< ਰਸੂਲਾਂ ਦੇ ਕਰਤੱਬ 27 >
1 ੧ ਜਦੋਂ ਇਹ ਗੱਲ ਨਿਸ਼ਚਿਤ ਹੋਈ ਕਿ ਅਸੀਂ ਜਹਾਜ਼ ਉੱਤੇ ਚੜ੍ਹ ਕੇ ਇਤਾਲਿਯਾ ਨੂੰ ਜਾਈਏ, ਤਾਂ ਉਨ੍ਹਾਂ ਨੇ ਪੌਲੁਸ ਅਤੇ ਕਈ ਹੋਰ ਕੈਦੀਆਂ ਨੂੰ ਯੂਲਿਉਸ ਨਾਮ ਦੇ ਪਾਤਸ਼ਾਹੀ ਪਲਟਣ ਦੇ ਇੱਕ ਸੂਬੇਦਾਰ ਨੂੰ ਸੌਂਪ ਦਿੱਤਾ!
Ὡς δὲ ἐκρίθη τοῦ ἀποπλεῖν ἡμᾶς εἰς τὴν Ἰταλίαν, παρεδίδουν τόν τε Παῦλον καί τινας ἑτέρους δεσμώτας ἑκατοντάρχῃ ὀνόματι Ἰουλίῳ σπείρης Σεβαστῆς.
2 ੨ ਅਤੇ ਅਸੀਂ ਅਦ੍ਰਮੁਤਿਯੁਮ ਦੇ ਇੱਕ ਜਹਾਜ਼ ਤੇ ਜਿਹੜਾ ਏਸ਼ੀਆ ਦੇ ਕਿਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ, ਸਵਾਰ ਹੋ ਕੇ ਤੁਰ ਪਏ ਅਤੇ ਅਰਿਸਤਰਖੁਸ ਥੱਸਲੁਨੀਕੇ ਦਾ ਇੱਕ ਮਕਦੂਨੀ ਸਾਡੇ ਨਾਲ ਸੀ।
ἐπιβάντες δὲ πλοίῳ Ἀδραμυττηνῷ μέλλοντι πλεῖν εἰς τοὺς κατὰ τὴν Ἀσίαν τόπους, ἀνήχθημεν, ὄντος σὺν ἡμῖν Ἀριστάρχου Μακεδόνος Θεσσαλονικέως.
3 ੩ ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਚੰਗਾ ਸਲੂਕ ਕਰਕੇ ਪਰਵਾਨਗੀ ਦਿੱਤੀ ਜੋ ਆਪਣੇ ਮਿੱਤਰਾਂ ਕੋਲ ਜਾ ਕੇ ਆਰਾਮ ਕਰੇ।
τῇ τε ἑτέρᾳ κατήχθημεν εἰς Σιδῶνα, φιλανθρώπως τε ὁ Ἰούλιος τῷ Παύλῳ χρησάμενος ἐπέτρεψεν πρὸς τοὺς φίλους πορευθέντι ἐπιμελείας τυχεῖν.
4 ੪ ਉੱਥੋਂ ਜਹਾਜ਼ ਖੋਲ੍ਹ ਕੇ ਅਸੀਂ ਕੁਪਰੁਸ ਦੇ ਉਹਲੇ ਜਾ ਨਿੱਕਲੇ ਕਿਉਂ ਜੋ ਪੌਣ ਸਾਹਮਣੀ ਸੀ।
κἀκεῖθεν ἀναχθέντες ὑπεπλεύσαμεν τὴν Κύπρον διὰ τὸ τοὺς ἀνέμους εἶναι ἐναντίους,
5 ੫ ਅਤੇ ਜਦੋਂ ਅਸੀਂ ਕਿਲਕਿਯਾ ਅਤੇ ਪਮਫ਼ੁਲਿਯਾ ਦੇ ਲਾਗੇ ਦੇ ਸਮੁੰਦਰੋਂ ਪਾਰ ਲੰਘੇ ਤਾਂ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਉਤਰੇ।
τό τε πέλαγος τὸ κατὰ τὴν Κιλικίαν καὶ Παμφυλίαν διαπλεύσαντες, κατήλθαμεν εἰς Μύῤῥα τῆς Λυκίας.
6 ੬ ਉੱਥੇ ਸੂਬੇਦਾਰ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਇਤਾਲਿਯਾ ਨੂੰ ਜਾਣ ਵਾਲਾ ਵੇਖ ਕੇ, ਸਾਨੂੰ ਉਹ ਦੇ ਉੱਤੇ ਜਾ ਚੜਾਇਆ।
κἀκεῖ εὑρὼν ὁ ἑκατοντάρχης πλοῖον Ἀλεξανδρῖνον πλέον εἰς τὴν Ἰταλίαν, ἐνεβίβασεν ἡμᾶς εἰς αὐτό.
