< ਰਸੂਲਾਂ ਦੇ ਕਰਤੱਬ 5 >

1 ਹਨਾਨਿਯਾ ਨਾਮ ਦੇ ਇੱਕ ਮਨੁੱਖ ਨੇ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਜ਼ਮੀਨ ਨੂੰ ਵੇਚਿਆ।
But a certain man, Ananias by name, with Sapphira his wife, sold a possession,
2 ਅਤੇ ਉਹ ਦੇ ਮੁੱਲ ਵਿੱਚੋਂ ਕੁਝ ਆਪਣੇ ਕੋਲ ਰੱਖ ਲਿਆ, ਉਹ ਦੀ ਪਤਨੀ ਵੀ ਇਹ ਜਾਣਦੀ ਸੀ ਅਤੇ ਉਸ ਵਿੱਚੋਂ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।
and put aside for himself part of the price, [his] wife also being privy to it; and having brought a certain part, laid it at the feet of the apostles.
3 ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂ?
But Peter said, Ananias, why has Satan filled thy heart that thou shouldest lie to the Holy Spirit, and put aside for thyself a part of the price of the estate?
4 ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ।
While it remained did it not remain to thee? and sold, was [it not] in thine own power? Why is it that thou hast purposed this thing in thine heart? Thou hast not lied to men, but to God.
5 ਹਨਾਨਿਯਾ ਇਹ ਗੱਲਾਂ ਸੁਣਦਿਆਂ ਹੀ ਡਿੱਗ ਗਿਆ ਅਤੇ ਉਹ ਨੇ ਪ੍ਰਾਣ ਛੱਡ ਦਿੱਤੇ ਅਤੇ ਜਿਨ੍ਹਾਂ ਨੇ ਵੀ ਸੁਣਿਆ ਉਨ੍ਹਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ।
And Ananias, hearing these words, fell down and expired. And great fear came upon all who heard [it].
6 ਅਤੇ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ ਅਤੇ ਬਾਹਰ ਲੈ ਜਾ ਕੇ ਦੱਬ ਦਿੱਤਾ।
And the young men, rising up, swathed him up for burial, and having carried him out, buried him.
7 ਇਹ ਘਟਨਾ ਤੋਂ ਅਣਜਾਣ, ਉਹ ਦੀ ਪਤਨੀ ਲੱਗਭਗ ਤਿੰਨ ਘੰਟਿਆਂ ਦੇ ਬਾਅਦ ਅੰਦਰ ਆਈ।
And it came to pass about three hours afterwards, that his wife, not knowing what had happened, came in.
8 ਤਦ ਪਤਰਸ ਨੇ ਉਹ ਨੂੰ ਆਖਿਆ, ਕੀ ਤੁਸੀਂ ਉਹ ਖੇਤ ਐਨੇ ਵਿੱਚ ਹੀ ਵੇਚਿਆ ਹੈ? ਉਹ ਬੋਲੀ, ਹਾਂ ਐਨੇ ਨੂੰ ਹੀ ਵੇਚਿਆ ਹੈ।
And Peter answered her, Tell me if ye gave the estate for so much? And she said, Yes, for so much.
9 ਤਦ ਪਤਰਸ ਨੇ ਉਹ ਨੂੰ ਕਿਹਾ, ਤੁਸੀਂ ਕਿਉਂ ਪ੍ਰਭੂ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ? ਵੇਖ ਤੇਰੇ ਪਤੀ ਦੇ ਦੱਬਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ!
And Peter said to her, Why [is it] that ye have agreed together to tempt the Spirit of [the] Lord? Lo, the feet of those that have buried thy husband [are] at the door, and they shall carry thee out.
10 ੧੦ ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਜਾ ਕੇ ਉਹ ਨੂੰ ਮਰੀ ਹੋਈ ਵੇਖਿਆ, ਅਤੇ ਬਾਹਰ ਲੈ ਜਾ ਕੇ ਉਹ ਦੇ ਪਤੀ ਦੇ ਕੋਲ ਦੱਬ ਦਿੱਤਾ।
And she fell down immediately at his feet and expired. And when the young men came in they found her dead; and, having carried her out, they buried her by her husband.
11 ੧੧ ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ।
And great fear came upon all the assembly, and upon all who heard these things.
12 ੧੨ ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ਼ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ।
And by the hands of the apostles were many signs and wonders done among the people; (and they were all with one accord in Solomon's porch,
13 ੧੩ ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ।
but of the rest durst no man join them, but the people magnified them;
14 ੧੪ ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ।
and believers were more than ever added to the Lord, multitudes both of men and women; )
15 ੧੫ ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।
so that they brought out the sick into the streets and put [them] on beds and couches, that at least the shadow of Peter, when he came, might overshadow some one of them.
16 ੧੬ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ।
And the multitude also of the cities round about came together to Jerusalem, bringing sick persons and persons beset by unclean spirits, who were all healed.
17 ੧੭ ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ।
And the high priest rising up, and all they that were with him, which is the sect of the Sadducees, were filled with wrath,
18 ੧੮ ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ।
and laid hands on the apostles and put them in the public prison.
