< ਆਮੋਸ 2 >

1 ਯਹੋਵਾਹ ਇਹ ਫ਼ਰਮਾਉਂਦਾ ਹੈ, “ਮੋਆਬ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਨੇ ਅਦੋਮ ਦੇ ਰਾਜੇ ਦੀਆਂ ਹੱਡੀਆਂ ਨੂੰ ਸਾੜ ਕੇ ਚੂਨਾ ਕਰ ਦਿੱਤਾ।
Ovako govori Jahve: “Za tri zločina Moaba, za četiri zločina, odluka je neopoziva: jer kosti edomskoga kralja spališe u vapno,
2 ਇਸ ਲਈ ਮੈਂ ਮੋਆਬ ਉੱਤੇ ਅੱਗ ਭੇਜਾਂਗਾ ਅਤੇ ਉਹ ਕਰੀਯੋਥ ਸ਼ਹਿਰ ਦੇ ਗੜ੍ਹਾਂ ਨੂੰ ਭਸਮ ਕਰੇਗੀ ਅਤੇ ਮੋਆਬ ਚੀਕ-ਚਿਹਾੜੇ ਨਾਲ ਅਤੇ ਯੁੱਧ ਦੀ ਲਲਕਾਰ ਅਤੇ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਮਰ ਜਾਵੇਗਾ।
pustit ću oganj na Moab da dvorce kerijotske sažeže, a Moab će umrijet u metežu, s bojnom grajom i sa zvukom trube;
3 ਮੈਂ ਉਹ ਦੇ ਵਿੱਚੋਂ ਨਿਆਈਂ ਵੱਢ ਸੁੱਟਾਂਗਾ ਅਤੇ ਉਸ ਦੇ ਨਾਲ ਉਹ ਦੇ ਸਾਰੇ ਹਾਕਮਾਂ ਨੂੰ ਵੀ ਕਤਲ ਕਰਾਂਗਾ,” ਯਹੋਵਾਹ ਦੀ ਇਹੋ ਬਾਣੀ ਹੈ।
oborit ću suca u njemu i poklati sve knezove s njime,” veli Jahve Gospod.
4 ਯਹੋਵਾਹ ਇਹ ਫ਼ਰਮਾਉਂਦਾ ਹੈ, “ਯਹੂਦਾਹ ਨਗਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਤੁੱਛ ਜਾਣਿਆ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ ਅਤੇ ਉਹਨਾਂ ਦੇ ਝੂਠੇ ਦੇਵਤਿਆਂ ਨੇ ਉਹਨਾਂ ਨੂੰ ਭਟਕਾ ਦਿੱਤਾ, ਜਿਨ੍ਹਾਂ ਦੇ ਪਿੱਛੇ ਉਹਨਾਂ ਦੇ ਪੁਰਖੇ ਵੀ ਚਲਦੇ ਸਨ।
Ovako govori Jahve: “Za tri zločina Judina, za četiri zločina, odluka je neopoziva: jer odbaciše Zakon Jahvin i njegovih se odredaba ne držahu; zavedoše ih lažni bozi za kojima iđahu očevi njihovi,
5 ਮੈਂ ਯਹੂਦਾਹ ਨਗਰ ਉੱਤੇ ਅੱਗ ਭੇਜਾਂਗਾ ਜੋ ਯਰੂਸ਼ਲਮ ਦੇ ਗੜ੍ਹਾਂ ਨੂੰ ਭਸਮ ਕਰੇਗੀ।”
pustit ću oganj na Judu, da sažeže dvorce jeruzalemske.”
6 ਯਹੋਵਾਹ ਇਹ ਫ਼ਰਮਾਉਂਦਾ ਹੈ, “ਇਸਰਾਏਲ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਧਰਮੀ ਨੂੰ ਚਾਂਦੀ ਲਈ ਅਤੇ ਕੰਗਾਲ ਨੂੰ ਜੁੱਤੀਆਂ ਦੇ ਇੱਕ ਜੋੜੇ ਲਈ ਵੇਚ ਦਿੱਤਾ।
Ovako govori Jahve: “Za tri zločina Izraela, za četiri zločina, odluka je neopoziva: jer prodavahu pravednika za srebro i nevoljnika za sandale;
7 ਉਹ ਗਰੀਬਾਂ ਦੇ ਸਿਰ ਦੀ ਸਿੱਕਰੀ ਦਾ ਵੀ ਲਾਲਚ ਕਰਦੇ ਹਨ ਅਤੇ ਉਹ ਕੁਚਲੇ ਹੋਇਆਂ ਨੂੰ ਰਾਹ ਤੋਂ ਹਟਾ ਦਿੰਦੇ ਹਨ, ਪਿਉ ਅਤੇ ਪੁੱਤਰ ਇੱਕੋ ਹੀ ਕੁੜੀ ਦੇ ਕੋਲ ਜਾਂਦੇ ਹਨ, ਤਾਂ ਜੋ ਉਹ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਕਰਨ।
jer gaze po glavi siromahu i sirotinju na zlo vode; sin i otac k istoj djevojci idu da oskvrnu moje sveto ime;
8 ਉਹ ਹਰ ਜਗਵੇਦੀ ਕੋਲ ਗਿਰਵੀ ਰੱਖੇ ਹੋਏ ਬਸਤਰਾਂ ਉੱਤੇ ਲੇਟਦੇ ਹਨ ਅਤੇ ਜੁਰਮਾਨੇ ਦੇ ਪੈਸਿਆਂ ਨਾਲ ਖਰੀਦੀ ਹੋਈ ਮਧ ਆਪਣੇ ਦੇਵਤਿਆਂ ਦੇ ਭਵਨ ਵਿੱਚ ਪੀਂਦੇ ਹਨ।
i na haljinama u zalog uzetima leže kraj svakoga žrtvenika; i piju vino oglobljenih u Domu Boga svojega.
