< ਰਸੂਲਾਂ ਦੇ ਕਰਤੱਬ 27 >

1 ਜਦੋਂ ਇਹ ਗੱਲ ਨਿਸ਼ਚਿਤ ਹੋਈ ਕਿ ਅਸੀਂ ਜਹਾਜ਼ ਉੱਤੇ ਚੜ੍ਹ ਕੇ ਇਤਾਲਿਯਾ ਨੂੰ ਜਾਈਏ, ਤਾਂ ਉਨ੍ਹਾਂ ਨੇ ਪੌਲੁਸ ਅਤੇ ਕਈ ਹੋਰ ਕੈਦੀਆਂ ਨੂੰ ਯੂਲਿਉਸ ਨਾਮ ਦੇ ਪਾਤਸ਼ਾਹੀ ਪਲਟਣ ਦੇ ਇੱਕ ਸੂਬੇਦਾਰ ਨੂੰ ਸੌਂਪ ਦਿੱਤਾ!
Kakor je bilo pa sklenjeno, da se imamo po morji odpeljati v Italijo, izročili so Pavla in nekaj drugih jetnikov stotniku, po imenu Juliju, od cesarske trume.
2 ਅਤੇ ਅਸੀਂ ਅਦ੍ਰਮੁਤਿਯੁਮ ਦੇ ਇੱਕ ਜਹਾਜ਼ ਤੇ ਜਿਹੜਾ ਏਸ਼ੀਆ ਦੇ ਕਿਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ, ਸਵਾਰ ਹੋ ਕੇ ਤੁਰ ਪਏ ਅਤੇ ਅਰਿਸਤਰਖੁਸ ਥੱਸਲੁਨੀਕੇ ਦਾ ਇੱਕ ਮਕਦੂਨੀ ਸਾਡੇ ਨਾਲ ਸੀ।
In stopivši na ladjo Adramitsko, da se popeljemo poleg Azijskih krajev, odrinili smo: in bil je z nami Aristarh Macedonec iz Soluna.
3 ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਚੰਗਾ ਸਲੂਕ ਕਰਕੇ ਪਰਵਾਨਗੀ ਦਿੱਤੀ ਜੋ ਆਪਣੇ ਮਿੱਤਰਾਂ ਕੋਲ ਜਾ ਕੇ ਆਰਾਮ ਕਰੇ।
In drugi dan smo prišli v Sidon. In Julij je priljudno ravnal s Pavlom, in dovolil mu je k prijateljem iti in dati si postreči.
4 ਉੱਥੋਂ ਜਹਾਜ਼ ਖੋਲ੍ਹ ਕੇ ਅਸੀਂ ਕੁਪਰੁਸ ਦੇ ਉਹਲੇ ਜਾ ਨਿੱਕਲੇ ਕਿਉਂ ਜੋ ਪੌਣ ਸਾਹਮਣੀ ਸੀ।
In ko smo odtod odrinili, peljali smo se za Ciprom, ker so nam bili vetrovi nasproti.
5 ਅਤੇ ਜਦੋਂ ਅਸੀਂ ਕਿਲਕਿਯਾ ਅਤੇ ਪਮਫ਼ੁਲਿਯਾ ਦੇ ਲਾਗੇ ਦੇ ਸਮੁੰਦਰੋਂ ਪਾਰ ਲੰਘੇ ਤਾਂ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਉਤਰੇ।
In ko smo morje, ktero je med Cilicijo in Pamfilijo, prepluli, prišli smo v Miro Licijsko.
6 ਉੱਥੇ ਸੂਬੇਦਾਰ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਇਤਾਲਿਯਾ ਨੂੰ ਜਾਣ ਵਾਲਾ ਵੇਖ ਕੇ, ਸਾਨੂੰ ਉਹ ਦੇ ਉੱਤੇ ਜਾ ਚੜਾਇਆ।
In tu je našel stotnik ladjo Aleksandrijsko, ktera je jadrala v Italijo, in del nas je va-njo.
