< ਰਸੂਲਾਂ ਦੇ ਕਰਤੱਬ 4 >

1 ਜਦੋਂ ਉਹ ਲੋਕਾਂ ਦੇ ਨਾਲ ਗੱਲਾਂ ਕਰ ਰਹੇ ਸਨ ਤਾਂ ਜਾਜਕ, ਹੈਕਲ ਦੇ ਅਧਿਕਾਰੀ ਅਤੇ ਸਦੂਕੀ ਉਹਨਾਂ ਉੱਤੇ ਚੜ੍ਹ ਆਏ।
使徒對百姓說話的時候,祭司們和守殿官,並撒都該人忽然來了。
2 ਕਿਉਂ ਜੋ ਉਹ ਇਸ ਗੱਲ ਤੋਂ ਗੁੱਸੇ ਹੋ ਗਏ ਸਨ ਜੋ ਉਹ ਲੋਕਾਂ ਨੂੰ ਸਿਖਾਉਂਦੇ ਅਤੇ ਯਿਸੂ ਦਾ ਪਰਮਾਣ ਦੇ ਕੇ ਮੁਰਦਿਆਂ ਦੇ ਜੀ ਉੱਠਣ ਦਾ ਉਪਦੇਸ਼ ਦਿੰਦੇ ਸਨ।
因他們教訓百姓,本着耶穌,傳說死人復活,就很煩惱,
3 ਅਤੇ ਉਹਨਾਂ ਨੇ ਉਹਨਾਂ ਨੂੰ ਫੜ੍ਹ ਕੇ ਦੂਜੇ ਦਿਨ ਤੱਕ ਹਵਾਲਾਤ ਵਿੱਚ ਰੱਖਿਆ, ਕਿਉਂ ਜੋ ਹੁਣ ਸ਼ਾਮ ਪੈ ਗਈ ਸੀ।
於是下手拿住他們;因為天已經晚了,就把他們押到第二天。
4 ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ।
但聽道之人有許多信的,男丁數目約到五千。
5 ਦੂਜੇ ਦਿਨ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਅਧਿਕਾਰੀ, ਬਜ਼ੁਰਗ ਅਤੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ।
第二天,官府、長老,和文士在耶路撒冷聚會,
6 ਅੰਨਾਸ ਪ੍ਰਧਾਨ ਜਾਜਕ, ਕਯਾਫ਼ਾ, ਯੂਹੰਨਾ, ਸਿਕੰਦਰ ਅਤੇ ਪ੍ਰਧਾਨ ਜਾਜਕ ਦੇ ਘਰਾਣੇ ਦੇ ਸਾਰੇ ਲੋਕ ਵੀ ਉੱਥੇ ਸਨ।
又有大祭司亞那和該亞法、約翰、亞歷山大,並大祭司的親族都在那裏,
7 ਫਿਰ ਉਹਨਾਂ ਨੂੰ ਵਿਚਾਲੇ ਖੜ੍ਹਾ ਕਰਕੇ ਪੁੱਛਿਆ, ਤੁਸੀਂ ਕਿਹੜੀ ਸਮਰੱਥਾ ਜਾਂ ਕਿਹੜੇ ਨਾਮ ਨਾਲ ਇਹ ਕੀਤਾ?
