< ਰਸੂਲਾਂ ਦੇ ਕਰਤੱਬ 23 >
1 ੧ ਤਦ ਪੌਲੁਸ ਨੇ ਸਭਾ ਵੱਲ ਧਿਆਨ ਲਾ ਕੇ ਕਿਹਾ, ਹੇ ਭਰਾਵੋ, ਮੈਂ ਅੱਜ ਤੱਕ ਪੂਰੀ ਨੇਕ ਨੀਅਤ ਨਾਲ ਪਰਮੇਸ਼ੁਰ ਦੇ ਅੱਗੇ ਚੱਲਦਾ ਰਿਹਾ ਹਾਂ।
And Paul, earnestly beholding the council, said, Men, brethren, I have lived in all good conscience before God until this day.
2 ੨ ਤਦ ਹਨਾਨਿਯਾਹ ਨਾਮ ਦੇ ਪ੍ਰਧਾਨ ਜਾਜਕ ਨੇ ਉਨ੍ਹਾਂ ਨੂੰ ਜਿਹੜੇ ਕੋਲ ਖੜੇ ਸਨ ਹੁਕਮ ਦਿੱਤਾ ਕਿ ਇਹ ਦੇ ਮੂੰਹ ਤੇ ਮਾਰੋ।
And the high priest Ananias commanded them that stood by him, to strike him on the mouth.
3 ੩ ਤਦ ਪੌਲੁਸ ਨੇ ਉਹ ਨੂੰ ਆਖਿਆ, ਹੇ ਸਫ਼ੇਦੀ ਫੇਰੀ ਹੋਈ ਕੰਧੇ, ਪਰਮੇਸ਼ੁਰ ਤੈਨੂੰ ਮਾਰੇਗਾ! ਤੂੰ ਤਾਂ ਬਿਵਸਥਾ ਦੇ ਅਨੁਸਾਰ ਮੇਰਾ ਨਿਆਂ ਕਰਨ ਲਈ ਬੈਠਾ ਹੈਂ ਅਤੇ ਫਿਰ ਬਿਵਸਥਾ ਦੇ ਵਿਰੁੱਧ ਮੈਨੂੰ ਮਾਰਨ ਦਾ ਹੁਕਮ ਦਿੰਦਾ ਹੈਂ?
Then said Paul to him, God shall smite thee, [thou] whited wall: for sittest thou to judge me according to the law, and commandest me to be smitten contrary to the law?
4 ੪ ਤਦ ਜਿਹੜੇ ਕੋਲ ਖੜੇ ਸਨ ਉਹ ਬੋਲੇ, ਕੀ ਤੂੰ ਪਰਮੇਸ਼ੁਰ ਦੇ ਪ੍ਰਧਾਨ ਜਾਜਕ ਦੀ ਬੇਇੱਜ਼ਤੀ ਕਰਦਾ ਹੈਂ?
And they that stood by, said, Revilest thou God's high priest?
5 ੫ ਤਦ ਪੌਲੁਸ ਨੇ ਆਖਿਆ, ਹੇ ਭਰਾਵੋ, ਮੈਨੂੰ ਪਤਾ ਨਹੀਂ ਸੀ ਜੋ ਇਹ ਪ੍ਰਧਾਨ ਜਾਜਕ ਹੈ ਕਿਉਂ ਜੋ ਲਿਖਿਆ ਹੈ ਕਿ ਤੂੰ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ।।
Then said Paul, I knew not, brethren, that he is the high priest: for it is written, Thou shalt not speak evil of the ruler of thy people.