7 ਅਤੇ ਜਦੋਂ ਅਸੀਂ ਬਹੁਤ ਦਿਨਾਂ ਤੱਕ ਹੌਲੀ-ਹੌਲੀ ਚੱਲਦੇ ਰਹੇ ਅਤੇ ਮੁਸ਼ਕਿਲ ਨਾਲ ਕਨੀਦੁਸ ਦੇ ਸਾਹਮਣੇ ਪਹੁੰਚੇ ਕਿਉਂਕਿ ਪੌਣ ਸਾਨੂੰ ਅੱਗੇ ਵਧਣ ਨਹੀਂ ਦਿੰਦੀ ਸੀ ਤਾਂ ਅਸੀਂ ਕਰੇਤ ਦੇ ਉਹਲੇ ਸਲਮੋਨੇ ਦੇ ਸਾਹਮਣੇ ਚੱਲਣਾ ਸ਼ੁਰੂ ਕੀਤਾ!
Ko smo se bili pa mnogo dnî počasi vozili, in komaj proti Gnidu prišli, ker nam veter ni dal, dopluli smo pod Kret pri Salmonu.
8 ਅਤੇ ਮੁਸ਼ਕਿਲ ਨਾਲ ਉਹ ਦੇ ਨੇੜੇ ਹੋ ਕੇ ਸੁੰਦਰ ਘਾਟ ਨਾਮ ਦੀ ਇੱਕ ਥਾਂ ਪਹੁੰਚੇ। ਉੱਥੋਂ ਲਸਾਯਾ ਨਗਰ ਨੇੜੇ ਹੀ ਸੀ।
In komaj se vozeč mimo njega, prišli smo v neki kraj, kteri se imenuje Dobro Pristanišče, poleg kterega je bilo blizu mesto Laseja.
9 ਜਦੋਂ ਬਹੁਤ ਸਮਾਂ ਬੀਤ ਗਿਆ ਅਤੇ ਸਮੁੰਦਰ ਦਾ ਸਫ਼ਰ ਡਰਾਉਣਾ ਹੋ ਗਿਆ ਸੀ, ਇਸ ਲਈ ਜੋ ਵਰਤ ਦੇ ਦਿਨ ਲੰਘ ਚੁੱਕੇ ਸਨ ਤਾਂ ਪੌਲੁਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਸਮਝਾਇਆ!
Ko je bilo pa veliko časa prešlo, in je bila vožnja že nevarna, ker je uže tudi post minul, opominjal je Pavel,
10 ੧੦ ਕਿ ਹੇ ਪੁਰਖੋ, ਮੈਨੂੰ ਦਿਸਦਾ ਹੈ ਜੋ ਇਸ ਸਫ਼ਰ ਵਿੱਚ ਬੁਰਾ ਹਾਲ ਅਤੇ ਬਹੁਤ ਨੁਕਸਾਨ ਹੋਣ ਵਾਲਾ ਹੈ, ਕੇਵਲ ਮਾਲ ਅਤੇ ਜਹਾਜ਼ ਦਾ ਹੀ ਨਹੀਂ ਸਗੋਂ ਸਾਡੇ ਪ੍ਰਾਣਾਂ ਦਾ ਵੀ!
Govoreč jim: Možjé! vidim, da hoče vožnja z nevoljo in veliko izgubo biti, ne le za blago in ladjo, nego tudi za življenje naše.
11 ੧੧ ਪਰ ਸੂਬੇਦਾਰ ਨੇ ਪੌਲੁਸ ਦੀਆਂ ਗੱਲਾਂ ਨਾਲੋਂ ਮਲਾਹਾਂ ਦੀਆਂ ਅਤੇ ਜਹਾਜ਼ ਦੇ ਮਾਲਕ ਦੀਆਂ ਗੱਲਾਂ ਨੂੰ ਵੱਧ ਮੰਨਿਆ!
Ali stotnik je krmarju in gospodarju ladje bolj verjel, nego temu, kar je Pavel pravil.
12 ੧੨ ਅਤੇ ਇਸ ਲਈ ਕਿ ਉਹ ਸਥਾਨ ਸਿਆਲ ਕੱਟਣ ਲਈ ਚੰਗਾ ਨਹੀਂ ਸੀ, ਬਹੁਤਿਆਂ ਨੇ ਇਹ ਸਲਾਹ ਦਿੱਤੀ ਜੋ ਇਥੋਂ ਚੱਲੇ ਚੱਲੀਏ ਕਿ ਜੇ ਕਿਵੇਂ ਹੋ ਸਕੇ ਤਾਂ ਫੈਨੀਕੁਸ ਤੱਕ ਪਹੁੰਚ ਕੇ ਸਿਆਲ ਕੱਟੀਏ, ਜੋ ਕਰੇਤ ਦਾ ਇੱਕ ਘਾਟ ਹੈ ਜਿਹੜਾ ਉੱਤਰ ਪੂਰਬ ਅਤੇ ਦੱਖਣ ਪੂਰਬ ਦੇ ਕੋਨੇ ਦੀ ਵੱਲ ਹੈ!
