< ਰਸੂਲਾਂ ਦੇ ਕਰਤੱਬ 8 >

1 ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ। ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ।
With these words he fell asleep. And Saul fully approved of his murder. On this very day there broke out a great persecution against the church in Jerusalem, and all except the apostle were scattered throughout Judea and Samaria.
2 ਭਗਤ ਲੋਕਾਂ ਨੇ ਇਸਤੀਫ਼ਾਨ ਨੂੰ ਦੱਬਿਆ ਅਤੇ ਉਹ ਦੇ ਲਈ ਵੱਡਾ ਵਿਰਲਾਪ ਕੀਤਾ।
Devout men buried Stephen, and made loud lamentations over him.
3 ਪਰ ਸੌਲੁਸ ਕਲੀਸਿਯਾ ਦੀ ਤਬਾਹੀ ਕਰਦਾ ਸੀ ਅਤੇ ਉਹ ਘਰਾਂ ਵਿੱਚ ਵੜ ਕੇ ਮਰਦਾਂ ਅਤੇ ਔਰਤਾਂ ਨੂੰ ਘਸੀਟ ਕੇ ਕੈਦ ਵਿੱਚ ਪਾ ਦਿੰਦਾ ਸੀ।
But Saul was laying waste the church. He was wont to enter into every house, and to drag off men and women, and to commit them to prison.
4 ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ।
So those who were scattered abroad were going everywhere preaching the word.
5 ਅਤੇ ਫ਼ਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ।
Philip went down to the city of Samaria, and began to preach Christ there.
6 ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਫ਼ਿਲਿਪੁੱਸ ਦੀਆਂ ਗੱਲਾਂ ਉੱਤੇ ਮਨ ਲਾਇਆ।
The crowd with one accord were giving heed to what he said, when they heard and saw the signs that he did.
7 ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ।
For with a loud cry unclean spirits would come out of many possessed by them, and many that were palsied and lame were healed.
8 ਅਤੇ ਉਸ ਨਗਰ ਵਿੱਚ ਵੱਡਾ ਆਨੰਦ ਹੋਇਆ।
There began to be great joy in that city.
9 ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ।
Now for some time a man named Simon had been practising sorcery in that city, and had amazed the people of Samaria. He gave himself out to be some great person.
10 ੧੦ ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਹਾਉਂਦੀ ਹੈ!
Many from all classes would give heed to him, declaring, "This man is the Power of God, known as the Great Power."
11 ੧੧ ਅਤੇ ਉਨ੍ਹਾਂ ਉਹ ਦੀ ਵੱਲ ਇਸ ਕਰਕੇ ਮਨ ਲਾਇਆ ਕਿ ਉਹ ਨੇ ਬਹੁਤ ਸਮੇਂ ਤੋਂ ਜਾਦੂ ਕਰ ਕੇ ਉਨ੍ਹਾਂ ਨੂੰ ਹੈਰਾਨ ਕਰ ਰੱਖਿਆ ਸੀ।
They were giving heed to him because, for a long time, he had amazed them with his sorceries.
12 ੧੨ ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।
But when they believed Philip, who was preaching glad tidings about the kingdom of God and the name of Jesus Christ, they began to be baptized, both men and women.
13 ੧੩ ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।
And Simon himself also believed, and after his baptism he remained with Philip, and was full of amazement as he beheld the signs and striking miracles which were performed.
14 ੧੪ ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ।
The apostle at Jerusalem, when they heard that Samaria had accepted the word of God, sent to them Peter and John.
15 ੧੫ ਉਹਨਾਂ ਨੇ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪਾਉਣ।
Who came down and prayed for them, that they might receive the Holy Spirit,
16 ੧੬ ਕਿਉਂ ਜੋ ਉਹ ਹੁਣ ਤੱਕ ਉਨ੍ਹਾਂ ਵਿੱਚੋਂ ਕਿਸੇ ਤੇ ਨਾ ਉਤਰਿਆ ਸੀ, ਪਰ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਉੱਤੇ ਬਪਤਿਸਮਾ ਲਿਆ ਸੀ।
For he had not yet fallen upon any of them; they had simply been baptized in the name of the Lord Jesus.
