ।
except that in city after city the Holy Spirit is warning me that bonds and afflictions are awaiting me.
24 ੨੪ ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।
But I hold not my life of any account, as dear unto myself, if only I may run my race, and accomplish the ministry which I received from the Lord Jesus, to attest the gospel of the grace of God.
25 ੨੫ ਅਤੇ ਹੁਣ ਵੇਖੋ, ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕੀਤਾ, ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ।
And now I know that not one of you among whom I went about preaching the kingdom, will ever see my face again.
26 ੨੬ ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ।
So I testify to you this day that I am clear from the blood of all men;
27 ੨੭ ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ।
I never shrank from telling you the whole counsel of God.
28 ੨੮ ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।
Take heed to yourselves and to all the flock of which the Holy Spirit has appointed you overseers, and be shepherds of the church of God which he has purchased with his own blood.
29 ੨੯ ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ।
I know that after my departure fierce wolves will come among you, and they will not spare the flock;
30 ੩੦ ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ।
and that from among your own number, men will arise, perverting the truth, to draw away the disciples after them.
31 ੩੧ ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ।
So be on guard; and remember that for three years I ceased not to admonish you all, night and day, even with tears.
32 ੩੨ ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ।
"And now I commend you to God and to the word of his grace. He is able to build you up, and to give you your inheritance among all those who are consecrated.
33 ੩੩ ਮੈਂ ਕਿਸੇ ਦੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ।
"No man’s silver or gold of clothing did I ever covet.
34 ੩੪ ਤੁਸੀਂ ਆਪ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ।
"You yourselves know how these hands of mine provided for my needs, and those of my companions.
35 ੩੫ ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।
"In all things I have set you an example, how that so toiling, you ought to help the weak and to remember the words of the Lord Jesus, how he himself said, "It is more blessed to give than to receive."
36 ੩੬ ਉਸ ਨੇ ਇਸ ਤਰ੍ਹਾਂ ਕਹਿ ਕੇ ਗੋਡੇ ਟੇਕੇ ਅਤੇ ਉਨ੍ਹਾਂ ਸਾਰਿਆਂ ਦੇ ਨਾਲ ਪ੍ਰਾਰਥਨਾ ਕੀਤੀ।
When he had so said, Paul kneeled down, and prayed with them.
37 ੩੭ ਉਹ ਸਭ ਬਹੁਤ ਰੋਏ ਅਤੇ ਪੌਲੁਸ ਦੇ ਗਲ਼ ਮਿਲ ਕੇ ਉਹ ਨੂੰ ਚੁੰਮਿਆ।
And they all began, with loud lamentations, to throw their arms about his neck, and to kiss him lovingly, again and again,
38 ੩੮ ਖ਼ਾਸ ਕਰਕੇ ਇਸ ਗੱਲ ਉੱਤੇ ਬਹੁਤ ਉਦਾਸ ਹੋਏ ਜਿਹੜੀ ਉਹ ਨੇ ਆਖੀ ਸੀ ਕਿ ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ, ਅਤੇ ਉਨ੍ਹਾਂ ਜਹਾਜ਼ ਤੱਕ ਉਹ ਨੂੰ ਪਹੁੰਚਾ ਦਿੱਤਾ।
sorrowing most of all for the words that he had spoken, that after that day they should look upon his face no more. And they began to escort him to the ship.