< ਰਸੂਲਾਂ ਦੇ ਕਰਤੱਬ 22 >
1 ੧ ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ ਮੈਂ ਤੁਹਾਡੇ ਸਾਹਮਣੇ ਆਪਣੀ ਸਫ਼ਾਈ ਪੇਸ਼ ਕਰਦਾ ਹਾਂ।
"Brothers and fathers, listen to the defense which I now make to you."
2 ੨ ਉਨ੍ਹਾਂ ਨੇ ਜਦੋਂ ਸੁਣਿਆ ਜੋ ਉਹ ਇਬਰਾਨੀ ਭਾਸ਼ਾ ਵਿੱਚ ਸਾਡੇ ਨਾਲ ਗੱਲਾਂ ਕਰਦਾ ਹੈ, ਤਾਂ ਹੋਰ ਵੀ ਸ਼ਾਂਤ ਹੋ ਗਏ। ਤਦ ਉਹ ਬੋਲਿਆ,
When they heard that he spoke to them in the Hebrew language, they were even more quiet. He said,
3 ੩ ਮੈਂ ਇੱਕ ਯਹੂਦੀ ਮਨੁੱਖ ਹਾਂ, ਜਿਹੜਾ ਕਿਲਕਿਯਾ ਤੇ ਤਰਸੁਸ ਵਿੱਚ ਜੰਮਿਆ, ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ-ਦਾਦਿਆਂ ਦੀ ਬਿਵਸਥਾ ਪੂਰੇ ਧਿਆਨ ਨਾਲ ਸਿੱਖੀ ਅਤੇ ਜਿਵੇਂ ਤੁਸੀਂ ਸਭ ਅੱਜ ਦੇ ਦਿਨ ਪਰਮੇਸ਼ੁਰ ਦੇ ਲਈ ਅਣਖੀ ਹੋ, ਮੈਂ ਵੀ ਅਜਿਹਾ ਹੀ ਅਣਖੀ ਸੀ।
"I am indeed a Jew, born in Tarsus of Cilicia, but brought up in this city at the feet of Gamaliel, instructed according to the strict manner of the Law of our fathers, being zealous for God, even as you all are this day.
4 ੪ ਅਤੇ ਮੈਂ ਆਦਮੀ ਅਤੇ ਔਰਤਾਂ ਨੂੰ ਬੰਨ੍ਹ-ਬੰਨ੍ਹ ਕੇ ਅਤੇ ਕੈਦ ਵਿੱਚ ਪੁਆ ਕੇ, ਇਸ ਪੰਥ ਦੇ ਲੋਕਾਂ ਨੂੰ ਮੌਤ ਤੱਕ ਸਤਾਇਆ।
I persecuted this Way to the death, binding and delivering into prisons both men and women.
5 ੫ ਜਿਵੇਂ ਪ੍ਰਧਾਨ ਜਾਜਕ ਅਤੇ ਬਜ਼ੁਰਗਾਂ ਦੀ ਪੰਚਾਇਤ ਮੇਰੇ ਲਈ ਗਵਾਹੀ ਦਿੰਦੀ ਹੈ ਕਿਉਂਕਿ ਉਹਨਾਂ ਕੋਲੋਂ ਮੈਂ ਭਰਾਵਾਂ ਦੇ ਨਾਮ ਚਿੱਠੀਆਂ ਲੈ ਕੇ ਦੰਮਿਸ਼ਕ ਨੂੰ ਜਾਂਦਾ ਸੀ ਤਾਂ ਕਿ ਉਹਨਾਂ ਨੂੰ ਵੀ ਜਿਹੜੇ ਉੱਥੇ ਸਨ ਸਜ਼ਾ ਦੇਣ ਲਈ ਬੰਨ ਕੇ ਯਰੂਸ਼ਲਮ ਵਿੱਚ ਲਿਆਵਾਂ।
As also the high priest and all the council of the elders testify, from whom also I received letters to the brothers, and traveled to Damascus to bring them also who were there to Jerusalem in bonds to be punished.
6 ੬ ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਤੁਰਦੇ-ਤੁਰਦੇ ਦੰਮਿਸ਼ਕ ਦੇ ਨੇੜੇ ਪਹੁੰਚਿਆ ਤਾਂ ਦੁਪਹਿਰ ਦੇ ਵੇਲੇ ਚੁਫ਼ੇਰੇ ਅਚਾਨਕ ਅਕਾਸ਼ ਤੋਂ ਵੱਡੀ ਜੋਤ ਚਮਕੀ।
It happened that, as I made my journey, and came close to Damascus, about noon, suddenly there shone from the sky a great light around me.
