< ਆਮੋਸ 2 >
1 ੧ ਯਹੋਵਾਹ ਇਹ ਫ਼ਰਮਾਉਂਦਾ ਹੈ, “ਮੋਆਬ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਨੇ ਅਦੋਮ ਦੇ ਰਾਜੇ ਦੀਆਂ ਹੱਡੀਆਂ ਨੂੰ ਸਾੜ ਕੇ ਚੂਨਾ ਕਰ ਦਿੱਤਾ।
Saa siger HERREN: for tre Overtrædelser af Moab, ja fire, jeg gaar ikke fra det: de brændte Edoms Konges Ben til Kalk —
2 ੨ ਇਸ ਲਈ ਮੈਂ ਮੋਆਬ ਉੱਤੇ ਅੱਗ ਭੇਜਾਂਗਾ ਅਤੇ ਉਹ ਕਰੀਯੋਥ ਸ਼ਹਿਰ ਦੇ ਗੜ੍ਹਾਂ ਨੂੰ ਭਸਮ ਕਰੇਗੀ ਅਤੇ ਮੋਆਬ ਚੀਕ-ਚਿਹਾੜੇ ਨਾਲ ਅਤੇ ਯੁੱਧ ਦੀ ਲਲਕਾਰ ਅਤੇ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਮਰ ਜਾਵੇਗਾ।
saa sender jeg Ild mod Moab, den skal æde Kerijots Borge; og Moab skal dø under Kampgny, Krigsskrig og Hornets Klang.
3 ੩ ਮੈਂ ਉਹ ਦੇ ਵਿੱਚੋਂ ਨਿਆਈਂ ਵੱਢ ਸੁੱਟਾਂਗਾ ਅਤੇ ਉਸ ਦੇ ਨਾਲ ਉਹ ਦੇ ਸਾਰੇ ਹਾਕਮਾਂ ਨੂੰ ਵੀ ਕਤਲ ਕਰਾਂਗਾ,” ਯਹੋਵਾਹ ਦੀ ਇਹੋ ਬਾਣੀ ਹੈ।
Af hans Midte udrydder jeg Hersker og dræber alle hans Fyrster, siger HERREN.
4 ੪ ਯਹੋਵਾਹ ਇਹ ਫ਼ਰਮਾਉਂਦਾ ਹੈ, “ਯਹੂਦਾਹ ਨਗਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਤੁੱਛ ਜਾਣਿਆ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ ਅਤੇ ਉਹਨਾਂ ਦੇ ਝੂਠੇ ਦੇਵਤਿਆਂ ਨੇ ਉਹਨਾਂ ਨੂੰ ਭਟਕਾ ਦਿੱਤਾ, ਜਿਨ੍ਹਾਂ ਦੇ ਪਿੱਛੇ ਉਹਨਾਂ ਦੇ ਪੁਰਖੇ ਵੀ ਚਲਦੇ ਸਨ।
Saa siger HERREN: For tre Overtrædelser af Juda, ja fire, jeg gaar ikke fra det: de ringeagted HERRENS Lov og holdt ej hans Bud, ledet vild af deres Løgneguder, til hvilke deres Fædre holdt sig —
5 ੫ ਮੈਂ ਯਹੂਦਾਹ ਨਗਰ ਉੱਤੇ ਅੱਗ ਭੇਜਾਂਗਾ ਜੋ ਯਰੂਸ਼ਲਮ ਦੇ ਗੜ੍ਹਾਂ ਨੂੰ ਭਸਮ ਕਰੇਗੀ।”
saa sender jeg Ild mod Juda, den skal æde Jerusalems Borge.
6 ੬ ਯਹੋਵਾਹ ਇਹ ਫ਼ਰਮਾਉਂਦਾ ਹੈ, “ਇਸਰਾਏਲ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਧਰਮੀ ਨੂੰ ਚਾਂਦੀ ਲਈ ਅਤੇ ਕੰਗਾਲ ਨੂੰ ਜੁੱਤੀਆਂ ਦੇ ਇੱਕ ਜੋੜੇ ਲਈ ਵੇਚ ਦਿੱਤਾ।
Saa siger HERREN: For tre Overtrædelser af Israel, ja fire, jeg gaar ikke fra det: de sælger retfærdig for Sølv og Fattigmand for et Par Sko,
7 ੭ ਉਹ ਗਰੀਬਾਂ ਦੇ ਸਿਰ ਦੀ ਸਿੱਕਰੀ ਦਾ ਵੀ ਲਾਲਚ ਕਰਦੇ ਹਨ ਅਤੇ ਉਹ ਕੁਚਲੇ ਹੋਇਆਂ ਨੂੰ ਰਾਹ ਤੋਂ ਹਟਾ ਦਿੰਦੇ ਹਨ, ਪਿਉ ਅਤੇ ਪੁੱਤਰ ਇੱਕੋ ਹੀ ਕੁੜੀ ਦੇ ਕੋਲ ਜਾਂਦੇ ਹਨ, ਤਾਂ ਜੋ ਉਹ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਕਰਨ।
træder ringes Hoved i Støvet og trænger sagtmodige fra Vejen. Søn og Fader gaar sammen til Skøgen og søler saaledes mit hellige Navn.
8 ੮ ਉਹ ਹਰ ਜਗਵੇਦੀ ਕੋਲ ਗਿਰਵੀ ਰੱਖੇ ਹੋਏ ਬਸਤਰਾਂ ਉੱਤੇ ਲੇਟਦੇ ਹਨ ਅਤੇ ਜੁਰਮਾਨੇ ਦੇ ਪੈਸਿਆਂ ਨਾਲ ਖਰੀਦੀ ਹੋਈ ਮਧ ਆਪਣੇ ਦੇਵਤਿਆਂ ਦੇ ਭਵਨ ਵਿੱਚ ਪੀਂਦੇ ਹਨ।
Paa pantede Kapper strækker de sig ved hvert et Alter, og i deres Guds Hus drikker de Vin, der er givet i Bøde.