In ker pristanišče ni bilo pripravno za zimovanje, sklenili so skoro vsi, odpeljati se odtod, ne bi li kako mogli priti do Fenike, da bi prezimili v pristanišči Kretskem, ktero gleda proti jugu in zahodnjemu severju.
13 ੧੩ ਅਤੇ ਜਦੋਂ ਦੱਖਣ ਦੀ ਪੌਣ ਹੌਲੀ-ਹੌਲੀ ਵਗਣ ਲੱਗੀ, ਉਨ੍ਹਾਂ ਇਹ ਸਮਝ ਕੇ ਕਿ ਸਾਡਾ ਕੰਮ ਪੂਰਾ ਹੋ ਗਿਆ ਹੈ ਲੰਗਰ ਚੁੱਕ ਲਿਆ ਅਤੇ ਕਰੇਤ ਦੇ ਨਾਲ-ਨਾਲ ਹੋ ਤੁਰੇ!
Ko je pa jug potegnil, misleč, da bodo namen dosegli, odrinili so, in peljali so se blizu ob Kretu.
14 ੧੪ ਪਰ ਥੋੜ੍ਹੇ ਸਮੇਂ ਤੋਂ ਬਾਅਦ ਉਸ ਪਾਸਿਓਂ ਇੱਕ ਵੱਡਾ ਤੂਫਾਨ ਆਇਆ, ਜਿਹ ਨੂੰ ਯੂਰਕੂਲੇਨ ਕਹਿੰਦੇ ਹਨ!
Ali ne dolgo po tem se vzdigne njemu nasproti vihar vrtinec, kteri se imenuje Vzhodnji sever.
15 ੧੫ ਜਦੋਂ ਜਹਾਜ਼ ਉਸ ਵਿੱਚ ਫਸ ਗਿਆ ਅਤੇ ਉਹ ਦੇ ਸਾਹਮਣੇ ਠਹਿਰ ਨਾ ਸਕਿਆ ਤਾਂ ਸਾਡੀ ਕੋਈ ਕੋਸ਼ਿਸ਼ ਕਾਮਯਾਬ ਨਾ ਹੋਈ ਅਤੇ ਅਸੀਂ ਰੁੜ੍ਹਦੇ ਚਲੇ ਗਏ!
Ko je pa ladjo zaneslo, in se ni mogla vetru upirati, izročili smo jo valovom, in nosili so nas.
16 ੧੬ ਅਤੇ ਕਲੌਦਾ ਨਾਮ ਦੇ ਇੱਕ ਛੋਟੇ ਟਾਪੂ ਹੇਠ ਜਾ ਕੇ ਅਸੀਂ ਮੁਸ਼ਕਿਲ ਨਾਲ ਜਹਾਜ਼ ਦੀ ਢੋਂਗੀ ਨੂੰ ਕਾਬੂ ਵਿੱਚ ਕੀਤਾ!
Ko nas je pa pod neki otočič, kteri se imenuje Klavda, zaneslo, komaj smo mogli zadržati čolnič;
17 ੧੭ ਸੋ ਜਦੋਂ ਉਨ੍ਹਾਂ ਉਸ ਨੂੰ ਚੁੱਕ ਲਿਆ ਤਾਂ ਸਹਾਰਾ ਦੇ ਕੇ ਜਹਾਜ਼ ਨੂੰ ਥੱਲਿਓਂ ਬੰਨਿਆ ਅਤੇ ਇਸ ਡਰ ਦੇ ਕਾਰਨ ਕਿ ਕਿਤੇ ਸੁਰਤਿਸ ਵਿੱਚ ਨਾ ਜਾ ਫਸੀਏ, ਪਾਲ ਲਾਹ ਦਿੱਤੇ ਅਤੇ ਐਂਵੇਂ ਰੁੜ੍ਹਦੇ ਚਲੇ ਗਏ!
In ko so ga vzdignili, poslužili so se pripomočkov, in ovili so ladjo; in boječ se, da ne bi na kleče zadeli, spustili so jadra, in tako so se peljali.
