< ਰਸੂਲਾਂ ਦੇ ਕਰਤੱਬ 7 >

1 ਪ੍ਰਧਾਨ ਜਾਜਕ ਨੇ ਪੁੱਛਿਆ, ਕੀ ਇਹ ਗੱਲਾਂ ਇਸ ਤਰ੍ਹਾਂ ਹੀ ਹਨ?
大司祭遂問說:「真是這樣嗎﹖」
2 ਤਾਂ ਉਹ ਬੋਲਿਆ, ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦੋਂ ਉਹ ਮੈਸੋਪਟਾਮਿਆ ਵਿੱਚ ਸੀ, ਉਸ ਨੂੰ ਤੇਜ ਰੂਪ ਵਿੱਚ ਪਰਮੇਸ਼ੁਰ ਨੇ ਦਰਸ਼ਣ ਦਿੱਤਾ।
斯德望答說:「諸位仁人弟兄,諸位父老,請聽!當我們的祖先亞巴郎還在美索不達米亞,還未住在哈蘭以前,榮耀的天主曾顯現給他,
3 ਅਤੇ ਉਹ ਨੂੰ ਆਖਿਆ, ਤੂੰ ਆਪਣੇ ਦੇਸ਼ ਅਤੇ ਆਪਣੇ ਰਿਸ਼ਤੇਦਾਰਾਂ ਵਿੱਚੋਂ ਨਿੱਕਲ ਕੇ ਉਸ ਦੇਸ਼ ਵਿੱਚ ਜਿਹੜਾ ਮੈਂ ਤੈਨੂੰ ਵਿਖਾਵਾਂਗਾ ਚੱਲਿਆ ਜਾ।
向他說:『你要離開你的故鄉和你的家族,往我所指示你的地方去!』
4 ਤਦ ਉਹ ਕਸਦੀਆਂ ਦੇ ਦੇਸ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ ਅਤੇ ਉਹ ਦੇ ਪਿਤਾ ਦੇ ਮਰਨ ਪਿੱਛੋਂ ਪਰਮੇਸ਼ੁਰ ਨੇ ਉਹ ਨੂੰ ਉੱਥੋਂ ਲਿਆ ਕੇ ਇਸ ਦੇਸ ਵਿੱਚ ਵਸਾਇਆ, ਜਿੱਥੇ ਹੁਣ ਤੁਸੀਂ ਰਹਿੰਦੇ ਹੋ।
那時,他遂離開了加色丁人的地方,住在哈蘭;他父親死後,天主又叫他從那裏遷移,來到你們現今所住的地方。
5 ਪਰਮੇਸ਼ੁਰ ਨੇ ਉਸ ਨੂੰ ਕੋਈ ਅਧਿਕਾਰ ਨਹੀਂ ਦਿੱਤਾ ਸਗੋਂ ਪੈਰ ਰੱਖਣ ਦੀ ਥਾਂ ਵੀ ਨਾ ਦਿੱਤੀ, ਪਰ ਉਸ ਨੇ ਵਾਇਦਾ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਸ ਦੇ ਕੋਲ ਅਜੇ ਕੋਈ ਪੁੱਤਰ ਨਹੀਂ ਸੀ।
在此地天主並沒有賜給他產業,連腳掌那麼大的地方也沒有給,卻應許了把此地賜給他和他以後的子孫做產業,雖然當時他還沒有兒子。
6 ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਤੇਰਾ ਵੰਸ਼ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
天主還這樣說過:『他的子孫要僑居異地,人要奴役虐待他們,共四百年之久。』