6 ੬ ਪਰ ਜਦੋਂ ਪੌਲੁਸ ਨੂੰ ਪਤਾ ਲੱਗਿਆ ਕਿ ਇਨ੍ਹਾਂ ਵਿੱਚ ਕਈ ਸਦੂਕੀ ਅਤੇ ਕਈ ਫ਼ਰੀਸੀ ਹਨ ਤਾਂ ਸਭਾ ਵਿੱਚ ਉੱਚੀ ਬੋਲਿਆ, ਹੇ ਭਰਾਵੋ, ਮੈਂ ਫ਼ਰੀਸੀ ਅਤੇ ਫ਼ਰੀਸੀਆਂ ਦੀ ਅੰਸ ਹਾਂ। ਮੁਰਦਿਆਂ ਦੀ ਆਸ ਅਤੇ ਜੀ ਉੱਠਣ ਦੇ ਬਾਰੇ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ।
But when Paul perceived that the one part were Sadducees, and the other Pharisees, he cried out in the council, Men, brethren, I am a Pharisee, the son of a Pharisee: concerning the hope and resurrection of the dead I am called in question.
7 ੭ ਜਦੋਂ ਉਹ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚ ਝਗੜਾ ਹੋਇਆ ਅਤੇ ਭੀੜ ਵਿੱਚ ਫੁੱਟ ਪੈ ਗਈ।
And when he had so said, there arose a dissension between the Pharisees and the Sadducees: and the multitude was divided.
8 ੮ ਕਿਉਂ ਜੋ ਸਦੂਕੀ ਆਖਦੇ ਹਨ ਕਿ ਨਾ ਕੋਈ ਜੀ ਉੱਠਣਾ, ਨਾ ਦੂਤ ਅਤੇ ਨਾ ਕੋਈ ਆਤਮਾ ਹੈ, ਪਰ ਫ਼ਰੀਸੀ ਦੋਹਾਂ ਨੂੰ ਮੰਨਦੇ ਹਨ।
For the Sadducees say that there is no resurrection, neither angel, nor spirit: but the Pharisees confess both.
9 ੯ ਤਦ ਵੱਡਾ ਰੌਲ਼ਾ ਪਿਆ ਅਤੇ ਫ਼ਰੀਸੀਆਂ ਦੀ ਵੱਲ ਦੇ ਉਪਦੇਸ਼ਕਾਂ ਵਿੱਚੋਂ ਕਈ ਆਦਮੀ ਉੱਠੇ ਅਤੇ ਇਹ ਕਹਿ ਕੇ ਝਗੜਨ ਲੱਗੇ ਜੋ ਇਸ ਮਨੁੱਖ ਵਿੱਚ ਸਾਨੂੰ ਕੋਈ ਬੁਰਿਆਈ ਨਹੀਂ ਦਿੱਸਦੀ ਪਰ ਜੇ ਕਿਸੇ ਆਤਮਾ ਜਾਂ ਦੂਤ ਨੇ ਉਹ ਦੇ ਨਾਲ ਗੱਲ ਕੀਤੀ ਹੈ, ਤਾਂ ਫੇਰ ਕੀ ਹੋਇਆ?
And there arose a great cry: and the scribes [that were] of the Pharisees' part arose, and contended, saying, We find no evil in this man: but if a spirit or an angel hath spoken to him, let us not fight against God.
10 ੧੦ ਜਦੋਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਅਧਿਕਾਰੀ ਨੇ ਇਸ ਡਰ ਦੇ ਮਾਰੇ ਕਿ ਕਿਤੇ ਉਹ ਪੌਲੁਸ ਦੇ ਟੋਟੇ ਨਾ ਕਰ ਦੇਣ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਜ਼ਬਰਦਸਤੀ ਕੱਢ ਕੇ ਕਿਲੇ ਅੰਦਰ ਲੈ ਜਾਓ।
And when there arose a great dissension, the chief captain, fearing lest Paul would have been pulled in pieces by them, commanded the soldiers to go down, and to take him by force from among them, and to bring [him] into the castle.
11 ੧੧ ਉਸੇ ਰਾਤ ਪ੍ਰਭੂ ਨੇ ਉਹ ਦੇ ਕੋਲ ਖੜੇ ਹੋ ਕੇ ਕਿਹਾ, ਹੌਂਸਲਾ ਰੱਖ ਕਿਉਂਕਿ ਜਿਸ ਤਰ੍ਹਾਂ ਤੂੰ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਗਵਾਹੀ ਦਿੱਤੀ, ਉਸੇ ਤਰ੍ਹਾਂ ਤੈਨੂੰ ਰੋਮ ਵਿੱਚ ਵੀ ਗਵਾਹੀ ਦੇਣੀ ਪਵੇਗੀ।
And the night following the Lord stood by him, and said, Be of good cheer, Paul: for as thou hast testified concerning me in Jerusalem, so must thou bear testimony also at Rome.
