< ਰਸੂਲਾਂ ਦੇ ਕਰਤੱਬ 9 >
1 ੧ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ।
第一 サウロの不思議なる改心 サウロは主の弟子等に對して、尚脅喝、殺害の毒氣を吐きつつ司祭長に至り、
2 ੨ ਅਤੇ ਉਸ ਦੇ ਕੋਲੋਂ ਦੰਮਿਸ਼ਕ ਦੇ ਪ੍ਰਾਰਥਨਾ ਘਰਾਂ ਦੇ ਨਾਮ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹਨਾਂ ਨੂੰ ਬੰਨ ਕੇ, ਯਰੂਸ਼ਲਮ ਵਿੱਚ ਲਿਆਵਾਂ।
ダマスコの諸會堂に寄する書簡を乞へり。是此道の男女を見出さば、縛りてエルザレムに引行かん為なりき。
3 ੩ ਜਦੋਂ ਉਹ ਚੱਲਿਆ ਜਾਂਦਾ ਸੀ, ਤਦ ਇਸ ਤਰ੍ਹਾਂ ਹੋਇਆ ਜੋ ਉਹ ਦੰਮਿਸ਼ਕ ਦੇ ਨੇੜੇ ਆਇਆ ਅਤੇ ਅਚਾਨਕ ਅਕਾਸ਼ ਵਿੱਚੋਂ ਇੱਕ ਜੋਤੀ ਉਹ ਦੇ ਆਲੇ-ਦੁਆਲੇ ਚਮਕੀ,
斯て途中ダマスコ附近に至りけるに、忽ち天より光來りて彼を圍照ししかば、
4 ੪ ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?
彼地に倒れつつ、サウロよサウロよ何ぞ我を迫害する、と云ふ聲あるを聞きて、
5 ੫ ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਉਸ ਨੇ ਕਿਹਾ, ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ।
主よ、汝は誰ぞ、と云ひけるに彼者、我は汝の迫害せるイエズスなり、刺ある鞭に逆らふは汝に取りて難し、と云へり。
6 ੬ ਪਰ ਉੱਠ ਅਤੇ ਸ਼ਹਿਰ ਵਿੱਚ ਜਾ ਅਤੇ ਜੋ ਕੁਝ ਤੈਨੂੰ ਕਰਨਾ ਚਾਹੀਦਾ ਹੈ ਉਹ ਮੈਂ ਤੈਨੂੰ ਦੱਸਾਂਗਾ।
サウロ戰き且驚入りて、主よ、我に何を為さしめんと思召したるぞ、と云ひしに主曰ひけるは、起きて市中に入れ、汝の為すべき事は彼處にて告げらるべし、と。
7 ੭ ਜਿਹੜੇ ਆਦਮੀ ਉਹ ਦੇ ਨਾਲ ਤੁਰੇ ਜਾਂਦੇ ਸਨ, ਉਹ ਚੁੱਪ-ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ।
此時、伴へる人々は、聲をば聞きながら誰をも見ざれば、惘果てて佇みたりしが、
8 ੮ ਸੌਲੁਸ ਜ਼ਮੀਨ ਤੋਂ ਉੱਠਿਆ ਪਰ ਜਦੋਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ, ਅਤੇ ਉਹ ਦਾ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਲਿਆਏ।
サウロ地より起きて目を開けども、何も見えざりしかば、人其手を引きてダマスコに導きしに、
9 ੯ ਅਤੇ ਉਹ ਤਿੰਨ ਦਿਨ ਤੱਕ ਕੁਝ ਵੇਖ ਨਾ ਸਕਿਆ ਅਤੇ ਨਾ ਕੁਝ ਖਾਧਾ ਨਾ ਪੀਤਾ।
三日の間此處に在りて目見えず飲食せざりき。
10 ੧੦ ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, ਹਨਾਨਿਯਾਹ! ਉਸ ਨੇ ਆਖਿਆ, ਪ੍ਰਭੂ ਜੀ ਵੇਖ, ਮੈਂ ਹਾਜ਼ਰ ਹਾਂ।
然るにダマスコにアナニアと云へる弟子ありしが、主幻影に、アナニアよ、と曰ひしかば彼、主よ、我此處に在り、と云ひしを、
11 ੧੧ ਤਾਂ ਪ੍ਰਭੂ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜਾ ਜੋ “ਸਿੱਧੀ” ਕਹਾਉਂਦੀ ਹੈ, ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ।
