< ਰਸੂਲਾਂ ਦੇ ਕਰਤੱਬ 3 >
1 ੧ ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ।
Якось Петро та Іван о дев’ятій годині йшли разом у Храм на молитву.
2 ੨ ਅਤੇ ਲੋਕ ਇੱਕ ਜਮਾਂਦਰੂ ਲੰਗੜੇ ਨੂੰ ਚੁੱਕੀ ਲਈ ਆ ਰਹੇ ਸਨ, ਜਿਸ ਨੂੰ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜਿਹੜਾ ਸੋਹਣਾ ਅਖਵਾਉਂਦਾ ਹੈਂ, ਬਿਠਾ ਦਿੰਦੇ ਸਨ, ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ।
Там був чоловік, каліка від народження. Його приносили щодня та клали біля храмових воріт, які називалися Прекрасними, щоб він міг просити милостиню в тих, хто заходив у Храм.
3 ੩ ਜਦੋਂ ਉਹ ਨੇ ਪਤਰਸ ਅਤੇ ਯੂਹੰਨਾ ਨੂੰ ਹੈਕਲ ਵਿੱਚ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਤੋਂ ਭੀਖ ਮੰਗੀ।
Побачивши Петра та Івана, які заходили в Храм, він попросив і в них милостиню.
4 ੪ ਪਤਰਸ ਅਤੇ ਯੂਹੰਨਾ ਨੇ ਉਹ ਨੂੰ ਧਿਆਨ ਨਾਲ ਵੇਖ ਕੇ ਆਖਿਆ ਕਿ ਸਾਡੇ ਵੱਲ ਵੇਖ
Петро та Іван подивились уважно на нього, і Петро промовив: «Поглянь на нас!»
5 ੫ ਤਾਂ ਉਹ ਨੇ ਉਨ੍ਹਾਂ ਕੋਲੋਂ ਕੁਝ ਮਿਲਣ ਦੀ ਆਸ ਕਰਕੇ ਉਨ੍ਹਾਂ ਵੱਲ ਵੇਖਿਆ।
Той уважно подивився, сподіваючись отримати щось від них.
6 ੬ ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ!
Але Петро сказав: «Золота й срібла не маю, але те, що маю, те й тобі даю: в ім’я Ісуса Христа з Назарета – встань і ходи!»
7 ੭ ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ੍ਹ ਕੇ ਉਹ ਨੂੰ ਉੱਠਾਇਆ। ਓਸੇ ਵੇਲੇ ਉਹ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ।
І, узявши [каліку] за праву руку, підняв. Одразу його ноги та коліна зміцнилися.
8 ੮ ਅਤੇ ਉਹ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗਾ, ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ, ਉਨ੍ਹਾਂ ਨਾਲ ਹੈਕਲ ਵਿੱਚ ਗਿਆ।
Підскочивши, він встав і ходив. Зайшовши разом із ними в Храм, він ходив, підстрибуючи та прославляючи Бога.
9 ੯ ਸਭਨਾਂ ਲੋਕਾਂ ਨੇ ਉਹ ਨੂੰ ਤੁਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਵੇਖਿਆ।
Весь народ побачив, що він ходить та прославляє Бога.
10 ੧੦ ਅਤੇ ਉਸ ਨੂੰ ਪਛਾਣ ਲਿਆ ਕਿ ਇਹ ਉਹੀ ਹੈ ਜਿਹੜਾ ਹੈਕਲ ਦੇ ਸੋਹਣੇ ਦਰਵਾਜ਼ੇ ਤੇ ਭੀਖ ਮੰਗਣ ਲਈ ਬੈਠਦਾ ਹੁੰਦਾ ਸੀ, ਅਤੇ ਜੋ ਉਹ ਦੇ ਨਾਲ ਵਾਪਰਿਆ, ਉਹ ਬਹੁਤ ਹੈਰਾਨ ਤੇ ਅਚਰਜ਼ ਹੋਏ।
Упізнавши в ньому того, хто просив милостиню біля Прекрасних воріт Храму, вони наповнилися страхом та здивуванням від того, що з ним сталося.
