< ਰਸੂਲਾਂ ਦੇ ਕਰਤੱਬ 26 >
1 ੧ ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਆਗਿਆ ਹੈ। ਤਦ ਪੌਲੁਸ ਬਾਂਹ ਕੱਢ ਕੇ ਆਪਣੀ ਸਫ਼ਾਈ ਵਿੱਚ ਇਹ ਕਹਿਣ ਲੱਗਾ,
So Agrippa said to Paul, “You may speak for yourself.” Then Paul stretched out his hand and made his defense.
2 ੨ ਹੇ ਰਾਜਾ ਅਗ੍ਰਿੱਪਾ, ਮੈਂ ਆਪਣੇ ਆਪ ਨੂੰ ਧੰਨ ਸਮਝਦਾ ਹਾਂ ਕਿ ਜਿਨ੍ਹਾਂ ਗੱਲਾਂ ਦਾ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ ਉਨ੍ਹਾਂ ਸਭਨਾਂ ਦੀ ਅੱਜ ਤੁਹਾਡੇ ਅੱਗੇ ਮੈਂ ਸਫ਼ਾਈ ਦਿੰਦਾ ਹਾਂ।
“I regard myself as happy, King Agrippa, to make my case before you today against all the accusations of the Jews;
3 ੩ ਖ਼ਾਸ ਕਰਕੇ ਇਸ ਲਈ ਜੋ ਤੁਸੀਂ ਯਹੂਦੀਆਂ ਦੀਆਂ ਸਾਰੀਆਂ ਚਾਲਾਂ ਅਤੇ ਝਗੜਿਆਂ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋ। ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ, ਧੀਰਜ ਨਾਲ ਮੇਰੀ ਗੱਲ ਸੁਣੋ।
especially, because you are an expert in all the Jewish customs and questions. So I ask you to hear me patiently.
4 ੪ ਸਾਰੇ ਯਹੂਦੀ ਜਵਾਨੀ ਤੋਂ ਮੇਰੀ ਚਾਲ ਨੂੰ ਜਾਣਦੇ ਹਨ, ਜਿਹੜੀ ਮੁੱਢੋਂ ਆਪਣੀ ਕੌਮ ਵਿੱਚ ਅਤੇ ਯਰੂਸ਼ਲਮ ਵਿੱਚ ਸੀ।
Truly, all the Jews know how I lived from my youth in my own nation and at Jerusalem.
5 ੫ ਸੋ ਜੇ ਉਹ ਗਵਾਹੀ ਦੇਣੀ ਚਾਹੁਣ ਤਾਂ ਮੁੱਢੋਂ ਮੈਨੂੰ ਜਾਣਦੇ ਹਨ ਕਿ ਸਾਡੇ ਧਰਮ ਦੇ ਸਭ ਤੋਂ ਕਠੋਰ ਪੰਥ ਦੇ ਅਨੁਸਾਰ ਮੈਂ ਫ਼ਰੀਸੀ ਚਾਲ ਚੱਲਿਆ।
They knew me from the beginning and they should admit that I lived as a Pharisee, the strictest party of our religion.
6 ੬ ਅਤੇ ਹੁਣ ਮੈਂ ਉਸ ਵਾਇਦੇ ਦੀ ਆਸ ਦੇ ਕਾਰਨ ਜਿਹੜਾ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨਾਲ ਕੀਤਾ ਸੀ ਅਦਾਲਤ ਵਿੱਚ ਖੜ੍ਹਾ ਹਾਂ।
Now I stand here to be judged because of my certain hope in the promise made by God to our fathers.
7 ੭ ਉਸੇ ਵਾਇਦੇ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੇ ਬਾਰਾਂ ਗੋਤ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ। ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ!
For this is the promise that our twelve tribes sought to receive as they earnestly worshiped God night and day. It is for this certain hope, King Agrippa, that the Jews accuse me.
8 ੮ ਇਸ ਗੱਲ ਨੂੰ ਕਿਉਂ ਅਸੰਭਵ ਮੰਨਦੇ ਹੋ ਕਿ ਪਰਮੇਸ਼ੁਰ ਮੁਰਦਿਆਂ ਨੂੰ ਜਿਉਂਦਾ ਕਰੇ?
