< ਰਸੂਲਾਂ ਦੇ ਕਰਤੱਬ 25 >
1 ੧ ਉਪਰੰਤ ਫ਼ੇਸਤੁਸ ਉਸ ਸੂਬੇ ਵਿੱਚ ਪਹੁੰਚ ਕੇ ਤਿੰਨਾਂ ਦਿਨਾਂ ਦੇ ਮਗਰੋਂ ਕੈਸਰਿਯਾ ਤੋਂ ਯਰੂਸ਼ਲਮ ਨੂੰ ਗਿਆ।
Φῆστος οὖν ἐπιβὰς τῇ ἐπαρχείῳ μετὰ τρεῖς ἡμέρας ἀνέβη εἰς Ἱεροσόλυμα ἀπὸ Καισαρίας,
2 ੨ ਤਦ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਅਧਿਕਾਰੀਆਂ ਨੇ ਪੌਲੁਸ ਦੇ ਵਿਰੁੱਧ ਉਹ ਦੇ ਕੰਨ ਭਰੇ।
ἐνεφάνισάν τε αὐτῷ οἱ ἀρχιερεῖς καὶ οἱ πρῶτοι τῶν Ἰουδαίων κατὰ τοῦ Παύλου, καὶ παρεκάλουν αὐτὸν
3 ੩ ਅਤੇ ਉਸ ਦੀਆਂ ਮਿੰਨਤਾਂ ਕਰ ਕੇ ਕਿਹਾ ਜੋ ਉਹ ਨੂੰ ਯਰੂਸ਼ਲਮ ਵਿੱਚ ਬੁਲਾਵੇ ਅਤੇ ਸਾਜਿਸ਼ ਬਣਾਈ, ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਸੁੱਟਣ।
αἰτούμενοι χάριν κατ’ αὐτοῦ, ὅπως μεταπέμψηται αὐτὸν εἰς Ἱερουσαλήμ, ἐνέδραν ποιοῦντες ἀνελεῖν αὐτὸν κατὰ τὴν ὁδόν.
4 ੪ ਉਪਰੰਤ ਫ਼ੇਸਤੁਸ ਨੇ ਉੱਤਰ ਦਿੱਤਾ ਜੋ ਪੌਲੁਸ ਕੈਸਰਿਯਾ ਵਿੱਚ ਨਜ਼ਰਬੰਦ ਹੈ ਅਤੇ ਮੈਂ ਆਪ ਉੱਥੇ ਜਲਦੀ ਜਾਣ ਨੂੰ ਤਿਆਰ ਹਾਂ।
ὁ μὲν οὖν Φῆστος ἀπεκρίθη τηρεῖσθαι τὸν Παῦλον εἰς Καισαρίαν, ἑαυτὸν δὲ μέλλειν ἐν τάχει ἐκπορεύεσθαι·
5 ੫ ਫੇਰ ਬੋਲਿਆ, ਜਿਹੜੇ ਤੁਹਾਡੇ ਵਿੱਚੋਂ ਆਗੂ ਹੋਣ ਉਹ ਮੇਰੇ ਨਾਲ ਚੱਲਣ ਅਤੇ ਜੇ ਉਸ ਵਿੱਚ ਕੋਈ ਔਗੁਣ ਹੋਵੇ ਤਾਂ ਉਹ ਦੇ ਉੱਤੇ ਦੋਸ਼ ਸਾਬਤ ਕਰਨ।
Οἱ οὖν ἐν ὑμῖν, φησίν, δυνατοὶ συνκαταβάντες εἴ τί ἐστιν ἐν τῷ ἀνδρὶ ἄτοπον, κατηγορείτωσαν αὐτοῦ.
6 ੬ ਉਹ ਉਨ੍ਹਾਂ ਵਿੱਚ ਕੋਈ ਅੱਠ ਦਸ ਦਿਨ ਰਹਿ ਕੇ ਕੈਸਰਿਯਾ ਨੂੰ ਗਿਆ ਅਤੇ ਅਗਲੇ ਦਿਨ ਅਦਾਲਤ ਦੀ ਗੱਦੀ ਉੱਤੇ ਬੈਠ ਕੇ ਹੁਕਮ ਦਿੱਤਾ ਜੋ ਪੌਲੁਸ ਨੂੰ ਲਿਆਉਣ।
Διατρίψας δὲ ἐν αὐτοῖς ἡμέρας οὐ πλείους ὀκτὼ ἢ δέκα, καταβὰς εἰς Καισαρίαν, τῇ ἐπαύριον καθίσας ἐπὶ τοῦ βήματος ἐκέλευσεν τὸν Παῦλον ἀχθῆναι.