7 ਫੇਰ ਪਰਮੇਸ਼ੁਰ ਨੇ ਆਖਿਆ, ਮੈਂ ਉਸ ਕੌਮ ਨੂੰ ਜਿਸ ਦੇ ਉਹ ਗੁਲਾਮ ਹੋਣਗੇ ਸਜ਼ਾ ਦਿਆਂਗਾ, ਅਤੇ ਉਸ ਤੋਂ ਬਾਅਦ ਉਹ ਛੁੱਟ ਜਾਣਗੇ ਅਤੇ ਇਸੇ ਥਾਂ ਵਿੱਚ ਮੇਰੀ ਉਪਾਸਨਾ ਕਰਨਗੇ।
天主還說:『我要懲治那奴役他們的異民。此後,他們要出來,要在這地方恭敬我。』
8 ਅਤੇ ਉਸ ਨੇ ਉਹਨਾਂ ਦੇ ਨਾਲ ਸੁੰਨਤ ਦਾ ਨੇਮ ਬੰਨਿਆ, ਇਸ ਤਰ੍ਹਾਂ ਉਹ ਦੇ ਇਸਹਾਕ ਜੰਮਿਆ ਅਤੇ ਉਹ ਨੇ ਅੱਠਵੇਂ ਦਿਨ ਉਹ ਦੀ ਸੁੰਨਤ ਕੀਤੀ ਅਤੇ ਇਸਹਾਕ ਦੇ ਘਰ ਯਾਕੂਬ ਜੰਮਿਆ ਅਤੇ ਯਾਕੂਬ ਦੇ ਘਰ ਬਾਰਾਂ ਗੋਤਾਂ ਦੇ ਸਰਦਾਰ ਜੰਮੇ।
天主又賜給了他割損的盟約;這樣,他生了依撒格後,第八天,給他行了割損禮。以後,依撒格生了雅各伯,雅各伯生了十二位宗祖。
9 ਅਤੇ ਉਨ੍ਹਾਂ ਸਰਦਾਰਾਂ ਨੇ ਯੂਸੁਫ਼ ਨਾਲ ਵਿਰੋਧ ਕਰ ਕੇ ਉਹ ਨੂੰ ਵੇਚ ਦਿੱਤਾ ਕਿ ਉਹ ਨੂੰ ਮਿਸਰ ਵਿੱਚ ਲੈ ਜਾਣ, ਫਿਰ ਵੀ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।
宗祖們嫉妒若瑟,把他賣到埃及,天主卻同他在一起,
10 ੧੦ ਅਤੇ ਪਰਮੇਸ਼ੁਰ ਨੇ ਉਹ ਦੇ ਸਾਰੇ ਦੁੱਖਾਂ ਤੋਂ ਛੁਡਾਇਆ ਅਤੇ ਉਹ ਨੂੰ ਮਿਸਰ ਦੇ ਪਾਤਸ਼ਾਹ ਫ਼ਿਰਊਨ ਦੇ ਸਾਹਮਣੇ ਉਸ ਨੂੰ ਕਿਰਪਾ ਅਤੇ ਬੁੱਧ ਦਿੱਤੀ ਤਾਂ ਰਾਜੇ ਨੇ ਉਸ ਨੂੰ ਆਪਣੇ ਸਾਰੇ ਘਰ ਦਾ ਅਧਿਕਾਰੀ ਬਣਾਇਆ।
救他脫離了一切磨難,並在埃及王法郎面前使他得寵,有智慧,法郎就派他總理埃及和王家事務。
11 ੧੧ ਫਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ ਅਤੇ ਵੱਡਾ ਕਸ਼ਟ ਆਇਆ ਅਤੇ ਸਾਡੇ ਪਿਉ-ਦਾਦਿਆਂ ਨੂੰ ਅਨਾਜ਼ ਨਹੀਂ ਮਿਲਿਆ।
後來在全埃及和客納罕發生了饑饉和大難,我們的祖先找不到食物。
12 ੧੨ ਪਰ ਜਦੋਂ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ਼ ਹੈ ਤਾਂ ਸਾਡੇ ਪਿਉ-ਦਾਦਿਆਂ ਨੂੰ ਪਹਿਲੀ ਵਾਰ ਮਿਸਰ ਵਿੱਚ ਭੇਜਿਆ।
雅各伯聽說在埃及有糧食,就打發了我們的祖先去,這是第一次。
13 ੧੩ ਅਤੇ ਦੂਜੀ ਵਾਰ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕੀਤਾ, ਅਤੇ ਫ਼ਿਰਊਨ ਨੂੰ ਯੂਸੁਫ਼ ਦੇ ਘਰਾਣੇ ਬਾਰੇ ਪਤਾ ਲੱਗ ਗਿਆ।