9 “ਮੈਂ ਅਮੋਰੀਆਂ ਨੂੰ ਉਹਨਾਂ ਦੇ ਸਾਹਮਣੇ ਬਰਬਾਦ ਕੀਤਾ, ਜਿਨ੍ਹਾਂ ਦਾ ਕੱਦ ਦਿਆਰਾਂ ਦੇ ਕੱਦ ਵਰਗਾ ਸੀ ਅਤੇ ਜਿਹੜੇ ਬਲੂਤਾਂ ਵਾਂਗੂੰ ਬਲਵਾਨ ਸਨ, ਫਿਰ ਵੀ ਮੈਂ ਉੱਪਰੋਂ ਉਨ੍ਹਾਂ ਦਾ ਫਲ ਅਤੇ ਹੇਠੋਂ ਉਨ੍ਹਾਂ ਦੀਆਂ ਜੜ੍ਹਾਂ ਨੂੰ ਨਾਸ ਕੀਤਾ।
Ja pred njima istrijebih Amorejce visoke k'o cedar, jake poput hrašća, ja uništih i plod na njima i korijen pod njima.
10 ੧੦ ਮੈਂ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਚਾਲ੍ਹੀ ਸਾਲਾਂ ਤੱਕ ਜੰਗਲ ਵਿੱਚ ਲਈ ਫਿਰਿਆ ਤਾਂ ਜੋ ਤੁਸੀਂ ਅਮੋਰੀਆਂ ਦੇ ਦੇਸ਼ ਦੇ ਅਧਿਕਾਰੀ ਹੋ ਜਾਓ।
Ja vas izvedoh iz zemlje egipatske i četrdeset vas godina vodih po pustinji da zaposjednete zemlju amorejsku.
11 ੧੧ ਮੈਂ ਤੁਹਾਡੇ ਪੁੱਤਰਾਂ ਵਿੱਚੋਂ ਨਬੀ ਅਤੇ ਤੁਹਾਡੇ ਜਵਾਨਾਂ ਵਿੱਚੋਂ ਨਜ਼ੀਰ ਠਹਿਰਾਏ। ਹੇ ਇਸਰਾਏਲੀਓ, ਕੀ ਇਹ ਸੱਚ ਨਹੀਂ ਹੈ?” ਯਹੋਵਾਹ ਦੀ ਇਹੋ ਬਾਣੀ ਹੈ।
Ja podigoh proroke izmeđ' vaših sinova i nazirejce među vašim mladićima. Nije li tako, sinovi Izraelovi? - riječ je Jahvina.
12 ੧੨ ਪਰ ਤੁਸੀਂ ਨਜ਼ੀਰਾਂ ਨੂੰ ਮਧ ਪਿਲਾਈ ਅਤੇ ਨਬੀਆਂ ਨੂੰ ਹੁਕਮ ਦਿੱਤਾ, ਭਵਿੱਖਬਾਣੀ ਨਾ ਕਰੋ!
Al' vi nagnaste nazirejce da vino piju, a prorocima zapovjediste: 'Ne prorokujte!'
13 ੧੩ “ਵੇਖੋ, ਮੈਂ ਤੁਹਾਨੂੰ ਅਜਿਹਾ ਦਬਾਵਾਂਗਾ, ਜਿਵੇਂ ਪੂਲਿਆਂ ਨਾਲ ਭਰਿਆ ਹੋਇਆ ਗੱਡਾ ਦੱਬ ਜਾਂਦਾ ਹੈ।
Gle, ja vas prignječujem o tlo pod vama, k'o što vršalice gnječe klasje;
14 ੧੪ ਤੇਜ਼ ਦੌੜਨ ਵਾਲਿਆਂ ਨੂੰ ਭੱਜਣ ਲਈ ਸਥਾਨ ਨਾ ਮਿਲੇਗਾ ਅਤੇ ਬਲਵਾਨ ਦਾ ਬਲ ਕਾਇਮ ਨਾ ਰਹੇਗਾ ਅਤੇ ਸੂਰਮਾ ਆਪਣੀ ਜਾਨ ਨਾ ਬਚਾ ਸਕੇਗਾ।
neće biti bijega brzu, jaka neće učvrstiti snaga, junak se neće spasiti,
15 ੧੫ ਧਣੁੱਖਧਾਰੀ ਖੜ੍ਹਾ ਨਾ ਰਹਿ ਸਕੇਗਾ, ਤੇਜ਼ ਦੌੜਨ ਵਾਲਾ ਨਾ ਬਚ ਸਕੇਗਾ, ਨਾ ਹੀ ਘੋੜ ਸਵਾਰ ਆਪਣੀ ਜਾਨ ਬਚਾ ਸਕੇਗਾ।
strijelac se neće održati, hitri trkač pobjeć' neće, nit' će jahač umaći,
16 ੧੬ ਸੂਰਮਿਆਂ ਵਿੱਚੋਂ ਸਭ ਤੋਂ ਦਲੇਰ ਉਸ ਦਿਨ ਨੰਗਾ ਭੱਜ ਜਾਵੇਗਾ,” ਯਹੋਵਾਹ ਦੀ ਇਹੋ ਬਾਣੀ ਹੈ।
najsrčaniji će ratnici bježat' nagi onog dana” - riječ je Jahvina.

< ਆਮੋਸ 2 >