11 ੧੧ ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਦੇ ਨਾਲ ਸੀ, ਸਾਰੇ ਲੋਕ ਬਹੁਤ ਹੈਰਾਨ ਹੋਏ, ਉਸ ਦਲਾਨ ਵਿੱਚ ਦੌੜੇ ਆਏ, ਜਿਹੜਾ ਸੁਲੇਮਾਨ ਦਾ ਸੀ, ।
Цей чоловік тримався Петра та Івана, і весь народ, дуже здивований, побіг до них у ту частину Храму, що зветься колонадою Соломона.
12 ੧੨ ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ?
Побачивши це, Петро промовив до народу: «Ізраїльтяни, чому це так здивувало вас? Чому ви дивитесь на нас, ніби ми своєю силою або своїм благочестям зробили так, щоб цей чоловік ходив?
13 ੧੩ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।
Бог Авраама, Бог Ісаака і Бог Якова, Бог наших батьків, прославив Свого Слугу Ісуса, Якого ви зрадили й зреклися перед Пилатом, незважаючи на те, що той вирішив Його відпустити.
14 ੧੪ ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ।
Ви зреклися Святого та Праведного й просили, щоб вам визволили вбивцю.
15 ੧੫ ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।
Ви вбили Засновника життя, але Бог воскресив Його з мертвих, і ми – свідки цього.
16 ੧੬ ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ। ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ।
Через віру в Його ім’я цей [чоловік], якого ви бачите й знаєте, був зміцнений. Ім’я Ісуса та віра, котра дається через Нього, зцілили повністю його перед вашими очима.
17 ੧੭ ਅਤੇ ਹੁਣ ਹੇ ਭਰਾਵੋ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ।
Тепер, брати, знаю, що ви зробили це через незнання, як і ваші керівники.
18 ੧੮ ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ।
Але так Бог здійснив те, про що говорив устами всіх пророків: Його Христос має страждати.
19 ੧੯ ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।
Отже, покайтеся та наверніться [до Бога], щоб ваші гріхи були видалені
20 ੨੦ ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਯਿਸੂ ਨੂੰ ਭੇਜ ਦੇਵੇ।
й настали від Господа часи відродження; і щоб Він надіслав призначеного вам Христа Ісуса,
21 ੨੧ ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ੁਬਾਨੀ ਸ਼ੁਰੂ ਤੋਂ ਹੀ ਆਖਿਆ ਸੀ। (aiōn )
Якого небо має прийняти до часу відновлення всіх речей, про що споконвіку говорив Бог устами Своїх святих пророків. (aiōn )
22 ੨੨ ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ। ਜੋ ਕੁਝ ਉਹ ਤੁਹਾਨੂੰ ਆਖੇ, ਤੁਸੀਂ ਉਸ ਦੀ ਸੁਣਿਓ।
Адже Мойсей казав: „Господь, Бог ваш, підійме вам з-посеред ваших братів Пророка, подібного до мене. Його слухайтеся в усьому, що Він вам скаже.
23 ੨੩ ਅਤੇ ਅਜਿਹਾ ਹੋਵੇਗਾ ਕਿ ਹਰੇਕ ਮਨੁੱਖ ਜੋ ਉਸ ਨਬੀ ਦੀ ਨਾ ਸੁਣੇ, ਲੋਕਾਂ ਵਿੱਚੋਂ ਨਾਸ ਕੀਤਾ ਜਾਵੇ।
І кожна душа, що не буде слухатися Цього Пророка, буде винищена з народу“.
24 ੨੪ ਅਤੇ ਸਾਰੇ ਨਬੀਆਂ ਨੇ ਸਮੂਏਲ ਤੋਂ ਅਤੇ ਉਨ੍ਹਾਂ ਤੋਂ ਜਿਹੜੇ ਉਹ ਦੇ ਮਗਰੋਂ ਹੋਏ, ਜਿੰਨਿਆਂ ਨੇ ਬਚਨ ਕੀਤਾ, ਉਨ੍ਹਾਂ ਨੇ ਵੀ ਇਨ੍ਹਾਂ ਹੀ ਦਿਨਾਂ ਦੀ ਖ਼ਬਰ ਦਿੱਤੀ।
Також і всі пророки – від Самуїла й після нього – проголошували ці дні.
25 ੨੫ ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।
Ви – нащадки пророків та заповіту, який Бог склав із нашими батьками. Він казав Авраамові: „Через твого нащадка всі народи землі отримають благословення“.
26 ੨੬ ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।
Коли Бог воскресив Свого Слугу, то надіслав Його в першу чергу до вас, щоб благословити та навернути кожного з вас від ваших злих учинків».