< ਰਸੂਲਾਂ ਦੇ ਕਰਤੱਬ 5 >
1 ੧ ਹਨਾਨਿਯਾ ਨਾਮ ਦੇ ਇੱਕ ਮਨੁੱਖ ਨੇ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਜ਼ਮੀਨ ਨੂੰ ਵੇਚਿਆ।
Neki pak čovjek po imenu Ananija, zajedno sa svojom ženom Safirom proda imanje
2 ੨ ਅਤੇ ਉਹ ਦੇ ਮੁੱਲ ਵਿੱਚੋਂ ਕੁਝ ਆਪਣੇ ਕੋਲ ਰੱਖ ਲਿਆ, ਉਹ ਦੀ ਪਤਨੀ ਵੀ ਇਹ ਜਾਣਦੀ ਸੀ ਅਤੇ ਉਸ ਵਿੱਚੋਂ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।
pa u dogovoru sa ženom odvoji nešto od utrška, a samo jedan dio donese i postavi pred noge apostolima.
3 ੩ ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂ?
Petar mu reče: “Ananija, zašto ti Sotona ispuni srce te si slagao Duhu Svetomu i odvojio od utrška imanja?
4 ੪ ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ।
Da je ostalo neprodano, ne bi li tvoje ostalo; i jednoć prodano, nije li u tvojoj vlasti? Zašto si se na takvo što odlučio? Nisi slagao ljudima, nego Bogu!”
5 ੫ ਹਨਾਨਿਯਾ ਇਹ ਗੱਲਾਂ ਸੁਣਦਿਆਂ ਹੀ ਡਿੱਗ ਗਿਆ ਅਤੇ ਉਹ ਨੇ ਪ੍ਰਾਣ ਛੱਡ ਦਿੱਤੇ ਅਤੇ ਜਿਨ੍ਹਾਂ ਨੇ ਵੀ ਸੁਣਿਆ ਉਨ੍ਹਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ।
Kako Ananija ču te riječi, sruši se i izdahnu. I silan strah spopade sve koji su to čuli.
6 ੬ ਅਤੇ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ ਅਤੇ ਬਾਹਰ ਲੈ ਜਾ ਕੇ ਦੱਬ ਦਿੱਤਾ।
Nato ustanu mladići, poviju ga, iznesu i pokopaju.
7 ੭ ਇਹ ਘਟਨਾ ਤੋਂ ਅਣਜਾਣ, ਉਹ ਦੀ ਪਤਨੀ ਲੱਗਭਗ ਤਿੰਨ ਘੰਟਿਆਂ ਦੇ ਬਾਅਦ ਅੰਦਰ ਆਈ।
Nakon otprilike tri sata uđe njegova žena ne znajući što se dogodilo.
8 ੮ ਤਦ ਪਤਰਸ ਨੇ ਉਹ ਨੂੰ ਆਖਿਆ, ਕੀ ਤੁਸੀਂ ਉਹ ਖੇਤ ਐਨੇ ਵਿੱਚ ਹੀ ਵੇਚਿਆ ਹੈ? ਉਹ ਬੋਲੀ, ਹਾਂ ਐਨੇ ਨੂੰ ਹੀ ਵੇਚਿਆ ਹੈ।
Petar joj reče: “Reci mi, jeste li za toliko dali imanje?” Ona odgovori: “Da, za toliko.”
9 ੯ ਤਦ ਪਤਰਸ ਨੇ ਉਹ ਨੂੰ ਕਿਹਾ, ਤੁਸੀਂ ਕਿਉਂ ਪ੍ਰਭੂ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ? ਵੇਖ ਤੇਰੇ ਪਤੀ ਦੇ ਦੱਬਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ!
A Petar će joj: “Što vam bi da se složiste iskušati Duha Gospodnjega? Eto na vratima nogu onih koji ti pokopaše muža! I tebe će iznijeti!”
10 ੧੦ ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਜਾ ਕੇ ਉਹ ਨੂੰ ਮਰੀ ਹੋਈ ਵੇਖਿਆ, ਅਤੇ ਬਾਹਰ ਲੈ ਜਾ ਕੇ ਉਹ ਦੇ ਪਤੀ ਦੇ ਕੋਲ ਦੱਬ ਦਿੱਤਾ।
Ona se umah sruši do njegovih nogu i izdahnu. Oni mladići uđu, nađu je mrtvu, iznesu je i pokopaju uz muža.
11 ੧੧ ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ।
I silan strah spopade cijelu Crkvu i sve koji su to čuli.
12 ੧੨ ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ਼ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ।
Po rukama se apostolskim događala mnoga znamenja i čudesa u narodu. Svi su se jednodušno okupljali u Trijemu Salomonovu.
13 ੧੩ ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ।
Nitko se drugi nije usuđivao pridružiti im se, ali ih je narod veličao.
14 ੧੪ ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ।
I sve se više povećavalo mnoštvo muževa i žena što vjerovahu Gospodinu
15 ੧੫ ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।
tako da su na trgove iznosili bolesnike i postavljali ih na ležaljkama i posteljama ne bi li, kad Petar bude prolazio, bar sjena njegova osjenila kojega od njih.
16 ੧੬ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ।
A slijegalo bi se i mnoštvo iz gradova oko Jeruzalema: donosili bi bolesnike i opsjednute od nečistih duhova, i svi bi ozdravljali.
17 ੧੭ ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ।
Onda se podiže veliki svećenik i sve njegove pristaše - sljedba saducejska.