第二次,若瑟被他的兄弟們認出來了。法郎也明悉了若瑟的親族。
14 ੧੪ ਤਦ ਯੂਸੁਫ਼ ਨੇ ਆਪਣੇ ਪਿਉ ਯਾਕੂਬ ਨੂੰ ਅਤੇ ਆਪਣੇ ਸਾਰੇ ਘਰਾਣੇ ਨੂੰ ਜੋ ਪੰਝੱਤਰ ਜਣੇ ਸਨ, ਬੁਲਾ ਲਿਆ।
若瑟遂打發人請自己的父親和所有同族前來,共計七十五人。
15 ੧੫ ਯਾਕੂਬ ਮਿਸਰ ਨੂੰ ਗਿਆ ਅਤੇ ਉਹ ਆਪ ਮਰ ਗਿਆ ਅਤੇ ਸਾਡੇ ਪਿਉ-ਦਾਦੇ ਵੀ।
雅各伯下到了埃及,以後他和我們的祖先都死了;
16 ੧੬ ਅਤੇ ਉਹ ਸ਼ਕਮ ਵਿੱਚ ਪਹੁੰਚਾਏ ਗਏ ਅਤੇ ਉਸ ਕਬਰਸਤਾਨ ਵਿੱਚ ਦੱਬੇ ਗਏ ਜੋ ਹਮੋਰ ਦੇ ਪੁੱਤਰਾਂ ਤੋਂ ਮੁੱਲ ਲਿਆ ਸੀ।
後來他們被運到舍根,埋葬在亞巴郎用銀價從哈摩爾的兒子在舍根所買的墳墓中。
17 ੧੭ ਪਰ ਜਦੋਂ ਉਸ ਵਾਇਦੇ ਦੇ ਪੂਰੇ ਹੋਣ ਦਾ ਸਮਾਂ ਆਇਆ ਜੋ ਪਰਮੇਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ ਤਾਂ ਉਹ ਲੋਕ ਮਿਸਰ ਵਿੱਚ ਬਹੁਤ ਵਧਣ ਲੱਗੇ।
天主向亞巴郎所應承的恩許的時期來近了,這民族在埃及就逐漸繁殖增多起來,
18 ੧੮ ਉਸ ਸਮੇਂ ਮਿਸਰ ਵਿੱਚ ਇੱਕ ਹੋਰ ਰਾਜਾ ਬਣਿਆ, ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।
直到另一位不認識若瑟的君王起來統治埃及,
19 ੧੯ ਉਹ ਨੇ ਸਾਡੀ ਕੌਮ ਨਾਲ ਚਲਾਕੀ ਕਰ ਕੇ ਸਾਡੇ ਪਿਉ-ਦਾਦਿਆਂ ਨੂੰ ਤੰਗ ਕੀਤਾ, ਕਿ ਉਹ ਆਪਣੇ ਬਾਲਕਾਂ ਨੂੰ ਬਾਹਰ ਸੁੱਟ ਦੇਣ ਤਾਂ ਜੋ ਉਹ ਜਿਉਂਦੇ ਨਾ ਰਹਿਣ।
他就用計謀壓迫我們的親族,虐待我們的祖先,叫他們拋棄自己的嬰孩,不容生存。
20 ੨੦ ਉਸ ਸਮੇਂ ਮੂਸਾ ਦਾ ਜਨਮ ਹੋਇਆ ਅਤੇ ਉਹ ਪਰਮੇਸ਼ੁਰ ਦੀਆਂ ਨਜ਼ਰਾਂ ਵਿੱਚ ਬਹੁਤ ਸੋਹਣਾ ਸੀ। ਉਹ ਤਿੰਨ ਮਹੀਨਿਆਂ ਤੱਕ ਆਪਣੇ ਪਿਉ ਦੇ ਘਰ ਵਿੱਚ ਪਲਦਾ ਰਿਹਾ।
就在那時期梅瑟誕生了,他為天主所喜愛;在父親家中養育了三個月。
21 ੨੧ ਅਤੇ ਜਦੋਂ ਉਹ ਬਾਹਰ ਸੁੱਟਿਆ ਗਿਆ ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਚੁੱਕ ਲਿਆ ਅਤੇ ਉਹ ਨੂੰ ਆਪਣਾ ਪੁੱਤਰ ਬਣਾ ਕੇ ਪਾਲਿਆ।