7 ੭ ਅਤੇ ਜਦੋਂ ਅਸੀਂ ਬਹੁਤ ਦਿਨਾਂ ਤੱਕ ਹੌਲੀ-ਹੌਲੀ ਚੱਲਦੇ ਰਹੇ ਅਤੇ ਮੁਸ਼ਕਿਲ ਨਾਲ ਕਨੀਦੁਸ ਦੇ ਸਾਹਮਣੇ ਪਹੁੰਚੇ ਕਿਉਂਕਿ ਪੌਣ ਸਾਨੂੰ ਅੱਗੇ ਵਧਣ ਨਹੀਂ ਦਿੰਦੀ ਸੀ ਤਾਂ ਅਸੀਂ ਕਰੇਤ ਦੇ ਉਹਲੇ ਸਲਮੋਨੇ ਦੇ ਸਾਹਮਣੇ ਚੱਲਣਾ ਸ਼ੁਰੂ ਕੀਤਾ!
ἐν ἱκαναῖς δὲ ἡμέραις βραδυπλοοῦντες καὶ μόλις γενόμενοι κατὰ τὴν Κνίδον, μὴ προσεῶντος ἡμᾶς τοῦ ἀνέμου, ὑπεπλεύσαμεν τὴν Κρήτην κατὰ Σαλμώνην,
8 ੮ ਅਤੇ ਮੁਸ਼ਕਿਲ ਨਾਲ ਉਹ ਦੇ ਨੇੜੇ ਹੋ ਕੇ ਸੁੰਦਰ ਘਾਟ ਨਾਮ ਦੀ ਇੱਕ ਥਾਂ ਪਹੁੰਚੇ। ਉੱਥੋਂ ਲਸਾਯਾ ਨਗਰ ਨੇੜੇ ਹੀ ਸੀ।
μόλις τε παραλεγόμενοι αὐτὴν ἤλθομεν εἰς τόπον τινὰ καλούμενον Καλοὺς Λιμένας, ᾧ ἐγγὺς ἦν πόλις Λασέα.
9 ੯ ਜਦੋਂ ਬਹੁਤ ਸਮਾਂ ਬੀਤ ਗਿਆ ਅਤੇ ਸਮੁੰਦਰ ਦਾ ਸਫ਼ਰ ਡਰਾਉਣਾ ਹੋ ਗਿਆ ਸੀ, ਇਸ ਲਈ ਜੋ ਵਰਤ ਦੇ ਦਿਨ ਲੰਘ ਚੁੱਕੇ ਸਨ ਤਾਂ ਪੌਲੁਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਸਮਝਾਇਆ!
ἱκανοῦ δὲ χρόνου διαγενομένου, καὶ ὄντος ἤδη ἐπισφαλοῦς τοῦ πλοὸς διὰ τὸ καὶ τὴν νηστείαν ἤδη παρεληλυθέναι, παρῄνει ὁ Παῦλος
10 ੧੦ ਕਿ ਹੇ ਪੁਰਖੋ, ਮੈਨੂੰ ਦਿਸਦਾ ਹੈ ਜੋ ਇਸ ਸਫ਼ਰ ਵਿੱਚ ਬੁਰਾ ਹਾਲ ਅਤੇ ਬਹੁਤ ਨੁਕਸਾਨ ਹੋਣ ਵਾਲਾ ਹੈ, ਕੇਵਲ ਮਾਲ ਅਤੇ ਜਹਾਜ਼ ਦਾ ਹੀ ਨਹੀਂ ਸਗੋਂ ਸਾਡੇ ਪ੍ਰਾਣਾਂ ਦਾ ਵੀ!
λέγων αὐτοῖς, Ἄνδρες, θεωρῶ ὅτι μετὰ ὕβρεως καὶ πολλῆς ζημίας οὐ μόνον τοῦ φορτίου καὶ τοῦ πλοίου ἀλλὰ καὶ τῶν ψυχῶν ἡμῶν μέλλειν ἔσεσθαι τὸν πλοῦν.
11 ੧੧ ਪਰ ਸੂਬੇਦਾਰ ਨੇ ਪੌਲੁਸ ਦੀਆਂ ਗੱਲਾਂ ਨਾਲੋਂ ਮਲਾਹਾਂ ਦੀਆਂ ਅਤੇ ਜਹਾਜ਼ ਦੇ ਮਾਲਕ ਦੀਆਂ ਗੱਲਾਂ ਨੂੰ ਵੱਧ ਮੰਨਿਆ!