叫使徒站在當中,就問他們說:「你們用甚麼能力,奉誰的名做這事呢?」
8 ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ,
那時彼得被聖靈充滿,對他們說:
9 ਜੇ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛਦੇ ਹੋ, ਜਿਹੜਾ ਇੱਕ ਬਲਹੀਨ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ।
「治民的官府和長老啊,倘若今日因為在殘疾人身上所行的善事查問我們他是怎麼得了痊癒,
10 ੧੦ ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।
你們眾人和以色列百姓都當知道,站在你們面前的這人得痊癒是因你們所釘十字架、上帝叫他從死裏復活的拿撒勒人耶穌基督的名。
11 ੧੧ ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ।
他是 你們匠人所棄的石頭, 已成了房角的頭塊石頭。
12 ੧੨ ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।
除他以外,別無拯救;因為在天下人間,沒有賜下別的名,我們可以靠着得救。」
13 ੧੩ ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ।
他們見彼得、約翰的膽量,又看出他們原是沒有學問的小民,就希奇,認明他們是跟過耶穌的;
14 ੧੪ ਅਤੇ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਹਨਾਂ ਦੇ ਵੱਲ ਖੜ੍ਹਾ ਵੇਖ ਕੇ ਇਹ ਦੇ ਵਿਰੁੱਧ ਵਿੱਚ ਕੁਝ ਨਾਮ ਕਹਿ ਸਕੇ।
又看見那治好了的人和他們一同站着,就無話可駁。
15 ੧੫ ਪਰ ਉਹਨਾਂ ਨੂੰ ਪ੍ਰਾਰਥਨਾ ਘਰ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ, ਉਹ ਆਪਸ ਵਿੱਚ ਯੋਜਨਾਂ ਬਣਾਉਣ ਲੱਗੇ।
於是吩咐他們從公會出去,就彼此商議說:
16 ੧੬ ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ਼ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ।
「我們當怎樣辦這兩個人呢?因為他們誠然行了一件明顯的神蹟,凡住耶路撒冷的人都知道,我們也不能說沒有。
17 ੧੭ ਆਓ, ਅਸੀਂ ਉਹਨਾਂ ਨੂੰ ਦਬਕਾਈਏ ਜੋ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ, ਤਾਂ ਜੋ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲ ਜਾਏ।
惟恐這事越發傳揚在民間,我們必須恐嚇他們,叫他們不再奉這名對人講論。」
18 ੧੮ ਤਦ ਉਹਨਾਂ ਨੇ ਉਹਨਾਂ ਨੂੰ ਕੋਲ ਸੱਦ ਕੇ ਆਗਿਆ ਦਿੱਤੀ ਕਿ ਯਿਸੂ ਦਾ ਨਾਮ ਲੈ ਕੇ, ਨਾ ਕੋਈ ਚਰਚਾ ਕਰਨੀ ਅਤੇ ਨਾ ਹੀ ਸਿੱਖਿਆ ਦੇਣੀ।
於是叫了他們來,禁止他們總不可奉耶穌的名講論教訓人。
19 ੧੯ ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ?।
彼得、約翰說:「聽從你們,不聽從上帝,這在上帝面前合理不合理,你們自己酌量吧!
20 ੨੦ ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ।
我們所看見所聽見的,不能不說。」
21 ੨੧ ਤਦ ਉਨ੍ਹਾਂ ਨੇ ਉਹਨਾਂ ਨੂੰ ਹੋਰ ਜਿਆਦਾ ਦਬਕਾ ਕੇ ਛੱਡ ਦਿੱਤਾ, ਕਿਉਂਕਿ ਲੋਕਾਂ ਦੇ ਕਾਰਨ ਉਹਨਾਂ ਉੱਤੇ ਸਜ਼ਾ ਲਾਉਣ ਦਾ ਕੋਈ ਕਾਰਨ ਨਾਮ ਮਿਲਿਆ, ਇਸ ਲਈ ਕਿ ਜੋ ਕੁਝ ਹੋਇਆ ਸੀ ਉਹ ਦੇ ਕਾਰਨ ਸਭ ਲੋਕ ਪਰਮੇਸ਼ੁਰ ਦੀ ਵਡਿਆਈ ਕਰਦੇ ਸਨ।
官長為百姓的緣故,想不出法子刑罰他們,又恐嚇一番,把他們釋放了。這是因眾人為所行的奇事都歸榮耀與上帝。
22 ੨੨ ਕਿਉਂ ਜੋ ਉਹ ਮਨੁੱਖ ਜਿਸ ਨੂੰ ਉਹਨਾਂ ਨੇ ਚੰਗਾ ਕੀਤਾ ਸੀ ਉਹ ਚਾਲ੍ਹੀ ਸਾਲ ਤੋਂ ਜਿਆਦਾ ਉਮਰ ਦਾ ਸੀ।
原來藉着神蹟醫好的那人有四十多歲了。
23 ੨੩ ਫਿਰ ਜਦੋਂ ਉਹਨਾਂ ਨੂੰ ਛੱਡ ਦਿੱਤਾ ਤਾਂ, ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਹਨਾਂ ਨੂੰ ਆਖਿਆ ਸੀ, ਦੱਸ ਦਿੱਤਾ।
二人既被釋放,就到會友那裏去,把祭司長和長老所說的話都告訴他們。
24 ੨੪ ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ।
他們聽見了,就同心合意地高聲向上帝說:「主啊!你是造天、地、海,和其中萬物的,
25 ੨੫ ਤੁਸੀਂ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੀ ਜੁਬਾਨੀ ਆਖਿਆ, “ਕੌਮਾਂ ਕਿਉਂ ਡੰਡ ਪਾਈ ਹੈ, ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ?”