他被拋棄後,法郎的女兒卻將他拾去,當自己的兒子養育。
22 ੨੨ ਮੂਸਾ ਨੇ ਮਿਸਰੀਆਂ ਦੀ ਸਾਰੀ ਵਿੱਦਿਆ ਸਿੱਖੀ ਅਤੇ ਉਹ ਸਭ ਕੰਮਾਂ ਅਤੇ ਬੋਲਣ ਵਿੱਚ ਸਮਰੱਥ ਸੀ।
梅瑟學習了埃及人的各種智慧;他講話辨事,都有才幹。
23 ੨੩ ਜਦੋਂ ਉਹ ਚਾਲ੍ਹੀ ਸਾਲਾਂ ਦਾ ਹੋਣ ਲੱਗਾ, ਤਦ ਉਹ ਦੇ ਮਨ ਵਿੱਚ ਆਇਆ ਕਿ ਮੈਂ ਜਾ ਕੇ ਆਪਣੇ ਇਸਰਾਏਲੀ ਭਰਾਵਾਂ ਦੀ ਖ਼ਬਰ ਲਵਾਂ।
當他滿了四十歲的時候,他心中起了看望自己的弟兄──以色列子民的願望。
24 ੨੪ ਤਦ ਉਸ ਨੇ ਇੱਕ ਇਸਰਾਏਲੀ ਨਾਲ ਬੁਰਾ ਵਿਹਾਰ ਹੁੰਦਾ ਵੇਖਿਆ, ਤਾਂ ਉਹ ਦੀ ਸਹਾਇਤਾ ਕੀਤੀ ਅਤੇ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਇਸਰਾਏਲੀ ਮਨੁੱਖ ਦਾ ਬਦਲਾ ਲੈ ਲਿਆ।
他看見一個人受欺壓,就加以衛護,為受欺負的人報仇,打死了那個埃及人。
25 ੨੫ ਤਾਂ ਉਸ ਨੇ ਸੋਚਿਆ ਕਿ ਮੇਰੇ ਭਰਾਂ ਸਮਝਣਗੇ ਜੋ ਪਰਮੇਸ਼ੁਰ ਮੇਰੇ ਹੱਥੀਂ ਉਨ੍ਹਾਂ ਨੂੰ ਛੁਟਕਾਰਾ ਦੇਣ ਲੱਗਾ ਹੈ, ਪਰ ਉਹ ਨਾ ਸਮਝੇ।
他以為自己的弟兄明白天主要藉他的手拯救他們, 但他們卻不明白。
26 ੨੬ ਫਿਰ ਦੂਜੇ ਦਿਨ ਜਦੋਂ ਉਹ ਆਪਸ ਵਿੱਚ ਲੜਦੇ ਸਨ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ, ਤੁਸੀਂ ਤਾਂ ਭਰਾ ਭਰਾ ਹੋ। ਫਿਰ ਕਿਉਂ ਇੱਕ ਦੂਜੇ ਨਾਲ ਲੜਦੇ ਹੋ?
第二天,他看見他們打架,就勸他們和解說:同仁!你們原是弟兄,為什麼彼此傷害呢﹖
27 ੨੭ ਪਰ ਜਿਹੜਾ ਆਪਣੇ ਗੁਆਂਢੀ ਦੇ ਨਾਲ ਲੜਦਾ ਸੀ ਉਸ ਨੇ ਉਹ ਨੂੰ ਧੱਕਾ ਮਾਰ ਕੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਅਧਿਕਾਰੀ ਅਤੇ ਨਿਆਈਂ ਬਣਾਇਆ ਹੈ?
那欺壓近人的推開他說:誰立了你做我們的首領和判官﹖
28 ੨੮ ਕੀ ਤੂੰ ਮੈਨੂੰ ਵੀ ਮਾਰਨਾ ਚਾਹੁੰਦਾ ਹੈ ਜਿਸ ਤਰ੍ਹਾਂ ਤੂੰ ਕੱਲ ਉਸ ਮਿਸਰੀ ਨੂੰ ਮਾਰ ਦਿੱਤਾ ਸੀ?
