< ਰਸੂਲਾਂ ਦੇ ਕਰਤੱਬ 1 >
1 ੧ ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਲਿਖੀ, ਜਿਹੜੀਆਂ ਯਿਸੂ ਕਰਦਾ ਅਤੇ ਸਿਖਾਉਂਦਾ ਰਿਹਾ।
Den første bok skrev jeg, Teofilus, om alt det som Jesus begynte med både å gjøre og å lære,
2 ੨ ਉਸ ਦਿਨ ਤੱਕ ਉਨ੍ਹਾਂ ਰਸੂਲਾਂ ਨੂੰ, ਜਿਹੜੇ ਉਸ ਨੇ ਚੁਣੇ ਸਨ, ਪਵਿੱਤਰ ਆਤਮਾ ਦੇ ਰਾਹੀਂ ਆਗਿਆ ਦੇ ਕੇ ਉਤਾਹਾਂ ਉਠਾ ਲਿਆ ਗਿਆ।
inntil den dag da han blev optatt, efterat han ved den Hellige Ånd hadde gitt sine bud til de apostler som han hadde utvalgt sig,
3 ੩ ਉਸ ਨੇ ਦੁੱਖ ਭੋਗਣ ਦੇ ਮਗਰੋਂ, ਆਪਣੇ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪ੍ਰਮਾਣਾਂ ਨਾਲ ਜਿਉਂਦਾ ਪਰਗਟ ਕੀਤਾ ਅਤੇ ਉਹ ਚਾਲ੍ਹੀਆਂ ਦਿਨਾਂ ਤੱਕ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ।
dem som han også fremstilte sig for levende med mange beviser efterat han hadde lidt, idet han i firti dager viste sig for dem og talte om det som hører til Guds rike.
4 ੪ ਅਤੇ ਚੇਲਿਆਂ ਨਾਲ ਇਕੱਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ਯਰੂਸ਼ਲਮ ਤੋਂ ਬਾਹਰ ਨਾ ਜਾਓ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹੋ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ।
Og da han var sammen med dem, bød han dem at de ikke skulde vike fra Jerusalem, men bie på det som Faderen hadde lovt, som I, sa han, har hørt om av mig;
5 ੫ ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।
for Johannes døpte vel med vann, men I skal døpes med den Hellige Ånd ikke mange dager herefter.
6 ੬ ਸੋ ਜਦੋਂ ਉਹ ਇਕੱਠੇ ਹੋਏ ਤਾਂ ਉਸ ਤੋਂ ਪੁੱਛਿਆ ਕਿ ਪ੍ਰਭੂ ਜੀ ਕੀ ਤੂੰ ਇਸ ਸਮੇਂ ਇਸਰਾਏਲ ਦਾ ਰਾਜ ਬਹਾਲ ਕਰੇਗਾ?
Da de nu var kommet sammen, spurte de ham: Herre! gjenreiser du på den tid riket for Israel?
7 ੭ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।
Han sa til dem: Det tilkommer ikke eder å vite tider eller timer som min Fader har fastsatt av sin egen makt;
8 ੮ ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।
men I skal få kraft idet den Hellige Ånd kommer over eder, og I skal være mine vidner både i Jerusalem og i hele Judea og Samaria og like til jordens ende.
9 ੯ ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ।
Og da han hadde sagt dette, fór han op mens de så på, og en sky tok ham bort fra deres øine.
10 ੧੦ ਅਤੇ ਉਸ ਦੇ ਜਾਂਦਿਆਂ ਹੋਇਆਂ ਜਦੋਂ ਉਹ ਅਕਾਸ਼ ਦੀ ਵੱਲ ਤੱਕ ਰਹੇ ਸਨ, ਤਾਂ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਆ ਖੜੇ ਹੋਏ।
Og mens de stirret op mot himmelen idet han fór bort, se, da stod to menn hos dem i hvite klær,
11 ੧੧ ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ ।
og de sa: I galileiske menn! hvorfor står I og ser op mot himmelen? Denne Jesus som er optatt fra eder til himmelen, skal komme igjen på samme måte som I så ham fare op til himmelen.
12 ੧੨ ਤਦ ਉਹ ਉਸ ਜੈਤੂਨ ਦੇ ਪਹਾੜ ਤੋਂ ਜੋ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯਰੂਸ਼ਲਮ ਨੂੰ ਮੁੜੇ।
Da vendte de tilbake til Jerusalem fra det berg som kalles Oljeberget og ligger nær ved Jerusalem, en sabbatsreise derfra.
13 ੧੩ ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।
Og da de var kommet dit, gikk de op på den sal hvor de holdt til både Peter og Johannes, og Jakob og Andreas, Filip og Tomas, Bartolomeus og Matteus, Jakob, Alfeus' sønn, og Simon ivreren og Judas, Jakobs sønn;
14 ੧੪ ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।
alle disse holdt samdrektig ved i bønnen sammen med nogen kvinner og Maria, Jesu mor, og hans brødre.
