< ਰਸੂਲਾਂ ਦੇ ਕਰਤੱਬ 22 >

1 ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ ਮੈਂ ਤੁਹਾਡੇ ਸਾਹਮਣੇ ਆਪਣੀ ਸਫ਼ਾਈ ਪੇਸ਼ ਕਰਦਾ ਹਾਂ।
‘Brothers and fathers, listen to the defence which I am about to make.’
2 ਉਨ੍ਹਾਂ ਨੇ ਜਦੋਂ ਸੁਣਿਆ ਜੋ ਉਹ ਇਬਰਾਨੀ ਭਾਸ਼ਾ ਵਿੱਚ ਸਾਡੇ ਨਾਲ ਗੱਲਾਂ ਕਰਦਾ ਹੈ, ਤਾਂ ਹੋਰ ਵੀ ਸ਼ਾਂਤ ਹੋ ਗਏ। ਤਦ ਉਹ ਬੋਲਿਆ,
When they heard that he was speaking to them in Hebrew, they were still more quiet; and Paul went on:
3 ਮੈਂ ਇੱਕ ਯਹੂਦੀ ਮਨੁੱਖ ਹਾਂ, ਜਿਹੜਾ ਕਿਲਕਿਯਾ ਤੇ ਤਰਸੁਸ ਵਿੱਚ ਜੰਮਿਆ, ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ-ਦਾਦਿਆਂ ਦੀ ਬਿਵਸਥਾ ਪੂਰੇ ਧਿਆਨ ਨਾਲ ਸਿੱਖੀ ਅਤੇ ਜਿਵੇਂ ਤੁਸੀਂ ਸਭ ਅੱਜ ਦੇ ਦਿਨ ਪਰਮੇਸ਼ੁਰ ਦੇ ਲਈ ਅਣਖੀ ਹੋ, ਮੈਂ ਵੀ ਅਜਿਹਾ ਹੀ ਅਣਖੀ ਸੀ।
‘I am a Jew, from Tarsus in Cilicia, but I was brought up in this city under the teaching of Gamaliel, and educated in accordance with the strict system of our ancestral Law. I was as zealous in God’s service as any of you who are here today.
4 ਅਤੇ ਮੈਂ ਆਦਮੀ ਅਤੇ ਔਰਤਾਂ ਨੂੰ ਬੰਨ੍ਹ-ਬੰਨ੍ਹ ਕੇ ਅਤੇ ਕੈਦ ਵਿੱਚ ਪੁਆ ਕੇ, ਇਸ ਪੰਥ ਦੇ ਲੋਕਾਂ ਨੂੰ ਮੌਤ ਤੱਕ ਸਤਾਇਆ।
In my persecution of this Way I did not stop even at the taking of life. I put in chains, and imprisoned, men and women alike –
5 ਜਿਵੇਂ ਪ੍ਰਧਾਨ ਜਾਜਕ ਅਤੇ ਬਜ਼ੁਰਗਾਂ ਦੀ ਪੰਚਾਇਤ ਮੇਰੇ ਲਈ ਗਵਾਹੀ ਦਿੰਦੀ ਹੈ ਕਿਉਂਕਿ ਉਹਨਾਂ ਕੋਲੋਂ ਮੈਂ ਭਰਾਵਾਂ ਦੇ ਨਾਮ ਚਿੱਠੀਆਂ ਲੈ ਕੇ ਦੰਮਿਸ਼ਕ ਨੂੰ ਜਾਂਦਾ ਸੀ ਤਾਂ ਕਿ ਉਹਨਾਂ ਨੂੰ ਵੀ ਜਿਹੜੇ ਉੱਥੇ ਸਨ ਸਜ਼ਾ ਦੇਣ ਲਈ ਬੰਨ ਕੇ ਯਰੂਸ਼ਲਮ ਵਿੱਚ ਲਿਆਵਾਂ।
And to that the high priest himself and all the council of elders can testify. For I had letters of introduction from them to our fellow Jews at Damascus, and I was on my way to that place, to bring those whom I might find there prisoners to Jerusalem for punishment.
6 ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਤੁਰਦੇ-ਤੁਰਦੇ ਦੰਮਿਸ਼ਕ ਦੇ ਨੇੜੇ ਪਹੁੰਚਿਆ ਤਾਂ ਦੁਪਹਿਰ ਦੇ ਵੇਲੇ ਚੁਫ਼ੇਰੇ ਅਚਾਨਕ ਅਕਾਸ਼ ਤੋਂ ਵੱਡੀ ਜੋਤ ਚਮਕੀ।
While I was still on my way, just as I was getting close to Damascus, about midday, suddenly there flashed from the heavens a great light all round me.