難道你願意殺死我,就像昨天你殺死了那埃及人一樣嗎﹖
29 ੨੯ ਇਸ ਗੱਲ ਨੂੰ ਸੁਣ ਕੇ ਮੂਸਾ ਭੱਜ ਗਿਆ ਅਤੇ ਮਿਦਯਾਨ ਦੇਸ ਵਿੱਚ ਜਾ ਰਹਿਣ ਲੱਗਾ। ਉੱਥੇ ਉਹ ਦੇ ਦੋ ਪੁੱਤਰ ਹੋਏ।
梅瑟因這句話,便逃跑了,在米德楊地方作客,在那裏生了兩個兒子。
30 ੩੦ ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲਾਟ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ।
過了四十年,在西乃山的曠野裏,有一位使者在荊棘叢火燄中顯現給他。
31 ੩੧ ਮੂਸਾ ਨੇ ਉਸ ਦਰਸ਼ਣ ਨੂੰ ਦੇਖ ਕੇ ਅਚਰਜ਼ ਮੰਨਿਆ ਅਤੇ ਜਦੋਂ ਦੇਖਣ ਲਈ ਨੇੜੇ ਗਿਆ ਤਾਂ ਪ੍ਰਭੂ ਦੀ ਅਵਾਜ਼ ਆਈ।
梅瑟一見,就奇怪這異像;他正要前去觀察,有上主的聲音說:『
32 ੩੨ ਕਿ ਮੈਂ ਤੇਰੇ ਪਿਉ-ਦਾਦਿਆਂ ਦਾ ਪਰਮੇਸ਼ੁਰ ਹਾਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ, ਤਦ ਮੂਸਾ ਕੰਬ ਉੱਠਿਆ ਅਤੇ ਦੇਖਣ ਦਾ ਹੌਂਸਲਾ ਨਾ ਕਰ ਸਕਿਆ।
我是你祖先的天主,即亞巴郎、依撒格和雅各伯的天主。』梅瑟就戰慄起來,不敢前去觀察。
33 ੩੩ ਤਦ ਪ੍ਰਭੂ ਨੇ ਉਹ ਨੂੰ ਆਖਿਆ, ਕਿ ਆਪਣਿਆਂ ਪੈਰਾਂ ਦੀ ਜੁੱਤੀ ਲਾਹ, ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈ ਪਵਿੱਤਰ ਭੂਮੀ ਹੈ।
上主向他說:『將你腳上的鞋脫下!因為你站的地方是聖地。
34 ੩੪ ਮੈਂ ਦ੍ਰਿਸ਼ਟੀ ਕਰ ਕੇ ਆਪਣੇ ਲੋਕਾਂ ਦਾ ਜਿਹੜੇ ਮਿਸਰ ਵਿੱਚ ਹਨ, ਕਸ਼ਟ ਵੇਖਿਆ ਅਤੇ ਮੈਂ ਉਨ੍ਹਾਂ ਦੇ ਹੌਂਕੇ ਸੁਣ ਕੇ ਉਨ੍ਹਾਂ ਨੂੰ ਛੁਡਾਉਣ ਲਈ ਉੱਤਰਿਆ ਹਾਂ ਸੋ ਹੁਣ ਤੂੰ ਆ, ਮੈਂ ਤੈਨੂੰ ਮਿਸਰ ਵਿੱਚ ਭੇਜਾਂਗਾ।
我看見了我百姓在埃及的苦楚,也聽見了他們的哀歎,遂下來拯救他們。現在你來,我要打發你到埃及去。』
35 ੩੫ ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ।
這梅瑟就是他們曾否定說:『誰立了你做我們的首領和判官』的,天主卻藉著在荊棘中顯現的使者的手,打發他做首領和救贖者。
36 ੩੬ ਇਹੋ ਮਨੁੱਖ ਮਿਸਰ, ਲਾਲ ਸਮੁੰਦਰ, ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਅਚਰਜ਼ ਕੰਮ ਅਤੇ ਨਿਸ਼ਾਨ ਵਿਖਾ ਕੇ ਉਨ੍ਹਾਂ ਨੂੰ ਕੱਢ ਲੈ ਆਇਆ।
就是他領了他們出來,在埃及,在紅海,在曠野四十年之久,行了奇蹟異事。
37 ੩੭ ਇਹ ਉਹ ਮੂਸਾ ਹੈ, ਜਿਸ ਨੇ ਇਸਰਾਏਲੀਆਂ ਨੂੰ ਆਖਿਆ, ਕਿ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।
這人就是那給以色列子民說:『天主要從你們弟兄們中間,給你們興起一位像我似的先知』的梅瑟。
38 ੩੮ ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ।
就是他在曠野時,在會眾中,立在西乃山給他說話的使者和我們的祖先之間,領受生命的話,傳授給我們。