18 ੧੮ ਜਦੋਂ ਹਨੇਰੀ ਦੇ ਕਾਰਨ ਅਸੀਂ ਬਹੁਤ ਹਿਚਕੋਲੇ ਖਾਧੇ ਤਾਂ ਦੂਜੇ ਦਿਨ ਉਨ੍ਹਾਂ ਨੇ ਜਹਾਜ਼ ਦਾ ਭਾਰ ਕੱਢ ਕੇ ਸੁੱਟ ਦਿੱਤਾ!
Ko nas je pa vihar hudo metal, izmetavali so drugi dan.
19 ੧੯ ਅਤੇ ਤੀਜੇ ਦਿਨ ਉਨ੍ਹਾਂ ਆਪਣੇ ਹੱਥੀਂ ਜਹਾਜ਼ ਦਾ ਸਮਾਨ ਵੀ ਉਤਾਰ ਸੁੱਟਿਆ!
In tretji dan smo s svojimi rokami ladijno orodje izmetali.
20 ੨੦ ਜਦੋਂ ਬਹੁਤ ਦਿਨਾਂ ਤੱਕ ਨਾ ਸੂਰਜ ਨਾ ਤਾਰੇ ਵਿਖਾਈ ਦਿੱਤੇ ਅਤੇ ਵੱਡੀ ਹਨੇਰੀ ਚਲਦੀ ਰਹੀ ਤਾਂ ਆਖ਼ਿਰ ਸਾਡੇ ਬਚਣ ਦੀ ਸਾਰੀ ਆਸ ਖ਼ਤਮ ਹੋ ਗਈ!
Ko se pa ne solnce ne zvezde niso pokazale več dnî, in ni majhena burja pritiskala, izginilo je uže vsako upanje, da bi se oteli.
21 ੨੧ ਅਤੇ ਬਹੁਤ ਦਿਨ ਭੁੱਖੇ ਰਹਿਣ ਤੋਂ ਬਾਅਦ ਪੌਲੁਸ ਉਨ੍ਹਾਂ ਦੇ ਵਿੱਚ ਖੜ੍ਹਾ ਹੋ ਕੇ ਬੋਲਿਆ, ਹੇ ਪੁਰਖੋ, ਤੁਹਾਨੂੰ ਚਾਹੀਦਾ ਸੀ ਜੋ ਮੇਰੀ ਗੱਲ ਮੰਨ ਕੇ ਕਰੇਤ ਤੋਂ ਜਹਾਜ਼ ਨਾ ਖੋਲ੍ਹਦੇ, ਤਾਂ ਇਹ ਬੁਰਾ ਹਾਲ ਅਤੇ ਨੁਕਸਾਨ ਨਾ ਹੁੰਦਾ!
In ko se uže dolgo časa ni jedlo, tedaj Pavel, stoječ sredi njih, reče: Imeli bi bili, o možjé! poslušati me in ne odriniti od Kreta, in obvarovati se te nevolje in izgube;
22 ੨੨ ਹੁਣ ਮੈਂ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਹੌਂਸਲਾ ਰੱਖੋ ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ ਪਰ ਕੇਵਲ ਜਹਾਜ਼ ਦਾ ਨੁਕਸਾਨ ਹੋਵੇਗਾ!
A sedaj vas opominjam, da bodite srčni: kajti nobeno življenje od vas se ne bo izgubilo, razen ladja.
23 ੨੩ ਇਸ ਲਈ ਕਿ ਉਹ ਪਰਮੇਸ਼ੁਰ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ, ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆ ਕੇ ਖੜ੍ਹਾ ਹੋਇਆ!
Prikazal mi se je namreč to noč angelj Božji, kogar sem, in komur služim,
24 ੨੪ ਅਤੇ ਬੋਲਿਆ ਕਿ ਹੇ ਪੌਲੁਸ, ਨਾ ਡਰ! ਜ਼ਰੂਰ ਹੈ ਜੋ ਤੂੰ ਕੈਸਰ ਦੇ ਅੱਗੇ ਹਾਜ਼ਰ ਹੋਵੇਂ ਅਤੇ ਵੇਖ ਪਰਮੇਸ਼ੁਰ ਨੇ ਸਭਨਾਂ ਨੂੰ ਜੋ ਤੇਰੇ ਨਾਲ ਜਹਾਜ਼ ਵਿੱਚ ਹਨ, ਤੈਨੂੰ ਬਖਸ਼ ਦਿੱਤਾ ਹੈ!
Govoreč: Ne boj se, Pavel! pred cesarjem imaš stati; in glej, podaril ti je Bog vse, kteri se peljejo s teboj.