7 ੭ ਜਦੋਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਆਲੇ-ਦੁਆਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੇ ਦੋਸ਼ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸਕੇ।
παραγενομένου δὲ αὐτοῦ περιέστησαν αὐτὸν οἱ ἀπὸ Ἱεροσολύμων καταβεβηκότες Ἰουδαῖοι, πολλὰ καὶ βαρέα αἰτιώματα καταφέροντες, ἃ οὐκ ἴσχυον ἀποδεῖξαι,
8 ੮ ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਕਿਹਾ ਕਿ ਨਾ ਤਾਂ ਮੈਂ ਯਹੂਦੀਆਂ ਦੀ ਬਿਵਸਥਾ ਦਾ, ਨਾ ਹੈਕਲ ਦਾ, ਨਾ ਕੈਸਰ ਦਾ ਕੁਝ ਵਿਗਾੜਿਆ ਹੈ।
τοῦ Παύλου ἀπολογουμένου ὅτι Οὔτε εἰς τὸν νόμον τῶν Ἰουδαίων οὔτε εἰς τὸ ἱερὸν οὔτε εἰς Καίσαρά τι ἥμαρτον.
9 ੯ ਪਰ ਫ਼ੇਸਤੁਸ ਨੇ ਜੋ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਪਰਸੰਨ ਕਰੇ ਅੱਗੋਂ ਪੌਲੁਸ ਨੂੰ ਆਖਿਆ, ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ ਕਿ ਉੱਥੇ ਮੇਰੇ ਅੱਗੇ ਇਨ੍ਹਾਂ ਗੱਲਾਂ ਬਾਰੇ ਤੇਰਾ ਨਿਆਂ ਕੀਤਾ ਜਾਵੇ?
ὁ Φῆστος δὲ θέλων τοῖς Ἰουδαίοις χάριν καταθέσθαι, ἀποκριθεὶς τῷ Παύλῳ εἶπεν Θέλεις εἰς Ἱεροσόλυμα ἀναβὰς ἐκεῖ περὶ τούτων κριθῆναι ἐπ’ ἐμοῦ;
10 ੧੦ ਪੌਲੁਸ ਨੇ ਕਿਹਾ, ਮੈਂ ਕੈਸਰੀ ਅਦਾਲਤ ਦੀ ਗੱਦੀ ਦੇ ਅੱਗੇ ਖੜ੍ਹਾ ਹਾਂ। ਚਾਹੀਦਾ ਹੈ ਕਿ ਮੇਰਾ ਨਿਆਂ ਇੱਥੇ ਹੀ ਹੋਵੇ। ਯਹੂਦੀਆਂ ਦੇ ਨਾਲ ਮੈਂ ਕੁਝ ਵੀ ਗਲਤ ਨਹੀਂ ਕੀਤਾ ਜਿਵੇਂ ਕਿ ਤੁਸੀਂ ਵੀ ਚੰਗੀ ਤਰ੍ਹਾਂ ਜਾਣਦੇ ਹੋ।
εἶπεν δὲ ὁ Παῦλος Ἑστὼς ἐπὶ τοῦ βήματος Καίσαρος εἰμι, οὗ με δεῖ κρίνεσθαι. Ἰουδαίους οὐδὲν ἠδίκηκα, ὡς καὶ σὺ κάλλιον ἐπιγινώσκεις.
11 ੧੧ ਸੋ ਜੇ ਮੈਂ ਕੁਝ ਗਲਤ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਕੋਈ ਇਨਕਾਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਸਾਬਤ ਨਾ ਹੋਵੇ ਜਿਨ੍ਹਾਂ ਦਾ ਇਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਹਿੰਮਤ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ। ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ!
εἰ μὲν οὖν ἀδικῶ καὶ ἄξιον θανάτου πέπραχά τι, οὐ παραιτοῦμαι τὸ ἀποθανεῖν· εἰ δὲ οὐδέν ἐστιν ὧν οὗτοι κατηγοροῦσίν μου, οὐδείς με δύναται αὐτοῖς χαρίσασθαι· Καίσαρα ἐπικαλοῦμαι.
12 ੧੨ ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਕਰ ਕੇ ਉੱਤਰ ਦਿੱਤਾ ਕਿ ਤੂੰ ਕੈਸਰ ਦੀ ਦੁਹਾਈ ਦਿੱਤੀ ਹੈ, ਤੂੰ ਕੈਸਰ ਹੀ ਦੇ ਕੋਲ ਜਾਏਂਗਾ!
τότε ὁ Φῆστος συνλαλήσας μετὰ τοῦ συμβουλίου ἀπεκρίθη Καίσαρα ἐπικέκλησαι, ἐπὶ Καίσαρα πορεύσῃ.
