< ਰਸੂਲਾਂ ਦੇ ਕਰਤੱਬ 8 >
1 ੧ ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ। ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ।
Saulo consintió en su muerte. Se levantó una gran persecución contra la asamblea que estaba en Jerusalén en aquel día. Todos estaban dispersos por las regiones de Judea y Samaria, excepto los apóstoles.
2 ੨ ਭਗਤ ਲੋਕਾਂ ਨੇ ਇਸਤੀਫ਼ਾਨ ਨੂੰ ਦੱਬਿਆ ਅਤੇ ਉਹ ਦੇ ਲਈ ਵੱਡਾ ਵਿਰਲਾਪ ਕੀਤਾ।
Los hombres devotos enterraron a Esteban y se lamentaron mucho por él.
3 ੩ ਪਰ ਸੌਲੁਸ ਕਲੀਸਿਯਾ ਦੀ ਤਬਾਹੀ ਕਰਦਾ ਸੀ ਅਤੇ ਉਹ ਘਰਾਂ ਵਿੱਚ ਵੜ ਕੇ ਮਰਦਾਂ ਅਤੇ ਔਰਤਾਂ ਨੂੰ ਘਸੀਟ ਕੇ ਕੈਦ ਵਿੱਚ ਪਾ ਦਿੰਦਾ ਸੀ।
Pero Saulo asoló la asamblea, entró en todas las casas y arrastró a la cárcel a hombres y mujeres.
4 ੪ ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ।
Por eso, los que estaban dispersos iban por ahí predicando la palabra.
5 ੫ ਅਤੇ ਫ਼ਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ।
Felipe bajó a la ciudad de Samaria y les anunció al Cristo.
6 ੬ ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਫ਼ਿਲਿਪੁੱਸ ਦੀਆਂ ਗੱਲਾਂ ਉੱਤੇ ਮਨ ਲਾਇਆ।
Las multitudes escuchaban unánimemente lo que decía Felipe, al oír y ver las señales que hacía.
7 ੭ ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ।
Porque salieron espíritus inmundos de muchos de los que los tenían. Salían gritando a gran voz. Muchos paralíticos y cojos quedaron curados.
8 ੮ ਅਤੇ ਉਸ ਨਗਰ ਵਿੱਚ ਵੱਡਾ ਆਨੰਦ ਹੋਇਆ।
Hubo gran alegría en aquella ciudad.
9 ੯ ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ।
Pero había un hombre, de nombre Simón, que practicaba la hechicería en la ciudad y asombraba a la gente de Samaria, haciéndose pasar por alguien grande,
10 ੧੦ ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਹਾਉਂਦੀ ਹੈ!
a quien todos escuchaban, desde el más pequeño hasta el más grande, diciendo: “Este hombre es ese gran poder de Dios.”
11 ੧੧ ਅਤੇ ਉਨ੍ਹਾਂ ਉਹ ਦੀ ਵੱਲ ਇਸ ਕਰਕੇ ਮਨ ਲਾਇਆ ਕਿ ਉਹ ਨੇ ਬਹੁਤ ਸਮੇਂ ਤੋਂ ਜਾਦੂ ਕਰ ਕੇ ਉਨ੍ਹਾਂ ਨੂੰ ਹੈਰਾਨ ਕਰ ਰੱਖਿਆ ਸੀ।
Le escuchaban porque durante mucho tiempo les había asombrado con sus hechicerías.
12 ੧੨ ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।
Pero cuando creyeron que Felipe predicaba la buena noticia del Reino de Dios y el nombre de Jesucristo, se bautizaron, tanto hombres como mujeres.
13 ੧੩ ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।
También Simón creyó. Al ser bautizado, siguió con Felipe. Al ver que se producían señales y grandes milagros, quedó maravillado.