7 ਅਤੇ ਮੈਂ ਧਰਤੀ ਉੱਤੇ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਮੈਨੂੰ ਆਖਦੀ ਹੈ, ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?
I fell to the ground, and heard a voice saying to me “Saul, Saul, why are you persecuting me?”
8 ਤਦ ਮੈਂ ਉੱਤਰ ਦਿੱਤਾ ਕੀ ਪ੍ਰਭੂ ਜੀ ਤੁਸੀਂ ਕੌਣ ਹੋ? ਉਸ ਨੇ ਮੈਨੂੰ ਆਖਿਆ, ਮੈਂ ਯਿਸੂ ਨਾਸਰੀ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ।
“Who are you, Lord?” I replied. Then the voice said “I am Jesus of Nazareth whom you are persecuting.”
9 ਅਤੇ ਉਨ੍ਹਾਂ ਨੇ ਜੋ ਮੇਰੇ ਨਾਲ ਸਨ ਜੋਤ ਤਾਂ ਵੇਖੀ, ਪਰ ਉਹ ਦੀ ਅਵਾਜ਼ ਨਾ ਸੁਣੀ ਜੋ ਮੇਰੇ ਨਾਲ ਬੋਲਦਾ ਸੀ।
The men with me saw the light, but did not hear the speaker’s voice.
10 ੧੦ ਫੇਰ ਮੈਂ ਕਿਹਾ, ਹੇ ਪ੍ਰਭੂ ਮੈਂ ਕੀ ਕਰਾਂ? ਪ੍ਰਭੂ ਨੇ ਮੈਨੂੰ ਆਖਿਆ, ਤੂੰ ਉੱਠ ਕੇ ਦੰਮਿਸ਼ਕ ਵਿੱਚ ਜਾ ਅਤੇ ਸਭ ਗੱਲਾਂ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ ਹਨ, ਸੋ ਉੱਥੇ ਹੀ ਤੈਨੂੰ ਦੱਸੀਆਂ ਜਾਣਗੀਆਂ।
Then I said “What am I to do, Lord?” “Get up and go into Damascus,” The Lord said to me, “and there you will be told all that you have been appointed to do.”
11 ੧੧ ਜਦੋਂ ਮੈਂ ਉਸ ਜੋਤ ਦੇ ਤੇਜ ਕਰਕੇ ਵੇਖ ਨਾ ਸਕਿਆ ਤਾਂ ਆਪਣੇ ਸਾਥੀਆਂ ਦੇ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਆਇਆ।
In consequence of that dazzling light I could not see, but my companions held me by the hand, until I reached Damascus.
12 ੧੨ ਅਤੇ ਹਨਾਨਿਯਾਹ ਨਾਮ ਦਾ ਇੱਕ ਮਨੁੱਖ ਜੋ ਬਿਵਸਥਾ ਦੇ ਅਨੁਸਾਰ ਭਗਤ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ।
There a man named Ananias, a strict observer of our Law, well spoken of by all the Jewish inhabitants, came to see me.
13 ੧੩ ਉਹ ਮੇਰੇ ਕੋਲ ਆਇਆ ਅਤੇ ਉਸ ਨੇ ਕੋਲ ਖੜੇ ਹੋ ਕੇ ਮੈਨੂੰ ਆਖਿਆ, ਭਾਈ ਸੌਲੁਸ ਫੇਰ ਵੇਖਣ ਲੱਗ ਜਾ, ਅਤੇ ਓਸੇ ਵੇਲੇ ਮੈਂ ਦੇਖਣ ਲੱਗ ਗਿਆ ਅਤੇ ਉਸ ਨੂੰ ਦੇਖਿਆ।
Standing close to me, he said “Saul, my brother, recover your sight.” And then and there I recovered my sight and looked up at him.
14 ੧੪ ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ, ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇ, ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ।
Then he said “The God of our ancestors has appointed you to learn his will, and to see the righteous one, and to hear words from his lips;
15 ੧੫ ਕਿਉਂ ਜੋ ਉਸੇ ਦੇ ਲਈ ਤੂੰ ਸਭ ਮਨੁੱਖਾਂ ਦੇ ਅੱਗੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ, ਜਿਹੜੀਆਂ ਤੂੰ ਵੇਖੀਆਂ ਅਤੇ ਸੁਣੀਆਂ ਹਨ।
for you will be a witness for him to all the world of what you have just seen and heard.
16 ੧੬ ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ।
And now why wait any longer, Be baptized at once, wash away your sins, and invoke his name.”