ὁ δὲ ἑκατοντάρχης τῷ κυβερνήτῃ καὶ τῷ ναυκλήρῳ μᾶλλον ἐπείθετο ἢ τοῖς ὑπὸ Παύλου λεγομένοις.
12 ੧੨ ਅਤੇ ਇਸ ਲਈ ਕਿ ਉਹ ਸਥਾਨ ਸਿਆਲ ਕੱਟਣ ਲਈ ਚੰਗਾ ਨਹੀਂ ਸੀ, ਬਹੁਤਿਆਂ ਨੇ ਇਹ ਸਲਾਹ ਦਿੱਤੀ ਜੋ ਇਥੋਂ ਚੱਲੇ ਚੱਲੀਏ ਕਿ ਜੇ ਕਿਵੇਂ ਹੋ ਸਕੇ ਤਾਂ ਫੈਨੀਕੁਸ ਤੱਕ ਪਹੁੰਚ ਕੇ ਸਿਆਲ ਕੱਟੀਏ, ਜੋ ਕਰੇਤ ਦਾ ਇੱਕ ਘਾਟ ਹੈ ਜਿਹੜਾ ਉੱਤਰ ਪੂਰਬ ਅਤੇ ਦੱਖਣ ਪੂਰਬ ਦੇ ਕੋਨੇ ਦੀ ਵੱਲ ਹੈ!
ἀνευθέτου δὲ τοῦ λιμένος ὑπάρχοντος πρὸς παραχειμασίαν, οἱ πλείονες ἔθεντο βουλὴν ἀναχθῆναι ἐκεῖθεν, εἴ πως δύναιντο καταντήσαντες εἰς Φοίνικα παραχειμάσαι, λιμένα τῆς Κρήτης βλέποντα κατὰ λίβα καὶ κατὰ χῶρον.
13 ੧੩ ਅਤੇ ਜਦੋਂ ਦੱਖਣ ਦੀ ਪੌਣ ਹੌਲੀ-ਹੌਲੀ ਵਗਣ ਲੱਗੀ, ਉਨ੍ਹਾਂ ਇਹ ਸਮਝ ਕੇ ਕਿ ਸਾਡਾ ਕੰਮ ਪੂਰਾ ਹੋ ਗਿਆ ਹੈ ਲੰਗਰ ਚੁੱਕ ਲਿਆ ਅਤੇ ਕਰੇਤ ਦੇ ਨਾਲ-ਨਾਲ ਹੋ ਤੁਰੇ!
ὑποπνεύσαντος δὲ νότου δόξαντες τῆς προθέσεως κεκρατηκέναι, ἄραντες ἆσσον παρελέγοντο τὴν Κρήτην.
14 ੧੪ ਪਰ ਥੋੜ੍ਹੇ ਸਮੇਂ ਤੋਂ ਬਾਅਦ ਉਸ ਪਾਸਿਓਂ ਇੱਕ ਵੱਡਾ ਤੂਫਾਨ ਆਇਆ, ਜਿਹ ਨੂੰ ਯੂਰਕੂਲੇਨ ਕਹਿੰਦੇ ਹਨ!
μετ᾽ οὐ πολὺ δὲ ἔβαλεν κατ᾽ αὐτῆς ἄνεμος τυφωνικὸς ὁ καλούμενος Εὐρακύλων.
15 ੧੫ ਜਦੋਂ ਜਹਾਜ਼ ਉਸ ਵਿੱਚ ਫਸ ਗਿਆ ਅਤੇ ਉਹ ਦੇ ਸਾਹਮਣੇ ਠਹਿਰ ਨਾ ਸਕਿਆ ਤਾਂ ਸਾਡੀ ਕੋਈ ਕੋਸ਼ਿਸ਼ ਕਾਮਯਾਬ ਨਾ ਹੋਈ ਅਤੇ ਅਸੀਂ ਰੁੜ੍ਹਦੇ ਚਲੇ ਗਏ!
συναρπασθέντος δὲ τοῦ πλοίου, καὶ μὴ δυναμένου ἀντοφθαλμεῖν τῷ ἀνέμῳ, ἐπιδόντες ἐφερόμεθα.