18 ੧੮ ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ।
Puni zavisti, pohvataju apostole i strpaju ih u javnu tamnicu.
19 ੧੯ ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ,
Ali anđeo Gospodnji noću otvori vrata tamnice, izvede ih i reče:
20 ੨੦ ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ।
“Pođite i postojano u Hramu navješćujte narodu sve riječi Života ovoga.”
21 ੨੧ ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ।
Poslušni, u praskozorje su ušli u Hram te naučavali. Uto stiže veliki svećenik i njegove pristaše, sazovu Vijeće i sve starješinstvo sinova Izraelovih pa pošalju u zatvor da ih dovedu.
22 ੨੨ ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ।
Kad stražari stigoše onamo, ne nađoše ih u tamnici pa se vrate i jave:
23 ੨੩ ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ।
“Zatvor smo našli sa svom pomnjom zatvoren i čuvare na straži pred vratima, ali kad smo otvorili, nikoga unutra ne nađosmo.”
24 ੨੪ ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ?
Kad su hramski zapovjednik i veliki svećenici čuli te riječi, u nedoumici su se pitali što bi to moglo biti.
25 ੨੫ ਤਦ ਕਿਸੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ!
Nato netko pristigne i dojavi im: “Eno, ljudi koje baciste u tamnicu, u Hramu stoje i uče narod.”
26 ੨੬ ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।
Tada zapovjednik sa stražarima ode te ih dovede - ne na silu jer se bojahu da ih narod ne kamenuje.
27 ੨੭ ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ।
Dovedoše ih i privedoše pred Vijeće. Veliki ih svećenik zapita:
28 ੨੮ ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ।
“Nismo li vam strogo zabranili učiti u to Ime? A vi ste eto napunili Jeruzalem svojim naukom i hoćete na nas navući krv toga čovjeka.”
29 ੨੯ ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ।
Petar i apostoli odvrate: “Treba se većma pokoravati Bogu negoli ljudima!
30 ੩੦ ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ।
Bog otaca naših uskrisi Isusa kojega vi smakoste objesivši ga na drvo.
31 ੩੧ ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।
Njega Bog desnicom svojom uzvisi za Začetnika i Spasitelja da obraćenjem podari Izraela i oproštenjem grijeha.
32 ੩੨ ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ।
I mi smo svjedoci tih događaja i Duh Sveti kojega dade Bog onima što mu se pokoravaju.”
33 ੩੩ ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ।
Nato se oni razgnjeviše i htjedoše ih ubiti.
34 ੩੪ ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ
Ali ustade u Vijeću neki farizej imenom Gamaliel, zakonoznanac, kojega je poštovao sav narod. On zapovjedi da ljude načas izvedu
35 ੩੫ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਸਰਾਏਲੀ ਲੋਕੋ, ਖ਼ਬਰਦਾਰ ਰਹੋ, ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨਾ ਚਾਹੁੰਦੇ ਹੋ।
pa će vijećnicima: “Izraelci, dobro promislite što ćete s tim ljudima.
36 ੩੬ ਕਿਉਂ ਜੋ ਇਨ੍ਹਾਂ ਦਿਨਾਂ ਤੋਂ ਅੱਗੇ ਥੇਉਦਾਸ ਉੱਠਿਆ ਅਤੇ ਕਹਿਣ ਲੱਗਾ ਕਿ ਮੈਂ ਕੁਝ ਹਾਂ ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਹ ਦੇ ਨਾਲ ਮਿਲ ਗਏ ਅਤੇ ਉਹ ਮਾਰਿਆ ਗਿਆ ਅਤੇ ਸਭ ਜੋ ਉਹ ਨੂੰ ਮੰਨਦੇ ਸਨ, ਖਿੱਲਰ ਗਏ ਅਤੇ ਬੇ ਠਿਕਾਣੇ ਹੋ ਗਏ।
Ta prije nekog vremena podiže se Teuda tvrdeći da je netko, i uza nj prista oko četiri stotine ljudi. Bi smaknut i sve mu se pristaše razbjegoše i netragom ih nesta.
37 ੩੭ ਉਹ ਦੇ ਬਾਅਦ ਮਰਦੁਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ। ਉਹ ਦਾ ਵੀ ਨਾਸ ਹੋਇਆ ਅਤੇ ਜਿੰਨੇ ਉਹ ਨੂੰ ਮੰਨਦੇ ਸਨ, ਸਾਰੇ ਖਿੱਲਰ ਗਏ।
Nakon toga se u dane popisa podiže Juda Galilejac i odvuče narod za sobom. I on propade i sve mu se pristaše raspršiše.
38 ੩੮ ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਮਨੁੱਖਾਂ ਤੋਂ ਦੂਰ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਯੋਜਨਾ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਵੇਗੀ।
I sad evo kanite se, velim vam, tih ljudi i otpustite ih. Jer ako je taj naum ili to djelo od ljudi, propast će;
39 ੩੯ ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ।
ako li je pak od Boga, nećete ga moći uništiti - da se i s Bogom u ratu ne nađete.” Poslušaju ga
40 ੪੦ ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ।
pa dozovu apostole, išibaju ih, zapovjede im da ne govore u ime Isusovo pa ih otpuste.
41 ੪੧ ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ।
Oni pak odu ispred Vijeća radosni što bijahu dostojni podnijeti pogrde za Ime.
42 ੪੨ ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ!
I svaki su dan u Hramu i po kućama neprestance učili i navješćivali Krista, Isusa.