25 ੨੫ ਉਪਰੰਤ ਹੇ ਪੁਰਖੋ, ਹੌਂਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦਾ ਵਿਸ਼ਵਾਸ ਕਰਦਾ ਹਾਂ ਕਿ ਜਿਵੇਂ ਮੈਨੂੰ ਕਿਹਾ ਗਿਆ ਹੈ ਉਸੇ ਤਰ੍ਹਾਂ ਹੀ ਹੋਵੇਗਾ!
Za to bodite srčni, možjé! ker verujem Bogu, da se bo tako zgodilo, kakor mi je bilo rečeno.
26 ੨੬ ਪਰ ਕਿਸੇ ਟਾਪੂ ਵਿੱਚ ਅਸੀਂ ਜ਼ਰੂਰ ਪਹੁੰਚ ਜਾਂਵਾਂਗੇ ।
Imamo pa na neki otok naleteti.
27 ੨੭ ਸੋ ਜਦੋਂ ਚੌਧਵੀਂ ਰਾਤ ਆਈ ਅਤੇ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ-ਉੱਧਰ ਰੁੜ੍ਹਦੇ ਸੀ ਤਾਂ ਅੱਧੀ ਕੁ ਰਾਤੀਂ ਮਲਾਹਾਂ ਨੇ ਮਹਿਸੂਸ ਕੀਤਾ ਕਿ ਅਸੀਂ ਕਿਸੇ ਦੇਸ ਦੇ ਨੇੜੇ ਪਹੁੰਚ ਗਏ ਹਾਂ!
Ko je pa štirinajsta noč prišla, in smo se vozili po Jadranskem morji, okoli polnočí zdelo se je mornajem, da jim se bliža neki kraj.
28 ੨੮ ਤਾਂ ਪਾਣੀ ਦੀ ਗਹਿਰਾਈ ਨੂੰ ਨਾਪਿਆ ਜੋ ਅੱਸੀ ਹੱਥ ਨਿੱਕਲਿਆ ਅਤੇ ਕੁਝ ਅੱਗੇ ਵੱਧ ਕੇ ਫੇਰ ਗਹਿਰਾਈ ਨੂੰ ਨਾਪਿਆ ਤਾਂ ਸੱਠ ਹੱਥ ਨਿੱਕਲਿਆ!
In izmerivši globočino, najdejo dvajset sežnjev; a ko so malo dalje prišli, in so zopet izmerili globočino, našli so petnajst sežnjev.
29 ੨੯ ਅਤੇ ਇਸ ਡਰ ਦੇ ਕਾਰਨ ਕਿ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਜਲਦੀ ਸਵੇਰ ਹੋਣ ਲਈ ਬੇਨਤੀ ਕਰਦੇ ਰਹੇ।
In boječ se, da ne bi na skalnata mesta naleteli, vrgli so s krma štiri mačke, in želeli so, da bi se dan naredil.
30 ੩੦ ਜਦੋਂ ਮਲਾਹਾਂ ਨੇ ਜਹਾਜ਼ ਉੱਤੋਂ ਭੱਜਣਾ ਚਾਹਿਆ ਅਤੇ ਅਗਲੇ ਪਾਸਿਓਂ ਲੰਗਰ ਪਾਉਣ ਦੇ ਬਹਾਨੇ ਨਾਲ ਢੋਂਗੀ ਨੂੰ ਸਮੁੰਦਰ ਵਿੱਚ ਉਤਾਰਿਆ!
Ko so pa mornarji gledali pobegniti iz ladje, in so spustili čolnič v morje, z izgovorom, kakor da hočejo s prednjega konca mačke spustiti,
31 ੩੧ ਤਦ ਪੌਲੁਸ ਨੇ ਸੂਬੇਦਾਰ ਅਤੇ ਸਿਪਾਹੀਆਂ ਨੂੰ ਕਿਹਾ, ਜੇ ਇਹ ਜਹਾਜ਼ ਉੱਤੇ ਨਾ ਰਹਿਣ ਤਾਂ ਤੁਸੀਂ ਬਚ ਨਹੀਂ ਸਕਦੇ!
Reče Pavel stotniku in vojakom: Če ti ne ostanejo v ladji, to se vi oteti ne morete.