7 ੭ ਅਤੇ ਮੈਂ ਧਰਤੀ ਉੱਤੇ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਮੈਨੂੰ ਆਖਦੀ ਹੈ, ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?
I fell to the ground, and heard a voice saying to me, 'Saul, Saul, why are you persecuting me?'
8 ੮ ਤਦ ਮੈਂ ਉੱਤਰ ਦਿੱਤਾ ਕੀ ਪ੍ਰਭੂ ਜੀ ਤੁਸੀਂ ਕੌਣ ਹੋ? ਉਸ ਨੇ ਮੈਨੂੰ ਆਖਿਆ, ਮੈਂ ਯਿਸੂ ਨਾਸਰੀ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ।
I answered, 'Who are you, Lord?' He said to me, 'I am Jesus the Nazorean, whom you persecute.'
9 ੯ ਅਤੇ ਉਨ੍ਹਾਂ ਨੇ ਜੋ ਮੇਰੇ ਨਾਲ ਸਨ ਜੋਤ ਤਾਂ ਵੇਖੀ, ਪਰ ਉਹ ਦੀ ਅਵਾਜ਼ ਨਾ ਸੁਣੀ ਜੋ ਮੇਰੇ ਨਾਲ ਬੋਲਦਾ ਸੀ।
"Those who were with me indeed saw the light, and were afraid, but they did not understand the voice of him who spoke to me.
10 ੧੦ ਫੇਰ ਮੈਂ ਕਿਹਾ, ਹੇ ਪ੍ਰਭੂ ਮੈਂ ਕੀ ਕਰਾਂ? ਪ੍ਰਭੂ ਨੇ ਮੈਨੂੰ ਆਖਿਆ, ਤੂੰ ਉੱਠ ਕੇ ਦੰਮਿਸ਼ਕ ਵਿੱਚ ਜਾ ਅਤੇ ਸਭ ਗੱਲਾਂ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ ਹਨ, ਸੋ ਉੱਥੇ ਹੀ ਤੈਨੂੰ ਦੱਸੀਆਂ ਜਾਣਗੀਆਂ।
I said, 'What should I do, Lord?' The Lord said to me, 'Arise, and go into Damascus. There you will be told about all things which are appointed for you to do.'
11 ੧੧ ਜਦੋਂ ਮੈਂ ਉਸ ਜੋਤ ਦੇ ਤੇਜ ਕਰਕੇ ਵੇਖ ਨਾ ਸਕਿਆ ਤਾਂ ਆਪਣੇ ਸਾਥੀਆਂ ਦੇ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਆਇਆ।
When I could not see for the glory of that light, being led by the hand of those who were with me, I came into Damascus.
12 ੧੨ ਅਤੇ ਹਨਾਨਿਯਾਹ ਨਾਮ ਦਾ ਇੱਕ ਮਨੁੱਖ ਜੋ ਬਿਵਸਥਾ ਦੇ ਅਨੁਸਾਰ ਭਗਤ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ।
One Ananias, a devout man according to the Law, well reported of by all the Jews who lived in Damascus,
13 ੧੩ ਉਹ ਮੇਰੇ ਕੋਲ ਆਇਆ ਅਤੇ ਉਸ ਨੇ ਕੋਲ ਖੜੇ ਹੋ ਕੇ ਮੈਨੂੰ ਆਖਿਆ, ਭਾਈ ਸੌਲੁਸ ਫੇਰ ਵੇਖਣ ਲੱਗ ਜਾ, ਅਤੇ ਓਸੇ ਵੇਲੇ ਮੈਂ ਦੇਖਣ ਲੱਗ ਗਿਆ ਅਤੇ ਉਸ ਨੂੰ ਦੇਖਿਆ।
came to me, and standing by me said to me, 'Brother Saul, receive your sight.' In that very hour I looked up at him.
14 ੧੪ ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ, ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇ, ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ।
He said, 'The God of our fathers has appointed you to know his will, and to see the Righteous One, and to hear a voice from his mouth.
15 ੧੫ ਕਿਉਂ ਜੋ ਉਸੇ ਦੇ ਲਈ ਤੂੰ ਸਭ ਮਨੁੱਖਾਂ ਦੇ ਅੱਗੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ, ਜਿਹੜੀਆਂ ਤੂੰ ਵੇਖੀਆਂ ਅਤੇ ਸੁਣੀਆਂ ਹਨ।
For you will be a witness for him to all people of what you have seen and heard.
16 ੧੬ ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ।
Now why do you wait? Arise, be baptized, and wash away your sins, calling on his name.'