16 ੧੬ ਅਤੇ ਕਲੌਦਾ ਨਾਮ ਦੇ ਇੱਕ ਛੋਟੇ ਟਾਪੂ ਹੇਠ ਜਾ ਕੇ ਅਸੀਂ ਮੁਸ਼ਕਿਲ ਨਾਲ ਜਹਾਜ਼ ਦੀ ਢੋਂਗੀ ਨੂੰ ਕਾਬੂ ਵਿੱਚ ਕੀਤਾ!
νησίον δέ τι ὑποδραμόντες καλούμενον Καῦδα, ἰσχύσαμεν μόλις περικρατεῖς γενέσθαι τῆς σκάφης,
17 ੧੭ ਸੋ ਜਦੋਂ ਉਨ੍ਹਾਂ ਉਸ ਨੂੰ ਚੁੱਕ ਲਿਆ ਤਾਂ ਸਹਾਰਾ ਦੇ ਕੇ ਜਹਾਜ਼ ਨੂੰ ਥੱਲਿਓਂ ਬੰਨਿਆ ਅਤੇ ਇਸ ਡਰ ਦੇ ਕਾਰਨ ਕਿ ਕਿਤੇ ਸੁਰਤਿਸ ਵਿੱਚ ਨਾ ਜਾ ਫਸੀਏ, ਪਾਲ ਲਾਹ ਦਿੱਤੇ ਅਤੇ ਐਂਵੇਂ ਰੁੜ੍ਹਦੇ ਚਲੇ ਗਏ!
ἣν ἄραντες βοηθείαις ἐχρῶντο, ὑποζωννύντες τὸ πλοῖον· φοβούμενοί τε μὴ εἰς τὴν σύρτιν ἐκπέσωσιν, χαλάσαντες τὸ σκεῦος, οὕτως ἐφέροντο.
18 ੧੮ ਜਦੋਂ ਹਨੇਰੀ ਦੇ ਕਾਰਨ ਅਸੀਂ ਬਹੁਤ ਹਿਚਕੋਲੇ ਖਾਧੇ ਤਾਂ ਦੂਜੇ ਦਿਨ ਉਨ੍ਹਾਂ ਨੇ ਜਹਾਜ਼ ਦਾ ਭਾਰ ਕੱਢ ਕੇ ਸੁੱਟ ਦਿੱਤਾ!
σφοδρῶς δὲ χειμαζομένων ἡμῶν τῇ ἑξῆς ἐκβολὴν ἐποιοῦντο·
19 ੧੯ ਅਤੇ ਤੀਜੇ ਦਿਨ ਉਨ੍ਹਾਂ ਆਪਣੇ ਹੱਥੀਂ ਜਹਾਜ਼ ਦਾ ਸਮਾਨ ਵੀ ਉਤਾਰ ਸੁੱਟਿਆ!
καὶ τῇ τρίτῃ αὐτόχειρες τὴν σκευὴν τοῦ πλοίου ἔῤῥιψαν·
20 ੨੦ ਜਦੋਂ ਬਹੁਤ ਦਿਨਾਂ ਤੱਕ ਨਾ ਸੂਰਜ ਨਾ ਤਾਰੇ ਵਿਖਾਈ ਦਿੱਤੇ ਅਤੇ ਵੱਡੀ ਹਨੇਰੀ ਚਲਦੀ ਰਹੀ ਤਾਂ ਆਖ਼ਿਰ ਸਾਡੇ ਬਚਣ ਦੀ ਸਾਰੀ ਆਸ ਖ਼ਤਮ ਹੋ ਗਈ!
μήτε δὲ ἡλίου μήτε ἄστρων ἐπιφαινόντων ἐπὶ πλείονας ἡμέρας, χειμῶνός τε οὐκ ὀλίγου ἐπικειμένου, λοιπὸν περιῃρεῖτο ἐλπὶς πᾶσα τοῦ σῶζεσθαι ἡμᾶς.
21 ੨੧ ਅਤੇ ਬਹੁਤ ਦਿਨ ਭੁੱਖੇ ਰਹਿਣ ਤੋਂ ਬਾਅਦ ਪੌਲੁਸ ਉਨ੍ਹਾਂ ਦੇ ਵਿੱਚ ਖੜ੍ਹਾ ਹੋ ਕੇ ਬੋਲਿਆ, ਹੇ ਪੁਰਖੋ, ਤੁਹਾਨੂੰ ਚਾਹੀਦਾ ਸੀ ਜੋ ਮੇਰੀ ਗੱਲ ਮੰਨ ਕੇ ਕਰੇਤ ਤੋਂ ਜਹਾਜ਼ ਨਾ ਖੋਲ੍ਹਦੇ, ਤਾਂ ਇਹ ਬੁਰਾ ਹਾਲ ਅਤੇ ਨੁਕਸਾਨ ਨਾ ਹੁੰਦਾ!