39 ੩੯ ਪਰ ਸਾਡੇ ਪਿਉ-ਦਾਦਿਆਂ ਨੇ ਉਹ ਦੇ ਅਧੀਨ ਹੋਣਾ ਨਾ ਚਾਹਿਆ ਸਗੋਂ ਉਹ ਨੂੰ ਧੱਕਾ ਦਿੱਤਾ ਅਤੇ ਉਨ੍ਹਾਂ ਦਾ ਦਿਲ ਮਿਸਰ ਦੀ ਵੱਲ ਫਿਰਿਆ।
我們的祖先卻不肯聽從他,反而拒絕他;他們的心已轉向埃及,
40 ੪੦ ਅਤੇ ਉਨ੍ਹਾਂ ਨੇ ਹਾਰੂਨ ਨੂੰ ਆਖਿਆ, ਕਿ ਸਾਡੇ ਲਈ ਦੇਵਤਾ ਬਣਾ ਜਿਹੜਾ ਸਾਡੇ ਅੱਗੇ-ਅੱਗੇ ਚੱਲੇ ਕਿਉਂ ਜੋ ਉਹ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸਾਨੂੰ ਪਤਾ ਨਹੀਂ ਕਿ ਉਹ ਨੂੰ ਕੀ ਹੋਇਆ।
遂向亞郎說:『請給我們製造神像,在我們面前引路,因為領我們出埃及地的這位梅瑟,我們不知道他遭遇了什麼事。』
41 ੪੧ ਤਾਂ ਉਨ੍ਹਾਂ ਨੇ ਇੱਕ ਵੱਛਾ ਬਣਾਇਆ ਅਤੇ ਉਸ ਮੂਰਤੀ ਅੱਗੇ ਬਲੀ ਚੜਾਈ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ।
他們就在那幾天製造了一個牛犢,向那偶像奉獻祭品,並因他們手中的作品而歡樂。
42 ੪੨ ਪਰ ਪਰਮੇਸ਼ੁਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਅਕਾਸ਼ ਦੀ ਸੈਨਾਂ ਨੂੰ ਪੂਜਣ ਲਈ ਛੱਡ ਦਿੱਤਾ, ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਭੇਟ ਅਤੇ ਬਲੀਦਾਨ ਮੈਨੂੰ ਹੀ ਚੜਾਏ?”
於是天主轉過身去,任憑他們恭敬天上的軍旅,就如在先知書上所載的:『以色列家!你們四十年在曠野中,何嘗向我奉獻過犧牲和祭品﹖
43 ੪੩ ਅਤੇ ਤੁਸੀਂ ਮੋਲੋਕ ਦੇ ਤੰਬੂ, ਅਤੇ ਰਿਫ਼ਾਨ ਦੇਵਤੇ ਦੇ ਤਾਰੇ ਨੂੰ, ਅਰਥਾਤ ਉਨ੍ਹਾਂ ਮੂਰਤਾਂ ਨੂੰ ਚੁੱਕੀ ਫਿਰਦੇ ਹੋ ਜਿਹੜੀਆਂ ਤੁਸੀਂ ਆਪਣੇ ਪੂਜਣ ਲਈ ਬਣਾਈਆਂ, ਅਤੇ ਮੈਂ ਤੁਹਾਨੂੰ ਕੱਢ ਕੇ ਬਾਬੁਲ ਤੋਂ ਪਰੇ ਲੈ ਜਾ ਕੇ ਵਸਾਵਾਂਗਾ।
你們抬著摩肋客的帳幕和楞番神的星辰,為朝拜你們所製造的偶像。為此,我要把你們遷徙到巴比倫那邊去。』
44 ੪੪ ਗਵਾਹੀ ਦਾ ਡੇਰਾ ਉਜਾੜ ਵਿੱਚ ਸਾਡੇ ਪਿਉ-ਦਾਦਿਆਂ ਦੇ ਕੋਲ ਸੀ, ਜਿਵੇਂ ਉਸ ਨੇ ਆਗਿਆ ਦਿੱਤੀ ਜਿਹਨਾਂ ਮੂਸਾ ਨੂੰ ਆਖਿਆ ਸੀ ਕਿ, ਉਹ ਨੂੰ ਉਸ ਤੰਬੂ ਦੇ ਨਮੂਨੇ ਦੀ ਤਰ੍ਹਾਂ ਬਣਾ ਜੋ ਤੂੰ ਵੇਖਿਆ ਹੈ।
我們的祖先在曠野中有一個作證的帳幕,這帳幕就是天主吩咐梅瑟,按他所指示的式樣製造的。
45 ੪੫ ਅਤੇ ਉਸ ਨੂੰ ਸਾਡੇ ਪਿਉ-ਦਾਦਿਆਂ ਤੋਂ ਲੈ ਕੇ ਯਹੋਸ਼ੁਆ ਦੇ ਨਾਲ ਇਸ ਜਗ੍ਹਾ ਤੇ ਲਿਆਏ, ਜਿਸ ਸਮੇਂ ਉਹਨਾਂ ਨੇ ਉਨ੍ਹਾਂ ਕੌਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਦੇ ਅੱਗਿਓਂ ਕੱਢ ਦਿੱਤਾ ਅਤੇ ਉਹ ਡੇਰਾ ਦਾਊਦ ਦੇ ਦਿਨਾਂ ਤੱਕ ਰਿਹਾ।
我們的祖先相繼承受了它;當天主把異民從我們祖先的面前趕走之後,他們便同若蘇厄將此帳幕運到繼承為業之地,直到達味的時日。