17 ੧੭ ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਯਰੂਸ਼ਲਮ ਨੂੰ ਮੁੜਿਆ ਤਾਂ ਹੈਕਲ ਵਿੱਚ ਪ੍ਰਾਰਥਨਾ ਕਰਦੇ ਹੋਏ ਮੈਂ ਬੇਸੁਧ ਹੋ ਗਿਆ।
"It happened that, when I had returned to Jerusalem, and while I prayed in the temple, I fell into a trance,
18 ੧੮ ਅਤੇ ਉਹ ਨੂੰ ਵੇਖਿਆ ਜੋ ਮੈਨੂੰ ਆਖਦਾ ਸੀ ਕਿ ਛੇਤੀ ਕਰ ਅਤੇ ਯਰੂਸ਼ਲਮ ਤੋਂ ਜਲਦੀ ਨਿੱਕਲ ਜਾ ਕਿਉਂ ਉਹ ਮੇਰੇ ਹੱਕ ਵਿੱਚ ਤੇਰੀ ਗਵਾਹੀ ਨਾ ਮੰਨਣਗੇ।
and saw him saying to me, 'Hurry and get out of Jerusalem quickly, because they will not receive testimony concerning me from you.'
19 ੧੯ ਮੈਂ ਆਖਿਆ, “ਹੇ ਪ੍ਰਭੂ ਉਹ ਆਪ ਜਾਣਦੇ ਹਨ ਜੋ, ਜਿਨ੍ਹਾਂ ਤੇਰੇ ਉੱਤੇ ਵਿਸ਼ਵਾਸ ਕੀਤਾ ਮੈਂ ਉਨ੍ਹਾਂ ਨੂੰ ਕੈਦ ਕਰਦਾ ਅਤੇ ਹਰੇਕ ਪ੍ਰਾਰਥਨਾ ਘਰ ਵਿੱਚ ਮਾਰਦਾ ਸੀ।
I said, 'Lord, they themselves know that I imprisoned and beat in every synagogue those who believed in you.
20 ੨੦ ਅਤੇ ਜਦੋਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਵੀ ਕੋਲ ਖੜ੍ਹਾ ਮਾਰਨ ਵਾਲਿਆਂ ਦੇ ਨਾਲ ਸਹਿਮਤ ਸੀ ਅਤੇ ਉਹਨਾਂ ਦੇ ਕੱਪੜਿਆਂ ਦੀ ਰਖਵਾਲੀ ਕਰਦਾ ਸੀ।”
When the blood of Stephen, your witness, was shed, I also was standing by, and guarding the cloaks of those who killed him.'
21 ੨੧ ਤਦ ਉਸ ਨੇ ਮੈਨੂੰ ਆਖਿਆ ਕਿ ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ।
"He said to me, 'Depart, for I will send you out far from here to non-Jewish people.'"
22 ੨੨ ਉਹ ਇਸ ਗੱਲ ਤੱਕ ਉਹ ਦੀ ਸੁਣਦੇ ਰਹੇ ਤਾਂ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ ਕਿਉਂ ਜੋ ਉਹ ਦਾ ਜੀਉਣਾ ਹੀ ਯੋਗ ਨਹੀਂ!
They listened to him until he said that; then they lifted up their voice, and said, "Rid the earth of this fellow, for he is not fit to live."
23 ੨੩ ਜਦੋਂ ਉਹ ਰੌਲ਼ਾ ਪਾਉਣ ਅਤੇ ਆਪਣੇ ਲੀੜੇ ਸੁੱਟ ਕੇ ਖੇਹ ਉਡਾਉਣ ਲੱਗੇ।
As they yelled, and threw off their cloaks, and threw dust into the air,
24 ੨੪ ਤਾਂ ਫੌਜ ਦੇ ਸਰਦਾਰ ਨੇ ਉਹ ਨੂੰ ਕਿਲੇ ਵਿੱਚ ਲਿਆਉਣ ਦਾ ਹੁਕਮ ਦਿੱਤਾ ਅਤੇ ਆਖਿਆ ਕਿ ਕੋਰੜੇ ਮਾਰ ਕੇ ਉਹ ਦੀ ਜਾਂਚ-ਪੜਤਾਲ ਕਰੋ ਤਾਂ ਜੋ ਮੈਨੂੰ ਪਤਾ ਲੱਗੇ ਕਿ ਉਹ ਕਿਸ ਕਾਰਨ ਇਹ ਦੇ ਮਗਰ ਰੌਲ਼ਾ ਪਾਉਂਦੇ ਹਨ।
the commanding officer commanded him to be brought into the barracks, ordering him to be examined by scourging, that he might know for what crime they yelled at him like that.