πολλῆς τε ἀσιτίας ὑπαρχούσης, τότε σταθεὶς ὁ Παῦλος ἐν μέσῳ αὐτῶν εἶπεν, Ἔδει μέν, ὦ ἄνδρες, πειθαρχήσαντάς μοι μὴ ἀνάγεσθαι ἀπὸ τῆς Κρήτης, κερδῆσαί τε τὴν ὕβριν ταύτην καὶ τὴν ζημίαν.
22 ੨੨ ਹੁਣ ਮੈਂ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਹੌਂਸਲਾ ਰੱਖੋ ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ ਪਰ ਕੇਵਲ ਜਹਾਜ਼ ਦਾ ਨੁਕਸਾਨ ਹੋਵੇਗਾ!
καὶ τὰ νῦν παραινῶ ὑμᾶς εὐθυμεῖν· ἀποβολὴ γὰρ ψυχῆς οὐδεμία ἔσται ἐξ ὑμῶν πλὴν τοῦ πλοίου.
23 ੨੩ ਇਸ ਲਈ ਕਿ ਉਹ ਪਰਮੇਸ਼ੁਰ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ, ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆ ਕੇ ਖੜ੍ਹਾ ਹੋਇਆ!
παρέστη γάρ μοι ταύτῃ τῇ νυκτὶ τοῦ θεοῦ οὗ εἰμι ᾧ καὶ λατρεύω ἄγγελος,
24 ੨੪ ਅਤੇ ਬੋਲਿਆ ਕਿ ਹੇ ਪੌਲੁਸ, ਨਾ ਡਰ! ਜ਼ਰੂਰ ਹੈ ਜੋ ਤੂੰ ਕੈਸਰ ਦੇ ਅੱਗੇ ਹਾਜ਼ਰ ਹੋਵੇਂ ਅਤੇ ਵੇਖ ਪਰਮੇਸ਼ੁਰ ਨੇ ਸਭਨਾਂ ਨੂੰ ਜੋ ਤੇਰੇ ਨਾਲ ਜਹਾਜ਼ ਵਿੱਚ ਹਨ, ਤੈਨੂੰ ਬਖਸ਼ ਦਿੱਤਾ ਹੈ!
λέγων, Μὴ φοβοῦ, Παῦλε, Καίσαρί σε δεῖ παραστῆναι, καὶ ἰδοὺ κεχάρισταί σοι ὁ θεὸς πάντας τοὺς πλέοντας μετὰ σοῦ.
25 ੨੫ ਉਪਰੰਤ ਹੇ ਪੁਰਖੋ, ਹੌਂਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦਾ ਵਿਸ਼ਵਾਸ ਕਰਦਾ ਹਾਂ ਕਿ ਜਿਵੇਂ ਮੈਨੂੰ ਕਿਹਾ ਗਿਆ ਹੈ ਉਸੇ ਤਰ੍ਹਾਂ ਹੀ ਹੋਵੇਗਾ!
διὸ εὐθυμεῖτε ἄνδρες· πιστεύω γὰρ τῷ θεῷ ὅτι οὕτως ἔσται καθ᾽ ὃν τρόπον λελάληταί μοι.
26 ੨੬ ਪਰ ਕਿਸੇ ਟਾਪੂ ਵਿੱਚ ਅਸੀਂ ਜ਼ਰੂਰ ਪਹੁੰਚ ਜਾਂਵਾਂਗੇ ।
εἰς νῆσον δέ τινα δεῖ ἡμᾶς ἐκπεσεῖν.
27 ੨੭ ਸੋ ਜਦੋਂ ਚੌਧਵੀਂ ਰਾਤ ਆਈ ਅਤੇ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ-ਉੱਧਰ ਰੁੜ੍ਹਦੇ ਸੀ ਤਾਂ ਅੱਧੀ ਕੁ ਰਾਤੀਂ ਮਲਾਹਾਂ ਨੇ ਮਹਿਸੂਸ ਕੀਤਾ ਕਿ ਅਸੀਂ ਕਿਸੇ ਦੇਸ ਦੇ ਨੇੜੇ ਪਹੁੰਚ ਗਏ ਹਾਂ!