Why should any of you think it is unbelievable that God raises the dead?
9 ੯ ਮੈਂ ਤਾਂ ਆਪਣੇ ਮਨ ਵਿੱਚ ਸਮਝਿਆ ਕਿ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹੁਤ ਕੁਝ ਕਰਨਾ ਚਾਹੀਦਾ ਹੈ।
Now indeed, I myself thought that I should do many things against the name of Jesus of Nazareth.
10 ੧੦ ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ, ਅਤੇ ਮੁੱਖ ਜਾਜਕਾਂ ਕੋਲੋਂ ਅਧਿਕਾਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਦੋਂ ਉਹ ਮਾਰੇ ਜਾਂਦੇ ਸਨ ਤਾਂ ਮੈਂ ਉਹਨਾਂ ਦੇ ਵਿਰੁੱਧ ਸਹਿਮਤ ਹੁੰਦਾ ਸੀ।
I did these in Jerusalem. I locked up many of the saints in prison by the authority I received from the chief priests, and when they were killed, I cast my vote against them.
11 ੧੧ ਮੈਂ ਹਰੇਕ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਯਿਸੂ ਦੇ ਵਿਰੁੱਧ ਗਲਤ ਬੋਲਣ ਦੇ ਲਈ ਉਨ੍ਹਾਂ ਨੂੰ ਤੰਗ ਕੀਤਾ, ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸ਼ੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੱਕ ਵੀ ਉਨ੍ਹਾਂ ਨੂੰ ਸਤਾਉਂਦਾ ਸੀ।
I punished them many times in all the synagogues and I tried to force them to blaspheme. I was furiously enraged against them and I persecuted them even to foreign cities.
12 ੧੨ ਜਦੋਂ ਮੈਂ ਮੁੱਖ ਜਾਜਕਾਂ ਤੋਂ ਅਧਿਕਾਰ ਅਤੇ ਆਗਿਆ ਪਾ ਕੇ ਇਸ ਗੱਲ ਲਈ ਦੰਮਿਸ਼ਕ ਨੂੰ ਜਾ ਰਿਹਾ ਸੀ।
While I was doing this, I went to Damascus with authority and orders from the chief priests;
13 ੧੩ ਤਾਂ ਹੇ ਰਾਜਾ, ਦੁਪਹਿਰ ਦੇ ਵੇਲੇ ਮੈਂ ਰਾਹ ਵਿੱਚ ਅਕਾਸ਼ ਤੋਂ ਇੱਕ ਜੋਤ ਸੂਰਜ ਨਾਲੋਂ ਵੀ ਵੱਧ ਚਮਕਦਾਰ ਆਪਣੇ ਅਤੇ ਆਪਣਿਆਂ ਸਾਥੀਆਂ ਦੇ ਚੁਫ਼ੇਰੇ ਚਮਕਦੀ ਵੇਖੀ।
and on the way there, at midday, King, I saw a light from heaven that was brighter than the sun and it shone around both me and the men who were traveling with me.
14 ੧੪ ਅਤੇ ਜਦੋਂ ਅਸੀਂ ਸਭ ਧਰਤੀ ਉੱਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਸ਼ਾ ਵਿੱਚ ਮੈਨੂੰ ਇਸ ਤਰ੍ਹਾਂ ਆਖਦੀ ਸੀ ਕਿ ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਮੇਖਾਂ ਲੱਗੀ ਸੋਟੀ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!
When we all fell to the ground, I heard a voice speaking to me that said in the Hebrew language, 'Saul, Saul, why do you persecute me? It is hard for you to kick a goad.'
15 ੧੫ ਤਾਂ ਮੈਂ ਆਖਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਪ੍ਰਭੂ ਬੋਲਿਆ, ਮੈਂ ਯਿਸੂ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ।
Then I said, 'Who are you, Lord?' The Lord replied, 'I am Jesus whom you persecute.
