< ਰਸੂਲਾਂ ਦੇ ਕਰਤੱਬ 4 >
1 ੧ ਜਦੋਂ ਉਹ ਲੋਕਾਂ ਦੇ ਨਾਲ ਗੱਲਾਂ ਕਰ ਰਹੇ ਸਨ ਤਾਂ ਜਾਜਕ, ਹੈਕਲ ਦੇ ਅਧਿਕਾਰੀ ਅਤੇ ਸਦੂਕੀ ਉਹਨਾਂ ਉੱਤੇ ਚੜ੍ਹ ਆਏ।
A když oni mluvili k lidu, přišli kněží a úředník chrámu a saduceové,
2 ੨ ਕਿਉਂ ਜੋ ਉਹ ਇਸ ਗੱਲ ਤੋਂ ਗੁੱਸੇ ਹੋ ਗਏ ਸਨ ਜੋ ਉਹ ਲੋਕਾਂ ਨੂੰ ਸਿਖਾਉਂਦੇ ਅਤੇ ਯਿਸੂ ਦਾ ਪਰਮਾਣ ਦੇ ਕੇ ਮੁਰਦਿਆਂ ਦੇ ਜੀ ਉੱਠਣ ਦਾ ਉਪਦੇਸ਼ ਦਿੰਦੇ ਸਨ।
Těžce to nesouce, že lid učili a zvěstovali ve jménu Ježíše vzkříšení z mrtvých.
3 ੩ ਅਤੇ ਉਹਨਾਂ ਨੇ ਉਹਨਾਂ ਨੂੰ ਫੜ੍ਹ ਕੇ ਦੂਜੇ ਦਿਨ ਤੱਕ ਹਵਾਲਾਤ ਵਿੱਚ ਰੱਖਿਆ, ਕਿਉਂ ਜੋ ਹੁਣ ਸ਼ਾਮ ਪੈ ਗਈ ਸੀ।
I vztáhli na ně ruce a vsadili je do žaláře až do jitra, neb již byl večer.
4 ੪ ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ।
Mnozí pak z těch, kteříž slyšeli slovo Boží, uvěřili. I učiněn jest počet mužů okolo pěti tisíců.
5 ੫ ਦੂਜੇ ਦਿਨ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਅਧਿਕਾਰੀ, ਬਜ਼ੁਰਗ ਅਤੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ।
Stalo se pak nazejtří, sešli se knížata jejich, a starší, a zákoníci v Jeruzalémě,
6 ੬ ਅੰਨਾਸ ਪ੍ਰਧਾਨ ਜਾਜਕ, ਕਯਾਫ਼ਾ, ਯੂਹੰਨਾ, ਸਿਕੰਦਰ ਅਤੇ ਪ੍ਰਧਾਨ ਜਾਜਕ ਦੇ ਘਰਾਣੇ ਦੇ ਸਾਰੇ ਲੋਕ ਵੀ ਉੱਥੇ ਸਨ।
A Annáš nejvyšší kněz, a Kaifáš, a Jan, a Alexander, a kteřížkoli byli z pokolení nejvyššího kněze.
7 ੭ ਫਿਰ ਉਹਨਾਂ ਨੂੰ ਵਿਚਾਲੇ ਖੜ੍ਹਾ ਕਰਕੇ ਪੁੱਛਿਆ, ਤੁਸੀਂ ਕਿਹੜੀ ਸਮਰੱਥਾ ਜਾਂ ਕਿਹੜੇ ਨਾਮ ਨਾਲ ਇਹ ਕੀਤਾ?
I postavivše je mezi sebou, otázali se jich: Jakou mocí aneb v kterém jménu učinili jste to vy?
8 ੮ ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ,
Tedy Petr, jsa pln Ducha svatého, řekl jim: Knížata lidu a starší Izraelští,
9 ੯ ਜੇ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛਦੇ ਹੋ, ਜਿਹੜਾ ਇੱਕ ਬਲਹੀਨ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ।
Poněvadž my dnes k soudu jsme přivedeni pro dobrodiní člověku nemocnému učiněné, kterak by on zdráv učiněn byl:
10 ੧੦ ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।
Známo buď všechněm vám i všemu lidu Izraelskému, že ve jménu Ježíše Krista Nazaretského, kteréhož jste vy ukřižovali, jehož Bůh vzkřísil z mrtvých, skrze toho jméno tento stojí před vámi zdravý.