17 ੧੭ ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਯਰੂਸ਼ਲਮ ਨੂੰ ਮੁੜਿਆ ਤਾਂ ਹੈਕਲ ਵਿੱਚ ਪ੍ਰਾਰਥਨਾ ਕਰਦੇ ਹੋਏ ਮੈਂ ਬੇਸੁਧ ਹੋ ਗਿਆ।
After my return to Jerusalem, while I was praying one day in the Temple, I fell into a trance,
18 ੧੮ ਅਤੇ ਉਹ ਨੂੰ ਵੇਖਿਆ ਜੋ ਮੈਨੂੰ ਆਖਦਾ ਸੀ ਕਿ ਛੇਤੀ ਕਰ ਅਤੇ ਯਰੂਸ਼ਲਮ ਤੋਂ ਜਲਦੀ ਨਿੱਕਲ ਜਾ ਕਿਉਂ ਉਹ ਮੇਰੇ ਹੱਕ ਵਿੱਚ ਤੇਰੀ ਗਵਾਹੀ ਨਾ ਮੰਨਣਗੇ।
and saw Jesus saying to me “Make haste and leave Jerusalem at once, because they will not accept your testimony about me.”
19 ੧੯ ਮੈਂ ਆਖਿਆ, “ਹੇ ਪ੍ਰਭੂ ਉਹ ਆਪ ਜਾਣਦੇ ਹਨ ਜੋ, ਜਿਨ੍ਹਾਂ ਤੇਰੇ ਉੱਤੇ ਵਿਸ਼ਵਾਸ ਕੀਤਾ ਮੈਂ ਉਨ੍ਹਾਂ ਨੂੰ ਕੈਦ ਕਰਦਾ ਅਤੇ ਹਰੇਕ ਪ੍ਰਾਰਥਨਾ ਘਰ ਵਿੱਚ ਮਾਰਦਾ ਸੀ।
“Lord,” I answered, “these people know that I used to imprison and scourge, in synagogue after synagogue, those who believed in you;
20 ੨੦ ਅਤੇ ਜਦੋਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਵੀ ਕੋਲ ਖੜ੍ਹਾ ਮਾਰਨ ਵਾਲਿਆਂ ਦੇ ਨਾਲ ਸਹਿਮਤ ਸੀ ਅਤੇ ਉਹਨਾਂ ਦੇ ਕੱਪੜਿਆਂ ਦੀ ਰਖਵਾਲੀ ਕਰਦਾ ਸੀ।”
and, when the blood of your martyr, Stephen, was being shed, I was myself standing by, approving of his death, and took charge of the clothes of those who were murdering him.”
21 ੨੧ ਤਦ ਉਸ ਨੇ ਮੈਨੂੰ ਆਖਿਆ ਕਿ ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ।
But Jesus said to me “Go; for I will send you to the Gentiles far away”.’
22 ੨੨ ਉਹ ਇਸ ਗੱਲ ਤੱਕ ਉਹ ਦੀ ਸੁਣਦੇ ਰਹੇ ਤਾਂ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ ਕਿਉਂ ਜੋ ਉਹ ਦਾ ਜੀਉਣਾ ਹੀ ਯੋਗ ਨਹੀਂ!
Up to this point the people had been listening to Paul, but at these words they called out, ‘Kill him! A fellow like this ought not to have been allowed to live!’
23 ੨੩ ਜਦੋਂ ਉਹ ਰੌਲ਼ਾ ਪਾਉਣ ਅਤੇ ਆਪਣੇ ਲੀੜੇ ਸੁੱਟ ਕੇ ਖੇਹ ਉਡਾਉਣ ਲੱਗੇ।
As they were shouting, tearing off their clothes, and throwing dust in the air,
24 ੨੪ ਤਾਂ ਫੌਜ ਦੇ ਸਰਦਾਰ ਨੇ ਉਹ ਨੂੰ ਕਿਲੇ ਵਿੱਚ ਲਿਆਉਣ ਦਾ ਹੁਕਮ ਦਿੱਤਾ ਅਤੇ ਆਖਿਆ ਕਿ ਕੋਰੜੇ ਮਾਰ ਕੇ ਉਹ ਦੀ ਜਾਂਚ-ਪੜਤਾਲ ਕਰੋ ਤਾਂ ਜੋ ਮੈਨੂੰ ਪਤਾ ਲੱਗੇ ਕਿ ਉਹ ਕਿਸ ਕਾਰਨ ਇਹ ਦੇ ਮਗਰ ਰੌਲ਼ਾ ਪਾਉਂਦੇ ਹਨ।
the commanding officer ordered Paul to be taken into the Fort, and directed that he should be examined under the lash so that he might find out the reason for their outcry against him.