13 ੧੩ ਕੁਝ ਦਿਨਾਂ ਬਾਅਦ, ਰਾਜਾ ਅਗ੍ਰਿੱਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨੂੰ ਮਿਲਣ ਲਈ ਆਏ।
Ἡμερῶν δὲ διαγενομένων τινῶν Ἀγρίππας ὁ βασιλεὺς καὶ Βερνίκη κατήντησαν εἰς Καισαρίαν ἀσπασάμενοι τὸν Φῆστον.
14 ੧੪ ਅਤੇ ਜਦੋਂ ਉਹ ਉੱਥੇ ਕਈ ਦਿਨ ਰਹੇ ਤਾਂ ਫ਼ੇਸਤੁਸ ਨੇ ਪੌਲੁਸ ਦੀ ਕਹਾਣੀ ਰਾਜੇ ਨੂੰ ਸੁਣਾ ਕੇ ਕਿਹਾ ਜੋ ਇੱਕ ਮਨੁੱਖ ਹੈ ਜਿਹ ਨੂੰ ਫ਼ੇਲਿਕਸ ਕੈਦ ਵਿੱਚ ਛੱਡ ਗਿਆ।
ὡς δὲ πλείους ἡμέρας διέτριβον ἐκεῖ, ὁ Φῆστος τῷ βασιλεῖ ἀνέθετο τὰ κατὰ τὸν Παῦλον λέγων Ἀνήρ τίς ἐστιν καταλελειμμένος ὑπὸ Φήλικος δέσμιος,
15 ੧੫ ਅਤੇ ਜਦੋਂ ਮੈਂ ਯਰੂਸ਼ਲਮ ਵਿੱਚ ਸੀ ਤਾਂ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਉਹ ਦੇ ਬਾਰੇ ਮੈਨੂੰ ਗੱਲਾਂ ਦੱਸੀਆਂ ਅਤੇ ਬੇਨਤੀ ਕੀਤੀ ਜੋ ਉਸ ਤੇ ਸਜ਼ਾ ਦਾ ਹੁਕਮ ਹੋਵੇ।
περὶ οὗ γενομένου μου εἰς Ἱεροσόλυμα ἐνεφάνισαν οἱ ἀρχιερεῖς καὶ οἱ πρεσβύτεροι τῶν Ἰουδαίων, αἰτούμενοι κατ’ αὐτοῦ καταδίκην·
16 ੧੬ ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਕਿ ਰੋਮੀਆਂ ਦਾ ਕਨੂੰਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੋਸ਼ ਲਗਾਉਣ ਵਾਲਿਆਂ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ।
πρὸς οὓς ἀπεκρίθην ὅτι οὐκ ἔστιν ἔθος Ῥωμαίοις χαρίζεσθαί τινα ἄνθρωπον πρὶν ἢ ὁ κατηγορούμενος κατὰ πρόσωπον ἔχοι τοὺς κατηγόρους τόπον τε ἀπολογίας λάβοι περὶ τοῦ ἐγκλήματος.
17 ੧੭ ਸੋ ਜਦੋਂ ਉਹ ਇੱਥੇ ਇਕੱਠੇ ਹੋਏ ਤਾਂ ਮੈਂ ਬਿਨ੍ਹਾਂ ਕੁਝ ਦੇਰ ਕੀਤੇ ਅਗਲੇ ਦਿਨ ਅਦਾਲਤ ਦੀ ਗੱਦੀ ਤੇ ਬੈਠ ਕੇ ਹੁਕਮ ਦਿੱਤਾ ਜੋ ਉਸ ਮਨੁੱਖ ਨੂੰ ਹਾਜ਼ਰ ਕਰਨ।
συνελθόντων οὖν ἐνθάδε ἀναβολὴν μηδεμίαν ποιησάμενος τῇ ἑξῆς καθίσας ἐπὶ τοῦ βήματος ἐκέλευσα ἀχθῆναι τὸν ἄνδρα·
18 ੧੮ ਪਰ ਜਦੋਂ ਉਹ ਦੇ ਉੱਤੇ ਦੋਸ਼ ਲਗਾਉਣ ਵਾਲੇ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਬਾਰੇ ਆਖੀ ਜਿਹੀ ਮੈਂ ਸਮਝਦਾ ਸੀ।
περὶ οὗ σταθέντες οἱ κατήγοροι οὐδεμίαν αἰτίαν ἔφερον ὧν ἐγὼ ὑπενόουν πονηρῶν,
19 ੧੯ ਪਰ ਉਹ ਆਪਣੀ ਦੇਵਪੂਜਾ ਬਾਰੇ ਅਤੇ ਕਿਸੇ ਯਿਸੂ ਦੇ ਵਿਖੇ ਜੋ ਮਰ ਚੁੱਕਿਆ ਪਰ ਪੌਲੁਸ ਆਖਦਾ ਕਿ ਉਹ ਤਾਂ ਜਿਉਂਦਾ ਹੈ ਉਸ ਨਾਲ ਝਗੜਾ ਕਰਦੇ ਸਨ।
ζητήματα δέ τινα περὶ τῆς ἰδίας δεισιδαιμονίας εἶχον πρὸς αὐτὸν καὶ περί τινος Ἰησοῦ τεθνηκότος, ὃν ἔφασκεν ὁ Παῦλος ζῆν.