Ὡς δὲ τεσσαρεσκαιδεκάτη νὺξ ἐγένετο, διαφερομένων ἡμῶν ἐν τῷ Ἀδρίᾳ, κατὰ μέσον τῆς νυκτὸς ὑπενόουν οἱ ναῦται προσάγειν τινὰ αὐτοῖς χώραν·
28 ੨੮ ਤਾਂ ਪਾਣੀ ਦੀ ਗਹਿਰਾਈ ਨੂੰ ਨਾਪਿਆ ਜੋ ਅੱਸੀ ਹੱਥ ਨਿੱਕਲਿਆ ਅਤੇ ਕੁਝ ਅੱਗੇ ਵੱਧ ਕੇ ਫੇਰ ਗਹਿਰਾਈ ਨੂੰ ਨਾਪਿਆ ਤਾਂ ਸੱਠ ਹੱਥ ਨਿੱਕਲਿਆ!
καὶ βολίσαντες εὗρον ὀργυιὰς εἴκοσι, βραχὺ δὲ διαστήσαντες καὶ πάλιν βολίσαντες, εὗρον ὀργυιὰς δεκαπέντε·
29 ੨੯ ਅਤੇ ਇਸ ਡਰ ਦੇ ਕਾਰਨ ਕਿ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਜਲਦੀ ਸਵੇਰ ਹੋਣ ਲਈ ਬੇਨਤੀ ਕਰਦੇ ਰਹੇ।
φοβούμενοί τε μήπου κατὰ τραχεῖς τόπους ἐκπέσωμεν, ἐκ πρύμνης ῥίψαντες ἀγκύρας τέσσαρας εὔχοντο ἡμέραν γενέσθαι.
30 ੩੦ ਜਦੋਂ ਮਲਾਹਾਂ ਨੇ ਜਹਾਜ਼ ਉੱਤੋਂ ਭੱਜਣਾ ਚਾਹਿਆ ਅਤੇ ਅਗਲੇ ਪਾਸਿਓਂ ਲੰਗਰ ਪਾਉਣ ਦੇ ਬਹਾਨੇ ਨਾਲ ਢੋਂਗੀ ਨੂੰ ਸਮੁੰਦਰ ਵਿੱਚ ਉਤਾਰਿਆ!
τῶν δὲ ναυτῶν ζητούντων φυγεῖν ἐκ τοῦ πλοίου, καὶ χαλασάντων τὴν σκάφην εἰς τὴν θάλασσαν προφάσει ὡς ἐκ πρώρας ἀγκύρας μελλόντων ἐκτείνειν,
31 ੩੧ ਤਦ ਪੌਲੁਸ ਨੇ ਸੂਬੇਦਾਰ ਅਤੇ ਸਿਪਾਹੀਆਂ ਨੂੰ ਕਿਹਾ, ਜੇ ਇਹ ਜਹਾਜ਼ ਉੱਤੇ ਨਾ ਰਹਿਣ ਤਾਂ ਤੁਸੀਂ ਬਚ ਨਹੀਂ ਸਕਦੇ!
εἶπεν ὁ Παῦλος τῷ ἑκατοντάρχῃ καὶ τοῖς στρατιώταις, Ἐὰν μὴ οὗτοι μείνωσιν ἐν τῷ πλοίῳ, ὑμεῖς σωθῆναι οὐ δύνασθε.
32 ੩੨ ਤਦ ਸਿਪਾਹੀਆਂ ਨੇ ਢੋਂਗੀ ਦੇ ਰੱਸੇ ਵੱਢ ਕੇ ਉਹ ਨੂੰ ਡੇਗ ਦਿੱਤਾ!
τότε ἀπέκοψαν οἱ στρατιῶται τὰ σχοινία τῆς σκάφης, καὶ εἴασαν αὐτὴν ἐκπεσεῖν.
33 ੩੩ ਅਤੇ ਜਦੋਂ ਦਿਨ ਚੜ੍ਹਨ ਲੱਗਾ ਤਾਂ ਪੌਲੁਸ ਨੇ ਸਭਨਾਂ ਦੀ ਮਿੰਨਤ ਕੀਤੀ ਜੋ ਕੁਝ ਭੋਜਨ ਖਾਓ ਅਤੇ ਆਖਿਆ ਕਿ ਅੱਜ ਤੁਹਾਨੂੰ ਮੌਸਮ ਸੁਧਰਨ ਦੀ ਉਡੀਕ ਕਰਦਿਆਂ ਚੌਦਾਂ ਦਿਨ ਹੋ ਗਏ ਹਨ ਕੁਝ ਨਹੀਂ ਖਾਧਾ!
ἄχρι δὲ οὗ ἡμέρα ἤμελλεν γίνεσθαι, παρεκάλει ὁ Παῦλος ἅπαντας μεταλαβεῖν τροφῆς λέγων, Τεσσαρεσκαιδεκάτην σήμερον ἡμέραν προσδοκῶντες ἄσιτοι διατελεῖτε, μηθὲν προσλαβόμενοι.