25 ੨੫ ਜਦੋਂ ਉਨ੍ਹਾਂ ਉਹ ਨੂੰ ਤਸਮਿਆਂ ਨਾਲ ਬੰਨਿਆ ਤਾਂ ਪੌਲੁਸ ਨੇ ਸੂਬੇਦਾਰ ਨੂੰ ਜਿਹੜਾ ਕੋਲ ਖੜ੍ਹਾ ਸੀ ਆਖਿਆ, ਕੀ ਇਹ ਠੀਕ ਹੈ ਕਿ ਤੁਸੀਂ ਇੱਕ ਰੋਮੀ ਆਦਮੀ ਨੂੰ ਦੋਸ਼ ਸਾਬਤ ਕੀਤੇ ਬਿਨ੍ਹਾਂ ਕੋਰੜੇ ਮਾਰੋ?
But just as they had tied him up to be scourged, Paul said to the centurion standing near, ‘Is it legal for you to scourge a Roman citizen, unconvicted?’
26 ੨੬ ਜਦੋਂ ਸੂਬੇਦਾਰ ਨੇ ਇਹ ਸੁਣਿਆ ਤਾਂ ਸਰਦਾਰ ਦੇ ਕੋਲ ਜਾ ਕੇ ਖ਼ਬਰ ਦਿੱਤੀ ਅਤੇ ਕਿਹਾ, ਤੁਸੀਂ ਇਹ ਕੀ ਕਰਨ ਲੱਗੇ ਹੋ? ਇਹ ਮਨੁੱਖ ਤਾਂ ਰੋਮੀ ਹੈ!
On hearing this, the centurion went and reported it to the commanding officer. ‘Do you know what you are doing?’ he said. ‘This man is a Roman citizen.’
27 ੨੭ ਸਰਦਾਰ ਨੇ ਕੋਲ ਜਾ ਕੇ ਉਹ ਨੂੰ ਆਖਿਆ, ਮੈਨੂੰ ਦੱਸ, ਕੀ ਤੂੰ ਰੋਮੀ ਹੈਂ? ਉਹ ਬੋਲਿਆ, ਹਾਂ ਜੀ।
So the commanding officer went up to Paul and said, ‘Tell me, are you a Roman citizen?’ ‘Yes,’ replied Paul.
28 ੨੮ ਤਾਂ ਸਰਦਾਰ ਨੇ ਅੱਗੋਂ ਆਖਿਆ, ਮੈਂ ਬਹੁਤ ਪੈਸਾ ਖ਼ਰਚ ਕੇ ਰੋਮੀ ਨਾਗਰਿਕਤਾ ਨੂੰ ਪ੍ਰਾਪਤ ਕੀਤਾ ਹੈ। ਪੌਲੁਸ ਬੋਲਿਆ, ਪਰ ਮੈਂ ਅਜਿਹਾ ਹੀ ਜੰਮਿਆ।
‘I had to pay a heavy price for my position as citizen,’ said the officer. ‘I am one by birth,’ rejoined Paul.
29 ੨੯ ਉਪਰੰਤ ਜਿਹੜੇ ਉਹ ਦੀ ਜਾਂਚ-ਪੜਤਾਲ ਕਰਨ ਲੱਗੇ ਸਨ ਉਹ ਝੱਟ ਉਹ ਦੇ ਕੋਲੋਂ ਹੱਟ ਗਏ ਅਤੇ ਸਰਦਾਰ ਵੀ ਇਹ ਜਾਣ ਕੇ ਕਿ ਉਹ ਰੋਮੀ ਹੈ ਅਤੇ ਮੈਂ ਉਹ ਨੂੰ ਬੰਨ੍ਹਿਆ, ਡਰ ਗਿਆ।
The men who were to have examined Paul immediately drew back, and the officer, finding that Paul was a Roman citizen, was alarmed at having put him in chains.
30 ੩੦ ਅਗਲੇ ਦਿਨ, ਇਹ ਪਤਾ ਲਗਾਉਣ ਲਈ ਕਿ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਸ ਨੇ ਉਹ ਨੂੰ ਖੋਲ੍ਹ ਦਿੱਤਾ ਅਤੇ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਦੇ ਇਕੱਠੇ ਹੋਣ ਦਾ ਹੁਕਮ ਕੀਤਾ। ਫੇਰ ਉਸ ਨੇ ਪੌਲੁਸ ਨੂੰ ਹੇਠਾਂ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।
On the next day the commanding officer, wishing to find out the real reason why Paul was denounced by the Jewish leaders, had his chains taken off, and directed the chief priests and the whole of the High Council to assemble, and then took Paul down and brought him before them.

< ਰਸੂਲਾਂ ਦੇ ਕਰਤੱਬ 22 >