9 ੯ “ਮੈਂ ਅਮੋਰੀਆਂ ਨੂੰ ਉਹਨਾਂ ਦੇ ਸਾਹਮਣੇ ਬਰਬਾਦ ਕੀਤਾ, ਜਿਨ੍ਹਾਂ ਦਾ ਕੱਦ ਦਿਆਰਾਂ ਦੇ ਕੱਦ ਵਰਗਾ ਸੀ ਅਤੇ ਜਿਹੜੇ ਬਲੂਤਾਂ ਵਾਂਗੂੰ ਬਲਵਾਨ ਸਨ, ਫਿਰ ਵੀ ਮੈਂ ਉੱਪਰੋਂ ਉਨ੍ਹਾਂ ਦਾ ਫਲ ਅਤੇ ਹੇਠੋਂ ਉਨ੍ਹਾਂ ਦੀਆਂ ਜੜ੍ਹਾਂ ਨੂੰ ਨਾਸ ਕੀਤਾ।
Og dog var det mig, som udrydded Amoriterne foran eder, høje som Cedertræer, stærke som Egetræer, udrydded deres Frugt foroven som og deres Rødder forneden.
10 ੧੦ ਮੈਂ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਚਾਲ੍ਹੀ ਸਾਲਾਂ ਤੱਕ ਜੰਗਲ ਵਿੱਚ ਲਈ ਫਿਰਿਆ ਤਾਂ ਜੋ ਤੁਸੀਂ ਅਮੋਰੀਆਂ ਦੇ ਦੇਸ਼ ਦੇ ਅਧਿਕਾਰੀ ਹੋ ਜਾਓ।
Det var mig, som førte jer op fra Ægypten og lod eder vandre i Ørken i fyrretyve Aar, saa I tog Amoriternes Land.
11 ੧੧ ਮੈਂ ਤੁਹਾਡੇ ਪੁੱਤਰਾਂ ਵਿੱਚੋਂ ਨਬੀ ਅਤੇ ਤੁਹਾਡੇ ਜਵਾਨਾਂ ਵਿੱਚੋਂ ਨਜ਼ੀਰ ਠਹਿਰਾਏ। ਹੇ ਇਸਰਾਏਲੀਓ, ਕੀ ਇਹ ਸੱਚ ਨਹੀਂ ਹੈ?” ਯਹੋਵਾਹ ਦੀ ਇਹੋ ਬਾਣੀ ਹੈ।
Jeg tog blandt eders Sønner Profeter, Nasiræere blandt eders unge. Er det ej sandt, Israeliter? lyder det fra HERREN.
12 ੧੨ ਪਰ ਤੁਸੀਂ ਨਜ਼ੀਰਾਂ ਨੂੰ ਮਧ ਪਿਲਾਈ ਅਤੇ ਨਬੀਆਂ ਨੂੰ ਹੁਕਮ ਦਿੱਤਾ, ਭਵਿੱਖਬਾਣੀ ਨਾ ਕਰੋ!
Men I gav Nasiræerne Vin, og Profeterne bød I ej at profetere.
13 ੧੩ “ਵੇਖੋ, ਮੈਂ ਤੁਹਾਨੂੰ ਅਜਿਹਾ ਦਬਾਵਾਂਗਾ, ਜਿਵੇਂ ਪੂਲਿਆਂ ਨਾਲ ਭਰਿਆ ਹੋਇਆ ਗੱਡਾ ਦੱਬ ਜਾਂਦਾ ਹੈ।
Se, jeg lader Grunden vakle under jer, ligesom Vognen vakler, naar den er fuld af Neg.
14 ੧੪ ਤੇਜ਼ ਦੌੜਨ ਵਾਲਿਆਂ ਨੂੰ ਭੱਜਣ ਲਈ ਸਥਾਨ ਨਾ ਮਿਲੇਗਾ ਅਤੇ ਬਲਵਾਨ ਦਾ ਬਲ ਕਾਇਮ ਨਾ ਰਹੇਗਾ ਅਤੇ ਸੂਰਮਾ ਆਪਣੀ ਜਾਨ ਨਾ ਬਚਾ ਸਕੇਗਾ।
Den hurtige kan ikke undfly, den stærke ej bruge sin Kraft; ej redder Helten sit Liv,
15 ੧੫ ਧਣੁੱਖਧਾਰੀ ਖੜ੍ਹਾ ਨਾ ਰਹਿ ਸਕੇਗਾ, ਤੇਜ਼ ਦੌੜਨ ਵਾਲਾ ਨਾ ਬਚ ਸਕੇਗਾ, ਨਾ ਹੀ ਘੋੜ ਸਵਾਰ ਆਪਣੀ ਜਾਨ ਬਚਾ ਸਕੇਗਾ।
ej holder Bueskytten Stand; ej undslipper rapfodet Mand, ej bjærger nogen Rytter sit Liv;
16 ੧੬ ਸੂਰਮਿਆਂ ਵਿੱਚੋਂ ਸਭ ਤੋਂ ਦਲੇਰ ਉਸ ਦਿਨ ਨੰਗਾ ਭੱਜ ਜਾਵੇਗਾ,” ਯਹੋਵਾਹ ਦੀ ਇਹੋ ਬਾਣੀ ਹੈ।
den kækkeste Mand iblandt Helte skal den Dag vaabenløs fly, saa lyder det fra HERREN.