16 ੧੬ ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੂੰ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦੇਵਾਂਗਾ, ਤੈਨੂੰ ਸੇਵਕ ਅਤੇ ਗਵਾਹ ਠਹਿਰਾਵਾਂ।
Now get up and stand on your feet; because for this purpose I appeared to you, to appoint you to be a servant and a witness concerning the things that you know about me now and the things that I will show to you later;
17 ੧੭ ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ।
and I will rescue you from the people and from the Gentiles to whom I am sending you,
18 ੧੮ ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ।
to open their eyes and to turn them from darkness to light and from the power of Satan to God, so that they may receive from God the forgiveness of sins and the inheritance that I give to them who are sanctified by faith in me.'
19 ੧੯ ਸੋ ਹੇ ਰਾਜਾ ਅਗ੍ਰਿੱਪਾ, ਮੈਂ ਉਸ ਸਵਰਗੀ ਦਰਸ਼ਣ ਤੋਂ ਬੇਮੁੱਖ ਨਾ ਹੋਇਆ।
Therefore, King Agrippa, I did not disobey the heavenly vision;
20 ੨੦ ਸਗੋਂ ਪਹਿਲਾਂ ਦੰਮਿਸ਼ਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ।
but, to those in Damascus first, and then at Jerusalem, and throughout all the country of Judea, and also to the Gentiles, I gave them the message that that they should repent and turn to God, doing deeds worthy of repentance.
21 ੨੧ ਇਨ੍ਹਾਂ ਹੀ ਗੱਲਾਂ ਕਰਕੇ ਯਹੂਦੀਆਂ ਨੇ ਮੈਨੂੰ ਹੈਕਲ ਵਿੱਚ ਫੜ ਲਿਆ ਅਤੇ ਮੈਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕੀਤੀ।
For this cause the Jews arrested me in the temple and tried to kill me.
22 ੨੨ ਸੋ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਅੱਜ ਤੱਕ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ, ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਕਿ ਇਹ ਹੋਣਗੀਆਂ, ਉਨ੍ਹਾਂ ਤੋਂ ਬਿਨ੍ਹਾਂ ਮੈਂ ਹੋਰ ਕੁਝ ਨਹੀਂ ਕਹਿੰਦਾ
God has helped me until now, so I stand and testify to the common people and to the great ones about nothing more than what the prophets and Moses said would happen—
23 ੨੩ ਇਹ ਜ਼ਰੂਰੀ ਹੈ ਜੋ ਮਸੀਹ ਦੁੱਖ ਝੱਲੇ ਅਤੇ ਮੁਰਦਿਆਂ ਦੇ ਜੀ ਉੱਠਣ ਵਾਲਿਆਂ ਵਿੱਚੋਂ ਪਹਿਲਾ ਹੋ ਕੇ, ਇਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ।
that Christ must suffer and that by being the first to rise from the dead, he would proclaim light to our own people and to the Gentiles.”
24 ੨੪ ਜਦੋਂ ਉਹ ਆਪਣੀ ਇਹ ਸਫ਼ਾਈ ਦੇ ਰਿਹਾ ਸੀ ਤਾਂ ਫ਼ੇਸਤੁਸ ਨੇ ਉੱਚੀ ਅਵਾਜ਼ ਨਾਲ ਆਖਿਆ, ਹੇ ਪੌਲੁਸ, ਤੂੰ ਪਾਗਲ ਹੈਂ, ਬਹੁਤ ਜਿਆਦਾ ਵਿੱਦਿਆ ਨੇ ਤੈਨੂੰ ਪਾਗਲ ਕਰ ਦਿੱਤਾ ਹੈ।
As Paul completed his defense, Festus said with a loud voice, “Paul, you are insane; your great learning makes you insane.”
25 ੨੫ ਪੌਲੁਸ ਨੇ ਆਖਿਆ, ਹੇ ਫ਼ੇਸਤੁਸ ਬਹਾਦੁਰ, ਮੈਂ ਪਾਗਲ ਨਹੀਂ ਸਗੋਂ ਸਚਿਆਈ ਅਤੇ ਸਮਝ ਦੀਆਂ ਗੱਲਾਂ ਕਰਦਾ ਹਾਂ।
But Paul said, “I am not insane, most excellent Festus, but what I am declaring is true and rational.