46 ੪੬ ਦਾਊਦ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ ਤਾਂ ਦਾਊਦ ਨੇ ਚਾਹਿਆ ਕਿ ਉਹ ਯਾਕੂਬ ਦੇ ਪਰਮੇਸ਼ੁਰ ਦੇ ਲਈ ਇੱਕ ਡੇਰਾ ਬਣਾਵੇ।
達味在天主面前獲得了寵愛,就懇求要為雅各伯的天主尋找一個住所;
47 ੪੭ ਪਰ ਸੁਲੇਮਾਨ ਨੇ ਹੀ ਉਹ ਦੇ ਲਈ ਇੱਕ ਭਵਨ ਬਣਾਇਆ।
撒羅滿便為天主建築了殿宇。
48 ੪੮ ਪਰ ਅੱਤ ਮਹਾਨ ਹੱਥਾਂ ਦੇ ਬਣਾਏ ਹੋਏ ਮੰਦਰਾਂ ਵਿੱਚ ਨਹੀਂ ਰਹਿੰਦਾ, ਜਿਸ ਤਰ੍ਹਾਂ ਨਬੀ ਕਹਿੰਦਾ ਹੈ,
但至高者本不住在人手所建造的殿宇中:正如先知說:
49 ੪੯ ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਪ੍ਰਭੂ ਆਖਦਾ ਹੈ, ਅਤੇ ਮੇਰੀ ਅਰਾਮਗਾਹ ਕਿੱਥੇ ਹੋਵੇਗੀ?
『天是我的寶座,地是我的腳凳。你們要為我建築什麼樣的殿宇﹖──上主說──或者我安息的地方是怎樣的呢﹖
50 ੫੦ ਕੀ ਮੇਰੇ ਹੀ ਹੱਥਾਂ ਨੇ ਇਹ ਸਭ ਵਸਤਾਂ ਨਹੀਂ ਬਣਾਈਆਂ?
這一切不是我的手所造的嗎﹖』
51 ੫੧ ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ।
執坳和心耳未受割損的人啊!你們時常反抗聖神,你們的祖先怎樣,你們也怎樣。
52 ੫੨ ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ।
那一位先知,你們的祖先沒有迫害過﹖他們殺害了那些預言義人來臨的人,現在你們都成了那義人的出賣者和兇手。
53 ੫੩ ਤੁਸੀਂ ਬਿਵਸਥਾ ਨੂੰ ਜਿਹੜੀ ਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ।
你們這些人接受了藉天使所傳佈的法律,卻不遵守。」
54 ੫੪ ਇਹ ਗੱਲਾਂ ਸੁਣਦੇ ਹੀ ਉਹ ਗੁੱਸੇ ਨਾਲ ਭਰ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ।
他們一聽這些話,怒從心起,向他咬牙切齒。
55 ੫੫ ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ।
斯德望卻充滿了聖神,注目向天,看見天主的光榮,並看見耶穌站在天主右邊,
56 ੫੬ ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ!
遂說道:「看,我見天開了,並見人子站在天主右邊。」
57 ੫੭ ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ।
他們都大聲亂嚷,掩著自己的耳朵一致向他撲去,
58 ੫੮ ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।
把他拉出城外,用石頭砸死了。證人脫下自己的衣服放在名叫掃祿的青年人腳前。
59 ੫੯ ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ!
當他們用石頭砸斯德望的時候,他祈求說:「主耶穌!接我的靈魂去罷!」
60 ੬੦ ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ ।
遂屈膝跪下,大聲呼喊說:「主,不要向他們算這罪債!」說了這話,就死了。

< ਰਸੂਲਾਂ ਦੇ ਕਰਤੱਬ 7 >