< ਰਸੂਲਾਂ ਦੇ ਕਰਤੱਬ 24 >

1 ਪੰਜਾਂ ਦਿਨਾਂ ਬਾਅਦ, ਹਨਾਨਿਯਾਹ ਪ੍ਰਧਾਨ ਜਾਜਕ ਕਈ ਬਜ਼ੁਰਗਾਂ ਨਾਲ ਤਰਤੁੱਲੁਸ ਨਾਮ ਦੇ ਇੱਕ ਵਕੀਲ ਨੂੰ ਨਾਲ ਲੈ ਕੇ ਆਇਆ ਅਤੇ ਉਨ੍ਹਾਂ ਨੇ ਪੌਲੁਸ ਦੇ ਵਿਰੁੱਧ ਹਾਕਮ ਦੇ ਕੰਨ ਭਰੇ।
A poslije pet dana siðe poglavar sveštenièki Ananija sa starješinama i s ritorom nekijem Tertulom, koji iziðoše pred sudiju protiv Pavla.
2 ਅਤੇ ਜਦੋਂ ਉਹ ਬੁਲਾਇਆ ਗਿਆ ਤਾਂ ਤਰਤੁੱਲੁਸ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗਾ ਜੋ ਹੇ ਫ਼ੇਲਿਕਸ ਬਹਾਦੁਰ, ਇਸ ਲਈ ਜੋ ਅਸੀਂ ਤੁਹਾਡੇ ਕਾਰਨ ਵੱਡਾ ਸੁੱਖ ਭੋਗਦੇ ਹਾਂ ਅਤੇ ਤੁਹਾਡੀ ਸਿਆਣਪ ਨਾਲ ਇਸ ਕੌਮ ਦੇ ਬਹੁਤ ਸਾਰੇ ਕੰਮਾਂ ਦਾ ਸੁਧਾਰ ਕੀਤਾ ਜਾਂਦਾ ਹੈ।
A kad njega dozvaše, poèe Tertul tužiti ga govoreæi: što živimo pod tobom u velikom miru, i pravice koje se ovome narodu èine tvojijem promišljanjem,
3 ਅਸੀਂ ਹਰ ਪਰਕਾਰ ਅਤੇ ਹਰੇਕ ਸਥਾਨ ਤੇ ਇਹ ਗੱਲ ਬਹੁਤ ਧੰਨਵਾਦ ਨਾਲ ਮੰਨ ਲੈਂਦੇ ਹਾਂ।
U svakom dogaðaju i svuda, èestiti Filikse! primamo sa svakom zahvalnošæu.
4 ਪਰ ਇਸ ਲਈ ਜੋ ਤੁਹਾਨੂੰ ਬਹੁਤ ਔਖਾ ਨਾ ਕਰਾਂ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਕਿਰਪਾ ਕਰ ਕੇ ਸਾਡੀਆਂ ਥੋੜੀਆਂ ਜਿਹੀਆਂ ਗੱਲਾਂ ਸੁਣ ਲਓ।
Ali da ti mnogo ne dosaðujem, molim te da nas ukratko poslušaš sa svojom krotošæu.
5 ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ।
Jer naðosmo ovoga èovjeka da je kuga, i podiže bunu protiv sviju Jevreja po vasionom svijetu, i da je kolovoða jeresi Nazaretskoj;
6 ਇਸ ਨੇ ਹੈਕਲ ਨੂੰ ਵੀ ਭਰਿਸ਼ਟ ਕਰਨ ਦਾ ਯਤਨ ਕੀਤਾ। ਸੋ ਅਸੀਂ ਇਹ ਨੂੰ ਫੜ ਵੀ ਲਿਆ।
Koji se usudi i crkvu poganiti; koga mi i uhvatismo, i šæasmo da mu sudimo po zakonu svojemu.
7 ਅਤੇ ਤੁਸੀਂ ਆਪ ਜਾਂਚ ਕਰ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਪਤਾ ਕਰ ਸਕੋਗੇ ਜੋ ਅਸੀਂ ਇਹ ਦੇ ਉੱਤੇ ਦੋਸ਼ ਲਾਉਂਦੇ ਹਾਂ।
Ali doðe Lisija vojvoda, i ote ga iz našijeh ruku na veliku silu, i posla k tebi,
8 ਯਹੂਦੀਆਂ ਨੇ ਵੀ ਏਕਾ ਕਰ ਕੇ ਕਿਹਾ ਜੋ ਇਹ ਗੱਲਾਂ ਇਸੇ ਤਰ੍ਹਾਂ ਹਨ।
Zapovjedivši i nama, koji ga tužimo, da idemo k tebi; a od njega možeš sam ispitavši doznati za sve ovo za što ga mi tužimo.
9 ਬਾਕੀ ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੋ ਗੱਲਾਂ ਤਰਤੁਮਸ ਨੇ ਆਖੀਆਂ ਸਨ, ਉਹ ਸੱਚ ਸਨ।
A i Jevreji se složiše govoreæi da je ovo tako.