15 ੧੫ ਉਹਨਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿਚਕਾਰ, ਜੋ ਸਾਰੇ ਮਿਲ ਕੇ ਲੱਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ, ਖੜੇ ਹੋ ਕੇ ਬੋਲਿਆ
Og i disse dager stod Peter op midt iblandt brødrene der var samlet en flokk på omkring et hundre og tyve og han sa:
16 ੧੬ ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ।
Brødre! Det skriftord måtte opfylles som den Hellige Ånd forut talte ved Davids munn om Judas, som blev veiviser for dem som grep Jesus;
17 ੧੭ ਕਿਉਂ ਜੋ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਉਹ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ
han var jo regnet blandt oss og fikk del i denne tjeneste.
18 ੧੮ ਇਸ ਮਨੁੱਖ ਨੇ ਕੁਧਰਮ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ।
Han kjøpte sig nu en aker for lønnen for sin ugjerning, og han styrtet ned og brast itu, og alle hans innvoller veltet ut,
19 ੧੯ ਅਤੇ ਇਹ ਗੱਲ ਸਾਰੇ ਯਰੂਸ਼ਲਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਨਾਂ ਦੀ ਭਾਸ਼ਾ ਵਿੱਚ ਉਸ ਖੇਤ ਦਾ ਨਾਮ “ਅਕਲਦਮਾ” ਅਰਥਾਤ “ਲਹੂ ਦਾ ਖੇਤ” ਪੈ ਗਿਆ
og det blev vitterlig for alle dem som bor i Jerusalem, så at hin aker på deres eget mål fikk navnet Hakeldama, det er blodaker.
20 ੨੦ ਕਿਉਂਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਕਿ ਉਹ ਦਾ ਘਰ ਉੱਜੜ ਜਾਵੇ, ਉਹ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ । ਅਤੇ ਉਹ ਦਾ ਅਹੁਦਾ ਕੋਈ ਹੋਰ ਲਵੇ।
For det er skrevet i Salmenes bok: Hans bolig bli øde, og ingen bo der, og: La en annen få hans embede!
21 ੨੧ ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਨਾਲ ਰਹੇ, ਜਦੋਂ ਪ੍ਰਭੂ ਯਿਸੂ ਸਾਡੇ ਵਿੱਚ ਆਇਆ ਜਾਇਆ ਕਰਦਾ ਸੀ।
Derfor bør en av de menn som vandret sammen med oss i all den tid den Herre Jesus gikk inn og ut hos oss,
22 ੨੨ ਯਹੂੰਨਾ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਉਹ ਸਾਡੇ ਕੋਲੋਂ ਉਤਾਹਾਂ ਉੱਠਾਇਆ ਗਿਆ, ਚੰਗਾ ਹੋਵੇਗਾ ਕਿ ਉਨਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ।
like fra sin dåp ved Johannes inntil den dag da han blev optatt fra oss en av disse bør sammen med oss bli vidne om hans opstandelse.
23 ੨੩ ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਅਖਵਾਉਂਦਾ ਸੀ, ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ, ਦੂਜਾ ਮੱਥਿਯਾਸ।
De stilte da frem to, Josef, som kaltes Barsabbas, med tilnavnet Justus, og Mattias.
24 ੨੪ ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ।
Og de bad således: Du, Herre, som kjenner alles hjerter! vis oss hvem du har utvalgt av disse to
25 ੨੫ ਜੋ ਇਸ ਸੇਵਾ ਅਤੇ ਰਸੂਲਗੀ ਦੀ ਉਹ ਜਗ੍ਹਾ ਲਵੇ, ਜਿਸ ਨੂੰ ਯਹੂਦਾ ਨੇ ਕੁਧਰਮ ਵਿੱਚ ਛੱਡਿਆ ਤਾਂ ਕਿ ਆਪਣੇ ਨਿੱਜ ਥਾਂ ਨੂੰ ਜਾਵੇ
til å få del i denne tjeneste og apostelgjerning som Judas gikk bort fra for å gå til sitt eget sted!
26 ੨੬ ਅਤੇ ਉਨ੍ਹਾਂ ਨੇ ਉਹਨਾਂ ਦੇ ਲਈ ਪਰਚੀਆਂ ਪਾਈਆਂ ਅਤੇ ਮੱਥਿਯਾਸ ਦੇ ਨਾਮ ਦੀ ਪਰਚੀ ਨਿੱਕਲੀ। ਤਦ ਉਹ ਉਨ੍ਹਾਂ ਗਿਆਰ੍ਹਾਂ ਰਸੂਲਾਂ ਨਾਲ ਗਿਣਿਆ ਗਿਆ।
Så kastet de lodd mellem dem, og loddet falt på Mattias, og han blev regnet sammen med de elleve apostler.