32 ੩੨ ਤਦ ਸਿਪਾਹੀਆਂ ਨੇ ਢੋਂਗੀ ਦੇ ਰੱਸੇ ਵੱਢ ਕੇ ਉਹ ਨੂੰ ਡੇਗ ਦਿੱਤਾ!
Tedaj so vojaki odsekali vrvi čolniču, in pustili so, da je izpadel.
33 ੩੩ ਅਤੇ ਜਦੋਂ ਦਿਨ ਚੜ੍ਹਨ ਲੱਗਾ ਤਾਂ ਪੌਲੁਸ ਨੇ ਸਭਨਾਂ ਦੀ ਮਿੰਨਤ ਕੀਤੀ ਜੋ ਕੁਝ ਭੋਜਨ ਖਾਓ ਅਤੇ ਆਖਿਆ ਕਿ ਅੱਜ ਤੁਹਾਨੂੰ ਮੌਸਮ ਸੁਧਰਨ ਦੀ ਉਡੀਕ ਕਰਦਿਆਂ ਚੌਦਾਂ ਦਿਨ ਹੋ ਗਏ ਹਨ ਕੁਝ ਨਹੀਂ ਖਾਧਾ!
A ko se je uže danilo, prosil je Pavel vse, da naj vzemó jedi, govoreč: Štirinajsti dan je danes, kar čakate in živite brez jedi, ne vzemši ničesar.
34 ੩੪ ਸੋ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਕਿ ਕੁਝ ਭੋਜਨ ਖਾਓ ਕਿਉਂ ਜੋ ਇਹ ਦੇ ਵਿੱਚ ਤੁਹਾਡਾ ਬਚਾਉ ਹੈ, ਇਸ ਲਈ ਜੋ ਤੁਹਾਡੇ ਵਿੱਚੋਂ ਕਿਸੇ ਦੇ ਸਿਰ ਦਾ ਇੱਕ ਵਾਲ਼ ਵੀ ਵਿੰਗਾ ਨਾ ਹੋਵੇਗਾ!
Za to vas prosim, da vzemite jedí; kajti to je za vaše zdravje: ker nikomur od vas ne bo las z glave spadel.
35 ੩੫ ਇਹ ਕਹਿ ਕੇ ਉਹ ਨੇ ਰੋਟੀ ਲਈ ਅਤੇ ਸਭਨਾਂ ਦੇ ਸਾਹਮਣੇ ਪਰਮੇਸ਼ੁਰ ਦਾ ਧੰਨਵਾਦ ਕਰਕੇ, ਖਾਣ ਲੱਗਾ!
In ko je to rekel, vzel je kruh, in zahvalil je Boga pred vsemi; in prelomivši, jel je jesti.
36 ੩੬ ਤਾਂ ਉਨ੍ਹਾਂ ਸਭਨਾਂ ਨੂੰ ਹੌਂਸਲਾ ਹੋਇਆ ਅਤੇ ਉਨ੍ਹਾਂ ਨੇ ਵੀ ਭੋਜਨ ਖਾਧਾ!
Tedaj so vsi srčneji postali, in vzeli so tudi oni jedí.
37 ੩੭ ਅਸੀਂ ਸਭ ਦੋ ਸੌ ਛਿਹੱਤਰ ਪ੍ਰਾਣੀ ਉਸ ਜਹਾਜ਼ ਉੱਤੇ ਸੀ।
Bilo nas je pa vseh duš na ladji dve sto šest in sedemdeset.
38 ੩੮ ਅਤੇ ਜਦੋਂ ਉਹ ਭੋਜਨ ਖਾ ਕੇ ਰੱਜ ਗਏ ਤਾਂ ਉਨ੍ਹਾਂ ਕਣਕ ਨੂੰ ਸਮੁੰਦਰ ਵਿੱਚ ਸੁੱਟ ਕੇ ਜਹਾਜ਼ ਨੂੰ ਹਲਕਾ ਕਰ ਲਿਆ!
In ko so se nasitili jedí, olajšali so ladjo, izmetavši žito v morje.
39 ੩੯ ਜਦੋਂ ਦਿਨ ਚੜ੍ਹਿਆ ਤਦ ਉਨ੍ਹਾਂ ਉਸ ਦੇਸ ਨੂੰ ਨਾ ਪਛਾਣਿਆ ਪਰ ਇੱਕ ਖਾੜੀ ਦੇਖੀ ਜਿਹ ਦਾ ਕਿਨਾਰਾ ਪੱਧਰਾ ਸੀ ਅਤੇ ਉਹ ਸਲਾਹ ਕਰਨ ਲੱਗੇ ਕਿ ਅਸੀਂ ਜਹਾਜ਼ ਨੂੰ ਧੱਕ ਕੇ ਉਸ ਉੱਤੇ ਚੜ੍ਹਾ ਸਕਦੇ ਹਾਂ ਕਿ ਨਹੀਂ!