34 ੩੪ ਸੋ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਕਿ ਕੁਝ ਭੋਜਨ ਖਾਓ ਕਿਉਂ ਜੋ ਇਹ ਦੇ ਵਿੱਚ ਤੁਹਾਡਾ ਬਚਾਉ ਹੈ, ਇਸ ਲਈ ਜੋ ਤੁਹਾਡੇ ਵਿੱਚੋਂ ਕਿਸੇ ਦੇ ਸਿਰ ਦਾ ਇੱਕ ਵਾਲ਼ ਵੀ ਵਿੰਗਾ ਨਾ ਹੋਵੇਗਾ!
διὸ παρακαλῶ ὑμᾶς μεταλαβεῖν τροφῆς· τοῦτο γὰρ πρὸς τῆς ὑμετέρας σωτηρίας ὑπάρχει· οὐδενὸς γὰρ ὑμῶν θρὶξ ἀπὸ τῆς κεφαλῆς ἀπολεῖται.
35 ੩੫ ਇਹ ਕਹਿ ਕੇ ਉਹ ਨੇ ਰੋਟੀ ਲਈ ਅਤੇ ਸਭਨਾਂ ਦੇ ਸਾਹਮਣੇ ਪਰਮੇਸ਼ੁਰ ਦਾ ਧੰਨਵਾਦ ਕਰਕੇ, ਖਾਣ ਲੱਗਾ!
εἴπας δὲ ταῦτα καὶ λαβὼν ἄρτον εὐχαρίστησεν τῷ θεῷ ἐνώπιον πάντων, καὶ κλάσας ἤρξατο ἐσθίειν.
36 ੩੬ ਤਾਂ ਉਨ੍ਹਾਂ ਸਭਨਾਂ ਨੂੰ ਹੌਂਸਲਾ ਹੋਇਆ ਅਤੇ ਉਨ੍ਹਾਂ ਨੇ ਵੀ ਭੋਜਨ ਖਾਧਾ!
εὔθυμοι δὲ γενόμενοι πάντες καὶ αὐτοὶ προσελάβοντο τροφῆς·
37 ੩੭ ਅਸੀਂ ਸਭ ਦੋ ਸੌ ਛਿਹੱਤਰ ਪ੍ਰਾਣੀ ਉਸ ਜਹਾਜ਼ ਉੱਤੇ ਸੀ।
ἤμεθα δὲ αἱ πᾶσαι ψυχαὶ ἐν τῷ πλοίῳ διακόσιαι ἑβδομήκοντα ἕξ.
38 ੩੮ ਅਤੇ ਜਦੋਂ ਉਹ ਭੋਜਨ ਖਾ ਕੇ ਰੱਜ ਗਏ ਤਾਂ ਉਨ੍ਹਾਂ ਕਣਕ ਨੂੰ ਸਮੁੰਦਰ ਵਿੱਚ ਸੁੱਟ ਕੇ ਜਹਾਜ਼ ਨੂੰ ਹਲਕਾ ਕਰ ਲਿਆ!
κορεσθέντες δὲ τροφῆς ἐκούφιζον τὸ πλοῖον, ἐκβαλλόμενοι τὸν σῖτον εἰς τὴν θάλασσαν.
39 ੩੯ ਜਦੋਂ ਦਿਨ ਚੜ੍ਹਿਆ ਤਦ ਉਨ੍ਹਾਂ ਉਸ ਦੇਸ ਨੂੰ ਨਾ ਪਛਾਣਿਆ ਪਰ ਇੱਕ ਖਾੜੀ ਦੇਖੀ ਜਿਹ ਦਾ ਕਿਨਾਰਾ ਪੱਧਰਾ ਸੀ ਅਤੇ ਉਹ ਸਲਾਹ ਕਰਨ ਲੱਗੇ ਕਿ ਅਸੀਂ ਜਹਾਜ਼ ਨੂੰ ਧੱਕ ਕੇ ਉਸ ਉੱਤੇ ਚੜ੍ਹਾ ਸਕਦੇ ਹਾਂ ਕਿ ਨਹੀਂ!
ὅτε δὲ ἡμέρα ἐγένετο, τὴν γῆν οὐκ ἐπεγίνωσκον, κόλπον δέ τινα κατενόουν ἔχοντα αἰγιαλόν, εἰς ὃν ἐβουλεύοντο, εἰ δύναιντο, ἐξῶσαι τὸ πλοῖον.