12 ੧੨ ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ!
And when it was day, certain of the Jews banded together, and bound themselves under a curse, saying, that they would neither eat nor drink till they had killed Paul.
13 ੧੩ ਜਿਨ੍ਹਾਂ ਆਪਸ ਵਿੱਚ ਮਿਲ ਕੇ ਇਹ ਸਹੁੰ ਖਾਧੀ ਉਹ ਚਾਲ੍ਹੀਆਂ ਤੋਂ ਵੱਧ ਸਨ।
And they were more than forty who had made this conspiracy.
14 ੧੪ ਸੋ ਉਨ੍ਹਾਂ ਨੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਦੇ ਕੋਲ ਜਾ ਕੇ ਕਿਹਾ ਕਿ ਅਸੀਂ ਸਹੁੰ ਖਾਧੀ ਹੈ ਕਿ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਅਸੀਂ ਕੁਝ ਨਾ ਚੱਖਾਂਗੇ।
And they came to the chief priests and elders, and said, We have bound ourselves under a great curse, that we will eat nothing until we have slain Paul.
15 ੧੫ ਸੋ ਹੁਣ ਤੁਸੀਂ ਸਭਾ ਦੇ ਨਾਲ ਮਿਲ ਕੇ ਫੌਜ ਦੇ ਸਰਦਾਰ ਨੂੰ ਆਖੋ ਜੋ ਉਹ ਨੂੰ ਤੁਹਾਡੇ ਕੋਲ ਲੈ ਆਵੇ ਕਿ ਜਿਵੇਂ ਤੁਸੀਂ ਉਹ ਦੀ ਹਕੀਕਤ ਦੀ ਹੋਰ ਵੀ ਠੀਕ ਤਰ੍ਹਾਂ ਜਾਂਚ ਕਰਨੀ ਚਾਹੁੰਦੇ ਹੋ ਅਤੇ ਅਸੀਂ ਉਹ ਦੇ ਨੇੜੇ ਆਉਣ ਤੋਂ ਪਹਿਲਾਂ ਹੀ ਉਹ ਦੇ ਮਾਰ ਦੇਣ ਲਈ ਤਿਆਰ ਰਹਾਂਗੇ।
Now therefore ye with the council signify to the chief captain, that he bring him down to you to-morrow, as though ye would inquire something more perfectly concerning him: and we, before he shall come near, are ready to kill him.
16 ੧੬ ਪਰ ਪੌਲੁਸ ਦਾ ਭਣੇਵਾਂ ਉਨ੍ਹਾਂ ਦੀ ਸਾਜਿਸ਼ ਸੁਣ ਕੇ ਆਇਆ ਅਤੇ ਕਿਲੇ ਦੇ ਅੰਦਰ ਜਾ ਕੇ ਪੌਲੁਸ ਨੂੰ ਦੱਸ ਦਿੱਤਾ।
And when the son of Paul's sister heard of their lying in wait, he went and entered into the castle, and told Paul.
17 ੧੭ ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਸੱਦ ਕੇ ਆਖਿਆ ਕਿ ਇਸ ਜਵਾਨ ਨੂੰ ਫੌਜ ਦੇ ਸਰਦਾਰ ਕੋਲ ਲੈ ਜਾ ਕਿਉਂ ਜੋ ਇਸ ਨੇ ਉਹ ਨੂੰ ਕੁਝ ਦੱਸਣਾ ਹੈ।
Then Paul called one of the centurions to [him], and said, Bring this young man to the chief captain: for he hath a certain thing to tell him.