主又之に曰ひけるは、起ちて、直と云へる町に往き、ユダの家にサウロと名くるタルソ人を尋ねよ、看よ彼祈り居るなり、と。
12 ੧੨ ਅਤੇ ਉਸ ਨੇ ਹਨਾਨਿਯਾਹ ਨਾਮ ਦੇ ਇੱਕ ਮਨੁੱਖ ਨੂੰ ਅੰਦਰ ਆਉਂਦਿਆਂ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ ਤਾਂ ਜੋ ਫੇਰ ਸੁਜਾਖਾ ਹੋਵੇ।
此時サウロは、アナニアと名くる人の入來りて、視力を回復せん為に己に按手するを見たりしなり。
13 ੧੩ ਪਰ ਹਨਾਨਿਯਾਹ ਨੇ ਉੱਤਰ ਦਿੱਤਾ ਕਿ ਪ੍ਰਭੂ ਜੀ ਮੈਂ ਬਹੁਤਿਆਂ ਕੋਲੋਂ ਇਸ ਮਨੁੱਖ ਦੀ ਗੱਲ ਸੁਣੀ ਹੈ, ਇਹ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਬਹੁਤ ਬੁਰਿਆਈ ਕੀਤੀ ਹੈ!
然れどアナニア答へけるは、主よ、此人がエルザレムに於て主の聖徒等に為しし害の如何許なるかは、我多くの人に聞きしが、
14 ੧੪ ਅਤੇ ਉਸ ਨੇ ਮੁੱਖ ਜਾਜਕਾਂ ਦੀ ਵੱਲੋਂ ਇਸ ਗੱਲ ਦਾ ਅਧਿਕਾਰ ਪਾਇਆ ਹੈ ਕਿ ਇੱਥੇ ਵੀ ਤੇਰੇ ਨਾਮ ਲੈਣ ਵਾਲਿਆਂ ਸਭਨਾਂ ਨੂੰ ਸਤਾਵੇ।
此處にても彼は司祭長より受けて、主の御名を呼頼む人を悉く捕縛するの権を有せり、と。
15 ੧੫ ਪਰ ਪ੍ਰਭੂ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ।
主アナニアに曰ひけるは、往け、蓋彼は異邦人、國王、及びイスラエルの子等の前に我名を持行く為に、我が選みし器なり、
16 ੧੬ ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁਝ ਝੱਲਣਾ ਪਵੇਗਾ।
故に我名の為には、如何許苦しむべきかを我之に示さんとす、と。
17 ੧੭ ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।
是に於てアナニア往きて家に入り、サウロに按手して、兄弟サウロよ、汝の來れる路にて汝に現れ給ひし主イエズス、汝が視力を回復し、且聖霊に満たされん為に我を遣はし給へり、と云ひしかば、
18 ੧੮ ਉਸੇ ਘੜੀ ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ ਅਤੇ ਭੋਜਨ ਖਾਧਾ ਅਤੇ ਬਲ ਪ੍ਰਾਪਤ ਕੀਤਾ।
忽ちサウロの目より鱗の如きもの落ちて、視力を回復し、起ちて洗せられしが、
19 ੧੯ ਫੇਰ ਉਹ ਕਈ ਦਿਨ ਦੰਮਿਸ਼ਕ ਵਿੱਚ ਚੇਲਿਆਂ ਦੇ ਨਾਲ ਰਿਹਾ।
軈て食事して力づけり。然て數日の間、ダマスコの弟子等と共に居りて、
20 ੨੦ ਅਤੇ ਉਹ ਤੁਰੰਤ ਪ੍ਰਾਰਥਨਾ ਘਰਾਂ ਵਿੱਚ ਯਿਸੂ ਦਾ ਪਰਚਾਰ ਕਰਨ ਲੱਗਾ ਜੋ ਉਹ ਪਰਮੇਸ਼ੁਰ ਦਾ ਪੁੱਤਰ ਹੈ।
直に諸會堂に於てイエズスの事、即ち其神の御子たる事を宣傳へければ、
21 ੨੧ ਅਤੇ ਸਭ ਸੁਣਨ ਵਾਲੇ ਅਚਰਜ਼ ਹੋ ਕੇ ਬੋਲੇ, ਕੀ ਇਹ ਉਹ ਹੀ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਨੂੰ ਬਰਬਾਦ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਇੱਥੇ ਆਇਆ ਸੀ ਕਿ ਉਨ੍ਹਾਂ ਨੂੰ ਬੰਨੇ ਅਤੇ ਮੁੱਖ ਜਾਜਕਾਂ ਦੇ ਅੱਗੇ ਲੈ ਜਾਵੇ?