40 ੪੦ ਅਤੇ ਉਨ੍ਹਾਂ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ, ਪਤਵਾਰਾਂ ਦੇ ਰੱਸੇ ਖੋਲੇ ਅਤੇ ਪੌਣ ਦੀ ਦਿਸ਼ਾ ਅਨੁਸਾਰ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲ ਪਏ!
καὶ τὰς ἀγκύρας περιελόντες εἴων εἰς τὴν θάλασσαν, ἅμα ἀνέντες τὰς ζευκτηρίας τῶν πηδαλίων, καὶ ἐπάραντες τὸν ἀρτέμωνα τῇ πνεούσῃ κατεῖχον εἰς τὸν αἰγιαλόν.
41 ੪੧ ਅਤੇ ਇੱਕ ਥਾਂ ਪਹੁੰਚ ਕੇ ਜਿੱਥੇ ਦੋ ਸਮੁੰਦਰ ਮਿਲਦੇ ਸਨ, ਉਨ੍ਹਾਂ ਨੇ ਜਹਾਜ਼ ਨੂੰ ਘੱਟ ਪਾਣੀ ਵਿੱਚ ਚਲਾ ਦਿੱਤਾ ਤਾਂ ਅਗਲਾ ਪਾਸਾ ਖੁੱਭ ਕੇ ਫਸਿਆ ਹੀ ਰਿਹਾ ਪਰ ਪਿਛਲਾ ਪਾਸਾ ਲਹਿਰਾਂ ਦੇ ਜ਼ੋਰ ਨਾਲ ਟੁੱਟ ਗਿਆ!
περιπεσόντες δὲ εἰς τόπον διθάλασσον ἐπέκειλαν τὴν ναῦν· καὶ ἡ μὲν πρῶρα ἐρείσασα ἔμεινεν ἀσάλευτος, ἡ δὲ πρύμνα ἐλύετο ὑπὸ τῆς βίας [τῶν κυμάτων].
42 ੪੨ ਤਦ ਸਿਪਾਹੀਆਂ ਦੀ ਇਹ ਸਲਾਹ ਹੋਈ ਜੋ ਕੈਦੀਆਂ ਨੂੰ ਮਾਰ ਸੁੱਟੀਏ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਕੋਈ ਤੈਰ ਕੇ ਭੱਜ ਜਾਵੇ!
τῶν δὲ στρατιωτῶν βουλὴ ἐγένετο ἵνα τοὺς δεσμώτας ἀποκτείνωσιν, μή τις ἐκκολυμβήσας διαφύγῃ.
43 ੪੩ ਪਰ ਸੂਬੇਦਾਰ ਨੇ ਜੋ ਇਹ ਚਾਹੁੰਦਾ ਸੀ ਕਿ ਪੌਲੁਸ ਨੂੰ ਬਚਾਵੇ ਉਨ੍ਹਾਂ ਨੂੰ ਇਸ ਇਰਾਦੇ ਤੋਂ ਹਟਾ ਦਿੱਤਾ ਅਤੇ ਹੁਕਮ ਕੀਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੋਵੇ ਸੋ ਛਾਲ ਮਾਰ ਕੇ ਪਹਿਲਾਂ ਧਰਤੀ ਤੇ ਜਾ ਨਿੱਕਲਣ!
ὁ δὲ ἑκατοντάρχης βουλόμενος διασῶσαι τὸν Παῦλον, ἐκώλυσεν αὐτοὺς τοῦ βουλήματος, ἐκέλευσέν τε τοὺς δυναμένους κολυμβᾶν ἀποῤῥίψαντας πρώτους ἐπὶ τὴν γῆν ἐξιέναι,
44 ੪੪ ਅਤੇ ਬਾਕੀ ਦੇ ਕਈ ਫੱਟਿਆਂ ਉੱਤੇ ਅਤੇ ਕਈ ਜਹਾਜ਼ ਦੀਆਂ ਹੋਰ ਚੀਜ਼ਾਂ ਉੱਤੇ, ਇਸੇ ਤਰ੍ਹਾਂ ਹੋਇਆ ਜੋ ਸੱਭੇ ਧਰਤੀ ਉੱਤੇ ਬਚ ਨਿੱਕਲੇ!
καὶ τοὺς λοιποὺς οὓς μὲν ἐπὶ σανίσιν, οὓς δὲ ἐπί τινων τῶν ἀπὸ τοῦ πλοίου. καὶ οὕτως ἐγένετο πάντας διασωθῆναι ἐπὶ τὴν γῆν.