18 ੧੮ ਸੋ ਉਸ ਨੇ ਉਹ ਨੂੰ ਆਪਣੇ ਨਾਲ ਲੈ ਕੇ ਸਰਦਾਰ ਕੋਲ ਲਿਆਂਦਾ ਅਤੇ ਕਿਹਾ, ਪੌਲੁਸ ਕੈਦੀ ਨੇ ਮੈਨੂੰ ਕੋਲ ਸੱਦ ਕੇ ਬੇਨਤੀ ਕੀਤੀ ਕਿ ਇਸ ਜਵਾਨ ਨੂੰ ਤੁਹਾਡੇ ਕੋਲ ਲਿਆਵਾਂ ਕਿ ਉਹ ਨੇ ਤੁਹਾਡੇ ਨਾਲ ਕੋਈ ਗੱਲ ਕਰਨੀ ਹੈ।
So he took him, and brought [him] to the chief captain, and said, Paul the prisoner called me to [him], and prayed me to bring this young man to thee, who hath something to say to thee.
19 ੧੯ ਉਪਰੰਤ ਸਰਦਾਰ ਨੇ ਉਹ ਦਾ ਹੱਥ ਫੜਿਆ ਅਤੇ ਇੱਕ ਪਾਸੇ ਲੈ ਜਾ ਕੇ ਇਕਾਂਤ ਵਿੱਚ ਪੁੱਛਿਆ, ਉਹ ਕੀ ਹੈ ਜੋ ਤੂੰ ਮੈਨੂੰ ਦੱਸਣਾ ਹੈ?
Then the chief captain took him by the hand, and went [with him] aside privately, and asked [him], What is that thou hast to tell me?
20 ੨੦ ਉਹ ਬੋਲਿਆ, ਯਹੂਦੀਆਂ ਨੇ ਏਕਾ ਕੀਤਾ ਹੈ ਕਿ ਤੁਹਾਡੇ ਕੋਲ ਬੇਨਤੀ ਕਰਨ ਜੋ ਤੁਸੀਂ ਭਲਕੇ ਪੌਲੁਸ ਨੂੰ ਸਭਾ ਵਿੱਚ ਲਿਆਵੋ ਕਿ ਜਿਵੇਂ ਤੁਸੀਂ ਉਹ ਦੇ ਬਾਰੇ ਕੁਝ ਹੋਰ ਵੀ ਠੀਕ ਤਰ੍ਹਾਂ ਨਾਲ ਪੁੱਛਣਾਂ ਚਾਹੁੰਦੇ ਹੋ।
And he said, The Jews have agreed to desire thee, that thou wouldst bring down Paul to-morrow into the council, as though they would inquire somewhat concerning him more perfectly.
21 ੨੧ ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਲ੍ਹੀਆਂ ਮਨੁੱਖਾਂ ਤੋਂ ਵੱਧ ਉਹ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਜਿਨ੍ਹਾਂ ਨੇ ਸਹੁੰ ਖਾਧੀ ਹੈ ਕਿ ਜਦੋਂ ਤੱਕ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਉਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਹਨ।
But do not thou yield to them: for there are of them who lie in wait for him more than forty men, who have bound themselves with an oath, that they will neither eat nor drink till they have killed him: and now they are ready, looking for a promise from thee.
22 ੨੨ ਤਾਂ ਸਰਦਾਰ ਨੇ ਉਸ ਜਵਾਨ ਨੂੰ ਇਹ ਹੁਕਮ ਦੇ ਕੇ ਵਿਦਾ ਕੀਤਾ ਕਿ ਕਿਸੇ ਕੋਲ ਨਾ ਆਖੀਂ ਜੋ ਤੂੰ ਇਹ ਗੱਲ ਮੈਨੂੰ ਦੱਸੀਂ ਹੈ।
So the chief captain [then] let the young man depart, and charged [him], [See thou] tell no man that thou hast shown these things to me.