25 ੨੫ ਜਦੋਂ ਉਨ੍ਹਾਂ ਉਹ ਨੂੰ ਤਸਮਿਆਂ ਨਾਲ ਬੰਨਿਆ ਤਾਂ ਪੌਲੁਸ ਨੇ ਸੂਬੇਦਾਰ ਨੂੰ ਜਿਹੜਾ ਕੋਲ ਖੜ੍ਹਾ ਸੀ ਆਖਿਆ, ਕੀ ਇਹ ਠੀਕ ਹੈ ਕਿ ਤੁਸੀਂ ਇੱਕ ਰੋਮੀ ਆਦਮੀ ਨੂੰ ਦੋਸ਼ ਸਾਬਤ ਕੀਤੇ ਬਿਨ੍ਹਾਂ ਕੋਰੜੇ ਮਾਰੋ?
When they had tied him up with thongs, Paul asked the centurion who stood by, "Is it lawful for you to scourge a man who is a Roman, and not found guilty?"
26 ੨੬ ਜਦੋਂ ਸੂਬੇਦਾਰ ਨੇ ਇਹ ਸੁਣਿਆ ਤਾਂ ਸਰਦਾਰ ਦੇ ਕੋਲ ਜਾ ਕੇ ਖ਼ਬਰ ਦਿੱਤੀ ਅਤੇ ਕਿਹਾ, ਤੁਸੀਂ ਇਹ ਕੀ ਕਰਨ ਲੱਗੇ ਹੋ? ਇਹ ਮਨੁੱਖ ਤਾਂ ਰੋਮੀ ਹੈ!
When the centurion heard it, he went to the commanding officer and told him, "What are you about to do? For this man is a Roman."
27 ੨੭ ਸਰਦਾਰ ਨੇ ਕੋਲ ਜਾ ਕੇ ਉਹ ਨੂੰ ਆਖਿਆ, ਮੈਨੂੰ ਦੱਸ, ਕੀ ਤੂੰ ਰੋਮੀ ਹੈਂ? ਉਹ ਬੋਲਿਆ, ਹਾਂ ਜੀ।
The commanding officer came and asked him, "Tell me, are you a Roman?" He said, "Yes."
28 ੨੮ ਤਾਂ ਸਰਦਾਰ ਨੇ ਅੱਗੋਂ ਆਖਿਆ, ਮੈਂ ਬਹੁਤ ਪੈਸਾ ਖ਼ਰਚ ਕੇ ਰੋਮੀ ਨਾਗਰਿਕਤਾ ਨੂੰ ਪ੍ਰਾਪਤ ਕੀਤਾ ਹੈ। ਪੌਲੁਸ ਬੋਲਿਆ, ਪਰ ਮੈਂ ਅਜਿਹਾ ਹੀ ਜੰਮਿਆ।
The commanding officer answered, "I bought my citizenship for a great price." Paul said, "But I was born a Roman."
29 ੨੯ ਉਪਰੰਤ ਜਿਹੜੇ ਉਹ ਦੀ ਜਾਂਚ-ਪੜਤਾਲ ਕਰਨ ਲੱਗੇ ਸਨ ਉਹ ਝੱਟ ਉਹ ਦੇ ਕੋਲੋਂ ਹੱਟ ਗਏ ਅਤੇ ਸਰਦਾਰ ਵੀ ਇਹ ਜਾਣ ਕੇ ਕਿ ਉਹ ਰੋਮੀ ਹੈ ਅਤੇ ਮੈਂ ਉਹ ਨੂੰ ਬੰਨ੍ਹਿਆ, ਡਰ ਗਿਆ।
Immediately those who were about to examine him departed from him, and the commanding officer also was afraid when he realized that he was a Roman, because he had bound him.
30 ੩੦ ਅਗਲੇ ਦਿਨ, ਇਹ ਪਤਾ ਲਗਾਉਣ ਲਈ ਕਿ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਸ ਨੇ ਉਹ ਨੂੰ ਖੋਲ੍ਹ ਦਿੱਤਾ ਅਤੇ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਦੇ ਇਕੱਠੇ ਹੋਣ ਦਾ ਹੁਕਮ ਕੀਤਾ। ਫੇਰ ਉਸ ਨੇ ਪੌਲੁਸ ਨੂੰ ਹੇਠਾਂ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।
But on the next day, desiring to know the truth about why he was accused by the Jews, he freed him, and commanded the chief priests and all the council to come together, and brought Paul down and set him before them.