10 ੧੦ ਫ਼ੇਰ ਜਦੋਂ ਹਾਕਮ ਨੇ ਪੌਲੁਸ ਨੂੰ ਬੋਲਣ ਦਾ ਇਸ਼ਾਰਾ ਕੀਤਾ ਤਾਂ ਉਹ ਨੇ ਉੱਤਰ ਦਿੱਤਾ, ਮੈਨੂੰ ਪਤਾ ਹੈ ਜੋ ਤੁਸੀਂ ਬਹੁਤ ਸਾਲਾਂ ਤੋਂ ਇਸ ਕੌਮ ਦੇ ਹਾਕਮ ਹੋ ਇਸ ਲਈ ਮੈਂ ਹੌਂਸਲੇ ਨਾਲ ਆਪਣੀ ਸਫ਼ਾਈ ਦਿੰਦਾ ਹਾਂ।
A Pavle odgovori kad mu namaže sudija da govori: znajuæi od mnogo godina da si ti pravedni sudija ovome narodu, slobodno odgovaram za sebe:
11 ੧੧ ਕਿਉਂਕਿ ਤੁਸੀਂ ਜਾਣ ਸਕਦੇ ਹੋ ਜੋ ਬਾਰਾਂ ਦਿਨਾਂ ਤੋਂ ਵੱਧ ਨਹੀਂ ਹੋਏ ਕਿ ਮੈਂ ਬੰਦਗੀ ਕਰਨ ਲਈ ਯਰੂਸ਼ਲਮ ਨੂੰ ਗਿਆ ਸੀ।
Ti možeš doznati da nema više od dvanaest dana kako ja iziðoh u Jerusalim da se pomolim Bogu,
12 ੧੨ ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਜਾਂ ਲੋਕਾਂ ਨੂੰ ਭੜਕਾਉਂਦੇ ਨਹੀਂ ਵੇਖਿਆ, ਨਾ ਤਾਂ ਪ੍ਰਾਰਥਨਾ ਘਰਾਂ ਵਿੱਚ, ਨਾ ਸ਼ਹਿਰ ਵਿੱਚ।
I niti me u crkvi naðoše da kome govorim, ili bunu da èinim u narodu, ni po zbornicama, ni u gradu,
13 ੧੩ ਅਤੇ ਨਾ ਉਨ੍ਹਾਂ ਗੱਲਾਂ ਨੂੰ ਜਿਨ੍ਹਾਂ ਦਾ ਹੁਣ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤੁਹਾਡੇ ਅੱਗੇ ਸਾਬਤ ਕਰ ਸਕਦੇ ਹਨ।
Niti oni mogu posvjedoèiti šta tebi sad na mene govore.
14 ੧੪ ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ।
Ovo ti pak priznajem da u putu, koji ovi nazivaju jeres, tako služim Bogu otaèkome, vjerujuæi sve što je napisano u zakonu i u prorocima,
15 ੧੫ ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਸ ਦੀ ਇਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ।
I imajuæi nadanje na Boga da æe biti vaskrsenije mrtvima, i pravednicima i grješnicima, koje i sami ovi èekaju.
16 ੧੬ ਮੈਂ ਆਪ ਵੀ ਇਸ ਵਿੱਚ ਯਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਠਹਿਰਾਵੇ।
A za ovo se i ja trudim da imam èistu savjest svagda i pred Bogom i pred ljudima.
17 ੧੭ ਕਈ ਸਾਲਾਂ ਬਾਅਦ ਮੈਂ ਆਪਣੀ ਕੌਮ ਦੇ ਲਈ ਦਾਨ ਪਹੁੰਚਾਉਣ ਅਤੇ ਭੇਟ ਚੜ੍ਹਾਉਣ ਆਇਆ।
I poslije mnogo godina doðoh i donesoh milostinju narodu svome i prinose.
18 ੧੮ ਇਨ੍ਹਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਮੈਨੂੰ ਹੈਕਲ ਵਿੱਚ ਸ਼ੁੱਧ ਹੋਏ ਵੇਖਿਆ ਨਾ ਤਾਂ ਭੀੜ ਅਤੇ ਨਾ ਰੌਲ਼ੇ ਨਾਲ
U tome me naðoše oèišæena u crkvi, ni s narodom, ni s vikom.
19 ੧੯ ਪਰ ਏਸ਼ੀਆ ਦੇ ਕਈ ਯਹੂਦੀ ਸਨ ਜਿਨ੍ਹਾਂ ਨੂੰ ਚਾਹੀਦਾ ਸੀ ਜੋ ਤੁਹਾਡੇ ਅੱਗੇ ਹਾਜ਼ਰ ਹੁੰਦੇ ਅਤੇ ਜੇ ਮੇਰੇ ਵਿਰੁੱਧ ਕੋਈ ਗੱਲ ਹੈ ਤਾਂ ਤੁਹਾਡੇ ਸਾਹਮਣੇ ਮੇਰੇ ਉੱਤੇ ਕੋਈ ਦੋਸ਼ ਲਗਾਉਂਦੇ।
A imaju i Jevreji neki iz Azije kojima je trebalo da doðu preda te, i da se tuže ako imaju što na me.