23 ੨੩ ਅਤੇ ਉਸ ਨੇ ਸੂਬੇਦਾਰਾਂ ਵਿੱਚੋਂ ਦੋ ਜਣਿਆਂ ਨੂੰ ਸੱਦ ਕੇ ਕਿਹਾ ਕਿ ਦੋ ਸੌ ਸਿਪਾਹੀ ਕੈਸਰਿਯਾ ਨੂੰ ਜਾਣ ਲਈ ਅਤੇ ਸੱਤਰ ਘੋੜ ਸਵਾਰ ਅਤੇ ਦੋ ਸੌ ਭਾਲੇ ਚੁਕੀ ਸਿਪਾਹੀਆਂ ਨੂੰ ਤਿਆਰ ਕਰ ਰੱਖੋ।
And he called to [him] two centurions, saying, Make ready two hundred soldiers to go to Cesarea, and seventy horsemen, and spearmen two hundred, at the third hour of the night;
24 ੨੪ ਅਤੇ ਸਵਾਰੀ ਹਾਜ਼ਰ ਕਰੋ ਜੋ ਉਹ ਪੌਲੁਸ ਨੂੰ ਚੜ੍ਹਾ ਕੇ ਫ਼ੇਲਿਕਸ ਹਾਕਮ ਦੇ ਕੋਲ ਸੁਰਖਿਅਤ ਪਹੁੰਚਾ ਦੇਣ।
And provide [for them] beasts, that they may set Paul on, and bring [him] safe to Felix the governor.
25 ੨੫ ਫੇਰ ਉਸ ਨੇ ਇਸ ਪਰਕਾਰ ਦੀ ਚਿੱਠੀ ਲਿਖੀ,
And he wrote a letter after this manner:
26 ੨੬ ਕਲੌਦਿਯੁਸ ਲੁਸਿਯਸ ਦੇ ਹਾਕਮ ਫ਼ੇਲਿਕਸ ਬਹਾਦੁਰ ਨੂੰ ਪਰਨਾਮ।
Claudius Lysias, to the most excellent governor Felix, [sendeth] greeting.
27 ੨੭ ਇਸ ਆਦਮੀ ਨੂੰ ਜਦੋਂ ਯਹੂਦੀ ਲੋਕਾਂ ਨੇ ਫੜ੍ਹ ਕੇ ਮਾਰ ਸੁੱਟਣ ਉੱਤੇ ਲੱਕ ਬੰਨ੍ਹਿਆ ਤਾਂ ਮੈਂ ਇਹ ਪਤਾ ਕਰ ਕੇ ਕਿ ਉਹ ਰੋਮੀ ਹੈ, ਸਿਪਾਹੀਆਂ ਦੇ ਨਾਲ ਜਾ ਕੇ ਇਹ ਨੂੰ ਛੁਡਾ ਲਿਆਇਆ।
This man was taken by the Jews, and would have been killed by them: then I came with a body of soldiers, and rescued him, having understood that he was a Roman.
28 ੨੮ ਅਤੇ ਜਦੋਂ ਮੈਂ ਇਹ ਪਤਾ ਕਰਨਾ ਚਾਹਿਆ ਕਿ ਉਨ੍ਹਾਂ ਕਿਸ ਕਾਰਨ ਇਸ ਉੱਤੇ ਦੋਸ਼ ਲਾਇਆ ਤਾਂ ਉਨ੍ਹਾਂ ਦੀ ਸਭਾ ਵਿੱਚ ਇਹ ਨੂੰ ਲੈ ਗਿਆ।
And when I would have known the cause for which they accused him, I brought him forth into their council:
29 ੨੯ ਸੋ ਮੈਨੂੰ ਪਤਾ ਲੱਗ ਗਿਆ ਜੋ ਉਨ੍ਹਾਂ ਦੀ ਬਿਵਸਥਾ ਦੇ ਝਗੜਿਆਂ ਬਾਰੇ ਇਸ ਉੱਤੇ ਦੋਸ਼ ਲਾਇਆ, ਪਰ ਕੋਈ ਇਹੋ ਜਿਹਾ ਦੋਸ਼ ਨਹੀਂ ਸੀ ਜੋ ਉਹ ਦੇ ਕਤਲ ਜਾਂ ਕੈਦ ਦਾ ਕਾਰਨ ਹੋਵੇ।
Whom I perceived to be accused of questions of their law, but to have nothing laid to his charge worthy of death, or of bonds.