14 ੧੪ ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ।
Cuando los apóstoles que estaban en Jerusalén se enteraron de que Samaria había recibido la palabra de Dios, enviaron a Pedro y a Juan a ellos,
15 ੧੫ ਉਹਨਾਂ ਨੇ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪਾਉਣ।
quienes, al bajar, oraron por ellos para que recibieran el Espíritu Santo;
16 ੧੬ ਕਿਉਂ ਜੋ ਉਹ ਹੁਣ ਤੱਕ ਉਨ੍ਹਾਂ ਵਿੱਚੋਂ ਕਿਸੇ ਤੇ ਨਾ ਉਤਰਿਆ ਸੀ, ਪਰ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਉੱਤੇ ਬਪਤਿਸਮਾ ਲਿਆ ਸੀ।
porque todavía no había caído sobre ninguno de ellos. Sólo habían sido bautizados en el nombre de Cristo Jesús.
17 ੧੭ ਤਦ ਇਨ੍ਹਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਹ ਪਵਿੱਤਰ ਆਤਮਾ ਨਾਲ ਭਰ ਗਏ।
Entonces les impusieron las manos, y recibieron el Espíritu Santo.
18 ੧੮ ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ।
Al ver Simón que el Espíritu Santo se daba por la imposición de las manos de los apóstoles, les ofreció dinero,
19 ੧੯ ਅਤੇ ਬੋਲਿਆ ਕਿ ਮੈਨੂੰ ਵੀ ਇਹ ਸਮਰੱਥਾ ਦਿਉ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਉਹ ਵੀ ਪਵਿੱਤਰ ਆਤਮਾ ਨਾਲ ਭਰ ਜਾਵੇ।
diciendo: “Dadme también a mí este poder, para que todo aquel a quien imponga las manos reciba el Espíritu Santo.”
20 ੨੦ ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੂੰ ਪਰਮੇਸ਼ੁਰ ਦੇ ਵਰਦਾਨ ਨੂੰ ਮੁੱਲ ਲੈਣ ਲਈ ਸੋਚਿਆ!
Pero Pedro le dijo: “¡Que tu plata perezca contigo, porque pensaste que podías obtener el don de Dios con dinero!
21 ੨੧ ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ।
No tienes parte ni suerte en este asunto, porque tu corazón no es recto ante Dios.
22 ੨੨ ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੂ ਦੇ ਅੱਗੇ ਬੇਨਤੀ ਕਰ ਤਾਂ ਜੋ ਤੇਰੇ ਮਨ ਵਿੱਚ ਸੋਚ ਹੈ ਮਾਫ਼ ਕੀਤੀ ਜਾਵੇ।
Arrepiéntete, pues, de esta tu maldad, y pide a Dios si acaso te perdona el pensamiento de tu corazón.
23 ੨੩ ਕਿਉਂ ਜੋ ਮੈਂ ਵੇਖਦਾ ਹਾਂ ਕਿ ਤੂੰ ਪਿੱਤ ਦੀ ਕੁੜੱਤਣ ਅਤੇ ਬਦੀ ਦੇ ਬੰਧਨ ਵਿੱਚ ਹੈਂ।
Porque veo que estás en el veneno de la amargura y en la esclavitud de la iniquidad.”
24 ੨੪ ਸ਼ਮਊਨ ਨੇ ਉੱਤਰ ਦਿੱਤਾ, ਤੁਸੀਂ ਹੀ ਮੇਰੇ ਲਈ ਪ੍ਰਭੂ ਅੱਗੇ ਬੇਨਤੀ ਕਰੋ ਕਿ ਜਿਹੜੀਆਂ ਗੱਲਾਂ ਤੁਸੀਂ ਆਖੀਆਂ ਹਨ ਉਨ੍ਹਾਂ ਵਿੱਚੋਂ ਕੋਈ ਮੇਰੇ ਉੱਤੇ ਨਾ ਆ ਪਵੇ।
Simón respondió: “Ruega por mí al Señor, para que no me suceda nada de lo que has dicho”.
25 ੨੫ ਜਦੋਂ ਉਨ੍ਹਾਂ ਨੇ ਗਵਾਹੀ ਦਿੱਤੀ ਅਤੇ ਪ੍ਰਭੂ ਦਾ ਬਚਨ ਸੁਣਾਇਆ ਅਤੇ ਸਾਮਰਿਯਾ ਦੇ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ਖਬਰੀ ਸੁਣਾਈ ਤਾਂ ਉਹ ਯਰੂਸ਼ਲਮ ਨੂੰ ਮੁੜੇ।
Ellos, pues, después de haber dado testimonio y pronunciado la palabra del Señor, volvieron a Jerusalén y predicaron la Buena Nueva en muchas aldeas de los samaritanos.