你曾藉着聖靈,託你僕人-我們祖宗大衛的口,說: 外邦為甚麼爭鬧? 萬民為甚麼謀算虛妄的事?
26 ੨੬ ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਉੱਠ ਖੜੇ ਹੋਏ, ।
世上的君王一齊起來, 臣宰也聚集, 要敵擋主, 並主的受膏者。
27 ੨੭ ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ।
希律和本丟‧彼拉多,外邦人和以色列民,果然在這城裏聚集,要攻打你所膏的聖僕耶穌,
28 ੨੮ ਇਸ ਲਈ ਕਿ ਜੋ ਕੁਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ।
成就你手和你意旨所預定必有的事。
29 ੨੯ ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ।
他們恐嚇我們,現在求主鑒察,一面叫你僕人大放膽量講你的道,一面伸出你的手來醫治疾病,並且使神蹟奇事因着你聖僕耶穌的名行出來。」
30 ੩੦ ਜਦੋਂ ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ।
31 ੩੧ ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।
禱告完了,聚會的地方震動,他們就都被聖靈充滿,放膽講論上帝的道。
32 ੩੨ ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ।
那許多信的人都是一心一意的,沒有一人說他的東西有一樣是自己的,都是大家公用。
33 ੩੩ ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ।
使徒大有能力,見證主耶穌復活;眾人也都蒙大恩。
34 ੩੪ ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ।
內中也沒有一個缺乏的;因為人人將田產房屋都賣了,把所賣的價銀拿來,
35 ੩੫ ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।
放在使徒腳前,照各人所需用的,分給各人。
36 ੩੬ ਯੂਸੁਫ਼ ਜਿਸ ਦਾ ਰਸੂਲਾਂ ਨੇ ਬਰਨਬਾਸ ਅਰਥਾਤ ਸ਼ਾਂਤੀ ਦਾ ਪੁੱਤਰ ਨਾਮ ਰੱਖਿਆ ਸੀ ਜਿਹੜਾ ਇੱਕ ਲੇਵੀ ਅਤੇ ਕੁਪਰੁਸ ਦਾ ਰਹਿਣ ਵਾਲਾ ਸੀ।
有一個利未人,生在塞浦路斯,名叫約瑟,使徒稱他為巴拿巴(巴拿巴翻出來就是勸慰子)。
37 ੩੭ ਉਹ ਦੇ ਕੋਲ ਆਪਣੀ ਜ਼ਮੀਨ ਸੀ ਉਸ ਨੇ ਉਹ ਨੂੰ ਵੇਚ ਕੇ ਮੁੱਲ ਦਾ ਰੁਪਿਆ ਲਿਆਂਦਾ ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।
他有田地,也賣了,把價銀拿來,放在使徒腳前。

< ਰਸੂਲਾਂ ਦੇ ਕਰਤੱਬ 4 >