聞く人皆惘果てて、是は曾て彼名を呼頼める人々をエルザレムに於て迫害し居たりし者にて、又彼が此に來りしは、彼等を捕縛して、司祭長に引渡さん為ならずや、と云ひ居たれど、
22 ੨੨ ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕੀਤਾ ਕਿ ਮਸੀਹ ਇਹ ਹੀ ਹੈ ਉਨ੍ਹਾਂ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ਜਿਹੜੇ ਦੰਮਿਸ਼ਕ ਵਿੱਚ ਰਹਿੰਦੇ ਸਨ।
サウロは愈力増りて、此イエズスはキリストなりと断言し、ダマスコに住めるユデア人を閉口せしめつつありき。
23 ੨੩ ਜਦੋਂ ਬਹੁਤ ਦਿਨ ਬੀਤ ਗਏ ਤਾਂ ਯਹੂਦੀਆਂ ਨੇ ਉਹ ਨੂੰ ਮਾਰਨ ਦੀ ਯੋਜਨਾ ਬਣਾਈ।
日頃経てユデア人一同、サウロを殺さんと協議せしが、
24 ੨੪ ਪਰ ਉਨ੍ਹਾਂ ਦੀ ਯੋਜਨਾਂ ਸੌਲੁਸ ਨੂੰ ਪਤਾ ਲੱਗ ਗਈ ਅਤੇ ਉਨਾਂ ਨੇ ਰਾਤ-ਦਿਨ ਦਰਵਾਜਿਆਂ ਦੀ ਵੀ ਰਾਖੀ ਕੀਤੀ ਕਿ ਉਹ ਨੂੰ ਮਾਰ ਸੁੱਟਣ।
其計略サウロに知られたり。斯て彼等、サウロを殺さんとて、晝夜[市街の]門を守りけるに、
25 ੨੫ ਪਰ ਉਹ ਦੇ ਚੇਲਿਆਂ ਨੇ ਰਾਤ ਦੇ ਸਮੇਂ ਉਹ ਨੂੰ ਟੋਕਰੇ ਵਿੱਚ ਬਿਠਾ ਕੇ ਸ਼ਹਿਰਪਨਾਹ ਦੇ ਉੱਪਰੋਂ ਉਤਾਰ ਦਿੱਤਾ।
弟子等夜中に之を引取りて籠に入れ、城壁より吊下して逃れしめたり。
26 ੨੬ ਜਦੋਂ ਉਹ ਯਰੂਸ਼ਲਮ ਵਿੱਚ ਆਇਆ ਤਾਂ ਚੇਲਿਆਂ ਵਿੱਚ ਰਲ ਜਾਣ ਦਾ ਯਤਨ ਕੀਤਾ ਪਰ ਸਭ ਉਸ ਤੋਂ ਡਰਦੇ ਸਨ ਕਿਉਂ ਜੋ ਉਨਾਂ ਨੂੰ ਵਿਸ਼ਵਾਸ ਨਹੀਂ ਸੀ ਕਿ ਉਹ ਵੀ ਚੇਲਾ ਹੈ।
サウロ、エルザレムに至り、努めて弟子等の中に連ならんとすれども、皆彼が弟子たる事を信ぜずして之を恐れければ、
27 ੨੭ ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੂ ਨੂੰ ਦੇਖਿਆ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰ੍ਹਾਂ ਦੰਮਿਸ਼ਕ ਵਿੱਚ ਯਿਸੂ ਦੇ ਨਾਮ ਉੱਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ।