20 ੨੦ ਜਦੋਂ ਮੈਂ ਦੁਬਧਾ ਵਿੱਚ ਪਿਆ ਕਿ ਇਨ੍ਹਾਂ ਗੱਲਾਂ ਦਾ ਕਿਵੇਂ ਨਿਬੇੜਾ ਕਰਾਂ ਤਾਂ ਮੈਂ ਪੁੱਛਿਆ, ਤੂੰ ਯਰੂਸ਼ਲਮ ਵਿੱਚ ਜਾਣ ਲਈ ਸਹਿਮਤ ਹੈਂ ਜੋ ਉੱਥੇ ਇਨ੍ਹਾਂ ਗੱਲਾਂ ਦੇ ਬਾਰੇ ਤੇਰਾ ਨਿਆਂ ਹੋਵੇ?
ἀπορούμενος δὲ ἐγὼ τὴν περὶ τούτων ζήτησιν ἔλεγον εἰ βούλοιτο πορεύεσθαι εἰς Ἱεροσόλυμα κἀκεῖ κρίνεσθαι περὶ τούτων.
21 ੨੧ ਪਰ ਜਦੋਂ ਪੌਲੁਸ ਨੇ ਦੁਹਾਈ ਦਿੱਤੀ ਜੋ ਮੇਰਾ ਨਿਆਂ ਪਾਤਸ਼ਾਹ ਦੀ ਅਦਾਲਤ ਉੱਤੇ ਰਹਿਣ ਦਿਓ ਤਾਂ ਮੈਂ ਹੁਕਮ ਦਿੱਤਾ ਜੋ ਉਹ ਨਜ਼ਰਬੰਦ ਰਹੇ ਜਦੋਂ ਤੱਕ ਮੈਂ ਉਹ ਨੂੰ ਕੈਸਰ ਕੋਲ ਨਾ ਭੇਜਾਂ।
τοῦ δὲ Παύλου ἐπικαλεσαμένου τηρηθῆναι αὐτὸν εἰς τὴν τοῦ Σεβαστοῦ διάγνωσιν, ἐκέλευσα τηρεῖσθαι αὐτὸν ἕως οὗ ἀναπέμψω αὐτὸν πρὸς Καίσαρα.
22 ੨੨ ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਕਿਹਾ ਕਿ ਮੈਂ ਆਪ ਵੀ ਉਸ ਮਨੁੱਖ ਨੂੰ ਸੁਣਨਾ ਚਾਹੁੰਦਾ ਹਾਂ। ਉਹ ਬੋਲਿਆ, ਤੂੰ ਕੱਲ ਉਹ ਦੀ ਸੁਣ ਲਵੀਂ।
Ἀγρίππας δὲ πρὸς τὸν Φῆστον Ἐβουλόμην καὶ αὐτὸς τοῦ ἀνθρώπου ἀκοῦσαι. Αὔριον, φησίν, ἀκούσῃ αὐτοῦ.
23 ੨੩ ਸੋ ਦੂਜੇ ਦਿਨ ਜਦੋਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ ਅਤੇ ਫੌਜ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਨਾਲ ਕਚਿਹਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ।
Τῇ οὖν ἐπαύριον ἐλθόντος τοῦ Ἀγρίππα καὶ τῆς Βερνίκης μετὰ πολλῆς φαντασίας καὶ εἰσελθόντων εἰς τὸ ἀκροατήριον σύν τε χιλιάρχοις καὶ ἀνδράσιν τοῖς κατ’ ἐξοχὴν τῆς πόλεως, καὶ κελεύσαντος τοῦ Φήστου ἤχθη ὁ Παῦλος.