30 ੩੦ ਜਦੋਂ ਮੈਨੂੰ ਪਤਾ ਲੱਗਾ ਜੋ ਉਹ ਇਸ ਆਦਮੀ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਤਾਂ ਮੈਂ ਤੁਰੰਤ ਇਹ ਨੂੰ ਤੁਹਾਡੇ ਕੋਲ ਭੇਜ ਦਿੱਤਾ ਅਤੇ ਇਹ ਦੇ ਉੱਤੇ ਦੋਸ਼ ਲਾਉਣ ਵਾਲਿਆਂ ਨੂੰ ਵੀ ਹੁਕਮ ਕੀਤਾ ਜੋ ਤੁਹਾਡੇ ਅੱਗੇ ਇਹ ਦੇ ਉੱਤੇ ਦੋਸ਼ ਲਾਉਣ।
And when it was told to me that the Jews laid wait for the man, I sent forthwith to thee, and gave commandment to his accusers also, to say before thee what [they had] against him. Farewell.
31 ੩੧ ਉਪਰੰਤ ਸਿਪਾਹੀਆਂ ਨੇ ਹੁਕਮ ਅਨੁਸਾਰ ਪੌਲੁਸ ਨੂੰ ਲੈ ਕੇ ਰਾਤੋ ਰਾਤ ਅੰਤਿਪਤ੍ਰਿਸ ਵਿੱਚ ਪਹੁੰਚਾਇਆ।
Then the soldiers, as it was commanded them, took Paul, and brought [him] by night to Antipatris.
32 ੩੨ ਪਰ ਅਗਲੇ ਦਿਨ ਘੋੜ ਸਵਾਰਾਂ ਨੂੰ ਉਹ ਦੇ ਨਾਲ ਜਾਣ ਲਈ ਛੱਡ ਕੇ ਉਹ ਆਪ ਕਿਲੇ ਨੂੰ ਮੁੜੇ।
On the morrow they left the horsemen to go with him, and returned to the castle:
33 ੩੩ ਸੋ ਉਨ੍ਹਾਂ ਨੇ ਕੈਸਰਿਯਾ ਵਿੱਚ ਆ ਕੇ ਹਾਕਮ ਨੂੰ ਚਿੱਠੀ ਦਿੱਤੀ ਅਤੇ ਪੌਲੁਸ ਨੂੰ ਵੀ ਉਹ ਦੇ ਅੱਗੇ ਹਾਜ਼ਰ ਕੀਤਾ।
Who, when they came to Cesarea, and delivered the epistle to the governor, presented Paul also before him.
34 ੩੪ ਉਸ ਨੇ ਚਿੱਠੀ ਪੜ੍ਹ ਕੇ ਪੁੱਛਿਆ ਕਿ ਉਹ ਕਿਹੜੇ ਸੂਬੇ ਦਾ ਹੈ ਅਤੇ ਜਦੋਂ ਪਤਾ ਕੀਤਾ ਜੋ ਉਹ ਕਿਲਕਿਯਾ ਦਾ ਹੈ ।
And when the governor had read [the letter], he asked of what province he was. And when he understood that [he was] of Cilicia,
35 ੩੫ ਅਤੇ ਕਿਹਾ ਕਿ ਤੇਰੇ ਉੱਤੇ ਦੋਸ਼ ਲਾਉਣ ਵਾਲੇ ਆ ਜਾਣ ਤਦ ਮੈਂ ਤੇਰੀ ਸੁਣਾਂਗਾ ਅਤੇ ਹੁਕਮ ਦਿੱਤਾ ਜੋ ਹੇਰੋਦੇਸ ਦੇ ਮਹਿਲ ਵਿੱਚ ਉਹ ਨੂੰ ਚੌਕਸੀ ਨਾਲ ਰੱਖੋ।
I will hear thee, said he, when thy accusers also have come. And he commanded him to be kept in Herod's judgment-hall.