< ਰਸੂਲਾਂ ਦੇ ਕਰਤੱਬ 1 >

1 ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਲਿਖੀ, ਜਿਹੜੀਆਂ ਯਿਸੂ ਕਰਦਾ ਅਤੇ ਸਿਖਾਉਂਦਾ ਰਿਹਾ।
Prvu sam knjigu, Teofile, sastavio o svemu što je Isus činio i učio
2 ਉਸ ਦਿਨ ਤੱਕ ਉਨ੍ਹਾਂ ਰਸੂਲਾਂ ਨੂੰ, ਜਿਹੜੇ ਉਸ ਨੇ ਚੁਣੇ ਸਨ, ਪਵਿੱਤਰ ਆਤਮਾ ਦੇ ਰਾਹੀਂ ਆਗਿਆ ਦੇ ਕੇ ਉਤਾਹਾਂ ਉਠਾ ਲਿਆ ਗਿਆ।
do dana kad je uznesen pošto je dao upute apostolima koje je izabrao po Duhu Svetome.
3 ਉਸ ਨੇ ਦੁੱਖ ਭੋਗਣ ਦੇ ਮਗਰੋਂ, ਆਪਣੇ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪ੍ਰਮਾਣਾਂ ਨਾਲ ਜਿਉਂਦਾ ਪਰਗਟ ਕੀਤਾ ਅਤੇ ਉਹ ਚਾਲ੍ਹੀਆਂ ਦਿਨਾਂ ਤੱਕ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ।
Njima je poslije svoje muke mnogim dokazima pokazao da je živ, četrdeset im se dana ukazivao i govorio o kraljevstvu Božjem.
4 ਅਤੇ ਚੇਲਿਆਂ ਨਾਲ ਇਕੱਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ਯਰੂਸ਼ਲਮ ਤੋਂ ਬਾਹਰ ਨਾ ਜਾਓ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹੋ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ।
I dok je jednom s njima blagovao, zapovjedi im da ne napuštaju Jeruzalema, nego neka čekaju Obećanje Očevo “koje čuste od mene:
5 ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।
Ivan je krstio vodom, a vi ćete naskoro nakon ovih dana biti kršteni Duhom Svetim.”
6 ਸੋ ਜਦੋਂ ਉਹ ਇਕੱਠੇ ਹੋਏ ਤਾਂ ਉਸ ਤੋਂ ਪੁੱਛਿਆ ਕਿ ਪ੍ਰਭੂ ਜੀ ਕੀ ਤੂੰ ਇਸ ਸਮੇਂ ਇਸਰਾਏਲ ਦਾ ਰਾਜ ਬਹਾਲ ਕਰੇਗਾ?
Nato ga sabrani upitaše: “Gospodine, hoćeš li u ovo vrijeme Izraelu opet uspostaviti kraljevstvo?”
7 ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।
On im odgovori: “Nije vaše znati vremena i zgode koje je Otac podredio svojoj vlasti.
8 ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।
Nego primit ćete snagu Duha Svetoga koji će sići na vas i bit ćete mi svjedoci u Jeruzalemu, po svoj Judeji i Samariji i sve do kraja zemlje.”
9 ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ।
Kada to reče, bi uzdignut njima naočigled i oblak ga ote njihovim očima.
10 ੧੦ ਅਤੇ ਉਸ ਦੇ ਜਾਂਦਿਆਂ ਹੋਇਆਂ ਜਦੋਂ ਉਹ ਅਕਾਸ਼ ਦੀ ਵੱਲ ਤੱਕ ਰਹੇ ਸਨ, ਤਾਂ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਆ ਖੜੇ ਹੋਏ।
I dok su netremice gledali kako on odlazi na nebo, gle, dva čovjeka stadoše kraj njih u bijeloj odjeći
11 ੧੧ ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ ।
i rekoše im: “Galilejci, što stojite i gledate u nebo? Ovaj Isus koji je od vas uznesen na nebo isto će tako doći kao što ste vidjeli da odlazi na nebo.”
12 ੧੨ ਤਦ ਉਹ ਉਸ ਜੈਤੂਨ ਦੇ ਪਹਾੜ ਤੋਂ ਜੋ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯਰੂਸ਼ਲਮ ਨੂੰ ਮੁੜੇ।
Onda se vratiše u Jeruzalem s brda zvanoga Maslinsko, koje je blizu Jeruzalema, udaljeno jedan subotni hod.
13 ੧੩ ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।
I pošto uđu u grad, uspnu se u gornju sobu gdje su boravili: Petar i Ivan i Jakov i Andrija, Filip i Toma, Bartolomej i Matej, Jakov Alfejev i Šimun Revnitelj i Juda Jakovljev -
14 ੧੪ ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।
svi oni bijahu jednodušno postojani u molitvi sa ženama, i Marijom, majkom Isusovom, i braćom njegovom.