Ko se je pa zdanilo, niso poznali dežele; ugledajo pa neki zaliv, ki je imel breg, na kterega so mislili, ko bi mogli, izvleči ladjo.
40 ੪੦ ਅਤੇ ਉਨ੍ਹਾਂ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ, ਪਤਵਾਰਾਂ ਦੇ ਰੱਸੇ ਖੋਲੇ ਅਤੇ ਪੌਣ ਦੀ ਦਿਸ਼ਾ ਅਨੁਸਾਰ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲ ਪਏ!
In ko so bili mačke vzdignili, prepustili so ladjo morju, odvezavši obenem vrví krmil; in razpeli so prednje jadro po vetru, in vozili so se proti bregu.
41 ੪੧ ਅਤੇ ਇੱਕ ਥਾਂ ਪਹੁੰਚ ਕੇ ਜਿੱਥੇ ਦੋ ਸਮੁੰਦਰ ਮਿਲਦੇ ਸਨ, ਉਨ੍ਹਾਂ ਨੇ ਜਹਾਜ਼ ਨੂੰ ਘੱਟ ਪਾਣੀ ਵਿੱਚ ਚਲਾ ਦਿੱਤਾ ਤਾਂ ਅਗਲਾ ਪਾਸਾ ਖੁੱਭ ਕੇ ਫਸਿਆ ਹੀ ਰਿਹਾ ਪਰ ਪਿਛਲਾ ਪਾਸਾ ਲਹਿਰਾਂ ਦੇ ਜ਼ੋਰ ਨਾਲ ਟੁੱਟ ਗਿਆ!
Ko so pa naleteli na kraj, kteri je imel po obéh stranéh morje, zaudarili so z ladjo ob peč; in prednji konec se je nasadil in je ostal trd, a krm se je razbijal od sile valovja.
42 ੪੨ ਤਦ ਸਿਪਾਹੀਆਂ ਦੀ ਇਹ ਸਲਾਹ ਹੋਈ ਜੋ ਕੈਦੀਆਂ ਨੂੰ ਮਾਰ ਸੁੱਟੀਏ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਕੋਈ ਤੈਰ ਕੇ ਭੱਜ ਜਾਵੇ!
Vojaki pa so se dogovorili, da bodo jetnike pomorili, da ne bi kdo izplaval in pobegnil.
43 ੪੩ ਪਰ ਸੂਬੇਦਾਰ ਨੇ ਜੋ ਇਹ ਚਾਹੁੰਦਾ ਸੀ ਕਿ ਪੌਲੁਸ ਨੂੰ ਬਚਾਵੇ ਉਨ੍ਹਾਂ ਨੂੰ ਇਸ ਇਰਾਦੇ ਤੋਂ ਹਟਾ ਦਿੱਤਾ ਅਤੇ ਹੁਕਮ ਕੀਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੋਵੇ ਸੋ ਛਾਲ ਮਾਰ ਕੇ ਪਹਿਲਾਂ ਧਰਤੀ ਤੇ ਜਾ ਨਿੱਕਲਣ!
Stotnik pa, hoteč Pavla ohraniti, prepové njih naklep, in ukaže, naj tisti, kteri znajo plavati, najprej izkočijo in izidejo na zemljo;
44 ੪੪ ਅਤੇ ਬਾਕੀ ਦੇ ਕਈ ਫੱਟਿਆਂ ਉੱਤੇ ਅਤੇ ਕਈ ਜਹਾਜ਼ ਦੀਆਂ ਹੋਰ ਚੀਜ਼ਾਂ ਉੱਤੇ, ਇਸੇ ਤਰ੍ਹਾਂ ਹੋਇਆ ਜੋ ਸੱਭੇ ਧਰਤੀ ਉੱਤੇ ਬਚ ਨਿੱਕਲੇ!
Drugi pa nekteri na deskah, nekteri pa na kosovih od ladje: in tako se je zgodilo, da so vsi živi izšli na zemljo.

< ਰਸੂਲਾਂ ਦੇ ਕਰਤੱਬ 27 >