< ਰਸੂਲਾਂ ਦੇ ਕਰਤੱਬ 6 >
1 ੧ ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ।
A w oneż dni, gdy się przymnażało uczniów, wszczęło się szemranie Greków przeciwko Żydom, iż były zaniedbywane w posługiwaniu powszedniem wdowy ich.
2 ੨ ਤਦ ਉਹਨਾਂ ਨੇ ਬਾਰ੍ਹਾਂ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ੁਰ ਦਾ ਬਚਨ ਛੱਡ ਕੇ ਖਿਲਾਉਣ ਪਿਲਾਉਣ ਦੀ ਸੇਵਾ ਕਰੀਏ।
A tak oni dwunastu zwoławszy mnóstwo uczniów, rzekli: Nie jest słuszna, żebyśmy my opuściwszy słowo Boże, służyli stołom.
3 ੩ ਇਸ ਲਈ, ਹੇ ਭਰਾਵੋ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ।
Upatrzcież tedy, bracia! między sobą siedm mężów, dobre świadectwo mających, pełnych Ducha Świętego i mądrości, których byśmy postanowili nad tą sprawą.
4 ੪ ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।
A my modlitwy i usługi słowa pilnować będziemy.
5 ੫ ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।
I podobała się ta rzecz onemu wszystkiemu mnóstwu. I obrali Szczepana, męża pełnego wiary i Ducha Świętego, i Filipa, i Prochora, i Nikanora, i Tymona, i Parmena, i Mikołaja, nowonawróconego Antyjocheńczyka.
6 ੬ ਅਤੇ ਉਹਨਾਂ ਨੂੰ ਰਸੂਲਾਂ ਦੇ ਅੱਗੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਉਹਨਾਂ ਉੱਤੇ ਹੱਥ ਰੱਖੇ।
Tych stawili przed Apostołów, którzy pomodliwszy się, kładli na nich ręce.
7 ੭ ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ।
I rosło słowo Boże, i pomnażał się bardzo poczet uczniów w Jeruzalemie: wielkie też mnóstwo kapłanów było posłuszne wierze.
8 ੮ ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ਼ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ।
A Szczepan będąc pełen wiary i mocy, czynił cuda i znamiona wielkie między ludem.
9 ੯ ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ।
I powstali niektórzy z tych, którzy byli z bóżnicy, którą zowią Libertynów i Cyrenejczyków, i Aleksandryjanów, i tych, którzy byli z Cylicyi i z Azyi, gadając z Szczepanem.
10 ੧੦ ਪਰ ਉਹ ਉਸ ਦੀ ਬੁੱਧ ਅਤੇ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ, ਸਾਹਮਣਾ ਨਾ ਕਰ ਸਕੇ।
Lecz nie mogli odporu dać mądrości i duchowi, który mówił.
11 ੧੧ ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ।
Tedy naprawili mężów, którzy powiedzieli: Myśmy go słyszeli mówiącego słowa bluźniercze przeciwko Mojżeszowi i przeciwko Bogu.
12 ੧੨ ਤਦ ਉਨ੍ਹਾਂ ਨੇ ਲੋਕਾਂ, ਬਜ਼ੁਰਗਾਂ ਅਤੇ ਉਪਦੇਸ਼ਕਾਂ ਨੂੰ ਭੜਕਾਇਆ ਅਤੇ ਉਹ ਉਸ ਉੱਤੇ ਚੜ੍ਹ ਆਏ ਅਤੇ ਫੜ੍ਹ ਕੇ ਮਹਾਂ ਸਭਾ ਵਿੱਚ ਲੈ ਗਏ।
A tak wzruszyli lud i starszych, i nauczonych w Piśmie; a powstawszy, porwali go i przywiedli do rady.
13 ੧੩ ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ।
I stawili fałszywych świadków, którzy rzekli: Ten człowiek nie przestaje mówić słów bluźnierczych przeciwko temu świętemu miejscu i zakonowi.
14 ੧੪ ਅਸੀਂ ਤਾਂ ਇਸ ਨੂੰ ਇਹ ਆਖਦੇ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਸਥਾਨ ਨੂੰ ਢਾਹ ਦੇਵੇਗਾ ਅਤੇ ਜਿਹੜੀਆਂ ਰੀਤਾਂ ਮੂਸਾ ਨੇ ਸਾਨੂੰ ਦਿੱਤੀਆਂ ਹਨ, ਉਨ੍ਹਾਂ ਨੂੰ ਬਦਲ ਦੇਵੇਗਾ।
Albowiemeśmy go słyszeli mówiącego: Iż ten Jezus Nazareński zburzy to miejsce i odmieni ustawy, które nam podał Mojżesz.
15 ੧੫ ਜਦੋਂ ਉਨ੍ਹਾਂ ਸਭ ਲੋਕਾਂ ਨੇ ਜਿਹੜੇ ਮਹਾਂ ਸਭਾ ਵਿੱਚ ਬੈਠੇ ਸਨ, ਉਹ ਦੀ ਵੱਲ ਧਿਆਨ ਕੀਤਾ ਤਾਂ ਉਹ ਦਾ ਚਿਹਰਾ ਸਵਰਗ ਦੂਤ ਦੇ ਰੂਪ ਵਰਗਾ ਚਮਕਦਾ ਦੇਖਿਆ।
A patrząc na niego pilnie oni wszyscy, którzy siedzieli w radzie, widzieli oblicze jego jako oblicze anielskie.