17 ੧੭ ਤਦ ਇਨ੍ਹਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਹ ਪਵਿੱਤਰ ਆਤਮਾ ਨਾਲ ਭਰ ਗਏ।
Then the apostles laid their hands upon them, and they received the Holy Spirit.
18 ੧੮ ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ।
But when Simon perceived that, by the laying on of the apostles’ hands, the Spirit was given, he offered them money saying,
19 ੧੯ ਅਤੇ ਬੋਲਿਆ ਕਿ ਮੈਨੂੰ ਵੀ ਇਹ ਸਮਰੱਥਾ ਦਿਉ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਉਹ ਵੀ ਪਵਿੱਤਰ ਆਤਮਾ ਨਾਲ ਭਰ ਜਾਵੇ।
"Give me, too, this power, so that on whomever I lay my hands, he may receive the Holy Spirit."
20 ੨੦ ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੂੰ ਪਰਮੇਸ਼ੁਰ ਦੇ ਵਰਦਾਨ ਨੂੰ ਮੁੱਲ ਲੈਣ ਲਈ ਸੋਚਿਆ!
But Peter said to him. "Your money perish with you, because you have supposed that with money you can obtain God’s free gift!"
21 ੨੧ ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ।
"You have no part or lot in this matter." Your heart is not right in the sight of God.
22 ੨੨ ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੂ ਦੇ ਅੱਗੇ ਬੇਨਤੀ ਕਰ ਤਾਂ ਜੋ ਤੇਰੇ ਮਨ ਵਿੱਚ ਸੋਚ ਹੈ ਮਾਫ਼ ਕੀਤੀ ਜਾਵੇ।
Repent then of this your wickedness, and beseech the Lord to forgive you this purpose of your heart.
23 ੨੩ ਕਿਉਂ ਜੋ ਮੈਂ ਵੇਖਦਾ ਹਾਂ ਕਿ ਤੂੰ ਪਿੱਤ ਦੀ ਕੁੜੱਤਣ ਅਤੇ ਬਦੀ ਦੇ ਬੰਧਨ ਵਿੱਚ ਹੈਂ।
"For I perceive that you still stand in the gall of bitterness and in the bondage of unrighteousness."
24 ੨੪ ਸ਼ਮਊਨ ਨੇ ਉੱਤਰ ਦਿੱਤਾ, ਤੁਸੀਂ ਹੀ ਮੇਰੇ ਲਈ ਪ੍ਰਭੂ ਅੱਗੇ ਬੇਨਤੀ ਕਰੋ ਕਿ ਜਿਹੜੀਆਂ ਗੱਲਾਂ ਤੁਸੀਂ ਆਖੀਆਂ ਹਨ ਉਨ੍ਹਾਂ ਵਿੱਚੋਂ ਕੋਈ ਮੇਰੇ ਉੱਤੇ ਨਾ ਆ ਪਵੇ।
And Simon answered, "Pray to the Lord for me, both of you, that nothing which you have said may happen to me."
25 ੨੫ ਜਦੋਂ ਉਨ੍ਹਾਂ ਨੇ ਗਵਾਹੀ ਦਿੱਤੀ ਅਤੇ ਪ੍ਰਭੂ ਦਾ ਬਚਨ ਸੁਣਾਇਆ ਅਤੇ ਸਾਮਰਿਯਾ ਦੇ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ਖਬਰੀ ਸੁਣਾਈ ਤਾਂ ਉਹ ਯਰੂਸ਼ਲਮ ਨੂੰ ਮੁੜੇ।
So the apostles, after bearing solemn witness, and declaring the message of the Lord, returned to Jerusalem, evangelizing many Samaritan villages as they went.