24 ੨੪ ਤਦ ਫ਼ੇਸਤੁਸ ਨੇ ਆਖਿਆ, ਹੇ ਰਾਜਾ ਅਗ੍ਰਿੱਪਾ ਅਤੇ ਸਭ ਲੋਕੋ ਜਿਹੜੇ ਇੱਥੇ ਸਾਡੇ ਨਾਲ ਹਾਜ਼ਰ ਹੋ, ਤੁਸੀਂ ਇਸ ਮਨੁੱਖ ਨੂੰ ਵੇਖਦੇ ਹੋ ਜਿਹ ਦੇ ਕਾਰਨ ਯਹੂਦੀਆਂ ਦੇ ਸਾਰੇ ਲੋਕ ਯਰੂਸ਼ਲਮ ਵਿੱਚ ਅਤੇ ਇੱਥੇ ਵੀ ਮੇਰੇ ਪਿੱਛੇ ਪਏ ਅਤੇ ਇਹ ਰੌਲ਼ਾ ਪਾਉਂਦੇ ਸਨ ਜੋ ਇਹ ਦਾ ਅੱਗੇ ਨੂੰ ਜਿਉਂਦਾ ਰਹਿਣਾ ਹੀ ਯੋਗ ਨਹੀਂ।
καί φησιν ὁ Φῆστος Ἀγρίππα βασιλεῦ καὶ πάντες οἱ συνπαρόντες ἡμῖν ἄνδρες, θεωρεῖτε τοῦτον περὶ οὗ ἅπαν τὸ πλῆθος τῶν Ἰουδαίων ἐνέτυχόν μοι ἔν τε Ἱεροσολύμοις καὶ ἐνθάδε, βοῶντες μὴ δεῖν αὐτὸν ζῆν μηκέτι.
25 ੨੫ ਪਰ ਮੈਂ ਜਾਣ ਲਿਆ ਜੋ ਉਹ ਨੇ ਕਤਲ ਦੇ ਲਾਇਕ ਕੁਝ ਨਹੀਂ ਕੀਤਾ ਅਤੇ ਜਦੋਂ ਉਸ ਨੇ ਆਪ ਪਾਤਸ਼ਾਹ ਦੀ ਦੁਹਾਈ ਦਿੱਤੀ ਤਦ ਮੈਂ ਫੈਸਲਾ ਕੀਤਾ ਜੋ ਉਹ ਨੂੰ ਭੇਜ ਦਿਆਂ।
ἐγὼ δὲ κατελαβόμην μηδὲν ἄξιον αὐτὸν θανάτου πεπραχέναι, αὐτοῦ δὲ τούτου ἐπικαλεσαμένου τὸν Σεβαστὸν ἔκρινα πέμπειν.
26 ੨੬ ਪਰ ਮੈਨੂੰ ਉਹ ਦੇ ਵਿਖੇ ਕੋਈ ਠੀਕ ਗੱਲ ਨਹੀਂ ਦਿੱਸਦੀ ਜੋ ਆਪਣੇ ਮਾਲਕ ਨੂੰ ਲਿਖਾਂ ਇਸ ਲਈ ਮੈਂ ਉਹ ਨੂੰ ਤੁਹਾਡੇ ਅੱਗੇ ਖ਼ਾਸ ਕਰਕੇ, ਹੇ ਰਾਜਾ ਅਗ੍ਰਿੱਪਾ, ਤੇਰੇ ਅੱਗੇ ਹਾਜ਼ਰ ਕੀਤਾ ਹੈ ਜੋ ਜਾਂਚ-ਪੜਤਾਲ ਤੋਂ ਬਾਅਦ ਮੈਂ ਕੁਝ ਲਿਖ ਸਕਾਂ।
περὶ οὗ ἀσφαλές τι γράψαι τῷ κυρίῳ οὐκ ἔχω· διὸ προήγαγον αὐτὸν ἐφ’ ὑμῶν καὶ μάλιστα ἐπὶ σοῦ, βασιλεῦ Ἀγρίππα, ὅπως τῆς ἀνακρίσεως γενομένης σχῶ τί γράψω·
27 ੨੭ ਕਿਉਂ ਜੋ ਮੈਨੂੰ ਇਹ ਗੱਲ ਸਿਆਣੀ ਨਹੀਂ ਲੱਗਦੀ ਕਿ ਇੱਕ ਕੈਦੀ ਭੇਜਾਂ ਅਤੇ ਨਾਲ ਹੀ ਨਾ ਦੱਸਾਂ ਜੋ ਕੀ ਦੋਸ਼ ਉਹ ਦੇ ਉੱਤੇ ਲਾਏ ਗਏ ਹਨ।
ἄλογον γάρ μοι δοκεῖ πέμποντα δέσμιον μὴ καὶ τὰς κατ’ αὐτοῦ αἰτίας σημᾶναι.