26 ੨੬ ਕਿਉਂਕਿ ਰਾਜਾ, ਜਿਸ ਦੇ ਸਾਹਮਣੇ ਮੈਂ ਬਿਨ੍ਹਾਂ ਡਰ ਤੋਂ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ, ਕਿਉਂਕਿ ਮੈਨੂੰ ਵਿਸ਼ਵਾਸ ਹੈ ਕਿ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਕਿਉਂਕਿ ਇਹ ਘਟਨਾ ਕੋਨੇ ਵਿੱਚ ਨਹੀਂ ਵਾਪਰੀ।
For the king knows about these things; and so, I speak freely to him, for I am persuaded that none of this is hidden from him; for this has not been done in a corner.
27 ੨੭ ਹੇ ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਤੇ ਵਿਸ਼ਵਾਸ ਕਰਦੇ ਹੋ? ਮੈਂ ਤਾਂ ਜਾਣਦਾ ਹਾਂ ਕਿ ਤੁਸੀਂ ਵਿਸ਼ਵਾਸ ਕਰਦੇ ਹੋ?
Do you believe the prophets, King Agrippa? I know that you believe.”
28 ੨੮ ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਸ ਹੋਵੇਗੀ ਕਿ ਮੈਨੂੰ ਥੋੜ੍ਹੇ ਸਮੇਂ ਵਿੱਚ ਮੈਨੂੰ ਮਸੀਹੀ ਕਰ ਲਵੇਂ!
Agrippa said to Paul, “In a short time would you persuade me and make me a Christian?”
29 ੨੯ ਪੌਲੁਸ ਬੋਲਿਆ, ਪਰਮੇਸ਼ੁਰ ਕਰੇ ਕਿ ਭਾਵੇਂ ਥੋੜ੍ਹੇ ਭਾਵੇਂ ਬਹੁਤ ਸਮੇਂ ਵਿੱਚ, ਕੇਵਲ ਤੁਸੀਂ ਹੀ ਨਹੀਂ ਪਰ ਉਹ ਸਭ ਵੀ ਜਿਹੜੇ ਅੱਜ ਦੇ ਦਿਨ ਮੇਰੀ ਸੁਣਦੇ ਹਨ, ਇਨ੍ਹਾਂ ਬੰਧਨਾਂ ਤੋਂ ਬਿਨ੍ਹਾਂ ਇਹੋ ਜਿਹੇ ਹੋ ਜਾਣ ਜਿਹੋ ਜਿਹਾ ਮੈਂ ਹਾਂ!
Paul said, “I pray to God, that whether in a short or long time, not you only, but also all that hear me today, would be like me, but without these prison chains.”
30 ੩੦ ਤਦ ਰਾਜਾ, ਹਾਕਮ, ਬਰਨੀਕੇ ਅਤੇ ਉਹ ਜਿਹੜੇ ਉਨ੍ਹਾਂ ਦੇ ਨਾਲ ਬੈਠੇ ਸਨ ਉੱਠ ਖੜੇ ਹੋਏ
Then the king stood up, and the governor, and Bernice also, and those who were sitting with them;
31 ੩੧ ਅਤੇ ਅਲੱਗ ਜਾ ਕੇ ਆਪਸ ਵਿੱਚ ਗੱਲਾਂ ਕਰ ਕੇ ਕਹਿਣ ਲੱਗੇ ਜੋ ਇਹ ਮਨੁੱਖ ਤਾਂ ਮਾਰੇ ਜਾਣ ਜਾਂ ਕੈਦ ਹੋਣ ਦੇ ਲਾਇਕ ਕੁਝ ਨਹੀਂ ਕਰਦਾ।
when they left the hall, they talked to one another and said, “This man does nothing worthy of death or of bonds.”
32 ੩੨ ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਆਖਿਆ, ਕਿ ਜੇ ਇਹ ਮਨੁੱਖ ਕੈਸਰ ਦੀ ਦੁਹਾਈ ਨਾ ਦਿੰਦਾ ਤਾਂ ਛੁੱਟ ਸਕਦਾ ਸੀ।
Agrippa said to Festus, “This man could have been freed if he had not appealed to Caesar.”