26 ੨੬ ਪਰ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ।
And an angel of the Lord spoke to Philip, saying, "Arise and go on your way south, along the road that runs down from Jerusalem to Gaza, the desert way."
27 ੨੭ ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਕੂਸ਼ ਦੇਸ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ।
So he arose and went. And behold an Ethiopian man, a eunuch, who was a high official (a chief treasurer) of Candace, the queen of Ethiopia, who had come to Jerusalem to worship
28 ੨੮ ਉਹ ਮੁੜਿਆ ਜਾਂਦਾ ਅਤੇ ਆਪਣੇ ਰੱਥ ਵਿੱਚ ਬੈਠਾ ਹੋਇਆ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।
Was now on his way home, and was reading the Prophet Isaiah as he sat in his chariot.
29 ੨੯ ਤਦ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ ਕਿ ਚੱਲ ਅਤੇ ਇਸ ਰੱਥ ਨਾਲ ਰਲ ਜਾ।
And the Spirit said to Philip, "Go up and join that chariot."
30 ੩੦ ਫ਼ਿਲਿਪੁੱਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਪੜਦੇ ਸੁਣਿਆ ਅਤੇ ਕਿਹਾ, ਜੋ ਕੁਝ ਤੁਸੀਂ ਪੜਦੇ ਹੋ ਸਮਝਦੇ ਵੀ ਹੋ?
So Philip ran up, and heard him reading Isaiah the Prophet, and said to him. "Do you understand what you are reading?"
31 ੩੧ ਉਸ ਨੇ ਆਖਿਆ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ, ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ? ਫੇਰ ਉਸ ਨੇ ਫ਼ਿਲਿਪੁੱਸ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ।
The eunuch answered, "Why, how can I unless someone shall show me the way?" And he begged Philip to get up and sit with him.
32 ੩੨ ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!
Now the portion of Scripture which he was reading was as follows. He was led a sheep to the slaughter; And as a lamb before its shearer is dumb, So he opened not his mouth.
33 ੩੩ ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ।
In his humiliation justice was denied him. Who will declare his posterity? For his life is cut off from the earth.
34 ੩੪ ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿਪੁੱਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ?
"Pray," asked the eunuch of Philip, "of whom is the prophet speaking? Of himself, or of some one else?"
35 ੩੫ ਤਦ ਫ਼ਿਲਿਪੁੱਸ ਨੇ ਆਪਣਾ ਮੂੰਹ ਖੋਲਿਆ ਅਤੇ ਉਸ ਲਿਖਤ ਤੋਂ ਸ਼ੁਰੂ ਕਰਕੇ ਯਿਸੂ ਦੀ ਖੁਸ਼ਖਬਰੀ ਉਸ ਨੂੰ ਸੁਣਾਈ।
Then Philip opened his lips, and beginning from that same scripture, he preached the gospel of Jesus to him.
36 ੩੬ ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?
And as they were going on their way they came to a certain water, and the eunuch said. "See, here is water! What hinders my being baptized?"
37 ੩੭ ਫ਼ਿਲਿਪੁੱਸ ਨੇ ਕਿਹਾ, “ਜੇਕਰ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈਂ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।”
And Philip said, "If you believe with your whole heart, you may." The eunuch answered, "I believe that Jesus Christ is the Son of God."
38 ੩੮ ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ।
And he ordered the chariot to stop; and both of them, Philip and the eunuch, went down into the water, and Philip baptized him.
39 ੩੯ ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ।
And when they had come up out of the water, the Spirit of the Lord snatched Philip away, and the eunuch saw him no more, but continued on his way rejoicing.
40 ੪੦ ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ।
Philip found himself at Ashdod. Then visiting town after town, he kept preaching the good news in all the cities until he reached Caesarea.

< ਰਸੂਲਾਂ ਦੇ ਕਰਤੱਬ 8 >