バルナバ携へて使徒等に連行き、彼が途中にて主を見奉り、主之に言ひ給ひし次第、又ダマスコに於てイエズスの御名の為に、憚る所なく盡力せし次第を語れり。
28 ੨੮ ਤਦ ਉਹ ਉਨ੍ਹਾਂ ਦੇ ਨਾਲ ਯਰੂਸ਼ਲਮ ਵਿੱਚ ਆਉਂਦਾ ਜਾਂਦਾ ਰਿਹਾ।
是よりサウロ、エルザレムに在りて彼等と共に出入し、憚る所なく主の御名の為に盡力したりけるが、
29 ੨੯ ਅਤੇ ਪ੍ਰਭੂ ਦੇ ਨਾਮ ਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ, ਯੂਨਾਨੀ ਅਤੇ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਹ ਉਸ ਨੂੰ ਮਾਰਨ ਦੀ ਯੋਜਨਾਂ ਬਣਾ ਰਹੇ ਸੀ।
又ギリシア語のユデア人と語り且弁論しければ、彼等之を殺さんと謀りしを、
30 ੩੦ ਜਦੋਂ ਭਰਾਵਾਂ ਨੂੰ ਇਹ ਪਤਾ ਲੱਗਿਆ ਤਾਂ ਉਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਭੇਜ ਦਿੱਤਾ।
兄弟等覚りてカイザリアに送り、タルソに往かしめたり。
31 ੩੧ ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ।
第一 ルッダ及ヨッペに於るペトロの奇蹟 第三款 百夫長コルネリオの改宗、及び異邦人中の教會開始 斯てユデア、ガリレア、サマリアにては教會一般に平和を得て次第に成立ち、神に對する畏敬に進み、聖霊の慰によりて増加しつつありしが、
32 ੩੨ ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਸਭ ਪਾਸੇ ਫਿਰਦਾ-ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ।
ペトロ諸方を巡廻して、ルッダに住める聖徒等の許に至りしに、
33 ੩੩ ਅਤੇ ਉੱਥੇ ਐਨਿਯਾਸ ਨਾਮ ਦਾ ਇੱਕ ਮਨੁੱਖ ਉਹ ਨੂੰ ਮਿਲਿਆ ਜਿਹੜਾ ਅੱਠ ਸਾਲਾਂ ਤੋਂ ਅਧਰੰਗ ਦੀ ਬਿਮਾਰੀ ਕਰਕੇ ਮੰਜੇ ਉੱਤੇ ਪਿਆ ਹੋਇਆ ਸੀ।
此處にてエネアと云へる人の八年以來癱瘋を病みて床に臥せるに遇ひ、
34 ੩੪ ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ, ਅਤੇ ਉਹ ਉਸੇ ਵੇਲੇ ਉੱਠ ਖੜ੍ਹਾ ਹੋਇਆ!