19 ੧੯ ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ,
But an angel of [the] Lord during the night opened the doors of the prison, and leading them out, said,
20 ੨੦ ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ।
Go ye and stand and speak in the temple to the people all the words of this life.
21 ੨੧ ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ।
And when they heard it, they entered very early into the temple and taught. And when the high priest was come, and they that were with him, they called together the council and all the elderhood of the sons of Israel, and sent to the prison to have them brought.
22 ੨੨ ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ।
And when the officers were come, they did not find them in the prison; and returned and reported
23 ੨੩ ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ।
saying, We found the prison shut with all security, and the keepers standing at the doors; but when we had opened [them], within we found no one.
24 ੨੪ ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ?
And when they heard these words, both the priest and the captain of the temple and the chief priests were in perplexity as to them, what this would come to.
25 ੨੫ ਤਦ ਕਿਸੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ!
And some one coming reported to them, Lo, the men whom ye put in the prison are in the temple, standing and teaching the people.
26 ੨੬ ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।
Then the captain, having gone with the officers, brought them, not with violence, for they feared the people, lest they should be stoned.
27 ੨੭ ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ।
And they bring them and set them in the council. And the high priest asked them,
28 ੨੮ ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ।
saying, We strictly enjoined you not to teach in this name: and lo, ye have filled Jerusalem with your doctrine, and purpose to bring upon us the blood of this man.
29 ੨੯ ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ।
But Peter answering, and the apostles, said, God must be obeyed rather than men.
30 ੩੦ ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ।
The God of our fathers has raised up Jesus, whom ye have slain, having hanged on a cross.
31 ੩੧ ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।
Him has God exalted by his right hand as leader and saviour, to give repentance to Israel and remission of sins.
32 ੩੨ ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ।
And we are [his] witnesses of these things, and the Holy Spirit also, which God has given to those that obey him.
33 ੩੩ ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ।
But they, when they heard [these things], were cut to the heart, and took counsel to kill them.
34 ੩੪ ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ
But a certain [man], a Pharisee, named Gamaliel, a teacher of the law, held in honour of all the people, rose up in the council, and commanded to put the men out for a short while,
35 ੩੫ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਸਰਾਏਲੀ ਲੋਕੋ, ਖ਼ਬਰਦਾਰ ਰਹੋ, ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨਾ ਚਾਹੁੰਦੇ ਹੋ।
and said to them, Men of Israel, take heed to yourselves as regards these men what ye are going to do;
36 ੩੬ ਕਿਉਂ ਜੋ ਇਨ੍ਹਾਂ ਦਿਨਾਂ ਤੋਂ ਅੱਗੇ ਥੇਉਦਾਸ ਉੱਠਿਆ ਅਤੇ ਕਹਿਣ ਲੱਗਾ ਕਿ ਮੈਂ ਕੁਝ ਹਾਂ ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਹ ਦੇ ਨਾਲ ਮਿਲ ਗਏ ਅਤੇ ਉਹ ਮਾਰਿਆ ਗਿਆ ਅਤੇ ਸਭ ਜੋ ਉਹ ਨੂੰ ਮੰਨਦੇ ਸਨ, ਖਿੱਲਰ ਗਏ ਅਤੇ ਬੇ ਠਿਕਾਣੇ ਹੋ ਗਏ।
for before these days Theudas rose up, alleging himself to be somebody, to whom a number of men, about four hundred, were joined; who was slain, and all, as many as obeyed him, were dispersed and came to nothing.
37 ੩੭ ਉਹ ਦੇ ਬਾਅਦ ਮਰਦੁਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ। ਉਹ ਦਾ ਵੀ ਨਾਸ ਹੋਇਆ ਅਤੇ ਜਿੰਨੇ ਉਹ ਨੂੰ ਮੰਨਦੇ ਸਨ, ਸਾਰੇ ਖਿੱਲਰ ਗਏ।
After him rose Judas the Galilean in the days of the census, and drew away [a number of] people after him; and he perished, and all, as many as obeyed him, were scattered abroad.
38 ੩੮ ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਮਨੁੱਖਾਂ ਤੋਂ ਦੂਰ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਯੋਜਨਾ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਵੇਗੀ।
And now I say to you, Withdraw from these men and let them alone, for if this counsel or this work have its origin from men, it will be destroyed;
39 ੩੯ ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ।
but if it be from God, ye will not be able to put them down, lest ye be found also fighters against God.
40 ੪੦ ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ।
And they listened to his advice; and having called the apostles, they beat them, and enjoined them not to speak in the name of Jesus, and dismissed them.
41 ੪੧ ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ।
They therefore went their way from [the] presence of the council, rejoicing that they were counted worthy to be dishonoured for the name.
42 ੪੨ ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ!
And every day, in the temple and in the houses, they ceased not teaching and announcing the glad tidings that Jesus [was] the Christ.

< ਰਸੂਲਾਂ ਦੇ ਕਰਤੱਬ 5 >