15 ੧੫ ਉਹਨਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿਚਕਾਰ, ਜੋ ਸਾਰੇ ਮਿਲ ਕੇ ਲੱਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ, ਖੜੇ ਹੋ ਕੇ ਬੋਲਿਆ
U one dane ustade Petar među braćom - a bijaše sakupljenog naroda oko sto i dvadeset duša - i reče:
16 ੧੬ ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ।
“Braćo! Trebalo je da se ispuni Pismo što ga na usta Davidova proreče Duh Sveti o Judi koji bijaše vođa onih što uhvatiše Isusa.
17 ੧੭ ਕਿਉਂ ਜੋ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਉਹ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ
A Juda se ubrajao među nas i imao udio u ovoj službi.
18 ੧੮ ਇਸ ਮਨੁੱਖ ਨੇ ਕੁਧਰਮ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ।
On, eto, steče predio cijenom nepravednosti pa se stropošta, raspuče po sredini i razli mu se sva utroba.
19 ੧੯ ਅਤੇ ਇਹ ਗੱਲ ਸਾਰੇ ਯਰੂਸ਼ਲਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਨਾਂ ਦੀ ਭਾਸ਼ਾ ਵਿੱਚ ਉਸ ਖੇਤ ਦਾ ਨਾਮ “ਅਕਲਦਮਾ” ਅਰਥਾਤ “ਲਹੂ ਦਾ ਖੇਤ” ਪੈ ਗਿਆ
I svim je Jeruzalemcima znano da se onaj predio njihovim jezikom zove Akeldama, to jest Predio smrti.
20 ੨੦ ਕਿਉਂਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਕਿ ਉਹ ਦਾ ਘਰ ਉੱਜੜ ਜਾਵੇ, ਉਹ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ । ਅਤੇ ਉਹ ਦਾ ਅਹੁਦਾ ਕੋਈ ਹੋਰ ਲਵੇ।
Pisano je doista u Knjizi psalama: Njegova kuća nek opusti, nek ne bude stanovnika u njoj! Njegovo nadgledništvo nek dobije drugi!
21 ੨੧ ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਨਾਲ ਰਹੇ, ਜਦੋਂ ਪ੍ਰਭੂ ਯਿਸੂ ਸਾਡੇ ਵਿੱਚ ਆਇਆ ਜਾਇਆ ਕਰਦਾ ਸੀ।
Jedan dakle od ovih ljudi što bijahu s nama za sve vrijeme što je među nama živio Gospodin Isus -
22 ੨੨ ਯਹੂੰਨਾ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਉਹ ਸਾਡੇ ਕੋਲੋਂ ਉਤਾਹਾਂ ਉੱਠਾਇਆ ਗਿਆ, ਚੰਗਾ ਹੋਵੇਗਾ ਕਿ ਉਨਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ।
počevši od krštenja Ivanova pa sve do dana kad bi uzet od nas - treba da bude svjedokom njegova uskrsnuća.
23 ੨੩ ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਅਖਵਾਉਂਦਾ ਸੀ, ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ, ਦੂਜਾ ਮੱਥਿਯਾਸ।
I postaviše dvojicu: Josipa koji se zvao Barsaba a prozvao se Just, i Matiju.
24 ੨੪ ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ।
Onda se pomoliše: “Ti, Gospodine, poznavaoče svih srdaca, pokaži koga si od ove dvojice izabrao
25 ੨੫ ਜੋ ਇਸ ਸੇਵਾ ਅਤੇ ਰਸੂਲਗੀ ਦੀ ਉਹ ਜਗ੍ਹਾ ਲਵੇ, ਜਿਸ ਨੂੰ ਯਹੂਦਾ ਨੇ ਕੁਧਰਮ ਵਿੱਚ ਛੱਡਿਆ ਤਾਂ ਕਿ ਆਪਣੇ ਨਿੱਜ ਥਾਂ ਨੂੰ ਜਾਵੇ
da primi mjesto ove apostolske službe kojoj se iznevjeri Juda da ode na svoje mjesto.”
26 ੨੬ ਅਤੇ ਉਨ੍ਹਾਂ ਨੇ ਉਹਨਾਂ ਦੇ ਲਈ ਪਰਚੀਆਂ ਪਾਈਆਂ ਅਤੇ ਮੱਥਿਯਾਸ ਦੇ ਨਾਮ ਦੀ ਪਰਚੀ ਨਿੱਕਲੀ। ਤਦ ਉਹ ਉਨ੍ਹਾਂ ਗਿਆਰ੍ਹਾਂ ਰਸੂਲਾਂ ਨਾਲ ਗਿਣਿਆ ਗਿਆ।
Onda baciše kocke i kocka pade na Matiju; tako bi pribrojen jedanaestorici apostola.

< ਰਸੂਲਾਂ ਦੇ ਕਰਤੱਬ 1 >