20 ੨੦ ਜਾਂ ਇਹੋ ਆਪ ਕਹਿ ਦੇਣ ਕਿ ਉਨ੍ਹਾਂ ਨੇ ਜਦੋਂ ਮੈਂ ਸਭਾ ਦੇ ਅੱਗੇ ਖੜ੍ਹਾ ਸੀ, ਮੇਰੇ ਵਿੱਚ ਕੀ ਬੁਰਿਆਈ ਵੇਖੀ?
Ili ovi sami neka kažu, ako su našli na meni kakvu krivicu, kad sam stajao na skupštini,
21 ੨੧ ਬਿਨ੍ਹਾਂ ਇਸ ਇੱਕ ਗੱਲ ਦੇ ਜਿਹੜੀ ਮੈਂ ਉਨ੍ਹਾਂ ਵਿੱਚ ਖੜੇ ਪੁਕਾਰ ਕੇ ਆਖੀ ਸੀ ਕਿ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਅੱਜ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ।
Osim jednoga ovoga glasa kojijem povikah stojeæi meðu njima: za vaskrsenije mrtvijeh dovedoste me danas na sud.
22 ੨੨ ਪਰ ਫ਼ੇਲਿਕਸ ਨੇ ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਸੀ ਇਹ ਕਹਿ ਕੇ ਉਨ੍ਹਾਂ ਨੂੰ ਟਾਲ ਦਿੱਤਾ ਕਿ ਜਦੋਂ ਲੁਸਿਯਸ ਫੌਜ ਦਾ ਸਰਦਾਰ ਆਵੇਗਾ ਤਾਂ ਮੈਂ ਤੁਹਾਡੀਆਂ ਗੱਲਾਂ ਦਾ ਫੈਸਲਾ ਕਰਾਂਗਾ।
A kad Filiks èu ovo, odgodi im znajuæi vrlo dobro za ovaj put i reèe: kad doðe Lisija vojvoda, izvidjeæu vašu stvar.
23 ੨੩ ਫੇਰ ਉਹ ਨੇ ਸੂਬੇਦਾਰ ਨੂੰ ਹੁਕਮ ਦਿੱਤਾ ਜੋ ਪੌਲੁਸ ਨੂੰ ਨਜ਼ਰਬੰਦ ਰੱਖ ਅਤੇ ਉਹ ਨੂੰ ਚੈਨ ਕਰਨ ਦੇ ਅਤੇ ਉਸ ਦੇ ਆਪਣਿਆਂ ਵਿੱਚੋਂ ਕਿਸੇ ਨੂੰ ਉਹ ਦੀ ਸੇਵਾ ਕਰਨ ਤੋਂ ਨਾ ਰੋਕ।
A kapetanu zapovjedi da se èuva Pavle, i da mu se oblakša, i nijednome od njegovijeh da se ne zabranjuje posluživati ga ili dolaziti k njemu.
24 ੨੪ ਪਰ ਕਈ ਦਿਨਾਂ ਤੋਂ ਬਾਅਦ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਨਾਲ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਾ ਕੇ ਮਸੀਹ ਯਿਸੂ ਦੇ ਉੱਤੇ ਵਿਸ਼ਵਾਸ ਕਰਨ ਦੇ ਬਾਰੇ ਉਸ ਤੋਂ ਸੁਣਿਆ।
A poslije nekoliko dana doðe Filiks sa Drusilom ženom svojom, koja bješe Jevrejka, i dozva Pavla da èuje od njega vjeru u Hrista Isusa.
25 ੨੫ ਜਦੋਂ ਉਹ ਧਰਮ, ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਬਾਰੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਡਰ ਗਿਆ ਅਤੇ ਉੱਤਰ ਦਿੱਤਾ ਕਿ ਹੁਣ ਤੂੰ ਜਾ, ਫਿਰ ਜਦੋਂ ਮੈਂ ਵਿਹਲਾ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ।
A kad Pavle govoraše o pravdi i o èistoti i o sudu koji æe biti, uplaši se Filiks i odgovori: idi zasad; a kad uzimam kad, dozvaæu te.
26 ੨੬ ਅਤੇ ਇਹ ਵੀ ਆਸ ਰੱਖਦਾ ਸੀ ਕਿ ਪੌਲੁਸ ਮੈਨੂੰ ਕੁਝ ਪੈਸਾ ਦੇਵੇਗਾ। ਇਸੇ ਗੱਲੋਂ ਉਹ ਨੂੰ ਬਹੁਤ ਵਾਰੀ ਬੁਲਾ ਕੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ।
A uz to se i nadaše da æe mu Pavle dati novaca da bi ga pustio; zato ga i èesto dozivaše i razgovaraše se s njim.
27 ੨੭ ਅਤੇ ਜਦੋਂ ਦੋ ਸਾਲ ਪੂਰੇ ਹੋਏ, ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਖੁਸ਼ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ।
A kad se navršiše dvije godine, izmijeni Filiksa Porkije Fist. A Filiks, hoteæi Jevrejima uèiniti na volju, ostavi Pavla u sužanjstvu.

< ਰਸੂਲਾਂ ਦੇ ਕਰਤੱਬ 24 >