11 ੧੧ ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ।
Toť jest ten kámen za nic položený od vás dělníků, kterýž učiněn jest v hlavu úhelní.
12 ੧੨ ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।
A neníť v žádném jiném spasení; neboť není jiného jména pod nebem daného lidem, skrze kteréž bychom mohli spaseni býti.
13 ੧੩ ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ।
I vidouce takovou udatnost a smělost v mluvení Petrovu a Janovu, a shledavše, že jsou lidé neučení a prostí, divili se, a poznali je, že s Ježíšem bývali.
14 ੧੪ ਅਤੇ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਹਨਾਂ ਦੇ ਵੱਲ ਖੜ੍ਹਾ ਵੇਖ ਕੇ ਇਹ ਦੇ ਵਿਰੁੱਧ ਵਿੱਚ ਕੁਝ ਨਾਮ ਕਹਿ ਸਕੇ।
Èlověka také toho vidouce, an stojí s nimi, kterýž byl uzdraven, neměli co mluviti proti nim.
15 ੧੫ ਪਰ ਉਹਨਾਂ ਨੂੰ ਪ੍ਰਾਰਥਨਾ ਘਰ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ, ਉਹ ਆਪਸ ਵਿੱਚ ਯੋਜਨਾਂ ਬਣਾਉਣ ਲੱਗੇ।
I rozkázavše jim vystoupiti z rady, rozmlouvali vespolek,
16 ੧੬ ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ਼ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ।
Řkouce: Co učiníme lidem těmto? Nebo že jest zjevný zázrak stal se skrze ně, všem přebývajícím v Jeruzalémě známé jest, aniž můžeme toho zapříti.
17 ੧੭ ਆਓ, ਅਸੀਂ ਉਹਨਾਂ ਨੂੰ ਦਬਕਾਈਏ ਜੋ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ, ਤਾਂ ਜੋ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲ ਜਾਏ।
Ale aby se to více nerozhlašovalo v lidu, s pohrůžkou přikažme jim, aby více v tom jménu žádnému z lidí nemluvili.
18 ੧੮ ਤਦ ਉਹਨਾਂ ਨੇ ਉਹਨਾਂ ਨੂੰ ਕੋਲ ਸੱਦ ਕੇ ਆਗਿਆ ਦਿੱਤੀ ਕਿ ਯਿਸੂ ਦਾ ਨਾਮ ਲੈ ਕੇ, ਨਾ ਕੋਈ ਚਰਚਾ ਕਰਨੀ ਅਤੇ ਨਾ ਹੀ ਸਿੱਖਿਆ ਦੇਣੀ।
I povolavše jich, přikázali jim, aby nikoli nemluvili, ani učili ve jménu Ježíšovu.
19 ੧੯ ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ?।
Tedy Petr a Jan odpovídajíce, řekli jim: Jest-li to spravedlivé před obličejem Božím, abychom vás více poslouchali než Boha, suďte.
20 ੨੦ ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ।
Nebť nemůžeme nemluviti toho, co jsme viděli a slyšeli.
21 ੨੧ ਤਦ ਉਨ੍ਹਾਂ ਨੇ ਉਹਨਾਂ ਨੂੰ ਹੋਰ ਜਿਆਦਾ ਦਬਕਾ ਕੇ ਛੱਡ ਦਿੱਤਾ, ਕਿਉਂਕਿ ਲੋਕਾਂ ਦੇ ਕਾਰਨ ਉਹਨਾਂ ਉੱਤੇ ਸਜ਼ਾ ਲਾਉਣ ਦਾ ਕੋਈ ਕਾਰਨ ਨਾਮ ਮਿਲਿਆ, ਇਸ ਲਈ ਕਿ ਜੋ ਕੁਝ ਹੋਇਆ ਸੀ ਉਹ ਦੇ ਕਾਰਨ ਸਭ ਲੋਕ ਪਰਮੇਸ਼ੁਰ ਦੀ ਵਡਿਆਈ ਕਰਦੇ ਸਨ।
A oni pohrozivše jim, propustili je, nenalezše na nich příčiny trestání, pro lid; nebo všickni velebili Boha z toho, co se bylo stalo.
22 ੨੨ ਕਿਉਂ ਜੋ ਉਹ ਮਨੁੱਖ ਜਿਸ ਨੂੰ ਉਹਨਾਂ ਨੇ ਚੰਗਾ ਕੀਤਾ ਸੀ ਉਹ ਚਾਲ੍ਹੀ ਸਾਲ ਤੋਂ ਜਿਆਦਾ ਉਮਰ ਦਾ ਸੀ।
Byl zajisté v letech více než ve čtyřidcíti člověk ten, při kterémž se byl stal zázrak ten uzdravení.