26 ੨੬ ਪਰ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ।
Entonces un ángel del Señor habló a Felipe, diciendo: “Levántate y ve hacia el sur por el camino que baja de Jerusalén a Gaza. Este es un desierto”.
27 ੨੭ ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਕੂਸ਼ ਦੇਸ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ।
Se levantó y fue; y he aquí que había un hombre de Etiopía, un eunuco de gran autoridad bajo Candace, reina de los etíopes, que estaba sobre todo su tesoro, que había venido a Jerusalén para adorar.
28 ੨੮ ਉਹ ਮੁੜਿਆ ਜਾਂਦਾ ਅਤੇ ਆਪਣੇ ਰੱਥ ਵਿੱਚ ਬੈਠਾ ਹੋਇਆ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।
Volvía y estaba sentado en su carro, y leía el profeta Isaías.
29 ੨੯ ਤਦ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ ਕਿ ਚੱਲ ਅਤੇ ਇਸ ਰੱਥ ਨਾਲ ਰਲ ਜਾ।
El Espíritu dijo a Felipe: “Acércate y únete a este carro”.
30 ੩੦ ਫ਼ਿਲਿਪੁੱਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਪੜਦੇ ਸੁਣਿਆ ਅਤੇ ਕਿਹਾ, ਜੋ ਕੁਝ ਤੁਸੀਂ ਪੜਦੇ ਹੋ ਸਮਝਦੇ ਵੀ ਹੋ?
Felipe corrió hacia él y le oyó leer al profeta Isaías, y le dijo: “¿Entiendes lo que estás leyendo?”
31 ੩੧ ਉਸ ਨੇ ਆਖਿਆ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ, ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ? ਫੇਰ ਉਸ ਨੇ ਫ਼ਿਲਿਪੁੱਸ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ।
Dijo: “¿Cómo voy a hacerlo si no me lo explican?”. Le rogó a Felipe que subiera y se sentara con él.
32 ੩੨ ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!
El pasaje de la Escritura que estaba leyendo era éste, “Fue llevado como una oveja al matadero. Como un cordero mudo ante su esquilador, Así que no abrió su boca.
33 ੩੩ ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ।
En su humillación, su juicio fue quitado. ¿Quién declarará su generación? Porque su vida es quitada de la tierra”.
34 ੩੪ ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿਪੁੱਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ?
El eunuco respondió a Felipe: “¿De quién habla el profeta? ¿De sí mismo, o de otro?”
35 ੩੫ ਤਦ ਫ਼ਿਲਿਪੁੱਸ ਨੇ ਆਪਣਾ ਮੂੰਹ ਖੋਲਿਆ ਅਤੇ ਉਸ ਲਿਖਤ ਤੋਂ ਸ਼ੁਰੂ ਕਰਕੇ ਯਿਸੂ ਦੀ ਖੁਸ਼ਖਬਰੀ ਉਸ ਨੂੰ ਸੁਣਾਈ।
Felipe abrió la boca y, partiendo de esta Escritura, le predicó acerca de Jesús.
36 ੩੬ ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?
Mientras iban por el camino, llegaron a un poco de agua; y el eunuco dijo: “Mira, aquí hay agua. ¿Qué me impide ser bautizado?”
37 ੩੭ ਫ਼ਿਲਿਪੁੱਸ ਨੇ ਕਿਹਾ, “ਜੇਕਰ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈਂ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।”
38 ੩੮ ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ।
Mandó que se detuviera el carro, y ambos bajaron al agua, tanto Felipe como el eunuco, y lo bautizó.
39 ੩੯ ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ।
Cuando salieron del agua, el Espíritu del Señor arrebató a Felipe, y el eunuco no lo vio más, pues siguió su camino alegremente.
40 ੪੦ ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ।
Pero Felipe se encontró en Azoto. De paso, predicó la Buena Nueva a todas las ciudades hasta llegar a Cesarea.