之に向ひて、エネアよ、主イエズス、キリスト汝を醫し給ふ、起きて自ら床を整へよ、と云ひければ彼直に起きたり。
35 ੩੫ ਤਾਂ ਲੁੱਦਾ ਅਤੇ ਸ਼ਰੋਨ ਦੇ ਸਾਰੇ ਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਪ੍ਰਭੂ ਦੀ ਵੱਲ ਫਿਰੇ।
斯てルッダ及びサロンに住める人、皆之を見て主に歸依せり。
36 ੩੬ ਯਾਪਾ ਵਿੱਚ ਤਬਿਥਾ ਨਾਮ ਦੀ ਅਰਥਾਤ ਦੋਰਕਸ ਇੱਕ ਚੇਲੀ ਸੀ ਜਿਸ ਦਾ ਅਰਥ ਹਰਨੀ ਹੈ। ਇਹ ਔਰਤ ਭਲੇ ਕੰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ।
然てヨッペに一人の婦の弟子あり、名はタビタ、訳してドルカ[即ち鹿]と云はれ、從來善行と慈善とに富みたりしが、
37 ੩੭ ਤਾਂ ਐਉਂ ਹੋਇਆ ਕਿ ਉਨ੍ਹੀਂ ਦਿਨੀਂ ਬਿਮਾਰ ਹੋ ਕੇ ਉਹ ਮਰ ਗਈ ਅਤੇ ਉਸ ਨੂੰ ਇਸਨਾਨ ਕਰਵਾ ਕੇ ਇੱਕ ਚੁਬਾਰੇ ਵਿੱਚ ਰੱਖ ਦਿੱਤਾ।
此時に當りて病死せしかば、屍を洗ひて高間に置きたり。
38 ੩੮ ਅਤੇ ਇਸ ਲਈ ਲੁੱਦਾ, ਜੋ ਯਾਪਾ ਦੇ ਨੇੜੇ ਸੀ, ਚੇਲਿਆਂ ਨੇ ਇਹ ਸੁਣ ਕੇ ਜੋ ਪਤਰਸ ਉੱਥੇ ਹੀ ਹੈ ਦੋ ਮਨੁੱਖ ਭੇਜ ਕੇ ਉਹ ਦੀ ਮਿੰਨਤ ਕੀਤੀ ਜੋ ਸਾਡੇ ਕੋਲ ਆਉਣ ਵਿੱਚ ਦੇਰ ਨਾ ਕਰਿਓ।
斯てルッダはヨッペに近きに因り、弟子等ペトロの此處に居るを聞き、二人の人を遣はして、猶豫なく我等の許に來れ、と請はしめしかば、
39 ੩੯ ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ।
ペトロ起ちて彼等と共に來りしが、其着するや人々之を高間に導き、寡婦等皆之を圍みて打泣きつつ、ドルカが己等の為に造り居たりし襦袢と上衣とを示せり。
40 ੪੦ ਪਰ ਪਤਰਸ ਨੇ ਸਭਨਾਂ ਨੂੰ ਬਾਹਰ ਭੇਜਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਤੇ ਮ੍ਰਿਤਕ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਸ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ!
ペトロ人を悉く外に出し、跪きて祈り、然て屍に向ひて、タビタ起きよ、と云ひしかば、婦目を開き、ペトロを見て坐れり。
41 ੪੧ ਉਹ ਨੇ ਹੱਥ ਫੜ੍ਹ ਕੇ ਉਸ ਨੂੰ ਉੱਠਾਇਆ, ਸੰਤਾਂ ਅਤੇ ਵਿਧਵਾ ਔਰਤਾਂ ਨੂੰ ਸੱਦ ਕੇ ਉਸ ਨੂੰ ਉਨ੍ਹਾਂ ਦੇ ਅੱਗੇ ਜਿਉਂਦੀ ਹਾਜ਼ਰ ਕੀਤਾ।
ペトロ手を假して之を立たしめ、聖徒等及び寡婦等を呼びて、生回りたるを還し與へたり。
42 ੪੨ ਇਹ ਗੱਲ ਸਾਰੇ ਯਾਪਾ ਵਿੱਚ ਉਜਾਗਰ ਹੋ ਗਈ ਅਤੇ ਬਹੁਤਿਆਂ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ।
此事ヨッペに知れ渡りければ、主を信仰する人々多く、
43 ੪੩ ਫਿਰ ਇਸ ਤਰ੍ਹਾਂ ਹੋਇਆ ਕਿ ਉਹ ਬਹੁਤ ਦਿਨ ਯਾਪਾ ਵਿੱਚ ਸ਼ਮਊਨ ਨਾਮ ਦੇ ਇੱਕ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਵਿੱਚ ਰਿਹਾ।
ペトロはシモンと云へる革工の家に在りて、久しくヨッペに留るに至れり。