23 ੨੩ ਫਿਰ ਜਦੋਂ ਉਹਨਾਂ ਨੂੰ ਛੱਡ ਦਿੱਤਾ ਤਾਂ, ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਹਨਾਂ ਨੂੰ ਆਖਿਆ ਸੀ, ਦੱਸ ਦਿੱਤਾ।
A jsouce propuštěni, přišli k svým a pověděli jim, co k nim přední kněží a starší mluvili.
24 ੨੪ ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ।
Kteříž uslyševše to, jednomyslně pozdvihli hlasu k Bohu a řekli: Hospodine, ty jsi Bůh, kterýž jsi učinil nebe i zemi, i moře i všecko, což v nich jest,
25 ੨੫ ਤੁਸੀਂ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੀ ਜੁਬਾਨੀ ਆਖਿਆ, “ਕੌਮਾਂ ਕਿਉਂ ਡੰਡ ਪਾਈ ਹੈ, ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ?”
Kterýž jsi skrze ústa Davida, služebníka svého, řekl: Proč jsou se bouřili národové a lidé myslili marné věci?
26 ੨੬ ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਉੱਠ ਖੜੇ ਹੋਏ, ।
Postavili se králové zemští, a knížata sešla se vespolek proti Pánu a proti Pomazanému jeho.
27 ੨੭ ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ।
Právěť jsou se jistě sešli proti svatému Synu tvému Ježíšovi, kteréhož jsi pomazal, Herodes a Pontský Pilát, s pohany a lidem Izraelským,
28 ੨੮ ਇਸ ਲਈ ਕਿ ਜੋ ਕੁਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ।
Aby učinili to, což ruka tvá a rada tvá předuložila, aby se stalo.
29 ੨੯ ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ।
A nyní, Pane, pohlediž na pohrůžky jejich a dejž služebníkům svým mluviti slovo tvé svobodně a směle,
30 ੩੦ ਜਦੋਂ ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ।
Vztahuje ruku svou k uzdravování a k činění divů a zázraků, skrze jméno svatého Syna tvého Ježíše.
31 ੩੧ ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।
A když se oni modlili, zatřáslo se to místo, na kterémž byli shromážděni, a naplněni jsou všickni Duchem svatým, a mluvili slovo Boží směle a svobodně.
32 ੩੨ ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ।
Toho pak množství věřících bylo jedno srdce a jedna duše. Aniž kdo co z těch věcí, kteréž měl, svým vlastním býti pravil, ale měli všecky věci obecné.
33 ੩੩ ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ।
A mocí velikou vydávali apoštolé svědectví o vzkříšení Pána Ježíše, a milost veliká přítomná byla všechněm jim.
34 ੩੪ ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ।
A žádný mezi nimi nebyl nuzný; nebo kteřížkoli měli pole nebo domy, prodávajíce, přinášeli peníze, za kteréž prodávali,
35 ੩੫ ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।
A kladli před nohy apoštolské. I rozdělováno bylo jednomu každému, jakž komu potřebí bylo.
36 ੩੬ ਯੂਸੁਫ਼ ਜਿਸ ਦਾ ਰਸੂਲਾਂ ਨੇ ਬਰਨਬਾਸ ਅਰਥਾਤ ਸ਼ਾਂਤੀ ਦਾ ਪੁੱਤਰ ਨਾਮ ਰੱਖਿਆ ਸੀ ਜਿਹੜਾ ਇੱਕ ਲੇਵੀ ਅਤੇ ਕੁਪਰੁਸ ਦਾ ਰਹਿਣ ਵਾਲਾ ਸੀ।
Jozes pak, kterýž příjmí měl od apoštolů Barnabáš, (což se vykládá syn utěšení, ) z pokolení Levítského, z Cypru rodem,
37 ੩੭ ਉਹ ਦੇ ਕੋਲ ਆਪਣੀ ਜ਼ਮੀਨ ਸੀ ਉਸ ਨੇ ਉਹ ਨੂੰ ਵੇਚ ਕੇ ਮੁੱਲ ਦਾ ਰੁਪਿਆ ਲਿਆਂਦਾ ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।
Měv pole, prodal je, a přinesl peníze, a položil k nohám apoštolským.